ਕ੍ਰਿਸ਼ੀ ਵਿਗਿਆਨ ਕੇਂਦਰ, ਸ਼੍ਰੀ ਮੁਕਤਸਰ ਸਾਹਿਬ ਵਲੋਂ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਤਹਿਤ ਵੱਖ-ਵੱਖ ਪਿੰਡਾਂ ਵਿਖੇ ਲਗਾਏ ਜਾਗਰੂਕਤਾ ਕੈਂਪ
By Azad Soch
On
ਸ੍ਰੀ ਮੁਕਤਸਰ ਸਾਹਿਬ 7 ਜੂਨ
ਕ੍ਰਿਸ਼ੀ ਵਿਗਆਨ ਕੇਂਦਰ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਆਤਮਾ ਅਤੇ ਹੋਰ ਖੇਤੀ
ਨਾਲ ਸਬੰਧਿਤ ਮਹਿਕਮਿਆਂ ਦੇ ਸਹਿਯੋਗ ਨਾਲ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਤਹਿਤ ਪਿੰਡ ਜੱਸੇਆਣਾ, ਮੁਕੰਦ ਸਿੰਘ ਵਾਲਾ, ਲੰਡੇ ਰੋਡੇ, ਬਰਕੰਦੀ, ਰੁਪਾਣਾ, ਮਹਾਬੱਦਰ, ਦਿਉਣਖੇੜਾ, ਪਿਉਰੀ ਅਤੇ ਕੋਟਭਾਈ, ਵਿਖੇ ਵੱਖ-ਵੱਖ ਗਧੀਵਿਧੀਆਂ ਕੀਤੀਆ ਗਈਆ। ਜਿੰਨ੍ਹਾਂ ਵਿੱਚ ਸੂਝਵਾਨ ਕਿਸਾਨ ਵੀਰਾਂ ਅਤੇ ਕਿਸਾਨ ਬੀਬੀਆਂ ਨੇ ਵੱਧ-ਚੜ ਕੇ ਭਾਗ ਲਿਆ।
ਕ੍ਰਿਸ਼ੀ ਵਿਗਿਆਨ ਕੇਂਦਰ ਦੇ ਵਿਗਿਆਨੀਆਂ ਨੇ ਸਾਉਣੀ ਦੀਆਂ ਫਸਲਾਂ ਵਿੱਚ ਖਾਦ ਪ੍ਰਬੰਧਨ, ਨਰਮੇ ਦੀ ਫਸਲ ਵਿੱਚ ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਤੋਂ ਨੂੰ ਬਚਾਉਣ, ਮਿੱਟੀ ਅਤੇ ਪਾਣੀ ਪਰਖ ਦੀ ਮਹੱਤਤਾ, ਮਾੜੇ ਪਾਣੀਆਂ ਦੀ ਯੋਗ ਵਰਤੋ, ਗਰਮੀਆਂ ਵਿੱਚ ਪਸ਼ੂਆਂ ਦੀ ਸਾਂਭ ਸੰਭਾਲ, ਘਰੇਲੂ ਬਗੀਚੀ ਲਗਾਉਣ ਬਾਰੇ ਕਿਸਾਨ ਨਾਲ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਇਸ ਦੌਰਾਨ ਵੱਖ-ਵੱਖ ਵਿਸ਼ਾ ਮਾਹਿਰਾਂ ਨੇ ਕਿਸਾਨਾਂ ਦੇ ਸਵਾਲਾ ਦੇ ਮੌਕੇ ਤੇ ਜਵਾਬ ਦਿੱਤੇ।
Related Posts
Latest News
14 Dec 2025 07:52:53
Patiala,14,DEC,2025,(Azad Soch News):- ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ (Zila Parishad and Panchayat Samiti Elections) ਲਈ ਵੋਟਿੰਗ ਅੱਜ...


