ਛੇਵੀਂ ਜਮਾਤ ਤੋਂ ਏ.ਆਈ ਤਕਨੀਕ ਨਾਲ ਸਿੱਖਿਆ ਦੀ ਸ਼ੁਰੂਆਤ, ਪੰਜਾਬ ਸਿੱਖਿਆ ਖੇਤਰ ਵਿੱਚ ਅੱਗੇ ਵੱਧ ਰਿਹਾ -ਹਰਜੋਤ ਸਿੰਘ ਬੈਂਸ

ਛੇਵੀਂ ਜਮਾਤ ਤੋਂ ਏ.ਆਈ ਤਕਨੀਕ ਨਾਲ ਸਿੱਖਿਆ ਦੀ ਸ਼ੁਰੂਆਤ, ਪੰਜਾਬ ਸਿੱਖਿਆ ਖੇਤਰ ਵਿੱਚ ਅੱਗੇ ਵੱਧ ਰਿਹਾ -ਹਰਜੋਤ ਸਿੰਘ ਬੈਂਸ

ਸ੍ਰੀ ਅਨੰਦਪੁਰ ਸਾਹਿਬ 01 ਜੂਨ: ਬਰਾਈਟ ਮਾਈਂਡਜ਼ ਪੰਜਾਬ 2026 ਤਹਿਤ ਵਿਰਾਸਤ ਏ ਖਾਲਸਾ ਵਿਖੇ ਆਯੋਜਿਤ ਸਮਾਰੋਹ ਦੌਰਾਨ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਸਿੱਧਾ ਸੰਵਾਦ ਕੀਤਾ। ਇਸ ਮੌਕੇ ਉੱਜਵਲ ਪ੍ਰਤਿਭਾਵਾਂ ਦਾ ਸਨਮਾਨ ਕਰਦਿਆਂ ਸਿੱਖਿਆ ਦੇ ਖੇਤਰ ਵਿੱਚ ਹੋ ਰਹੇ ਸੁਧਾਰਾਂ ਤੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ।

   ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ ਚਾਲੂ ਵਿੱਦਿਅਕ ਸੈਸ਼ਨ ਤੋਂ ਛੇਵੀਂ ਜਮਾਤ ਤੋਂ ਹੀ ਸਰਕਾਰੀ ਸਕੂਲਾਂ ਵਿੱਚ ਆਰਟੀਫੀਸ਼ਲ ਇੰਟੈਲੀਜੈਂਸ (ਏਆਈ) ਦੀ ਤਕਨੀਕ ਨਾਲ ਸਿੱਖਿਆ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਨਵੀਆਂ ਤਕਨੀਕਾਂ ਨਾਲ ਜੋੜਨਾ ਬਹੁਤ ਜਰੂਰੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪ੍ਰੀਖਿਆ ਪ੍ਰਣਾਲੀ ਵਿੱਚ ਪਾਰਦਰਸ਼ਤਾ ਲਈ ਹੁਣ ਉੱਤਰ ਕਾਪੀਆਂ ਵਿਦਿਆਰਥੀਆਂ ਦੀ ਸਹੂਲਤ ਲਈ ਆਨਲਾਈਨ ਉਪਲੱਬਧ ਕਰਵਾਈਆਂ ਜਾਣਗੀਆਂ।

    ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦਾ ਅਗੇਤਰੀ ਸੂਬਾ ਬਣ ਚੁੱਕਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਿੱਖਿਆ ਪੱਖੋਂ ਪੰਜਾਬ ਦੇ ਪਟਿਆਲਾ ਜ਼ਿਲ੍ਹੇ ਨੇ ਹਰਿਆਣਾ ਦੇ ਗੁੜਗਾਓਂ ਵਰਗੇ ਅੱਗੇ ਸਮਝੇ ਜਾਣ ਵਾਲੇ ਜ਼ਿਲ੍ਹਿਆਂ ਨੂੰ ਵੀ ਪਿੱਛੇ ਛੱਡ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਆਧਾਰ ਤੇ ਹੀ ਦੇਸ਼ ਦੀ ਤਰੱਕੀ ਸੰਭਵ ਹੈ।

