ਸਮਾਜਿਕ ਬਰਾਬਰੀ ਅਤੇ ਸਿੱਖਿਆ ਦੇ ਸੰਦੇਸ਼ ਨੂੰ ਬਾਬਾ ਸਾਹਿਬ ਨੇ ਘਰ ਘਰ ਤੱਕ ਪਹੁੰਚਾਇਆ – ਹਰਜੋਤ ਬੈਂਸ

ਸਮਾਜਿਕ ਬਰਾਬਰੀ ਅਤੇ ਸਿੱਖਿਆ ਦੇ ਸੰਦੇਸ਼ ਨੂੰ ਬਾਬਾ ਸਾਹਿਬ ਨੇ ਘਰ ਘਰ ਤੱਕ ਪਹੁੰਚਾਇਆ – ਹਰਜੋਤ ਬੈਂਸ

ਨੰਗਲ 18 ਅਪ੍ਰੈਲ: ਭਾਰਤ ਰਤਨ ਬਾਬਾ ਸਾਹਿਬ ਡਾ.ਭੀਮ ਰਾਓ ਅੰਬੇਡਕਰ ਜੀ ਦੀ ਜਯੰਤੀ ਦੇ ਪਵਿੱਤਰ ਮੌਕੇ ‘ਤੇ “ਜੈ ਭੀਮ ਜੈ ਭਾਰਤ” ਦੇ ਨਾਅਰੇ ਨਾਲ ਸਿੱਖਿਆ ਸੰਕਲਪ ਸਮਾਗਮ ਦਾ ਆਯੋਜਨ ਸਕੂਲ ਆਫ ਐਮੀਨੈਂਸ, ਨੰਗਲ ਵਿਖੇ ਕਰਵਾਇਆ ਜਾ ਰਿਹਾ ਹੈ। ਇਹ ਸਮਾਗਮ 19 ਅਪ੍ਰੈਲ ਦਿਨ ਐਤਵਾਰ ਸਵੇਰੇ 11 ਵਜੇ ਸ਼ੁਰੂ ਹੋਵੇਗਾ, ਜਿਸ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀ, ਅਧਿਆਪਕ, ਸਮਾਜ ਸੇਵੀ ਅਤੇ ਇਲਾਕੇ ਦੇ ਪ੍ਰਮੁੱਖ ਸਖਸ਼ੀਅਤਾਂ ਭਾਗ ਲੈਣਗੀਆਂ। ਇਸ ਸਮਾਗਮ ਦਾ ਮੁੱਖ ਉਦੇਸ਼ ਬਾਬਾ ਸਾਹਿਬ ਜੀ ਦੀ ਮਹਾਨ ਅਤੇ ਵਿਲੱਖਣ ਸੋਚ ਨੂੰ ਯਾਦ ਕਰਦਿਆਂ ਨੌਜਵਾਨ ਪੀੜ੍ਹੀ ਨੂੰ ਸਿੱਖਿਆ ਅਤੇ ਸਮਾਜਿਕ ਜਾਗਰੂਕਤਾ ਵੱਲ ਪ੍ਰੇਰਿਤ ਕਰਨਾ ਹੈ। ਇਸ ਸਮਾਗਮ ਦੇ ਮੁੱਖ ਮਹਿਮਾਨ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਹੋਣਗੇ।
      ਇਹ ਜਾਣਕਾਰੀ ਸਿੱਖਿਆ ਮੰਤਰੀ ਸ.ਹਰਜੋਤ ਸਿੰਘ ਬੈਂਸ ਨੇ ਸਕੂਲ ਆਫ ਐਮੀਨੈਂਸ ਨੰਗਲ ਪਹੁੰਚ ਕੇ ਸਿੱਖਿਆ ਸੰਕਲਪ ਪ੍ਰੋਗਰਾਮ ਦੀਆਂ ਕੀਤੀਆ ਜਾ ਰਹੀਆਂ ਅਗਾਓ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਦਿੱਤੀ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੀ ਅਜਾਦੀ ਤੋ ਬਾਅਦ ਸਮਾਜ ਵਿਚ ਸਮਾਨਤਾ ਨੂੰ ਕਾਇਮ ਰੱਖਣਾ ਬਹੁਤ ਵੱਡੀ ਚੁਣੋਤੀ ਸੀ, ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ.ਭੀਮ ਰਾਓ ਅੰਬੇਡਕਰ ਜੀ ਨੂੰ ਇਹ ਜਿੰਮੇਵਾਰੀ ਸੋਂਪੀ ਗਈ, ਜਿਨ੍ਹਾ ਨੇ ਦੇਸ਼ ਨੂੰ ਇੱਕ ਮਾਲਾ ਵਿਚ ਪਿਰੋ ਕੇ ਇਹ ਮਹਾਨ ਕਾਰਜ ਮੁਕੰਮਲ ਕਰਵਾਏ। ਉਨ੍ਹਾਂ ਨੇ ਦੱਸਿਆ ਕਿ ਇਸ ਮੌਕੇ ਉੱਤੇ ਵੱਖ-ਵੱਖ ਖੇਤਰਾਂ ਦੇ ਪ੍ਰਸਿੱਧ ਵਕਤਾ ਸੰਬੋਧਨ ਕਰਨਗੇ, ਜੋ ਡਾ.ਭੀਮ ਰਾਓ ਅੰਬੇਡਕਰ ਜੀ ਦੇ ਜੀਵਨ ਸੰਘਰਸ਼, ਉਨ੍ਹਾਂ ਦੀ ਅਡਿੱਗ ਇੱਛਾ-ਸ਼ਕਤੀ ਅਤੇ ਸੰਵਿਧਾਨ ਨਿਰਮਾਣ ਵਿੱਚ ਉਨ੍ਹਾਂ ਦੇ ਅਹਿਮ ਯੋਗਦਾਨ ਬਾਰੇ ਚਾਨਣ ਪਾਉਣਗੇ। ਬੁਲਾਰਿਆਂ ਵੱਲੋਂ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਜਾਵੇਗਾ ਕਿ ਕਿਵੇਂ ਬਾਬਾ ਸਾਹਿਬ ਨੇ ਸਿੱਖਿਆ ਨੂੰ ਸਮਾਜਿਕ ਬਦਲਾਅ ਦਾ ਸਭ ਤੋਂ ਵੱਡਾ ਹਥਿਆਰ ਮੰਨਿਆ ਅਤੇ ਪਿੱਛੜੇ ਵਰਗਾਂ ਨੂੰ ਆਪਣੇ ਹੱਕਾਂ ਲਈ ਖੜ੍ਹਾ ਹੋਣ ਦੀ ਪ੍ਰੇਰਣਾ ਦਿੱਤੀ। ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਦਿੱਖਾਏ ਰਸਤੇ ‘ਤੇ ਚੱਲਦਿਆਂ ਆਪਣੇ ਜੀਵਨ ਵਿੱਚ ਸਿੱਖਿਆ ਨੂੰ ਪ੍ਰਾਥਮਿਕਤਾ ਦੇਣ ਲਈ ਉਤਸ਼ਾਹਿਤ ਕੀਤਾ ਜਾਵੇਗਾ।
        ਸਮਾਗਮ ਦੌਰਾਨ ਸੱਭਿਆਚਾਰਕ ਪ੍ਰੋਗਰਾਮਾਂ ਦੀ ਵੀ ਵਿਸ਼ੇਸ਼ ਵਿਵਸਥਾ ਕੀਤੀ ਗਈ ਹੈ, ਜਿਨ੍ਹਾਂ ਵਿੱਚ ਵਿਦਿਆਰਥੀ ਕਵਿਤਾਵਾਂ, ਗੀਤਾਂ ਅਤੇ ਨਾਟਕਾਂ ਰਾਹੀਂ ਬਾਬਾ ਸਾਹਿਬ ਜੀ ਦੇ ਵਿਚਾਰਾਂ ਨੂੰ ਪੇਸ਼ ਕਰਨਗੇ। ਇਸ ਤੋਂ ਇਲਾਵਾ, ਵਿਚਾਰ-ਵਟਾਂਦਰੇ ਅਤੇ ਚਰਚਾ ਸੈਸ਼ਨ ਵੀ ਹੋਣਗੇ, ਜਿੱਥੇ ਨੌਜਵਾਨ ਆਪਣੇ ਵਿਚਾਰ ਸਾਂਝੇ ਕਰਨਗੇ ਅਤੇ ਸਮਾਜਿਕ ਬਰਾਬਰੀ, ਅਧਿਕਾਰਾਂ ਅਤੇ ਜ਼ਿੰਮੇਵਾਰੀਆਂ ਬਾਰੇ ਗਹਿਰਾਈ ਨਾਲ ਚਰਚਾ ਕਰਨਗੇ। ਕੈਬਨਿਟ ਮੰਤਰੀ ਨੇ ਕਿਹਾ ਕਿ ਅਜਿਹੇ ਸਮਾਗਮ ਨੌਜਵਾਨਾਂ ਵਿੱਚ ਚੇਤਨਾ ਪੈਦਾ ਕਰਨ ਅਤੇ ਉਨ੍ਹਾਂ ਨੂੰ ਸਕਾਰਾਤਮਕ ਦਿਸ਼ਾ ਵੱਲ ਲੈ ਜਾਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।
     ਉਨ੍ਹਾਂ ਨੇ ਦੱਸਿਆ ਕਿ ਇਹ ਕੇਵਲ ਇੱਕ ਸਮਾਰੋਹ ਨਹੀਂ, ਸਗੋਂ ਇੱਕ ਸਮੂਹਕ ਸੰਕਲਪ ਹੈ ਕਿ ਅਸੀਂ ਬਾਬਾ ਸਾਹਿਬ ਜੀ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਣਾਈਏ ਅਤੇ ਇੱਕ ਨਵਾ, ਸਮਾਨਤਾ-ਅਧਾਰਿਤ ਸਮਾਜ ਦੀ ਰਚਨਾ ਵਿੱਚ ਆਪਣਾ ਯੋਗਦਾਨ ਪਾਈਏ। ਉਨ੍ਹਾਂ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਵੀ ਬਾਬਾ ਸਾਹਿਬ ਦੀ ਸੋਚ ਬਹੁਤ ਹੀ ਪ੍ਰਸੰਗਿਕ ਹੈ ਅਤੇ ਸਮਾਜ ਨੂੰ ਅੱਗੇ ਵਧਾਉਣ ਲਈ ਇਹ ਵਿਚਾਰਧਾਰਾ ਸਾਨੂੰ ਸਹੀ ਦਿਸ਼ਾ ਦਿੰਦੀ ਹੈ।
      ਇਸ ਦੇ ਨਾਲ ਹੀ, ਸਥਾਨਕ ਨਿਵਾਸੀਆਂ, ਮਾਪਿਆਂ ਅਤੇ ਵਿਦਿਆਰਥੀਆਂ ਨੂੰ ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ ਹੈ। ਇਸ ਤਰ੍ਹਾਂ ਦੇ ਪ੍ਰੋਗਰਾਮ ਨਾ ਸਿਰਫ਼ ਇਤਿਹਾਸਕ ਮਹਾਨ ਸ਼ਖਸੀਅਤਾਂ ਨੂੰ ਯਾਦ ਕਰਨ ਦਾ ਮੌਕਾ ਦਿੰਦੇ ਹਨ, ਸਗੋਂ ਨਵੀਂ ਪੀੜ੍ਹੀ ਨੂੰ ਆਪਣੇ ਅਧਿਕਾਰਾਂ ਅਤੇ ਫ਼ਰਜ਼ਾਂ ਪ੍ਰਤੀ ਜਾਗਰੂਕ ਬਣਾਉਂਦੇ ਹਨ। ਇਸ ਮੌਕੇ ਸਿੱਖਿਆ, ਸਮਾਨਤਾ ਅਤੇ ਸਮਾਜਿਕ ਨਿਆਂ ਲਈ ਸਾਂਝਾ ਸੰਕਲਪ ਲਿਆ ਜਾਵੇਗਾ, ਜੋ ਕਿ ਬਾਬਾ ਸਾਹਿਬ ਜੀ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।
