ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵੱਖ-ਵੱਖ ਸਰਕਾਰੀ ਸਕੂਲਾਂ 'ਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਪ੍ਰੋਗਰਾਮ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵੱਖ-ਵੱਖ ਸਰਕਾਰੀ ਸਕੂਲਾਂ 'ਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਪ੍ਰੋਗਰਾਮ

ਹੁਸ਼ਿਆਰਪੁਰ, 9 ਦਸੰਬਰ :

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ, ਹੁਸ਼ਿਆਰਪੁਰ ਰਜਿੰਦਰ ਅਗਰਵਾਲ ਦੇ ਹੁਕਮਾ ਦੀ ਪਾਲਣਾ ਕਰਦੇ ਹੋਏ  ਸਕੱਤਰ, ਜ਼ਿਲ੍ਹਾਂ ਕਾਨੂੰਨੀ ਸੇਵਾਵਾ ਅਥਾਰਟੀ, ਹੁਸ਼ਿਆਰਪੁਰ ਨੀਰਜ ਗੋਇਲ ਵੱਲੋਂ  ਨੌਜਵਾਨਾਂ ਨੂੰ ਨਸ਼ੇ ਦੇ ਸੇਵਨ ਨਾ ਕਰਨ ਸੰਬੰਧੀ ਜਾਗਰੁਕ ਕਰਨ ਦੇ ਮਨੋਰਥ ਨਾਲ ਨਸ਼ਾ ਛਡਾਊ ਕੇਂਦਰ,ਸਿਵਲ ਹਸਪਤਾਲ, ਹੁਸ਼ਿਆਰਪੁਰ ਅਤੇ ਵੱਖ-ਵੱਖ ਪਿੰਡਾ ਦੇ ਸਰਕਾਰੀ ਸਕੂਲਾਂ ਵਿੱਚ ਜਾਗਰੂਕਤਾ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ।
       ਇਸ ਮੌਕੇ ਸਰਿਤਾ ਕਨਵਰ ਰੀਟੇਨਰ ਐਡਵੋਕੇਟ, ਜ਼ਸਪਿੰਦਰ ਸਿੰਘ ਪੈਨਲ ਐਡਵੋਕੇਟ, ਰਜਿੰਦਰ ਸਿੰਘ ਪੈਨਲ ਐਡਵੋਕੇਟ, ਪੰਕਜ ਚੌਧਰੀ ਐਡਵੋਕੇਟ/ਸਕੱਤਰ ਬਾਰ, ਸ਼੍ਨਮਰਤਾ ਮਿਨਹਾਸ,  ਸੰਜੀਵ ਜੱਸਲ ਐਡਵੋਕੇਟ/ਵਾਈਸ ਪ੍ਰੈਸੀਡੈਂਟ, ਬ੍ਰਿਜ ਬਾਲਾ ਪੈਨਲ ਐਡਵੋਕੇਟ, ਵਿੰਸੀ ਮਲਿਕ ਪੈਨਲ ਐਡਵੋਕੇਟ, ਵਿਸ਼ਾਲ ਕੁਮਾਰ, ਚੀਫ ਲੀਗਲ ਏਡ ਡਿਫੈਂਸ ਕੌਂਸਲ ਅਤੇ ਸੰਦੀਪ ਡਿਪਟੀ ਚੀਫ ਲੀਗਲ ਏਡ ਡਿਫੈਂਸ ਕੌਂਸਲ ਹੁਸ਼ਿਆਰਪੁਰ ਅਤੇ ਮਨਵੀਰ ਸਿੰਘ ਪੈਨਲ ਐਡਵੋਕੇਟ ਵੱਲੋਂ ਜਾਗਰੂਕਤਾ ਸੈਮੀਨਾਰਾਂ ਦੀ ਪ੍ਰਧਾਨਗੀ ਕੀਤੀ ਗਈ। ਸੈਮੀਨਾਰਾਂ ਦੌਰਾਨ ਨੌਜਵਾਨਾਂ ਅਤੇ ਭਾਈਚਾਰੇ ਨੂੰ ਇਸ ਮੁਹਿੰਮ ਬਾਰੇ ਦੱਸਦੇ ਹੋਏ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਮੰਤਵ ਨੌਜਵਾਨ ਪੀੜ੍ਹੀ ਨੂੰ ਭਵਿੱਖ ਵਿਚ ਨਸ਼ਾ ਤਿਆਗ ਕੇ, ਚੰਗੇ ਕੰਮ ਕਰਨ ਲਈ ਪ੍ਰੇਰਿਤ ਕਰਨਾ ਹੈ ਤਾ ਜ਼ੋ ਚੰਗੇ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਉਨ੍ਹਾਂ ਨੇ ਇਹ ਵੀ ਦਸਿਆ ਕਿ ਨਸ਼ੇ ਦੇ ਸੇਵਨ ਨਾਲ ਮਨੁੱਖੀ ਜੀਵਨ ਬਰਬਾਦ ਹੋ ਜਾਂਦਾ ਹੈ ਅਤੇ ਘਰ ਵਿੱਚ ਅਸ਼ਾਂਤੀ ਪੈਦਾ ਹੁੰਦੀ ਹੈ। ਨਾਲਸਾ (ਡਰੱਗ ਜਾਗਰੂਕਤਾ ਅਤੇ ਤੰਦਰੁਸਤੀ ਨੈਵੀਗੇਸ਼ਨ— ਡਰੱਗ ਮੁਕਤ ਭਾਰਤ ਲਈ), ਯੋਜਨਾ 2025 ਅਤੇ ਸਿਹਤ, ਪਰਿਵਾਰਕ ਅਤੇ ਸਮਾਜਿਕ ਜੀਵਨ ਤੇ ਨਸ਼ਿਆ ਦਾ ਪ੍ਰਭਾਵ ਅਤੇ ਐਨ.ਡੀ.ਪੀ.ਐਸ. ਐਕਟ ਦੇ ਕਾਨੂੰਨੀ ਉਪਬੰਦਾ ਬਾਰੇ ਜਾਣਕਾਰੀ ਦਿੱਤੀ। ਅੰਤ ਵਿੱਚ ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ, ਹੁਸ਼ਿਆਰਪੁਰ ਵਿੱਚ ਕੰਮ ਕਰ ਰਹੇ ਪੈਰਾ ਲੀਗਲ ਵਲੰਟੀਅਰਾਂ ਵੱਲੋ ਪ੍ਰਚਾਰ ਸਮੱਗਰੀ ਵੰਡੀ ਗਈ। 

Advertisement

Advertisement

Latest News

ਵਧੀਕ ਡਿਪਟੀ ਕਮਿਸ਼ਨਰ ਨੇ ਸਟਰਾਂਗ ਰੂਮ/ਗਿਣਤੀ ਕੇਂਦਰ ਦਾ ਕੀਤਾ ਦੌਰਾ ਵਧੀਕ ਡਿਪਟੀ ਕਮਿਸ਼ਨਰ ਨੇ ਸਟਰਾਂਗ ਰੂਮ/ਗਿਣਤੀ ਕੇਂਦਰ ਦਾ ਕੀਤਾ ਦੌਰਾ
ਅਹਿਮਦਗੜ੍ਹ/ਮਾਲੇਰਕੋਟਲਾ, 09 ਦਸੰਬਰ -               ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਵੱਲੋਂ ਗਾਂਧੀ ਸਕੂਲ ਅਹਿਮਦਗੜ੍ਹ ਦਾ ਦੌਰਾ ਕਰਕੇ ਜ਼ਿਲ੍ਹਾ ਪ੍ਰੀਸ਼ਦ ਅਤੇ...
13 ਦਸੰਬਰ ਨੂੰ ਜ਼ਿਲ੍ਹਾ ਤਰਨ ਤਾਰਨ ਵਿੱਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ : ਜ਼ਿਲ੍ਹਾ ਤੇ ਸ਼ੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ
ਦਾਖਲਿਆਂ ਤੇ ਗਰਾਂਟਾਂ ਸਬੰਧੀ ਉਪ ਜਿਲਾ ਸਿੱਖਿਆ ਅਫਸਰ ਵੱਲੋਂ ਬਲਾਕ ਦੇ ਸੀਐਚਟੀ,ਹੈਡ ਟੀਚਰ ਅਤੇ ਸਕੂਲ ਇੰਚਾਰਜਾਂ ਨਾਲ ਮੀਟਿੰਗ
ਗਰੂਰ ਜ਼ਿਲ੍ਹੇ ਵਿੱਚ ਬੱਚਿਆਂ ਦੀ ਸੁਰੱਖਿਆ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਫ਼ਿਲਮ ‘ਕੋਮਲ’ ਦਿਖਾਈ ਜਾਵੇਗੀ : ਜ਼ਿਲ੍ਹਾ ਪ੍ਰੋਗਰਾਮ ਅਫ਼ਸਰ
ਮਾਨ ਸਰਕਾਰ ਦਾ ਪ੍ਰੋਜੈਕਟ ਹਿਫਾਜ਼ਤ—ਘਰੇਲੂ ਹਿੰਸਾ ਅਤੇ ਪਰੇਸ਼ਾਨੀ ਵਿਰੁੱਧ ਸਭ ਤੋਂ ਵੱਡਾ ਉਪਰਾਲਾ, ਪੰਜਾਬ ਦੀ ਹਰ ਧੀ ਨੂੰ ਮਿਲੇਗੀ 24 ਘੰਟੇ ਸੁਰੱਖਿਆ —181 ਹੈਲਪਲਾਈਨ ਨੰਬਰ ਜ਼ਾਰੀ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵੱਖ-ਵੱਖ ਸਰਕਾਰੀ ਸਕੂਲਾਂ 'ਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਪ੍ਰੋਗਰਾਮ
ਪੰਜਾਬ ਦੇ ਰਾਜਪਾਲ ਗੁਰਦੁਆਰਾ ਦਰਬਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬੁਲੰਦਪੁਰੀ ਸਾਹਿਬ ਵਿਖੇ ਹੋਏ ਨਤਮਸਤਕ