‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਰਕਾਰੀ ਹਾਈ ਸਕੂਲ ਵਿਖੇ ਕਰਵਾਇਆ ਗਿਆ ਜਾਗਰੂਕਤਾ ਸੈਮੀਨਾਰ

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਰਕਾਰੀ ਹਾਈ ਸਕੂਲ ਵਿਖੇ ਕਰਵਾਇਆ ਗਿਆ ਜਾਗਰੂਕਤਾ ਸੈਮੀਨਾਰ

ਮਲੋਟ/ਸ੍ਰੀ ਮੁਕਤਸਰ ਸਾਹਿਬ, 05 ਮਾਰਚ:

ਡਿਪਟੀ ਕਮਿਸ਼ਨਰ ਸ੍ਰੀ ਅਭਿਜੀਤ ਕਪਲਿਸ਼ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਵੱਲੋਂ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਨੀਲ ਬਾਂਸਲ ਸਿਵਲ ਹਸਪਤਾਲ ਮਲੋਟ ਦੀ ਯੋਗ ਅਗਵਾਈ ਹੇਠ ਸਰਕਾਰੀ ਹਾਈ ਸਕੂਲ ਮੰਡੀ ਹਰਜੀਰਾਮ ਵਿਖੇ ਨਸ਼ਿਆਂ ਵਿਰੋਧੀ ਜਾਗਰੂਕ ਸੈਮੀਨਾਰ ਕਰਵਾਇਆ ਗਿਆ।

ਇਸ ਮੌਕੇ ਡਾ. ਸੁਨੀਲ ਬਾਂਸਲ ਵੱਲੋਂ ਨਸ਼ਿਆਂ ਸਬੰਧੀ ਹੋਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੰਦੇ ਦੱਸਿਆ ਕਿ ਨਸ਼ਾ ਕਰਨਾ ਸਿਹਤ ਲਈ ਬਹੁਤ ਹਾਨੀਕਾਰਕ ਹੈ। ਇਹਨਾਂ ਨਸ਼ਿਆਂ ਦੇ ਕਾਰਨ ਹੁਣ ਤੱਕ ਕਈ ਘਰਾਂ ਦੇ ਘਰ ਬਰਬਾਦ ਹੋ ਚੁੱਕੇ ਹਨ। ਇਸ ਲਈ ਨੌਜਵਾਨ ਪੀੜ੍ਹੀ ਨੂੰ ਇਨ੍ਹਾਂ ਨਸ਼ਿਆਂ ਵਰਗੀਆਂ ਭਿਆਨਕ ਬਿਮਾਰੀਆਂ ਤੋਂ ਦੂਰ ਰਹਿ ਕੇ ਸਮਾਜ ਭਲਾਈ ਦੇ ਕੰਮਾਂ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।

ਇਸ ਮੌਕੇ ਸਟਾਫ਼ ਨਰਸ ਮਨਦੀਪ ਕੌਰ ਨੇ ਦੱਸਿਆ ਕਿ ਜਿਹੜੇ ਲੋਕ ਇਸ ਨਸ਼ੇ ਦੀ ਗ੍ਰਿਫਤ ਵਿਚ ਆ ਚੁੱਕੇ ਹਨ। ਉਨ੍ਹਾਂ ਦਾ ਨਸ਼ਾ ਛੁਡਾਉਣ ਦੇ ਲਈ ਸਿਹਤ ਵਿਭਾਗ ਵੱਲੋਂ ਨਸ਼ਾ ਛੁਡਾਊ ਕੇਂਦਰ ਖੋਲ੍ਹੇ ਗਏ ਹਨ। ਜਿੱਥੇ ਜਾ ਕੇ ਇਹ ਨੌਜਵਾਨ ਆਪਣਾ ਮੁਫ਼ਤ ਇਲਾਜ ਕਰਵਾ ਸਕਦੇ ਹਨ ਅਤੇ ਇਕ ਨਵੀਂ ਜ਼ਿੰਦਗੀ ਨੂੰ ਬਤੀਤ ਕਰ ਸਕਦੇ ਹਨ।

