ਅਣ-ਅਧਿਕਾਰਤ ਆਵਾਜ਼ੀ ਪ੍ਰਦੂਸ਼ਣ ਵਾਲੇ ਯੰਤਰਾਂ ਦੀ ਵਰਤੋਂ ਤੇ ਪਾਬੰਦੀ ਦੇ ਹੁਕਮ ਜਾਰੀ

ਅਣ-ਅਧਿਕਾਰਤ ਆਵਾਜ਼ੀ ਪ੍ਰਦੂਸ਼ਣ ਵਾਲੇ ਯੰਤਰਾਂ ਦੀ ਵਰਤੋਂ ਤੇ ਪਾਬੰਦੀ ਦੇ ਹੁਕਮ ਜਾਰੀ

ਮਾਨਸਾ, 04 ਜੂਨ :             ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ. ਨੇ ਭਾਰਤੀ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਅੰਦਰ ਅਣ-ਅਧਿਕਾਰਤ ਆਵਾਜ਼ੀ ਪ੍ਰਦੂਸ਼ਣ ਵਾਲੇ ਯੰਤਰਾਂ 'ਤੇ ਪੂਰਨ ਤੌਰ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
            ਹੁਕਮ ਵਿੱਚ ਉਨ੍ਹਾਂ ਕਿਹਾ ਕਿ ਮੈਰਿਜ਼ ਪੈਲਸਾਂ, ਧਾਰਮਿਕ ਸਥਾਨਾਂ, ਆਮ ਪਬਲਿਕ ਵੱਲੋਂ ਸਭਿਆਚਾਰਕ ਅਤੇ ਧਾਰਮਿਕ ਪ੍ਰੋਗਰਾਮਾਂ ਵਿੱਚ ਲਾਊਡ ਸਪੀਕਰਜ਼, ਆਰਕੈਸਟਰਾ ਅਤੇ ਆਵਾਜ਼ੀ ਪ੍ਰਦੂਸ਼ਣ ਪੈਦਾ ਕਰਨ ਵਾਲੇ ਯੰਤਰਾਂ ਦਾ ਪ੍ਰਯੋਗ ਕੀਤਾ ਜਾਂਦਾ ਹੈ, ਜਿਸ ਦੇ ਫਲਸਰੂਪ ਆਮ ਲੋਕਾਂ, ਮਾਨਸਿਕ ਰੋਗੀਆਂ ਅਤੇ ਬੱਚਿਆਂ ਦੀ ਸਿਹਤ 'ਤੇ ਮਾੜਾ ਅਸਰ ਪੈਂਦਾ ਹੈ ਅਤੇ ਬੱਚਿਆਂ ਦੀ ਪੜ੍ਹਾਈ ਵੀ ਪ੍ਰਭਾਵਿਤ ਹੁੰਦੀ ਹੈ। ਪੰਜਾਬ ਇੰਸਟਰੂਮੈਂਟ (ਕੰਟਰੋਲ ਆਫ਼ ਨੋਆਇਜ਼) ਐਕਟ 1956 ਅਨੁਸਾਰ ਕੋਈ ਵੀ ਵਿਅਕਤੀ ਬਿਨ੍ਹਾਂ ਪੂਰਵ ਪ੍ਰਵਾਨਗੀ ਲਾਊਡ ਸਪੀਕਰ ਜਾਂ ਆਵਾਜ਼ੀ ਯੰਤਰਾਂ ਣੀ ਵਰਤੋਂ ਨਹੀਂ ਕਰ ਸਕਦਾ।
            ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਜਿਸ ਵੀ ਮੈਰਿਜ ਪੈਲੇਸ, ਹੋਟਲ ਰੈਸਟੋਰੈਂਟ ਜਾਂ ਆਮ ਪਬਲਿਕ ਨੇ ਲਾਊਡ ਸਪੀਕਰ ਲਗਾਉਣਾ ਹੋਵੇਗਾ, ਉਹ ਵੱਖਰੇ ਤੌਰ ਤੇ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਤੋਂ ਪ੍ਰਵਾਨਗੀ ਲਵੇਗਾ, ਪ੍ਰੰਤੂ ਇਸ ਪ੍ਰਵਾਨਗੀ ਦਾ ਭਾਵ ਕਿਸੇ ਵੀ ਤਰ੍ਹਾਂ ਆਮ ਪਬਲਿਕ ਦੀ ਸ਼ਾਂਤੀ ਭੰਗ ਕਰਨਾ ਨਹੀਂ ਹੋਵੇਗਾ। ਇਸ ਲਈ ਰਾਤ ਨੂੰ 10 ਵਜੇ ਤੋਂ ਲੈ ਕੇ ਸਵੇਰੇ 6 ਵਜੇ ਤੱਕ ਲਾਊਡ ਸਪੀਕਰ ਜਾਂ ਆਵਾਜ਼ੀ ਯੰਤਰਾਂ ਦੀ ਵਰਤੋਂ ਤੇ ਪੂਰਨ ਪਾਬੰਦੀ ਹੋਵੇਗੀ।
ਇਹ ਹੁਕਮ 31 ਜੂਲਾਈ 2026 ਤੱਕ ਲਾਗੂ ਰਹੇਗਾ। 