  ਇਸ ਮੌਕੇ ਡਾ.ਸੰਜੀਵ ਗੌਤਮ ਜਿਲ੍ਹਾ ਪ੍ਰਧਾਨ ਆਮ ਆਦੀ ਪਾਰਟੀ, ਕਮਿੱਕਰ ਸਿੰਘ ਚੇਅਰਮੈਨ, ਦਲੀਪ ਹੰਸ, ਰਾਕੇਸ਼ ਕੁਮਾਰ ਕਾਲਾ ਹਲਕਾ ਇੰਚਾਰਜ, ਸੁਮਿਤ ਸਿੰਦਲ, ਸਤੀਸ ਚੋਪੜਾ, ਦਇਆ ਸਿੰਘ ਸਿੱਖਿਆ ਕੋਆਰਡੀਨੇਟਰ, ਪ੍ਰਿੰ.ਕਿਰਨ ਸ਼ਰਮਾ ਤੇ ਪਤਵੰਤੇ ਹਾਜ਼ਰ ਸਨ। 

Advertisement

Latest News

ਸਮਾਜਿਕ ਬਰਾਬਰੀ ਅਤੇ ਸਿੱਖਿਆ ਦੇ ਸੰਦੇਸ਼ ਨੂੰ ਬਾਬਾ ਸਾਹਿਬ ਨੇ ਘਰ ਘਰ ਤੱਕ ਪਹੁੰਚਾਇਆ – ਹਰਜੋਤ ਬੈਂਸ ਸਮਾਜਿਕ ਬਰਾਬਰੀ ਅਤੇ ਸਿੱਖਿਆ ਦੇ ਸੰਦੇਸ਼ ਨੂੰ ਬਾਬਾ ਸਾਹਿਬ ਨੇ ਘਰ ਘਰ ਤੱਕ ਪਹੁੰਚਾਇਆ – ਹਰਜੋਤ ਬੈਂਸ
ਨੰਗਲ 18 ਅਪ੍ਰੈਲ: ਭਾਰਤ ਰਤਨ ਬਾਬਾ ਸਾਹਿਬ ਡਾ.ਭੀਮ ਰਾਓ ਅੰਬੇਡਕਰ ਜੀ ਦੀ ਜਯੰਤੀ ਦੇ ਪਵਿੱਤਰ ਮੌਕੇ ‘ਤੇ “ਜੈ ਭੀਮ ਜੈ...
ਸਪੀਕਰ ਸੰਧਵਾਂ ਤੇ ਗੁਰਦਿੱਤ ਸਿੰਘ ਸੇਖੋੰ ਨੇ ਪੰਜਾਬ ਸਟੇਟ ਚੈਂਪੀਅਨਸ਼ਿਪ-2026 ਦੇ ਜੇਤੂਆਂ ਨੂੰ ਇਨਾਮ ਵੰਡੇ
ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ’ਚ ਗੱਡੇ ਨਵੇਂ ਮੀਲ ਪੱਥਰ : ਢਿੱਲੋਂ/ ਘੁੱਲੀ/ਪਾਠਕ
ਕੈਬਨਿਟ ਮੰਤਰੀ ਨੇ ਨਵੀਂ ਦਾਣਾ ਮੰਡੀ ’ਚ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ, ਕਿਸਾਨਾਂ ਨਾਲ ਕੀਤੀ ਗੱਲਬਾਤ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਬੁਨਿਆਦੀ ਢਾਂਚੇ ਦਾ ਕਾਇਆ-ਕਲਪ ਲਗਾਤਾਰ ਜਾਰੀ: ਹਰਭਜਨ ਸਿੰਘ ਈਟੀਓ
ਰੂਪਨਗਰ ਵਿਖੇ 12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ਦੀ ਸ਼ਾਨਦਾਰ ਸ਼ੁਰੂਆਤ
ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਲਿਆ ਰਹੀ ਰੰਗ, 80% ਸਫਲਤਾ ਦਰ ਨਾਲ ਜਨਤਾ ਅਤੇ ਪੁਲਿਸ ਦੇ ਤਾਲਮੇਲ ਨੇ ਤੋੜੀ ਤਸਕਰਾਂ ਦੀ ਕਮਰ: ਬਲਤੇਜ ਪੰਨੂ