ਵਿਸ਼ਵ ਸਿਹਤ ਦਿਵਸ ਮੌਕੇ ਸੀਐਚਸੀ ਭਰਤਗੜ੍ਹ ਵਿੱਚ ਜਾਗਰੂਕਤਾ ਸਮਾਗਮ ਆਯੋਜਿਤ

ਵਿਸ਼ਵ ਸਿਹਤ ਦਿਵਸ ਮੌਕੇ ਸੀਐਚਸੀ ਭਰਤਗੜ੍ਹ ਵਿੱਚ ਜਾਗਰੂਕਤਾ ਸਮਾਗਮ ਆਯੋਜਿਤ

ਕੀਰਤਪੁਰ ਸਾਹਿਬ 07 ਅਪ੍ਰੈਲ:- ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਅਤੇ ਗੁਣਵੱਤਾਪੂਰਨ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਤਹਿਤ ਵਿਸ਼ਵ ਸਿਹਤ ਦਿਵਸ ਮੌਕੇ ਕਮਿਊਨਿਟੀ ਹੈਲਥ ਸੈਂਟਰ ਸੀਐਚਸੀ ਭਰਤਗੜ੍ਹ ਵਿੱਚ ਇੱਕ ਵਿਸ਼ੇਸ਼ ਜਾਗਰੂਕਤਾ ਸਮਾਗਮ ਆਯੋਜਿਤ ਕੀਤਾ ਗਿਆ। ਇਹ ਸਮਾਗਮ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਮਨਾਇਆ ਗਿਆ, ਜਿਸ ਦਾ ਮੁੱਖ ਮਕਸਦ ਲੋਕਾਂ ਵਿੱਚ ਸਿਹਤ ਪ੍ਰਤੀ ਜਾਗਰੂਕਤਾ ਵਧਾਉਣਾ ਅਤੇ ਰੋਕਥਾਮੀ ਸਿਹਤ ਸੇਵਾਵਾਂ ਦੀ ਮਹੱਤਤਾ ਬਾਰੇ ਜਾਣਕਾਰੀ ਦੇਣਾ ਸੀ।
ਸਮਾਗਮ ਦੌਰਾਨ ਸੀਨੀਅਰ ਮੈਡੀਕਲ ਅਫਸਰ ਡਾ. ਆਨੰਦ ਘਈ ਨੇ ਸੰਬੋਧਨ ਕਰਦਿਆਂ ਕਿਹਾ ਕਿ ਵਿਸ਼ਵ ਸਿਹਤ ਦਿਵਸ ਹਰ ਸਾਲ ਲੋਕਾਂ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਮਨਾਇਆ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਤੰਦਰੁਸਤ ਜੀਵਨ ਜੀਊਣ ਲਈ ਸੰਤੁਲਿਤ ਖੁਰਾਕ, ਨਿਯਮਿਤ ਕਸਰਤ ਅਤੇ ਸਮੇਂ-ਸਮੇਂ ‘ਤੇ ਸਿਹਤ ਜਾਂਚ ਬਹੁਤ ਜ਼ਰੂਰੀ ਹਨ। ਉਨ੍ਹਾਂ ਨੇ ਲੋਕਾਂ ਨੂੰ ਸਲਾਹ ਦਿੱਤੀ ਕਿ ਛੋਟੀਆਂ-ਮੋਟੀਆਂ ਬਿਮਾਰੀਆਂ ਨੂੰ ਅਣਡਿੱਠਾ ਨਾ ਕੀਤਾ ਜਾਵੇ ਅਤੇ ਸਮੇਂ ਸਿਰ ਇਲਾਜ ਕਰਵਾਇਆ ਜਾਵੇ।
ਡਾ. ਘਈ ਨੇ ਇਸ ਮੌਕੇ ਐਚਪੀਵੀ ਵੈਕਸੀਨ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਇਹ ਟੀਕਾ ਕੁੜੀਆਂ ਅਤੇ ਮਹਿਲਾਵਾਂ ਨੂੰ ਸਰਵਾਈਕਲ ਕੈਂਸਰ ਤੋਂ ਬਚਾਅ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਧੀਆਂ ਦਾ ਸਮੇਂ ਸਿਰ ਟੀਕਾਕਰਨ ਜ਼ਰੂਰ ਕਰਵਾਉਣ ਤਾਂ ਜੋ ਭਵਿੱਖ ਵਿੱਚ ਇਸ ਗੰਭੀਰ ਬਿਮਾਰੀ ਤੋਂ ਬਚਿਆ ਜਾ ਸਕੇ।
ਇਸ ਦੌਰਾਨ ਸਮਾਗਮ ਵਿੱਚ ਸ਼ਾਮਲ ਸਿਹਤ ਕਰਮਚਾਰੀਆਂ ਅਤੇ ਸਟਾਫ ਵੱਲੋਂ ਲੋਕਾਂ ਨੂੰ ਵੱਖ-ਵੱਖ ਟੀਕਾਕਰਨ ਪ੍ਰੋਗਰਾਮਾਂ ਅਤੇ ਸਰਕਾਰੀ ਸਿਹਤ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਸਿਹਤ ਸੰਬੰਧੀ ਸਹੁੰ ਵੀ ਚੁੱਕੀ ਗਈ, ਜਿਸ ਰਾਹੀਂ ਸਾਰਿਆਂ ਨੇ ਸਿਹਤਮੰਦ ਸਮਾਜ ਦੀ ਨਿਰਮਾਣ ਲਈ ਆਪਣਾ ਯੋਗਦਾਨ ਦੇਣ ਦਾ ਵਚਨ ਦਿੱਤਾ।
ਇਸ ਮੌਕੇ ਬਲਾਕ ਭਰਤਗੜ੍ਹ ਦੇ ਸਾਰੇ ਹੈਲਥ ਵਰਕਰਾਂ, ਏ.ਐਨ.ਐਮਜ਼, ਲੇਡੀ ਹੈਲਥ ਵਿਜ਼ਟਰ ਪ੍ਰੋਮਿਲਾ, ਕੁਲਵੰਤ ਕੌਰ ਅਤੇ ਹੋਰ ਸਟਾਫ ਮੈਂਬਰਾਂ ਨੇ ਭਾਗ ਲਿਆ। ਸਮਾਗਮ ਦੌਰਾਨ ਸਿਹਤ ਸੇਵਾਵਾਂ ਦੀ ਮਹੱਤਤਾ ਅਤੇ ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ। 

