ਸਿੱਖਿਆ ਤੇ ਸਿਹਤ ਮਾਨ ਸਰਕਾਰ ਦੀ ਮੁਢਲੀ ਤਰਜੀਹ-ਐਮ.ਐਲ.ਏ. ਚੇਤਨ ਸਿੰਘ ਜੌੜਾਮਾਜਰਾ

ਸਿੱਖਿਆ ਤੇ ਸਿਹਤ ਮਾਨ ਸਰਕਾਰ ਦੀ ਮੁਢਲੀ ਤਰਜੀਹ-ਐਮ.ਐਲ.ਏ. ਚੇਤਨ ਸਿੰਘ ਜੌੜਾਮਾਜਰਾ

-ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਮਾਣਾ ਦੇ 4 ਹੋਰ ਸਕੂਲ ਆਧੁਨਿਕ ਸਹੂਲਤਾਂ ਨਾਲ ਲੈਸ ਹੋਏ

 

-ਸਿੱਖਿਆ ਤੇ ਸਿਹਤ ਮਾਨ ਸਰਕਾਰ ਦੀ ਮੁਢਲੀ ਤਰਜੀਹ-ਐਮ.ਐਲ.ਏ. ਚੇਤਨ ਸਿੰਘ ਜੌੜਾਮਾਜਰਾ

 

ਸਮਾਣਾ, 25 ਅਪ੍ਰੈਲ:- ਸਮਾਣਾ ਵਿਧਾਨ ਸਭਾ ਹਲਕੇ ਦੇ 4 ਹੋਰ ਸਕੂਲ ਅੱਜ ਆਧੁਨਿਕ ਸਹੂਲਤਾਂ ਨਾਲ ਲੈਸ ਕੀਤੇ ਗਏ। ਇਨ੍ਹਾਂ ਸਕੂਲਾਂ ਵਿਖੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਕੀਤੇ ਗਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਦਿਆਂ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਸਿਹਤ ਅਤੇ ਸਿੱਖਿਆ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀ ਮੁਢਲੀ ਤਰਜੀਹਾਂ 'ਚ ਸ਼ਾਮਲ ਹਨ। 

 

ਵਿਧਾਇਕ ਜੌੜਾਮਾਜਰਾ ਨੇ ਸਰਕਾਰੀ ਪ੍ਰਾਇਮਰੀ ਸਕੂਲ ਰਾਜਲਾ, ਅਮਾਮਗੜ੍ਹ, ਵੜੈਚਾਂ ਪੱਤੀ, ਖੁਦਾਦਪੁਰਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਕੁਤਬਨਪੁਰ ਵਿਖੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਡਿਜੀਟਲ ਇੰਟ੍ਰੈਕਟਿਵ ਸਕਰੀਨਾਂ, ਨਵੇਂ ਬੈਂਚ ਤੇ ਕਮਰਿਆਂ ਸਮੇਤ ਹੋਰ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ।

 

ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਸਰਕਾਰੀ ਸਕੂਲਾਂ ਤੇ ਹਸਪਤਾਲਾਂ ਦੀ ਕਾਇਆਂ ਕਲਪ ਕਰਨ ਦਾ ਜੋ ਬੀੜਾ ਉਠਾਇਆ ਗਿਆ ਸੀ, ਉਸ ਦੇ ਨਤੀਜੇ ਸਭ ਦੇ ਸਾਹਮਣੇ ਹਨ।

 

ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਕੂਲਾਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ ਕਰਕੇ ਸਰਕਾਰੀ ਸਕੂਲਾਂ ਵਿਚ ਨਵੇਂ ਕਲਾਸ ਰੂਮ, ਪੁਰਾਣੇ ਬਲੈਕ ਬੋਰਡਾਂ ਦੀ ਥਾਂ ਹੁਣ ਸਮਾਰਟ ਇੰਟਰੈਕਟਿਵ ਬੋਰਡ, ਲਾਇਬ੍ਰੇਰੀਆਂ, ਲੈਬਾਰਟਰੀਆਂ, ਚਾਰਦੀਵਾਰੀਆਂ, ਨਵਾਂ ਫਰਨੀਚਰ, ਪੀਣ ਵਾਲਾ ਪਾਣੀ, ਟੁਆਇਲਟ ਬਲਾਕ ਸਮੇਤ ਖੇਡਾਂ ਨਾਲ ਸਬੰਧਤ ਬੁਨਿਆਦੀ ਢਾਂਚਾ ਪ੍ਰਦਾਨ ਕੀਤਾ ਹੈ। ਇਸ ਮੌਕੇ ਮਾਰਕੀਟ ਕਮੇਟੀ ਚੇਅਰਮੈਨ ਬਲਕਾਰ ਸਿੰਘ ਗੱਜੂਮਾਜਰਾ, ਗੁਰਦੇਵ ਸਿੰਘ ਟਿਵਾਣਾ, ਸਕੂਲਾਂ ਦੇ ਪ੍ਰਿੰਸੀਪਲ ਵੱਡੀ ਗਿਣਤੀ ਅਧਿਆਪਕ, ਵਿਦਿਆਰਥੀ, ਮਾਪੇ ਤੇ ਹੋਰ ਪਤਵੰਤੇ ਮੌਜੂਦ ਸਨ।

Tags: CM Mann

Advertisement

Advertisement

Latest News

OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