ਫ਼ਿਰੋਜ਼ਪੁਰ ਸ਼ਹਿਰ ਵਿੱਚ ਦਿਨ ਦੇ ਸਮੇਂ ਭਾਰੀ ਵਾਹਨਾਂ ਦੀ ਐਂਟਰੀ ’ਤੇ ਪਾਬੰਦੀ

ਫ਼ਿਰੋਜ਼ਪੁਰ ਸ਼ਹਿਰ ਵਿੱਚ ਦਿਨ ਦੇ ਸਮੇਂ ਭਾਰੀ ਵਾਹਨਾਂ ਦੀ ਐਂਟਰੀ ’ਤੇ ਪਾਬੰਦੀ

ਫ਼ਿਰੋਜ਼ਪੁਰ, 28 ਜਨਵਰੀ 2026

     ਵਧੀਕ ਜ਼ਿਲ੍ਹਾ ਮੈਜਿਸਟਰੇਟ ਡਾ. ਨਿਧੀ ਕੁਮੁਦ ਬੰਬਾਹ, ਪੀ.ਸੀ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਫ਼ਿਰੋਜ਼ਪੁਰ ਸ਼ਹਿਰ ਦੇ ਜ਼ੀਰਾ ਗੇਟ, ਪੁਰਾਣਾ ਕੱਚਾ ਜੀਰਾ ਰੋਡ, ਮੱਖੂ ਗੇਟ, ਮੁਲਤਾਨੀ ਗੇਟ, ਕਸੂਰੀ ਗੇਟ, ਖਾਈ ਅੱਡਾ, ਦਿੱਲੀ ਗੇਟ, ਬਗਦਾਦੀ ਗੇਟ, ਸ਼ਹੀਦ ਊਧਮ ਸਿੰਘ ਚੌਕ ਅਤੇ ਬਾਬਾ ਨਾਮ ਦੇਵ ਚੌਕ ਦੇ ਅੰਦਰ ਸਵੇਰੇ 08:00 ਵਜੇ ਤੋਂ ਸ਼ਾਮ 08:00 ਵਜੇ ਤੱਕ ਭਾਰੀ ਵਾਹਨਾਂ ਜਿਵੇਂ ਕਿ ਟਰੱਕ, ਟ੍ਰੈਕਟਰ, ਟਰਾਲੀਆਂ ਅਤੇ ਭਾਰੀ ਲੋਡ ਵਾਲੇ ਵਾਹਨਾਂ ਦੀ ਐਂਟਰੀ ’ਤੇ ਪਾਬੰਦੀ ਲਗਾਈ ਗਈ ਹੈ।
       ਉਨ੍ਹਾਂ ਜਾਰੀ ਹੁਕਮ ਵਿਚ ਦੱਸਿਆ ਕਿ ਸੀਨੀਅਰ ਕਪਤਾਨ ਪੁਲਿਸ, ਫ਼ਿਰੋਜ਼ਪੁਰ ਵੱਲੋਂ ਇਸ ਦਫ਼ਤਰ ਨੂੰ ਸੂਚਿਤ ਕੀਤਾ ਗਿਆ ਸੀ ਕਿ ਫ਼ਿਰੋਜ਼ਪੁਰ ਸ਼ਹਿਰ ਦੇ ਜੀਰਾ ਗੇਟ, ਪੁਰਾਣਾ ਕੱਚਾ ਜੀਰਾ ਰੋਡ, ਮੱਖੂ ਗੇਟ, ਮੁਲਤਾਨੀ ਗੇਟ, ਕਸੂਰੀ ਗੇਟ, ਖਾਈ ਅੱਡਾ, ਦਿੱਲੀ ਗੇਟ, ਬਗਦਾਦੀ ਗੇਟ, ਸ਼ਹਿਦ ਊਧਮ ਸਿੰਘ ਚੌਕ ਅਤੇ ਬਾਬਾ ਨਾਮ ਦੇਵ ਚੌਕ ਆਦਿ ਇਲਾਕਿਆਂ ਵਿੱਚ ਅਕਸਰ ਟ੍ਰੈਫਿਕ ਜਾਮ ਦੀ ਸਮੱਸਿਆ ਬਣੀ ਰਹਿੰਦੀ ਹੈ। ਠੰਡ ਦੇ ਮੌਸਮ ਦੌਰਾਨ ਸ਼ਹਿਰ ਅੰਦਰ ਲੋਕਾਂ ਵੱਲੋਂ ਫੋਰ-ਵੀਲਰ ਵਾਹਨਾਂ ਦੀ ਵੱਧ ਵਰਤੋਂ ਕੀਤੀ ਜਾਂਦੀ ਹੈ। ਸੜਕਾਂ ਦੀ ਘੱਟ ਚੌੜਾਈ ਅਤੇ ਵਾਹਨਾਂ ਦੀ ਵੱਧ ਗਿਣਤੀ ਕਾਰਨ ਟ੍ਰੈਫਿਕ ਜਾਮ ਦੀ ਸਥਿਤੀ ਪੈਦਾ ਹੋ ਰਹੀ ਹੈ, ਜਿਸ ਨਾਲ ਆਮ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਇਲਾਵਾ ਸ਼ਹਿਰ ਅੰਦਰ ਹਸਪਤਾਲ ਹੋਣ ਕਾਰਨ ਐਂਬੂਲੈਂਸਾਂ ਦੇ ਜਾਮ ਵਿੱਚ ਫਸਣ ਨਾਲ ਮਰੀਜ਼ਾਂ ਨੂੰ ਹਸਪਤਾਲ ਪਹੁੰਚਣ ਵਿੱਚ ਦੇਰੀ ਹੋ ਰਹੀ ਹੈ, ਜਿਸ ਨਾਲ ਦੁਰਘਟਨਾਵਾਂ ਦਾ ਖ਼ਤਰਾ ਵੀ ਵਧ ਜਾਂਦਾ ਹੈ। ਇਸ ਲਈ ਇਹ ਹੁਕਮ ਜਾਰੀ ਕੀਤਾ ਗਿਆ ਹੈ। ਇਹ ਹੁਕਮ ਅਗਲੇ ਹੁਕਮਾਂ ਤੱਕ ਲਾਗੂ ਰਹਿਣਗੇ। 
 
