ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ

ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ

*ਚੰਡੀਗੜ੍ਹ, 12 ਮਈ* ਅਗਨੀਪੱਥ ਸਕੀਮ ਤਹਿਤ ਫੌਜ ਵਿੱਚ ਅਗਨੀਵੀਰ ਵਜੋਂ ਆਪਣਾ ਸੇਵਾਕਾਲ ਪੂਰਾ ਕਰਨ ਤੋਂ ਬਾਅਦ ਉਨ੍ਹਾਂ ਦੇ ਮੁੜ ਵਸੇਬੇ ਲਈ ਵੱਡਾ ਫੈਸਲਾ ਲੈਂਦਿਆਂ ਪੰਜਾਬ ਸਰਕਾਰ ਨੇ ਅਗਨੀਵੀਰਾਂ ਲਈ ਰਾਖਵਾਂਕਰਨ ਨੀਤੀ ਤਿਆਰ ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਦੀ ਉਚ-ਤਾਕਤੀ ਕਮੇਟੀ ਦਾ ਗਠਨ ਕੀਤਾ ਹੈ ਜੋ ਸਰਕਾਰੀ ਸੇਵਾਵਾਂ ਵਿੱਚ ਅਗਨੀਵੀਰਾਂ ਨੂੰ ਰਾਖਵੇਂਕਰਨ ਦੇ ਲਾਭ ਦੇਣ ਲਈ ਰੂਪ-ਰੇਖਾ ਉਲੀਕੇਗੀ।
ਅੱਜ ਇੱਥੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਨੂੰ ਰਾਖਵਾਂਕਰਨ ਦੇਣ ਲਈ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਨੀਤੀ ਨੂੰ ਤੈਅ ਸਮੇਂ ਵਿੱਚ ਅੰਤਿਮ ਰੂਪ ਵਿੱਚ ਜਾਣਾ ਚਾਹੀਦਾ ਹੈ ਤਾਂ ਕਿ ਸਿਖਲਾਫੀਯਾਫਤਾ ਤੇ ਅਨੁਸ਼ਾਸਨਬੱਧ ਨੌਜਵਾਨ ਪੰਜਾਬ ਦੇ ਸਮਾਜਿਕ ਤੇ ਆਰਥਿਕ ਵਿਕਾਸ ਦਾ ਅਟੁੱਟ ਹਿੱਸਾ ਬਣ ਸਕਣ।
ਇਸ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਰਾਖਵਾਂਕਰਨ ਨੀਤੀ ਦੀ ਰੂਪ-ਰੇਖਾ ਨੂੰ ਵਿਆਪਕ ਢੰਗ ਨਾਲ ਉਲੀਕਣ ਦੀ ਲੋੜ ਹੈ ਤਾਂ ਜੋ ਦੇਸ਼ ਦੀ ਸੇਵਾ ਕਰਨ ਤੋਂ ਬਾਅਦ ਵਾਪਸ ਆਉਣ ਵਾਲੇ ਅਗਨੀਵੀਰਾਂ ਦਾ ਚੰਗੇ ਢੰਗ ਨਾਲ ਪੁਨਰਵਾਸ ਕੀਤਾ ਜਾ ਸਕੇ ਅਤੇ ਉਨ੍ਹਾਂ ਦੇ ਹੁਨਰ ਨੂੰ ਪੰਜਾਬ ਦੀ ਤਰੱਕੀ ਲਈ ਵਰਤਿਆ ਜਾ ਸਕੇ।"
ਮੁੱਖ ਮੰਤਰੀ ਨੇ ਵੱਖ-ਵੱਖ ਵਿਭਾਗਾਂ ਵਿੱਚ ਅਗਨੀਵੀਰਾਂ ਦੇ ਰਾਖਵੇਂਕਰਨ ਅਤੇ ਭਰਤੀ ਸਬੰਧੀ ਸਿਫਾਰਸ਼ਾਂ ਤਿਆਰ ਕਰਨ ਅਤੇ ਰੂਪ-ਰੇਖਾ ਨੂੰ ਅੰਤਿਮ ਰੂਪ ਦੇਣ ਲਈ ਸੂਬੇ ਦੇ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀਆਂ ਵਿਕਾਸ ਪ੍ਰਤਾਪ, ਭਾਵਨਾ ਗਰਗ, ਸੁਮੇਰ ਸਿੰਘ ਗੁਰਜਰ ਅਤੇ ਐਸ.ਐਸ. ਸ੍ਰੀਵਾਸਤਵ ’ਤੇ ਅਧਾਰਿਤ ਕਮੇਟੀ ਦਾ ਗਠਨ ਕੀਤਾ।
