ਟ੍ਰੈਫਿਕ ਪੁਲਿਸ ਵੱਲੋਂ ਸ. ਬਲਦੇਵ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਮਜਾਤੜੀ ਵਿਖੇ ਨਸ਼ਿਆਂ ਦੀ ਵਰਤੋਂ ਨਾ ਕਰਨ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਸਬੰਧੀ ਜਾਗਰੂਕਤਾ ਸੈਮੀਨਾਰ

ਟ੍ਰੈਫਿਕ ਪੁਲਿਸ ਵੱਲੋਂ ਸ. ਬਲਦੇਵ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਮਜਾਤੜੀ ਵਿਖੇ ਨਸ਼ਿਆਂ ਦੀ ਵਰਤੋਂ ਨਾ ਕਰਨ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਸਬੰਧੀ ਜਾਗਰੂਕਤਾ ਸੈਮੀਨਾਰ

ਖਰੜ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 08 ਦਸੰਬਰ:

ਜ਼ਿਲਾ ਪੁਲਿਸ ਵੱਲੋਂ ਐਸ ਐਸ ਪੀ ਹਰਮਨਦੀਪ ਸਿੰਘ ਹਾਂਸ ਅਤੇ ਐਸ ਪੀ (ਟ੍ਰੈਫਿਕ) ਨਵਨੀਤ ਸਿੰਘ ਮਾਹਲ ਦੀ ਅਗਵਾਈ ਹੇਠ ਨਸ਼ਿਆਂ ਖਿਲਾਫ ਚਲਾਈ ਮੁਹਿੰਮ ਤਹਿਤ ਡੀ ਐਸ ਪੀ (ਟ੍ਰੈਫਿਕ) ਕਰਨੈਲ ਸਿੰਘ  ਵੱਲੋਂ  ਅੱਜ ਸ. ਬਲਦੇਵ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਮਜਾਤੜੀ (ਐਸ.ਏ.ਐਸ.ਨਗਰ), ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਵਰਤੋਂ ਨਾ ਕਰਨ ਸਬੰਧੀ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਇੱਕ ਵਿਸ਼ੇਸ਼ ਸੈਮੀਨਾਰ ਲਗਾ ਕੇ ਜਾਗਰੂਕ ਕੀਤਾ ਗਿਆ।

ਇਸ ਸੈਮੀਨਾਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ, ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਖੇਡਾਂ ਵੱਲ ਜਾਣ ਦੀ ਮਹੱਤਤਾ ਬਾਰੇ ਜਾਣੂ ਕਰਵਾਉਣਾ ਸੀ। ਇਸ ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਸਮਝਾਇਆ ਗਿਆ ਕਿ ਨੌਜਵਾਨ ਵਿਦਿਆਰਥੀਆਂ ਨੂੰ ਸੜਕ ਤੇ ਚਲਦੇ ਸਮੇਂ ਆਪਣੀ ਰਫ਼ਤਾਰ ਨੂੰ ਕਾਬੂ ਵਿਚ ਰੱਖਣਾ ਚਾਹੀਦਾ ਹੈ, ਲਾਲ ਬੱਤੀ ਕਰਾਸ ਨਾ ਕਰਨ, ਹੈਲਮਟ ਪਾਉਣ,  ਸੀਟ ਬੈਲਟ ਲਗਾਉਣ, ਨਸ਼ਾ ਕਰਕੇ ਡਰਾਈਵਿੰਗ ਨਾ ਕਰਨ, ਡਰਾਈਵਿੰਗ ਕਰਦੇ ਸਮੇਂ ਫੋਨ ਦੀ ਵਰਤੋਂ ਨਾ ਕਰਨ ਆਦਿ ਦਾ ਧਿਆਨ ਰੱਖਣ ਲਈ ਪ੍ਰੇਰਿਆ। ਵਿਦਿਆਰਥੀਆਂ ਨੂੰ ਸੜ੍ਹਕ 'ਤੇ ਚਲਦਿਆਂ ਨੈਤਿਕਤਾ ਅਤੇ ਮਾਨਵੀ ਕਦਰਾਂ ਕੀਮਤਾਂ ਨੂੰ ਨਾ ਭੁੱਲਣ ਦੀ ਹਦਾਇਤ ਦਿੰਦਿਆਂ ਕਿਹਾ ਕਿ ਸਾਨੂੰ ਐਂਬੂਲੈਂਸ ਨੂੰ ਤੁਰੰਤ ਰਾਹ ਦੇਣਾ ਚਾਹੀਦਾ ਹੈ ਅਤੇ ਸੜਕੀ ਹਾਦਸੇ ਦੇ ਜਖਮੀ ਦੀ ਬਿਨ੍ਹਾਂ ਕਿਸੇ ਡਰ ਭੈਅ ਦੇ ਮੱਦਦ ਕਰਨੀ ਚਾਹੀਦੀ ਹੈ।

ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਇਹ ਵੀ ਦੱਸਿਆ ਗਿਆ ਕਿ ਜੇਕਰ ਤੁਸੀਂ ਵਹੀਕਲ ਚਲਾਉਂਦੇ ਸਮੇਂ ਮੋਬਾਇਲ ਫੋਨ ਦੀ ਵਰਤੋਂ ਕਰਦੇ ਹੋ ਤਾਂ ਮੋਟਰ ਵਹੀਕਲ ਐਕਟ ਦੀ ਧਾਰਾ 184 ਤਹਿਤ ਪਹਿਲੀ ਵਾਰ ਜੁਰਮ ਕਰਨ 'ਤੇ 5,000 ਰੁਪਏ ਜੁਰਮਾਨਾ ਅਤੇ ਦੂਜੀ ਵਾਰ ਜੁਰਮ ਕਰਨ ਤੇ 10,000 ਰੁਪਏ ਜੁਰਮਾਨਾ ਅਤੇ 6 ਮਹੀਨੇ ਤੱਕ ਦੀ ਕੈਦ ਹੋ ਸਕਦੀ ਹੈ। ਇਸਦੇ ਨਾਲ 3 ਮਹੀਨੇ ਲਈ ਲਾਈਸੰਸ ਸਸਪੈਂਡ ਕੀਤਾ ਜਾਵੇਗਾ।

ਇਸ ਮੌਕੇ ਤੇ ਸ. ਬਲਦੇਵ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ, ਮਜਾਤੜੀ (ਐਸ.ਏ.ਐਸ.ਨਗਰ), ਦੇ ਇੰਚਾਰਜ ਸ੍ਰੀਮਤੀ ਨਰਿੰਦਰਪਾਲ ਕੌਰ, ਵੋਕੇਸ਼ਨਲ ਟੀਚਰ ਸਿਮਰਨਪ੍ਰੀਤ ਸਿੰਘ ਅਤੇ ਹੋਰ ਸਟਾਫ ਨੇ ਡੀ ਐਸ ਪੀ (ਟ੍ਰੈਫਿਕ) ਦਾ ਜਾਗਰੂਕਤਾ ਸਬੰਧੀ ਇਹ ਸੈਮੀਨਾਰ ਲਗਾਉਣ ਲਈ ਧੰਨਵਾਦ ਕੀਤਾ। 

Advertisement

Latest News

ਧੂਰੀ ਸ਼ਹਿਰ ਦੇ ਸੁੰਦਰੀਕਰਨ ਲਈ 4 ਕਰੋੜ ਰੁਪਏ ਦੇ ਕੰਮਾਂ ਦੀ ਓ.ਐਸ.ਡੀ ਸੁਖਵੀਰ ਸਿੰਘ ਨੇ ਕਰਵਾਈ ਸ਼ੁਰੂਆਤ ਧੂਰੀ ਸ਼ਹਿਰ ਦੇ ਸੁੰਦਰੀਕਰਨ ਲਈ 4 ਕਰੋੜ ਰੁਪਏ ਦੇ ਕੰਮਾਂ ਦੀ ਓ.ਐਸ.ਡੀ ਸੁਖਵੀਰ ਸਿੰਘ ਨੇ ਕਰਵਾਈ ਸ਼ੁਰੂਆਤ
ਧੂਰੀ, 17 ਜਨਵਰੀ:ਧੂਰੀ ਸ਼ਹਿਰ ਨੂੰ ਬੁਨਿਆਦੀ ਸਹੂਲਤਾਂ ਦੇ ਨਾਲ-ਨਾਲ ਸੁੰਦਰੀਕਰਨ ਵਿੱਚ ਵੀ ਮੋਹਰੀ ਸ਼ਹਿਰ ਬਣਾਉਣ ਲਈ ਅੱਜ ਲਗਭਗ 4 ਕਰੋੜ...
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਐਮ.ਆਰ.ਐਫ. ਸੈਂਟਰ ਅਤੇ ਐਸ.ਟੀ.ਪੀ. ਦੇ ਕੰਮ ਦਾ ਜਾਇਜ਼ਾ ਲਿਆ ਗਿਆ
23 ਕਰੋੜ ਦੀ ਲਾਗਤ ਨਾਲ ਬਣ ਰਹੇ 50 ਬੈਡ ਸੀ.ਸੀ.ਯੂ. ਹਸਪਤਾਲ ਦਾ ਲਿਆ ਜਾਇਜ਼ਾ, ਜਲਦੀ ਕੰਮ ਹੋਵੇਗਾ ਪੂਰਾ- ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ
ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਤੋਂ ਰੋਕਣ ਅਤੇ ਖੇਤੀ ਵਿੱਚ ਮਸ਼ੀਨਰੀਕਰਨ ਨੂੰ ਉਤਸ਼ਾਹਤ ਕਰਨ ਲਈ ਕੱਢਿਆ ਡਰਾਅ
ਪੀੜਤਾਂ ਨੂੰ ਇਨਸਾਫ ਲਈ ਮਨੁੱਖੀ ਅਧਿਕਾਰ ਕਮਿਸ਼ਨ ਪੂਰੀ ਤਰ੍ਹਾਂ ਵਚਨਬੱਧ : ਜਤਿੰਦਰ ਸਿੰਘ ਸ਼ੰਟੀ
ਜ਼ਿਲ੍ਹੇ 'ਚ ਵੱਖ-ਵੱਖ ਡਰੱਗ ਹਾਟ-ਸਪਾਟ ਸਥਾਨਾਂ ‘ਤੇ ਕਾਰਡਨ ਐਂਡ ਸਰਚ ਆਪਰੇਸ਼ਨ ਚਲਾਇਆ
ਸੰਗਰੂਰ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ”ਮੁਹਿੰਮ ਤਹਿਤ ਸਫਲ ਕੈਸੋ ਆਪਰੇਸ਼ਨ