 

Advertisement

Latest News

ਗੋਂਦ ਕਤੀਰਾ ਗਰਮੀਆਂ ਦੇ ਮੌਸਮ ਵਿੱਚ ਇੱਕ ਵਰਦਾਨ ਵਾਂਗ ਗੋਂਦ ਕਤੀਰਾ ਗਰਮੀਆਂ ਦੇ ਮੌਸਮ ਵਿੱਚ ਇੱਕ ਵਰਦਾਨ ਵਾਂਗ
Patiala,18,March,2026,(Azad Soch News):-  ਗੋਂਦ ਕਤੀਰਾ (Gum Karaya) ਗਰਮੀਆਂ ਦੇ ਮੌਸਮ ਵਿੱਚ ਇੱਕ ਵਰਦਾਨ ਵਾਂਗ ਹੈ। ਇਸ ਦੀ ਤਾਸੀਰ ਬਹੁਤ ਠੰਢੀ...
Haryana News: ਬਹਾਦਰਗੜ੍ਹ ਦੇ ਸਿਵਲ ਹਸਪਤਾਲ ਵਿੱਚ ਮਰੀਜ਼ਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ,ਓਪੀਡੀ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ
ਪੂਰਬੀ ਨੇਪਾਲ ਦੇ ਕਾਠਮੰਡੂ ਤੋਂ ਖੋਟਾਂਗ ਜ਼ਿਲ੍ਹੇ ਵੱਲ ਉਡਾਣ ਭਰ ਰਿਹਾ ਇੱਕ ਹੈਲੀਕਾਪਟਰ ਲੈਂਡਿੰਗ ਦੌਰਾਨ ਹਾਦਸਾਗ੍ਰਸਤ ਹੋ ਗਿਆ
1 ਅਪ੍ਰੈਲ 2026 ਤੋਂ ਦੇਸ਼ ਭਰ ਦੇ ਟੋਲ ਪਲਾਜ਼ਿਆਂ 'ਤੇ ਟੈਕਸ ਦੀਆਂ ਦਰਾਂ ਅਤੇ ਫਾਸਟੈਗ ਦੇ ਸਾਲਾਨਾ ਪਾਸਾਂ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ
ਪੰਜਾਬ ਦੇ ਕਿਸਾਨਾਂ ਲਈ ਮਾਰਚ ਦਾ ਇਹ ਮਹੀਨਾ ਕਾਫੀ ਚੁਣੌਤੀਪੂਰਨ ਸਾਬਤ ਹੋ ਰਿਹਾ ਹੈ
ਛੋਟੇ ਸਿੱਧੂ ਮੂਸੇਵਾਲਾ ਨੇ ਕੱਟਿਆ ਆਪਣੇ ਜਨਮ ਦਿਨ ਦਾ ਕੇਕ,ਹਵੇਲੀ ਨੂੰ ਰੰਗ-ਬਿਰੰਗੇ ਗੁਬਾਰਿਆਂ ਅਤੇ ਲਾਈਟਾਂ ਨਾਲ ਸਜਾਇਆ ਗਿਆ ਸੀ
Oppo ਨੇ ਭਾਰਤੀ ਬਾਜ਼ਾਰ ਵਿੱਚ ਆਪਣਾ ਨਵਾਂ ਬਜਟ-ਫ੍ਰੈਂਡਲੀ 5G ਸਮਾਰਟਫੋਨ Oppo A6s 5G ਲਾਂਚ ਕਰਕੇ ਹਲਚਲ ਮਚਾ ਦਿੱਤੀ ਹੈ