ਬਲਜਿੰਦਰ ਸਿੰਘ ਬੰਟੀ ਨੇ ਪੰਜਾਬ ਰਾਜ ਜੰਗਲਾਤ ਵਿਕਾਸ ਨਿਗਮ ਦੇ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਬਲਜਿੰਦਰ ਸਿੰਘ ਬੰਟੀ ਨੇ ਪੰਜਾਬ ਰਾਜ ਜੰਗਲਾਤ ਵਿਕਾਸ ਨਿਗਮ ਦੇ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ, 5 ਫਰਵਰੀ:

ਬਲਜਿੰਦਰ ਸਿੰਘ ਬੰਟੀ ਨੇ, ਸੈਕਟਰ-68, ਮੋਹਾਲੀ ਦੇ ਜੰਗਲਾਤ ਕੰਪਲੈਕਸ ਵਿਖੇ ਅੱਜ ਪੰਜਾਬ ਰਾਜ ਜੰਗਲਾਤ ਵਿਕਾਸ ਨਿਗਮ (ਪੀ.ਐਸ.ਐਫ.ਡੀ.ਸੀ.) ਦੇ ਨਵੇਂ ਵਾਈਸ- ਚੇਅਰਮੈਨ ਵਜੋਂ ਚਾਰਜ ਸੰਭਾਲਿਆ। ਉਨ੍ਹਾਂ ਨੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ, ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਏ ਅਤੇ ਬਾਗਬਾਨੀ ਮਹਿੰਦਰ ਭਗਤ ਅਤੇ ਹੋਰ ਪਤਵੰਤਿਆਂ ਦੀ ਮੌਜੂਦਗੀ ਵਿੱਚ ਆਪਣਾ ਅਹੁਦਾ ਸੰਭਾਲਿਆ।

ਇਸ ਮੌਕੇ ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਬਲਜਿੰਦਰ ਸਿੰਘ ਬੰਟੀ ਨੂੰ ਇਹ ਵੱਕਾਰੀ ਜ਼ਿੰਮੇਵਾਰੀ ਸੌਂਪਣ ਲਈ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਅਤੇ ਆਸ ਪ੍ਰਗਟਾਈ ਕਿ ਨਵੇਂ ਵਾਈਸ ਚੇਅਰਮੈਨ ਜੰਗਲਾਤ ਵਿਭਾਗ ਦੇ ਵਿਕਾਸ ਕੇਂਦਰਿਤ ਏਜੰਡੇ ਨੂੰ ਅੱਗੇ ਵਧਾਉਣਗੇ, ਜੋ ਬੂਟੇ ਲਗਾਉਣ ਅਤੇ ਹਰਿਆਲੀ ਵਧਾਉਣ ’ਤੇ ਕੇਂਦ੍ਰਿਤ ਹੈ।

ਨਵ- ਨਿਯੁਕਤ ਵਾਈਸ ਚੇਅਰਮੈਨ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਇਸ ਨਿਯੁਕਤੀ ਸਦਕਾ ਜ਼ਮੀਨ ਨਾਲ ਜੁੜੇ ਇੱਕ ਸਮਰਪਿਤ ਵਰਕਰ ਨੂੰ ਸਨਮਾਨ ਦਿੱਤਾ ਗਿਆ ਹੈ।

ਕੌਮੀ ਕਨਵੀਨਰ ‘ਆਪ’ ਅਰਵਿੰਦ ਕੇਜਰੀਵਾਲ, ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦਾ ਉਨ੍ਹਾਂ ’ਤੇ ਵਿਸ਼ਵਾਸ ਜਤਾਉਣ ਲਈ ਤਹਿ ਦਿਲੋਂ ਧੰਨਵਾਦ ਕਰਦਿਆਂ ਵਾਈਸ ਚੇਅਰਮੈਨ ਬਲਜਿੰਦਰ ਸਿੰਘ ਬੰਟੀ ਨੇ ਭਰੋਸਾ ਦਿਵਾਇਆ ਕਿ ਉਹ ਉਮੀਦਾਂ ’ਤੇ ਖ਼ਰੇ ਉੱਤਰਨ ਵਿੱਚ ਕੋਈ ਕਸਰ  ਬਾਕੀ ਨਹੀਂ ਛੱਡਣਗੇ ਅਤੇ ਵਿਕਾਸ ਦੇ ਏਜੰਡੇ ਨੂੰ ਅੱਗੇ ਵਧਾਉਣਾ ਉਨ੍ਹਾਂ ਲਈ ਮੁੱਢਲੀ ਤਰਜੀਹ ਹੋਵੇਗੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਜਾਬ ਗਊ ਸੇਵਾ ਕਮਿਸ਼ਨ ਦੇ ਵਾਈਸ ਚੇਅਰਮੈਨ ਕੀਮਤੀ ਭਗਤ, ਪੰਜਾਬ ਰਾਜ ਜੰਗਲਾਤ ਵਿਕਾਸ ਨਿਗਮ ਦੇ ਚੇਅਰਮੈਨ ਰਾਕੇਸ਼ ਪੁਰੀ, ਮੁੱਖ ਜੰਗਲੀ ਜੀਵ ਵਾਰਡਨ ਬਸੰਤਾ ਰਾਜ ਕੁਮਾਰ ਅਤੇ ਏ.ਪੀ.ਸੀ.ਸੀ.ਐਫ. ਅਤੇ ਸੀ.ਈ.ਓ. (ਪਨਕੈਂਪਾ) ਸੌਰਭ ਗੁਪਤਾ ਵੀ ਮੌਜੂਦ ਸਨ। 

Advertisement

Latest News

ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ 'ਤੇ ਹਮਲਾ ਕਰਾਰ ਦਿੱਤਾ ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ 'ਤੇ ਹਮਲਾ ਕਰਾਰ ਦਿੱਤਾ
*ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ 'ਤੇ ਹਮਲਾ ਕਰਾਰ...
ਜੁਲਾਈ ਤੋਂ ਦਲਿਤ ਔਰਤਾਂ ਨੂੰ ਪ੍ਰਤੀ ਮਹੀਨਾ 1,500 ਮਿਲਣਗੇ ਜਦੋਂ ਕਿ ਬਾਕੀ ਵਰਗਾਂ ਦੀਆਂ ਔਰਤਾਂ ਨੂੰ 1,000 ਰੁਪਏ ਮਿਲਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਅਪਰਾਧ ਖਿਲਾਫ਼ ਸਖ਼ਤ ਰੁਖ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਕਰਮਚਾਰੀ
ਗਰੀਬਾਂ ਨੂੰ ਅਨਪੜ੍ਹ ਰੱਖਣਾ ਕਾਂਗਰਸ ਅਤੇ ਅਕਾਲੀਆਂ ਦਾ ਸੋਚਿਆ-ਸਮਝਿਆ ਰਾਜਨੀਤਿਕ ਫੈਸਲਾ ਸੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ
ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨਾਲ ਆਮ ਲੋਕਾਂ ਨੂੰ ਐਂਮਰਜੈਂਸੀ ਹਾਲਾਤਾਂ ਵਿੱਚ ਵੱਡੀ ਵਿੱਤੀ ਰਾਹਤ ਮਿਲ ਰਹੀ: ਡਾ. ਬਲਵੀਰ ਸਿੰਘ
ਗੜੇਮਾਰੀ ਤੇ ਭਾਰੀ ਮੀਂਹ ਕਾਰਨ ਪ੍ਰਭਾਵਿਤ ਫਸਲ ਦੀ ਖਰੀਦ ਵਿਚ ਕਿਸਾਨਾਂ ਦਾ ਵਿੱਤੀ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ: ਡਿਪਟੀ ਕਮਿਸ਼ਨਰ ਨਵਜੋਤ ਕੌਰ