ਕੌਮੀ ਸੜਕ ਸੁਰੱਖਿਆ ਮਹੀਨਾ ਤਹਿਤ ਟਰੈਫਿਕ ਨਿਯਮਾਂ ਬਾਰੇ ਕੀਤਾ ਜਾਵੇਗਾ ਜਾਗਰੂਕ

ਕੌਮੀ ਸੜਕ ਸੁਰੱਖਿਆ ਮਹੀਨਾ ਤਹਿਤ ਟਰੈਫਿਕ ਨਿਯਮਾਂ ਬਾਰੇ ਕੀਤਾ ਜਾਵੇਗਾ ਜਾਗਰੂਕ

ਮਾਨਸਾ, 6 ਜਨਵਰੀ
ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਵੱਲੋਂ 01 ਜਨਵਰੀ ਤੋਂ 31 ਜਨਵਰੀ ਤੱਕ ਕੌਮੀ ਸੜਕ ਸੁਰੱਖਿਆ ਮਹੀਨਾ ਐਲਾਨਿਆ ਜਾ ਰਿਹਾ ਹੈ ਜਿਸ ਤਹਿਤ ਲੋਕਾਂ ਨੂੰ ਟਰੈਫਿਕ ਨਿਯਮਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਆਰੰਭੇ ਜਾ ਰਹੇ ਹਨ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਐਸ.ਡੀ.ਐਮ. ਬੁਢਲਾਡਾ ਅਤੇ ਰਿਜਨਲ ਟਰਾਂਸਪੋਰਟ ਅਫ਼ਸਰ, ਸ. ਗਗਨਦੀਪ ਸਿੰਘ ਨੇ ਅੱਜ ਸਬੰਧਤ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਸੜਕ ਸੁਰੱਖਿਆ ਮਹੀਨੇ ਤਹਿਤ ਸਕੂਲਾਂ ਵਿਚ ਵਿਦਿਆਰਥੀਆਂ ਦੇ ਸਲੋਗਨ, ਕੁਇਜ਼ ਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਜਾਣ ਤਾਂ ਜੋ ਵਿਦਿਆਰਥੀ ਟਰੈਫਿਕ ਨਿਯਮਾਂ ਤੋਂ ਚੰਗੀ ਤਰ੍ਹਾਂ ਜਾਣੂ ਹੋ ਸਕਣ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਮਾਈ ਭਾਰਤ ਪੋਰਟਲ 'ਤੇ ਰਜਿਸਟਰ ਹੋ ਕੇ ਕੁਇੱਜ ਮੁਕਾਬਲਿਆਂ ਵਿਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਇਸ ਮਹੀਨੇ ਦੌਰਾਨ ਲੋਕਾਂ ਨੂੰ ਦੋ ਪਹੀਆ ਵਹੀਕਲ ਚਲਾਉਣ ਸਮੇਂ ਹੈਲਮਟ ਦੀ ਲਾਜ਼ਮੀ ਵਰਤੋਂ ਅਤੇ ਵਹੀਕਲ ਦੇ ਦਸਤਾਵੇਜ਼ ਮੁਕੰਮਲ ਰੱਖਣ ਲਈ ਜਾਗਰੂਕ ਕੀਤਾ ਜਾਵੇ ਅਤੇ ਵਿਸ਼ੇਸ਼ ਤੌਰ 'ਤੇ ਅੱਖਾਂ ਦੀ ਜਾਂਚ ਲਈ ਕੈਂਪ ਲਗਾਏ ਜਾਣ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਜਾਵੇ ਤਾਂ ਜੋ ਸੜਕੀ ਦੁਰਘਟਨਾਵਾਂ ਤੋਂ ਬਚਾਅ ਕੀਤਾ ਜਾ ਸਕੇ।
ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਪਰਮਜੀਤ ਸਿੰਘ ਭੋਗਲ, ਏ.ਟੀ.ਓ. ਅੰਕੁਸ਼ ਗੋਇਲ, ਟਰੈਫਿਕ ਇੰਚਾਰਜ ਐਸ.ਆਈ. ਬਲਵੀਰ ਸਿੰਘ ਤੋਂ ਇਲਾਵਾ ਹੋਰ ਸਬੰਧਤ ਅਧਿਕਾਰੀ ਹਾਜ਼ਰ ਸਨ। 