      ਇਸ ਮੌਕੇ ਮਨੀਸ਼ ਸਿਸੋਦੀਆ ਸਾਬਕਾ ਉਪ ਮੁੱਖ ਮੰਤਰੀ ਦਿੱਲੀ ਤੇ ਪੰਜਾਬ ਇੰਚਾਰਜ ਨੇ ਕਿਹਾ ਕਿ ਮੌਜੂਦਾ ਸਿੱਖਿਆ ਪ੍ਰਣਾਲੀ ਵਿੱਚ ਵੱਡੇ ਪੱਧਰ ਤੇ ਤਬਦੀਲੀਆਂ ਦੀ ਲੋੜ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਹਰ ਘਰ ਅਤੇ ਹਰ ਬੱਚੇ ਤੱਕ ਗੁਣਵੱਤਾ ਵਾਲੀ ਸਿੱਖਿਆ ਪਹੁੰਚਾਉਣਾ ਬਹੁਤ ਜਰੂਰੀ ਹੈਕਿਉਂਕਿ ਕਿਸੇ ਵੀ ਦੇਸ਼ ਦੀ ਤਰੱਕੀ ਉਸ ਦੇ ਸਿੱਖਿਆ ਪ੍ਰਣਾਲੀ ਤੇ ਨਿਰਭਰ ਕਰਦੀ ਹੈ। ਉਨ੍ਹਾਂ ਨੇ ਅੰਕੜਿਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਦੇਸ਼ ਵਿੱਚ ਅਜੇ ਵੀ ਸਿੱਖਿਆ ਦੀ ਗੁਣਵੱਤਾ ਚ ਕਮੀ ਹੈਜਿਸ ਤੇ ਕੰਮ ਕਰਨ ਦੀ ਲੋੜ ਹੈ।

      ਸਿਸੋਦੀਆ ਨੇ ਇਹ ਵੀ ਕਿਹਾ ਕਿ ਏਆਈ ਆਉਣ ਵਾਲੇ ਸਮੇਂ ਵਿੱਚ ਨਵੀਆਂ ਨੌਕਰੀਆਂ ਪੈਦਾ ਕਰਨ ਦੇ ਨਾਲ ਕੁਝ ਰਵਾਇਤੀ ਨੌਕਰੀਆਂ ਤੇ ਅਸਰ ਵੀ ਪਾਏਗਾਇਸ ਲਈ ਵਿਦਿਆਰਥੀਆਂ ਨੂੰ ਨਵੀਆਂ ਤਕਨੀਕਾਂ ਲਈ ਤਿਆਰ ਕਰਨਾ ਸਮੇਂ ਦੀ ਮੰਗ ਹੈ। ਉਨ੍ਹਾਂ ਨੇ ਪ੍ਰੀਖਿਆ ਪ੍ਰਣਾਲੀਸਿਲੇਬਸ ਅਤੇ ਪੜ੍ਹਾਉਣ ਦੇ ਢੰਗ ਵਿੱਚ ਸੁਧਾਰ ਕਰਨ ਦੀ ਲੋੜ ਤੇ ਵੀ ਜ਼ੋਰ ਦਿੱਤਾ ਅਤੇ ਨਕਲ ਰੋਕਣ ਲਈ ਸਰਕਾਰ  ਅਤੇ ਅਧਿਆਪਕਾਂ ਦੀ ਜਿੰਮੇਵਾਰੀ ਦੱਸੀ। ਸ੍ਰੀ ਮਨੀਸ਼ ਸਿਸੋਦੀਆਂ ਨੇ ਆਪਣੇ ਸੰਬੋਧਨ ਦੌਰਾਨ ਵਿਦਿਆਰਥੀਆਂ ਨਾਲ ਸਿੱਧਾ ਸੰਵਾਦ ਕੀਤਾ ਅਤੇ ਸਿੱਖਿਆ ਢਾਂਚੇ ਵਿੱਚ ਸੁਧਾਰਾਂ ਬਾਰੇ ਵਿਦਿਆਰਥੀਆਂ ਤੇ ਅਧਿਆਪਕਾਂ ਦੀ ਰਾਏ ਲਈ।