ਅਗਨੀਵੀਰਾਂ ਦੀ ਕਾਬਲੀਅਤ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀਆਂ ਸੇਵਾਵਾਂ ਨੂੰ ਪੰਜਾਬ ਪੁਲਿਸ, ਜੰਗਲਾਤ ਗਾਰਡ, ਅੱਗ ਬੁਝਾਊ ਸੇਵਾਵਾਂ, ਜੇਲ੍ਹਾਂ, ਹੋਮ ਗਾਰਡ, ਪੈਸਕੋ ਅਤੇ ਸਰਕਾਰ ਦੇ ਕਈ ਹੋਰ ਵਿਭਾਗਾਂ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਵਰਤਿਆ ਜਾ ਸਕਦਾ ਹੈ। ਉਨ੍ਹਾਂ ਕਿਹਾ, "ਅਗਨੀਵੀਰਾਂ ਦੀ ਰਾਖਵੇਂਕਰਨ ਅਤੇ ਚੋਣ ਸਬੰਧੀ ਪੈਮਾਨੇ ਨੂੰ ਛੇਤੀ ਤੋਂ ਛੇਤੀ ਅੰਤਿਮ ਰੂਪ ਦਿੱਤਾ ਜਾਣਾ ਚਾਹੀਦਾ ਹੈ ਤਾਂ ਜੋ ਇਨ੍ਹਾਂ ਹੁਨਰਮੰਦ ਅਤੇ ਅਨੁਸ਼ਾਸਿਤ ਨੌਜਵਾਨਾਂ ਦੀਆਂ ਸੇਵਾਵਾਂ ਨੂੰ ਸਭ ਤੋਂ ਵਧੀਆ ਢੰਗ ਨਾਲ ਵਰਤਿਆ ਜਾ ਸਕੇ।"
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਨੇ ਹਮੇਸ਼ਾ ਹੀ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਵਿੱਚ ਇਤਿਹਾਸਕ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ, “ਇਹ ਬਹੁਤ ਮਾਣ ਤੇ ਸੰਤੁਸ਼ਟੀ ਦੀ ਗੱਲ ਹੈ ਕਿ ਦੇਸ਼ ਦਾ ਅੰਨਦਾਤਾ ਹੋਣ ਦੇ ਨਾਲ-ਨਾਲ ਪੰਜਾਬ ਨੂੰ ਦੇਸ਼ ਦੀ ਖੜਗਭੁਜਾ ਵਜੋਂ ਵੀ ਜਾਣਿਆ ਜਾਂਦਾ ਹੈ। ਪੰਜਾਬ ਦੇ ਲੋਕਾਂ ਨੂੰ ਦੁਨੀਆ ਭਰ ਵਿੱਚ ਉਨ੍ਹਾਂ ਦੀ ਹਿੰਮਤ, ਮਿਹਨਤ ਅਤੇ ਉੱਦਮੀ ਭਾਵਨਾ ਹੋਣ ਦਾ ਮਾਣ ਪ੍ਰਾਪਤ ਹੈ।”
ਹਥਿਆਰਬੰਦ ਸੈਨਾਵਾਂ, ਅਰਧ ਸੈਨਿਕ ਬਲਾਂ, ਪੁਲਿਸ ਅਤੇ ਅਗਨੀਵੀਰਾਂ ਵੱਲੋਂ ਦੇਸ਼ ਦੀ ਰਾਖੀ ਵਿੱਚ ਪਾਏ ਗਏ ਅਥਾਹ ਯੋਗਦਾਨ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਡਿਊਟੀ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕਰਦੀ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਉਪਰਾਲਾ ਸੈਨਿਕਾਂ, ਅਰਧ ਸੈਨਿਕ ਬਲਾਂ, ਪੁਲਿਸ ਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਪ੍ਰਤੀ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦਾ ਹੈ।” ਉਨ੍ਹਾਂ ਨੇ ਉਮੀਦ ਪ੍ਰਗਟ ਕੀਤੀ ਕਿ ਇਹ ਪਹਿਲ ਅਗਨੀਵੀਰਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਅਤੇ ਦੇਸ਼ ਪ੍ਰਤੀ ਉਨ੍ਹਾਂ ਦੀ ਸੇਵਾ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਾਂ ਨੂੰ ਸਹਾਇਤਾ ਪ੍ਰਦਾਨ ਕਰਨ ਵਿੱਚ ਸਹਾਈ ਸਾਬਤ ਹੋਵੇਗੀ। 

