ਸਿਹਤ ਵਿਭਾਗ ਵੱਲੋਂ ਡੇਂਗੂ, ਚਿਕਨਗੁਨੀਆ ਅਤੇ ਮਲੇਰੀਆ ਤੋਂ ਬਚਾਅ ਅਤੇ ਫ਼ੈਲਣ ਤੋਂ ਰੋਕਣ ਲਈ ਕੀਤਾ ਜਾ ਰਿਹਾ ਹੈ ਜਾਗਰੂਕ
By Azad Soch
On
ਬਰਨਾਲਾ, 31 ਅਕਤੂਬਰ
ਸਿਹਤ ਵਿਭਾਗ ਬਰਨਾਲਾ ਵੱਲੋਂ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਆਈ ਏ ਐਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਬਰਨਾਲਾ ਦੇ ਡੇਂਗੂ, ਚਿਕਨਗੁਨੀਆ ਤੋਂ ਪ੍ਰਭਾਵਿਤ ਏਰੀਏ 'ਚ ਵਿਸ਼ੇਸ਼ ਮੁਹਿੰਮ ਚਲਾ ਕੇ ਲਾਰਵਾ ਚੈੱਕ ਕੀਤਾ ਗਿਆ ਅਤੇ ਜਿਸ ਜਗ੍ਹਾ 'ਤੇ ਲਾਰਵਾ ਮਿਲਿਆ ਨੂੰ ਲਾਰਵੀਸਾਈਡ ਨਾਲ ਨਸ਼ਟ ਕੀਤਾ ਗਿਆ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਬਰਨਾਲਾ ਡਾ. ਬਲਜੀਤ ਸਿੰਘ ਨੇ ਕੀਤਾ।
ਉਨ੍ਹਾਂ ਜ਼ਿਲ੍ਹਾ ਬਰਨਾਲਾ ਨਿਵਾਸੀਆਂ ਨੂੰ ਅਪੀਲ ਕਰਦਿੰਆਂ ਕਿਹਾ ਕਿ ਡੇਂਗੂ, ਚਿਕਨਗੁਨੀਆ ਨੂੰ ਫ਼ੈਲਣ ਤੋਂ ਰੋਕਣ ਲਈ ਸਾਵਧਾਨੀਆਂ ਵਰਤੀਆਂ ਜਾਣ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਪੂਰਾ ਸਹਿਯੋਗ ਦਿੱਤਾ ਜਾਵੇ।
ਡਾ. ਮੁਨੀਸ਼ ਕੁਮਾਰ ਜ਼ਿਲ੍ਹਾ ਐਪੀਡਿਮਾਲੋਜਿਸਟ ਨੇ ਦੱਸਿਆ ਕਿ ਜੇਕਰ ਕਿਸੇ ਵਿਆਕਤੀ ਨੂੰ ਤੇਜ ਬੁਖਾਰ, ਮਾਸ ਪੇਸ਼ੀਆਂ 'ਚ ਦਰਦ, ਅੱਖਾਂ ਦੇ ਪਿਛਲੇ ਹਿੱਸੇ 'ਚ ਦਰਦ, ਸਰੀਰ 'ਤੇ ਲਾਲ ਰੰਗ ਦੇ ਧੱਫੜ, ਨੱਕ ਜਾਂ ਮਸੂੜਿਆਂ ਚੋਂ ਖੂਨ ਆਉਣਾ ਅਤੇ ਸਰੀਰ ਵਿੱਚ ਬਹੁਤ ਜ਼ਿਆਦਾ ਦਰਦ ਆਦਿ ਲੱਛਣ ਮਹਿਸੂਸ ਹੋਣ ਤਾਂ ਤੁਰੰਤ ਡਾਕਟਰੀ ਸਲਾਹ ਅਨੁਸਾਰ ਇਲਾਜ ਕਰਵਾਉਣਾ ਚਾਹੀਦਾ ਹੈ।
ਗੁਰਮੇਲ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਸ਼ਹਿਣਾ, ਰਾਜ ਕੁਮਾਰ ਅਤੇ ਸੁਰਿੰਦਰ ਸਿੰਘ ਹੈਲਥ ਇੰਸਪੈਕਟਰ ਨੇ ਦੱਸਿਆ ਕਿ ਅੱਜਕੱਲ ਡੇਂਗੂ, ਚਿਕਨਗੁਨੀਆ ਦਾ ਸੀਜ਼ਨ ਚੱਲ ਰਿਹਾ ਹੈ। ਇਸ ਲਈ ਆਪਣੇ ਘਰਾਂ,ਦੁਕਾਨਾਂ ਅਤੇ ਵਰਕਸ਼ਾਪਾਂ 'ਚ ਟਾਇਰ, ਘੜ੍ਹੇ, ਪਾਣੀ ਵਾਲੀਆਂ ਖੇਲ੍ਹਾਂ ,ਗਮਲੇ, ਕੂਲਰਾਂ ਅਤੇ ਫ਼ਰਿੱਜ਼ ਦੇ ਬੈਕ ਟਰੇਅ ਆਦਿ ਥਾਵਾਂ 'ਤੇ ਪਾਣੀ ਨੂੰ ਹਫ਼ਤੇ 'ਚ ਇੱਕ ਦਿਨ ਹਰ ਸ਼ੁੱਕਰਵਾਰ ਜ਼ਰੂਰ ਸੁਕਾਉਣਾ ਚਾਹੀਦਾ ਹੈ ਤਾਂ ਜੋ ਮੱਛਰ ਨੂੰ ਪੈਦਾ ਹੋਣ ਤੋਂ ਰੋਕਿਆ ਜਾ ਸਕੇ। ਸਿਹਤ ਵਿਭਾਗ ਦੀਆਂ ਟੀਮਾਂ ਵਿੱਚ ਬਰਨਾਲਾ ਸ਼ਹਿਰ 'ਚ ਸਿਹਤ ਕਰਮਚਾਰੀ ਮਨਪ੍ਰੀਤ ਸ਼ਰਮਾ, ਗਣੇਸ਼ ਦੱਤ, ਜਸਵਿੰਦਰ ਸਿੰਘ, ਬਲਜਿੰਦਰ ਸਿੰਘ, ਲਖਵਿੰਦਰ ਸਿੰਘ , ਮੰਗਤ ਸਿੰਘ ਅਤੇ ਗੁਲਾਬ ਸਿੰਘ ਵੱਲੋਂ ਟੀਮਾਂ ਬਣਾ ਕੇ ਡੇਂਗੂ ਦਾ ਲਾਰਵਾ ਨਸ਼ਟ ਕਰਵਾਇਆ ਅਤੇ ਬਚਾਅ ਲਈ ਜਾਗਰੂਕਤਾ ਪੈਂਫਲੈਟ ਵੰਡੇ।
ਇਸ ਸਮੇਂ ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਕੁਲਦੀਪ ਸਿੰਘ ਮਾਨ ਅਤੇ ਹਰਜੀਤ ਸਿੰਘ ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਨੇ ਦੱਸਿਆ ਕਿ ਡੇਂਗੂ, ਚਿਕਨਗੁਨੀਆ ਸਬੰਧੀ ਜੇਕਰ ਲੱਛਣ ਦਿਖਾਈ ਦੇਣ ਤਾਂ ਤੁਰੰਤ ਨੇੜੇ ਦੇ ਸਰਕਾਰੀ ਹਸਪਤਾਲ 'ਚ ਡਾਕਟਰੀ ਸਲਾਹ ਅਨੁਸਾਰ ਇਲਾਜ ਕਰਵਾਉਣਾ ਚਾਹੀਦਾ ਹੈ।ਇਲਾਜ 'ਚ ਦੇਰੀ ਜਾਂ ਘਰੇਲੂ ਇਲਾਜ ਕਈ ਵਾਰ ਖਤਰੇ ਦਾ ਕਾਰਨ ਬਣ ਸਕਦਾ ਹੈ। ਸਰਕਾਰੀ ਹਸਪਤਾਲਾਂ 'ਚ ਇਲਾਜ ਅਤੇ ਟੈਸਟ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਗਰੁੱਪ ਮੀਟਿੰਗਾਂ ਅਤੇ ਸਕੂਲਾਂ ਵਿੱਚ ਬੱਚਿਆਂ ਨੂੰ ਜਾਗਰੂਕ ਕਰ ਕੇ ਡੇਂਗੂ ਤੋਂ ਬਚਾਅ ਲਈ ਉਪਰਾਲੇ ਕੀਤੇ ਜਾ ਰਹੇ ਹਨ।
Tags:
Related Posts
Latest News
06 Dec 2025 20:43:00
ਅੰਮ੍ਰਿਤਸਰ 6 ਦਸੰਬਰ 2025===
ਮਿਊਂਸਿਪਲ ਠੋਸ ਕੂੜੇ (MSW) ਦੇ ਸਾੜਨ ਖਿਲਾਫ਼ ਜ਼ਿਲਾ-ਪੱਧਰੀ ਮੁਹਿੰਮ ਦੇ ਤਹਿਤ, ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ (PPCB)...
ਕੈਬਨਿਟ ਮੰਤਰੀ, ਚੇਅਰਮੈਨ, ਮੇਅਰ ਵੱਲੋਂ ਮਹਾ ਪ੍ਰੀ-ਨਿਰਵਾਣ ਦਿਵਸ ਮੌਕੇ ਡਾ. ਬੀ.ਆਰ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ


