ਗੋਵਿੰਦਗੜ੍ਹ ਪਿੰਡ ਵਿੱਚ ਖੇਤ ਬਚਾਓ ਅਭਿਆਨ ਤਹਿਤ ਜਾਗਰੂਕਤਾ ਪ੍ਰੋਗਰਾਮ ਆਯੋਜਿਤ
By Azad Soch
On
ਅਬੋਹਰ 2 ਜੂਨ- ਅੱਜ ਖੇਤੀਬਾੜੀ ਵਿਗਿਆਨ ਕੇਂਦਰ (KVK) ਫਾਜ਼ਿਲਕਾ ਦੀ ਟੀਮ ਵੱਲੋਂ ਪਿੰਡ ਗੋਵਿੰਦਗੜ੍ਹ ਵਿਖੇ “ਖੇਤ ਬਚਾਓ ਅਭਿਆਨ” ਤਹਿਤ ਸੰਤੁਲਿਤ ਉਰਵਰਕ ਵਰਤੋਂ ਅਤੇ ਸਿੰਗਲ ਯੂਜ਼ ਪਲਾਸਟਿਕ ਦੇ ਮਾੜੇ ਪ੍ਰਭਾਵਾਂ ਵਿਸ਼ੇ 'ਤੇ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਪ੍ਰੋਗਰਾਮ ਵਿੱਚ ਕਿਸਾਨਾਂ ਨੂੰ ਮਿੱਟੀ ਦੀ ਸਿਹਤ ਬਣਾਈ ਰੱਖਣ ਲਈ ਸੰਤੁਲਿਤ ਖਾਦਾਂ ਦੀ ਵਰਤੋਂ ਅਤੇ ਸਿੰਗਲ ਯੂਜ਼ ਪਲਾਸਟਿਕ ਨਾਲ ਵਾਤਾਵਰਣ ਨੂੰ ਹੋਣ ਵਾਲੇ ਨੁਕਸਾਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਮੌਕੇ ਕੇ.ਵੀ.ਕੇ. ਟੀਮ ਦੇ ਮੈਂਬਰ ਪ੍ਰਿਥਵੀਰਾਜ, ਰਮੇਸ਼ ਕਾਂਟਵਾ ਅਤੇ ਕਿਸ਼ਨ ਪਟੇਲ ਨੇ ਕਿਸਾਨਾਂ ਨੂੰ ਜਾਗਰੂਕ ਕਰਦਿਆਂ ਵਾਤਾਵਰਣ ਸੰਭਾਲ ਅਤੇ ਟਿਕਾਊ ਖੇਤੀ ਅਪਣਾਉਣ ਦਾ ਸੁਨੇਹਾ ਦਿੱਤਾ। ਕਿਸਾਨਾਂ ਨੇ ਪ੍ਰੋਗਰਾਮ ਵਿੱਚ ਵੱਧ-ਚੜ੍ਹ ਕੇ ਹਿੱਸਾ ਲਿਆ ਅਤੇ ਜਾਗਰੂਕਤਾ ਗਤੀਵਿਧੀਆਂ ਦੀ ਸ਼ਲਾਘਾ ਕੀਤੀ।
Advertisement
Latest News
16 Jun 2026 22:15:06
ਚੱਬੇਵਾਲ (ਹੁਸ਼ਿਆਰਪੁਰ); 16 ਜੂਨ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਰਵਾਇਤੀ ਸਿਆਸੀ ਪਾਰਟੀਆਂ 'ਤੇ ਤਿੱਖਾ ਨਿਸ਼ਾਨਾ...