Advertisement

Latest News

ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ — ਪੰਜਾਬ ਪੁਲਿਸ ਲਈ ਆਧੁਨਿਕ ਹਥਿਆਰ ਬਣਿਆ ‘ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ’ (ICCC) ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ — ਪੰਜਾਬ ਪੁਲਿਸ ਲਈ ਆਧੁਨਿਕ ਹਥਿਆਰ ਬਣਿਆ ‘ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ’ (ICCC)
ਮੋਹਾਲੀ, 12 ਮਈ 2026:ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ ਅਤਿ-ਆਧੁਨਿਕ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ (ICCC) ਦੇਸ਼ ਭਰ ਵਿੱਚ ਆਧੁਨਿਕ...
ਬਿਸਤ ਦੁਆਬ ਨਹਿਰੀ ਨੈਟਵਰਕ ਹੇਠ ਸਾਲ 2025-26 ਵਿੱਚ ਸਿੰਜਾਈ ਅਧੀਨ ਰਕਬਾ 167% ਵਧ ਕੇ 1 ਲੱਖ 10 ਹਜ਼ਾਰ ਏਕੜ ਹੋਇਆ
ਆਪ' ਨੇ ਕੇਂਦਰ ਸਰਕਾਰ ਦੇ ਪੰਜਾਬ ਦੇ ਆਰਮੀ ਸਕੂਲਾਂ ਵਿੱਚ ਪੰਜਾਬੀ ਵਿਸ਼ੇ ਨੂੰ ਆਪਸ਼ਨਲ ਕਰਨ ਦੇ ਫੈਸਲੇ ਦਾ ਕੀਤਾ ਵਿਰੋਧ
ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ
ਮਿਲਾਵਟਖੋਰੀ ਖ਼ਿਲਾਫ਼ ਖਾਦ ਸੁਰੱਖਿਆ ਵਿਭਾਗ ਦੀ ਵੱਡੀ ਕਾਰਵਾਈ, ਰੂਪਨਗਰ ਜ਼ਿਲ੍ਹੇ ਵਿੱਚ ਪਨੀਰ, ਦੁੱਧ ਤੇ ਆਈਸਕ੍ਰੀਮ ਦੇ ਸੈਂਪਲ ਭਰੇ
ਉਮੀਦਵਾਰਾਂ ਦੁਆਰਾ ਦਾਇਰ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੇ ਵੇਰਵੇ 13 ਮਈ ਤੋਂ ਸਬੰਧਤ ਜ਼ਿਲ੍ਹੇ ਦੀ ਸਰਕਾਰੀ ਵੈੱਬਸਾਈਟ 'ਤੇ ਹੋਣਗੇ ਉਪਲਬਧ: ਰਾਜ ਚੋਣ ਕਮਿਸ਼ਨ
ਗੈਂਗਸਟਰਾਂ ‘ਤੇ ਵਾਰ ਦਾ 112ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 213 ਗ੍ਰਿਫ਼ਤਾਰ