      ਸਿੱਖਿਆ ਸਕੱਤਰ ਸੋਨਾਲੀ ਗਿਰੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਿਹਨਤਅਨੁਸ਼ਾਸਨ ਅਤੇ ਨਵੀਆਂ ਸੋਚਾਂ ਨਾਲ ਹੀ ਸਫਲਤਾ ਹਾਸਲ ਕੀਤੀ ਜਾ ਸਕਦੀ ਹੈ। ਸਮਾਰੋਹ ਦੌਰਾਨ ਵਿਦਿਆਰਥੀਆਂ ਨੇ ਵੀ ਆਪਣੇ ਸਵਾਲਾਂ ਅਤੇ ਸੁਝਾਵਾਂ ਰਾਹੀਂ ਸਿੱਖਿਆ ਪ੍ਰਣਾਲੀ ਵਿੱਚ ਸੁਧਾਰਾਂ ਲਈ ਆਪਣੀ ਭਾਗੀਦਾਰੀ ਦਰਸਾਈ।

    ਇਸ ਮੌਕੇ ਸੁਖਪਾਲ ਸਿੰਘ ਐਸ.ਡੀ.ਐਮ, ਜਸ਼ਨਦੀਪ ਸਿੰਘ ਡੀ.ਐਸ.ਪੀ, ਸਕੱਤਰ ਸਿੰਘ ਬੱਲ ਡਾਇਰੈਕਟਰ ਸਕੂਲ ਸਿੱਖਿਆ ਸੈਕੰਡਰੀ, ਪ੍ਰੇਮ ਕੁਮਾਰ ਮਿੱਤਲ ਜਿਲ੍ਹਾ ਸਿੱਖਿਆ ਅਫਸਰ, ਸਮਸ਼ੇਰ ਸਿੰਘ ਉਪ ਜਿਲ੍ਹਾ ਸਿੱਖਿਆ ਅਫਸਰ, ਮਨਜੀਤ ਸਿੰਘ ਮਾਵੀ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ, ਦਇਆ ਸਿੰਘ ਸਿੱਖਿਆ ਕੋਆਰਡੀਨੇਟਰ, ਸੀਮਾ ਜੱਸਲ ਸਟੇਜ ਸੰਚਾਲਕ, ਸਰਪੰਚ ਚੰਨਣ ਸਿੰਘ ਪੱਮੂ ਢਿੱਲੋਂ, ਕੁਲਵਿੰਦਰ ਸਿੰਘ ਹਾਜ਼ਰ ਸਨ। 

Advertisement

Latest News

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ
ਚੱਬੇਵਾਲ (ਹੁਸ਼ਿਆਰਪੁਰ); 16 ਜੂਨ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਰਵਾਇਤੀ ਸਿਆਸੀ ਪਾਰਟੀਆਂ 'ਤੇ ਤਿੱਖਾ ਨਿਸ਼ਾਨਾ...
ਭੂਰੀਵਾਲੇ ਪਰੰਪਰਾ ਤਹਿਤ ਜਾਤੀ, ਧਰਮ ਤੇ ਫਿਰਕਾਪ੍ਰਸਤੀ ਦਾ ਪਾੜਾ ਖਤਮ ਕਰਨ ’ਤੇ ਜ਼ੋਰ ਦੇਣਾ ਸਲਾਘਾਯੋਗ - ਜਸਵੀਰ ਸਿੰਘ ਗੜ੍ਹੀ
ਧੂਰੀ ਵਿਖੇ ਵਪਾਰੀਆਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਕੀਤੀ ਗਈ ਬੈਠਕ
ਫੂਡ ਸੇਫਟੀ ਟੀਮ ਵੱਲੋਂ ਫੂਡ ਆਊਟਲੈਟਾਂ ਦੀ ਅਚਨਚੇਤ ਜਾਂਚ
ਵਿਭਾਗਾਂ ਨੂੰ ਸਮੁੱਚੇ ਇੰਤਜ਼ਾਮ ਆਪਸੀ ਬਿਹਤਰ ਤਾਲਮੇਲ ਨਾਲ ਨੇਪਰੇ ਚਾੜ੍ਹਨ ਦੀ ਹਦਾਇਤ
ਐਸ.ਸੀ. ਕਮਿਸ਼ਨ ਵਲੋਂ ਐਸ.ਐਸ.ਪੀ. ਜਲੰਧਰ ਦਿਹਾਤੀ ਤੋਂ ਪਿੰਡ ਮਿਓਂਵਾਲ ਦੇ ਮਾਮਲੇ ਵਿੱਚ ਰਿਪੋਰਟ ਤਲਬ
ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਨੂੰ ਰਾਹਤ ਦੇਣ ਲਈ ਸੂਬਾ ਪੱਧਰੀ ਨੀਤੀ ਬਣਾਉਣ ਦਾ ਐਲਾਨ