ਬਟਾਲਾ ਪੁਲਿਸ ਦੇ ਸ਼ਕਤੀ ਹੈਲਪ ਡੈਸਕ ਵੱਲੋਂ ਜਾਗਰੂਕਤਾ ਸੈਮੀਨਾਰ

ਬਟਾਲਾ ਪੁਲਿਸ ਦੇ ਸ਼ਕਤੀ ਹੈਲਪ ਡੈਸਕ ਵੱਲੋਂ ਜਾਗਰੂਕਤਾ ਸੈਮੀਨਾਰ

ਬਟਾਲਾ, 10 ਜਨਵਰੀ (     ) ਸ੍ਰੀ ਸੁਹੇਲ ਕਾਸਿਮ ਮੀਰਐਸ.ਐਸ.ਪੀ ਬਟਾਲਾ ਦੇ ਦਿਸ਼ਾ-ਨਿਰਦੇਸਾਂ ਹੇਠ ਬਟਾਲਾ ਪੁਲਿਸ ਦੇ ਸ਼ਕਤੀ ਹੈਲਪ ਡੈਸਕ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਸੰਤੋਖਪੁਰ ਵਿਖੇ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਗੁੱਡ ਟੱਚਬੈਡ ਟੱਚਹਰੇ ਵਾਤਾਵਰਣ ਅਤੇ ਹੈਲਪਲਾਈਨ ਨੰਬਰ 112 ਅਤੇ 1098 ਬਾਰੇ ਜਾਣੂ ਕਰਵਾਇਆ ਗਿਆ।

ਇਸ ਮੌਕੇ ਸ੍ਰੀਮਤੀ ਜਸਵੰਤ ਕੌਰ, (ਐਸ.ਪੀ.ਐੱਚ) ਬਟਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਜ਼ਿਲ੍ਹਾ ਬਟਾਲਾ ਵਿਖੇ ਵਿਦਿਆਰਥੀਆਂ ਨੂੰ ਸਮਾਜਿਕ ਬੁਰਾਈਆਂ ਵਿਰੁੱਧ ਜਾਗਰੂਕ ਕਰਨ ਦੇ ਮੰਤਵ ਨਾਲ ਵੱਖ-ਵੱਖ ਪੱਧਰ ਤੇ ਜਾਗਰੂਕਤਾ ਸੈਮੀਨਾਰ ਲਗਾਏ ਜਾ ਰਹੇ ਹਨ।

ਉਨਾਂ ਦੱਸਿਆ ਕਿ ਬਟਾਲਾ ਪੁਲਿਸ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਦੇ ਨਾਲ ਖੇਡਾਂ ਵੱਲ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਅਤੇ ਨੌਜਵਾਨਾਂ ਵਲੋਂ ਪੂਰੇ ਉਤਸ਼ਾਹ ਨਾਲ ਖੇਡਾਂ ਵਿੱਚ ਸ਼ਮੂਲੀਅਤ ਕੀਤੀ ਜਾ ਰਹੀ ਹੈ। ਉਨਾਂ ਦੱਸਿਆ ਨਸ਼ਾ ਇਕ ਮਾਨਸਿਕ ਰੋਗ ਹੈ ਜੋ ਇਨਸਾਨ ਨੂੰ ਸਰੀਰਕਮਾਨਸਿਕ ਤੇ ਆਰਥਿਕ ਤੌਰ ਤੇ ਕਮਜ਼ੋਰ ਕਰ ਦਿੰਦਾ ਹੈਇਸ ਲਈ ਸਾਨੂੰ ਕਿਸੇ ਵੀ ਕਿਸਮ ਦਾ ਨਸ਼ਾ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

ਉਨਾਂ ਦੱਸਿਆ ਕਿ ਜੇਕਰ ਕੋਈ ਵਿਅਕਤੀ ਕਿਸੇ ਕਾਰਨ ਨਸ਼ਿਆਂ ਦੀ ਦਲਦਲ ਵਿੱਚ ਫਸਦਾ ਹੈ ਤਾਂ ਇਸਦਾ ਇਲਾਜ ਵੀ ਸੰਭਵ ਹੈ ਤੇ ਉਸਦਾ ਇਹ ਇਲਾਜ ਸਰਕਾਰ ਵੱਲੋਂ ਨਸ਼ਾ ਛੁਡਾਊ ਕੇਂਦਰਾਂਓਟ ਕਲੀਨਿਕਾਂ ਅਤੇ ਮੁੜ ਵਸੇਬਾ ਕੇਂਦਰਾਂ ਵਿੱਚ ਬਿਲਕੁਲ ਮੁਫ਼ਤ ਕੀਤਾ ਜਾ ਰਿਹਾ ਹੈ।

Tags:

Advertisement

Latest News

ਜਤਿੰਦਰ ਪਾਲ ਮਲਹੋਤਰਾ ਨੂੰ ਮੁੜ ਚੰਡੀਗੜ੍ਹ ਭਾਜਪਾ ਦਾ ਨਵਾਂ ਪ੍ਰਧਾਨ ਬਣਾਇਆ ਗਿਆ ਜਤਿੰਦਰ ਪਾਲ ਮਲਹੋਤਰਾ ਨੂੰ ਮੁੜ ਚੰਡੀਗੜ੍ਹ ਭਾਜਪਾ ਦਾ ਨਵਾਂ ਪ੍ਰਧਾਨ ਬਣਾਇਆ ਗਿਆ
Chandigarh,16 JAN,2025,(Azad Soch News):- ਜਤਿੰਦਰ ਪਾਲ ਮਲਹੋਤਰਾ (Jitendra Pal Malhotra) ਨੂੰ ਮੁੜ ਚੰਡੀਗੜ੍ਹ ਭਾਜਪਾ ਦਾ ਨਵਾਂ ਪ੍ਰਧਾਨ ਬਣਾਇਆ ਗਿਆ ਹੈ,ਮੌਜੂਦਾ...
ਬਾਲੀਵੁੱਡ ਅਦਾਕਾਰ ਸੈਫ਼ ਅਲੀ ਖ਼ਾਨ ’ਤੇ ਚਾਕੂ ਨਾਲ ਹਮਲਾ,ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ
ਕਾਂਗਰਸ ਨੇ ਬੁੱਧਵਾਰ (15 ਜਨਵਰੀ) ਰਾਤ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਲਈ 5 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 16-01-2025 ਅੰਗ 690
ਕੈਨੇਡੀਅਨ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਅਤੇ ਵਿਦੇਸ਼ੀ ਕਾਮਿਆਂ ਦੇ ਜੀਵਨ ਸਾਥੀਆਂ ਲਈ ਓਪਨ ਵਰਕ ਪਰਮਿਟ ਦੇ ਨਿਯਮਾਂ ਵਿੱਚ ਬਦਲਾਅ ਕੀਤਾ
15 ਦਿਨਾਂ ਦੀਆਂ ਛੁੱਟੀਆਂ ਤੋਂ ਬਾਅਦ ਦਿੱਲੀ ਅਤੇ ਹਰਿਆਣਾ ਵਿੱਚ 16 ਜਨਵਰੀ, 2025 ਤੋਂ ਸਕੂਲ ਖੁੱਲ੍ਹਣਗੇ
Farmers Protest: ਖਨੌਰੀ ਬਾਰਡਰ ’ਤੇ ਕਾਲੇ ਚੋਲੇ ਪਾ ਕੇ ਮਰਨ ਵਰਤ ’ਤੇ ਬੈਠੇ 111 ਕਿਸਾਨ