ਪਿੰਡਾ ਦਾ ਪਹਿਰੇਦਾਰ ਸਮਾਗਮ ਦੌਰਾਨ ਸਿਹਤ ਵਿਭਾਗ ਵਲੋਂ ਲਗਾਈ ਗਈ ਜਾਗਰੂਕਤਾ ਸਟਾਲ

ਪਿੰਡਾ ਦਾ ਪਹਿਰੇਦਾਰ ਸਮਾਗਮ ਦੌਰਾਨ ਸਿਹਤ ਵਿਭਾਗ ਵਲੋਂ ਲਗਾਈ ਗਈ ਜਾਗਰੂਕਤਾ ਸਟਾਲ

ਫ਼ਿਰੋਜ਼ਪੁਰ, 2 ਮਈ (              ) ਅੱਜ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹਾ ਪੱਧਰੀ "ਪਿੰਡਾ ਦਾ ਪਹਿਰੇਦਾਰ" ਸਮਾਗ਼ਮ ਦੌਰਾਨ ਸਿਹਤ ਵਿਭਾਗ ਫ਼ਿਰੋਜ਼ਪੁਰ ਅਤੇ ਕਮਿਊਨਟੀ ਸਿਹਤ ਕੇਂਦਰ ਮਮਦੋਟ ਦੀ ਮਾਸ ਮੀਡੀਆ ਬਰਾਂਚ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸੰਬਧੀ ਆਈ ਈ ਸੀ, ਬੀ ਸੀ ਸੀ ਗਤਿਵਿਧੀਆਂ ਅਧੀਨ ਲਗਾਈ ਗਈ ਜਾਗਰੁਕਤਾ ਸਟਾਲ ਖਿੱਚ ਦਾ ਕੇਂਦਰ ਰਹੀ। ਸਿਹਤ ਵਿਭਾਗ ਵਲੋਂ ਆਮ ਲੋਕਾਂ ਨੂੰ  ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਸਿਹਤ ਵਿਭਾਗ ਫ਼ਿਰੋਜ਼ਪੁਰ ਵਲੋਂ ਨਸ਼ਾ ਛੁਡਾਓ ਕੇਂਦਰ ਅਤੇ ਓਟ ਸੈਂਟਰਾਂ ਵਿਖੇ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਤੋਂ ਜਾਣੂ ਕਰਵਾਉਣ ਸੰਬਧੀ ਜਾਗਰੂਕ ਕਰਨ ਦੇ ਮਨੋਰਥ ਨਾਲ ਲਗਾਈ ਗਈ ਇਸ ਸਟਾਲ   ਦੀ ਸਿਆਸੀ ਆਗੂਆਂ,ਪ੍ਰਸ਼ਾਸ਼ਨਿਕ ਅਧਿਕਾਰੀਆਂ ਅਤੇ ਪਿੰਡਾ ਤੋਂ ਆਏ ਹੋਏ ਪੰਚਾ ਸਰਪੰਚਾ ਨੇ ਸ਼ਲਾਘਾ ਕੀਤੀ।
         ਜਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ ਅਤੇ ਡਿਪਟੀ ਮਾਸ ਮੀਡੀਆ ਅਫ਼ਸਰ ਅੰਕੁਸ਼ ਭੰਡਾਰੀ ਨੇ ਦੱਸਿਆ ਕਿ ਇਸ ਜਾਗਰੂਕਤਾ ਸਟਾਲ ਰਾਹੀਂ ਸਿਹਤ ਵਿਭਾਗ ਦੀ ਮਾਸ ਮੀਡੀਆ ਬਰਾਂਚ ਵਲੋਂ ਜਾਣਕਾਰੀ ਭਰਪੂਰ ਫਲੈਕਸ ਬੋਰਡਾਂ ਤੋਂ ਇਲਾਵਾ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਹੇਠ  ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਸਬੰਧੀ ਜਾਗਰੂਕਤਾ ਪਰਚੇ ਵੀ ਵੰਡੇ ਗਏ।ਸਿਹਤ ਵਿਭਾਗ ਫ਼ਿਰੋਜ਼ਪੁਰ ਵਲੋਂ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਅਤੇ ਲਾਗੂ ਕੀਤੇ ਜਾ ਰਹੇ ਰਾਸ਼ਟਰੀ ਅਤੇ ਸੂਬਾਈ ਪ੍ਰੋਗਰਾਮਾਂ ਬਾਰੇ ਵੀ  ਵਿਸਥਾਰ ਨਾਲ ਦੱਸਿਆ ਗਿਆ।
          ਇਸ ਮੌਕੇ ਬਲਾਕ ਐਜੂਕੇਟਰ ਵਿਕਰਮਜੀਤ ਸਿੰਘ, ਅਮਨ ਕੰਬੋਜ਼,ਸਿਹਤ ਇੰਸਪੈਕਟਰ ਅਮਰਜੀਤ ਸਿੰਘ ਆਦਿ ਵੀ ਹਾਜ਼ਰ ਸਨ।
 
 
Tags:

Advertisement

Advertisement

Latest News

OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