Advertisement

Latest News

ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਸਵਾਲ ਉਠਾਉਣਾ ਪੰਥ 'ਤੇ ਸਿੱਧਾ ਹਮਲਾ ਹੈ, ਸੁਖਬੀਰ ਬਾਦਲ ਨੂੰ ਇਸ ਹਮਲੇ ਲਈ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ: ਹਰਜੋਤ ਸਿੰਘ ਬੈਂਸ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਸਵਾਲ ਉਠਾਉਣਾ ਪੰਥ 'ਤੇ ਸਿੱਧਾ ਹਮਲਾ ਹੈ, ਸੁਖਬੀਰ ਬਾਦਲ ਨੂੰ ਇਸ ਹਮਲੇ ਲਈ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ: ਹਰਜੋਤ ਸਿੰਘ ਬੈਂਸ
*ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਸਵਾਲ ਉਠਾਉਣਾ ਪੰਥ 'ਤੇ ਸਿੱਧਾ ਹਮਲਾ ਹੈ, ਸੁਖਬੀਰ ਬਾਦਲ ਨੂੰ ਇਸ ਹਮਲੇ ਲਈ ਜਵਾਬਦੇਹ ਠਹਿਰਾਇਆ...
ਹਰਜੋਤ ਬੈਂਸ ਅਤੇ ਮਨੀਸ਼ ਸਿਸੋਦੀਆ ਨੇ ਮਿਸ਼ਨ ਸਮਰੱਥ ਤਹਿਤ ਅਧਿਆਪਕਾਂ ਵੱਲੋਂ ਅਪਣਾਏ 38 ਉੱਤਮ ਕਲਾਸਰੂਮ ਅਭਿਆਸਾਂ ਦਾ ਸੰਗ੍ਰਹਿ ਕੀਤਾ ਜਾਰੀ
ਪੰਜਾਬ ਵਿੱਚ 1.30 ਲੱਖ ਏਕੜ ਮੀਂਹ, ਗੜੇਮਾਰੀ; ਗੁਰਮੀਤ ਖੁੱਡੀਆਂ ਨੇ ਕੇਂਦਰ ਨੂੰ ਫਸਲਾਂ ਦੇ ਨੁਕਸਾਨ ਦਾ ਮੁਲਾਂਕਣ ਕਰਨ ਲਈ ਟੀਮ ਭੇਜਣ ਦੀ ਅਪੀਲ ਕੀਤੀ, ਤੁਰੰਤ ਰਾਹਤ ਦੀ ਮੰਗ ਕੀਤੀ
ਵਿਸ਼ਵ ਸਿਹਤ ਦਿਵਸ ਮੌਕੇ ਸੀਐਚਸੀ ਭਰਤਗੜ੍ਹ ਵਿੱਚ ਜਾਗਰੂਕਤਾ ਸਮਾਗਮ ਆਯੋਜਿਤ
ਨਾਨ-ਕੰਸਟਰੱਕਸ਼ਨ ਫੀਸ ’ਚ 50 ਫੀਸਦੀ ਛੋਟ ਦੀ ਮਿਆਦ 15 ਜੂਨ ਤੱਕ ਵਧਾਈ ਗਈ : ਗੁਰਵਿੰਦਰ ਸਿੰਘ ਪਾਬਲਾ
ਡਿਪਟੀ ਕਮਿਸ਼ਨਰ ਵੱਲੋਂ ਰੂਪਨਗਰ ਅਨਾਜ ਮੰਡੀ ਦਾ ਅਚਨਚੇਤ ਦੌਰਾ
ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਜ਼ਿਲ੍ਹਾ ਅਜਾਇਬ ਘਰ ਸੰਗਰੂਰ ਲੋਕ ਅਰਪਣ