ਉਹਨਾਂ ਵੱਲੋਂ ਤੰਬਾਕੂ ਸਿਗਰਟ ਅਤੇ ਹੋਰ ਨਸ਼ਿਆਂ ਤੋਂ ਹੋਣ ਵਾਲੇ ਮਾੜੇ ਪ੍ਰਭਾਵਾਂ ਸਬੰਧੀ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ। ਜਿਸ ਵਿੱਚ ਵਿਦਿਆਰਥੀਆਂ ਵੱਲੋ ਪ੍ਰਣ ਕੀਤਾ ਗਿਆ ਕਿ ਉਹ ਆਪਣੇ ਆਸ-ਪਾਸ ਵੱਧ ਤੋਂ ਵੱਧ ਨੌਜਵਾਨਾਂ ਨੂੰ ਇਹ ਜਾਣਕਾਰੀ ਸਾਂਝੀ ਕਰਨਗੇ ਤਾਂ ਜੋ ਕੋਈ ਵੀ ਨੌਜਵਾਨ ਅਜਿਹੀਆਂ ਭਿਆਨਕ ਬਿਮਾਰੀਆਂ ਵਿੱਚ ਨਾ ਫਸ ਸਕੇ।

ਇਸ ਮੌਕੇ ਹਰਮੀਤ ਸਿੰਘ ਪ੍ਰਿੰਸੀਪਲਹਰਜੀਤ ਸਿੰਘਸੁਖਨਪਾਲ ਸਿੰਘਰਵੀ ਕੁਮਾਰਲਵਪ੍ਰੀਤ ਸਿੰਘਰਿਤਿਕਾ ਬਾਂਸਲ ਸਿਹਤ ਕਰਮਚਾਰੀ ਅਤੇ ਹੋਰ ਹਾਜ਼ਰ ਸਨ।Pic 5.3.25 (1)

Tags:

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 25-04-2025 ਅੰਗ 638 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 25-04-2025 ਅੰਗ 638
ਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ...
ਏਅਰ ਇੰਡੀਆ ਦੇ ਜ਼ਿੰਮੇਵਾਰ ਕਰਮਚਾਰੀਆਂ ਵਿਰੁੱਧ ਮਿਸਾਲੀ ਕਾਰਵਾਈ ਦੀ ਮੰਗ ਕੀਤੀ
#Dra ਭਾਸ਼ਾ ਵਿਭਾਗ ਵੱਲੋਂ ਡਾ. ਬੀ.ਆਰ.ਅੰਬੇਡਕਰ ਲਾਇਬ੍ਰੇਰੀ ਬੋਦਲ ਛਾਉਣੀ ਨੂੰ ਕਿਤਾਬਾਂ ਭੇਟ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਾਰਕੋਟਿਕਸ ਅਨੌਨੀਮਸ ਕਮੇਟੀ ਦਾ ਗਠਨ ਕਰਕੇ ਨਸ਼ਿਆਂ ਵਿਰੁੱਧ ਲੜਾਈ ਨੂੰ ਹੋਰ ਕੀਤਾ ਜਾਵੇਗਾ ਮਜ਼ਬੂਤ- ਗੁਰਮੀਤ ਕੁਮਾਰ ਬਾਂਸਲ
ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਲੇਗੀ ਆਧੁਨਿਕ ਸਿੱਖਿਆ
ਸ੍ਰੀ ਮੁਕਤਸਰ ਸਾਹਿਬ ਦੇ ਕਿਸਾਨਾਂ ਲਈ ਨਵਾਂ ਯੂਟਿਊਬ ਚੈਨਲ ‘ਮੁਕਤਸਰ ਦੀਆਂ ਖੇਤੀ ਸੂਚਨਾਵਾਂ’ ਦੀ ਸ਼ੁਰੂਆਤ
ਸਿਹਤ ਵਿਭਾਗ ਨੇ ਮਨਾਇਆ ਵਿਸ਼ਵ ਮਲੇਰੀਆ ਦਿਵਸ