Advertisement

Latest News

ਭਾਜਪਾ ਵਿਰੋਧੀ ਧਿਰ ਦੇ ਚਿਹਰਿਆਂ ਨੂੰ ਲਾਲਚ ਦਿੰਦੀ ਹੈ ਅਤੇ ਵਰਤੋਂ ਖ਼ਤਮ ਹੋਣ 'ਤੇ ਬੇਰਹਿਮੀ ਨਾਲ ਹਾਸ਼ੀਏ 'ਤੇ ਧੱਕ ਦਿੰਦੀ ਹੈ: ਹਰਪਾਲ ਸਿੰਘ ਚੀਮਾ ਭਾਜਪਾ ਵਿਰੋਧੀ ਧਿਰ ਦੇ ਚਿਹਰਿਆਂ ਨੂੰ ਲਾਲਚ ਦਿੰਦੀ ਹੈ ਅਤੇ ਵਰਤੋਂ ਖ਼ਤਮ ਹੋਣ 'ਤੇ ਬੇਰਹਿਮੀ ਨਾਲ ਹਾਸ਼ੀਏ 'ਤੇ ਧੱਕ ਦਿੰਦੀ ਹੈ: ਹਰਪਾਲ ਸਿੰਘ ਚੀਮਾ
*ਭਾਜਪਾ ਦਲਬਦਲੂਆਂ ਨੂੰ ਵਰਤ ਕੇ ਸੁੱਟਣ ਵਾਲੇ ਮੋਹਰਿਆਂ ਵਾਂਗ ਸਮਝਦੀ; ਸੁਨੀਲ ਜਾਖੜ ਅਤੇ ਰਵਨੀਤ ਸਿੰਘ ਬਿੱਟੂ 'ਵਰਤੋ ਅਤੇ ਸੁੱਟੋ' ਰਣਨੀਤੀ...
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਕੂਲ ਸਿੱਖਿਆ ਸਕੱਤਰ ਨੂੰ ਲਿਖਿਆ ਪੱਤਰ, ਵਿਭਾਗ ਨੂੰ ਫੀਸ ਢਾਂਚੇ ‘ਚ ਸੁਧਾਰਾਤਮਕ ਉਪਾਵਾਂ ਨੂੰ ਤੇਜ਼ੀ ਨਾਲ ਲਾਗੂ ਕਰਨ ਦੇ ਦਿੱਤੇ ਨਿਰਦੇਸ਼
ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਪੜਾਅ-3 ਤਹਿਤ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਿਹਰੀ ਮੌਕਾ
ਅਣ-ਅਧਿਕਾਰਤ ਆਵਾਜ਼ੀ ਪ੍ਰਦੂਸ਼ਣ ਵਾਲੇ ਯੰਤਰਾਂ ਦੀ ਵਰਤੋਂ ਤੇ ਪਾਬੰਦੀ ਦੇ ਹੁਕਮ ਜਾਰੀ
ਵਿਧਾਇਕ ਜਿੰਪਾ ਨੇ ਵਾਰਡ ਨੰਬਰ 1 ਦੇ ਕੋਕਿਲਾ ਵਿਹਾਰ ‘ਚ ਨਵੇਂ ਟਿਊਬਵੈੱਲ ਦਾ ਕੀਤਾ ਉਦਘਾਟਨ
ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ: ਅਮਨ ਅਰੋੜਾ