Advertisement

Latest News

ਪੰਜਾਬ ਵਿਧਾਨ ਸਭਾ  ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ  'ਟੈਕਸਲਾ' ਟੈਲੀਵਿਜ਼ਨ ਦੇ ਸੰਸਥਾਪਕ ਰਾਜਾ ਸਿੰਘ ਓਬਰਾਏ ਦੇ ਦੇਹਾਂਤ 'ਤੇ ਦੁੱਖ  ਦਾ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 'ਟੈਕਸਲਾ' ਟੈਲੀਵਿਜ਼ਨ ਦੇ ਸੰਸਥਾਪਕ ਰਾਜਾ ਸਿੰਘ ਓਬਰਾਏ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 4 ਮਾਰਚ:ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਭਾਰਤ ਦੇ ਮਸ਼ਹੂਰ ਟੈਲੀਵਿਜ਼ਨ ਬ੍ਰਾਂਡ ਟੈਕਸਲਾ ਦੇ ਸੰਸਥਾਪਕ ਰਾਜਾ...
ਕਣਕ ਦੀ ਕਟਾਈ ਉਪਰੰਤ ਗੰਨੇ ਦੀ ਬਿਜਾਈ, ਪਨੀਰੀ ਤਿਆਰ ਕਰਕੇ, ਕਰਨੀ ਬਿਹਤਰ ਵਿਕਲਪ : ਕੇਨ ਕਮਿਸ਼ਨਰ
ਏ.ਡੀ.ਜੀ.ਪੀ ਪੰਜਾਬ, ਐੱਮ ਐੱਫ ਫਾਰੂਕੀ ਅਤੇ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਸਮੇਤ ਵੱਖ-ਵੱਖ ਸਖਸ਼ੀਅਤਾਂ ਵਲੋਂ ਸ਼ਰਧਾ ਦੇ ਫੁੱਲ ਭੇਂਟ
ਹੋਲਾ ਮਹੱਲਾ ਦੌਰਾਨ ਲੰਗਰਾਂ ਵਿੱਚੋ ਗਿੱਲਾ ਤੇ ਸੁੱਕਾ ਕੂੜਾ ਇਕੱਠਾ ਕਰਕੇ ਢੁਕਵਾ ਪ੍ਰਬੰਧਨ ਕਰਵਾਇਆ ਜਾ ਰਿਹੇ- ਸੁਖਪਾਲ ਸਿੰਘ
ਹੋਲਾ ਮਹੱਲਾ ਦੌਰਾਨ ਸ਼ਰਧਾਲੂਆਂ ਨੂੰ ਨਿਰਵਿਘਨ 24/7 ਮਿਲੀ ਜਲ ਸਪਲਾਈ ਤੇ ਸੈਨੀਟੇਸ਼ਨ ਦੀ ਸਹੂਲਤ
ਸਪੀਕਰ ਵੱਲੋਂ ਮਾਪਿਆਂ ਨੂੰ ਆਪਣੇ ਬੱਚਿਆਂ ਦੁਆਰਾ ਮੋਬਾਈਲ ਫੋਨ ਦੀ ਵਰਤੋਂ ਨੂੰ ਸੀਮਤ ਕਰਨ ਦੀ ਅਪੀਲ
ਹੋਲੇ-ਮਹੱਲੇ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਐਮਪੀ ਮਲਵਿੰਦਰ ਕੰਗ ਹੋਏ ਨਤਮਸਤਕ