ਭਗਵੰਤ ਮਾਨ ਸਰਕਾਰ ਨੇ 11 ਹਜ਼ਾਰ ਤੋ ਵੱਧ ਨਸ਼ਾ ਤਸਕਰਾਂ ਤੇ ਕੀਤੀ ਕਾਰਵਾਈ, 85 ਤੋ ਵੱਧ ਤਸਕਰਾਂ ਦੀਆਂ ਜਾਇਦਾਦਾ ਤੇ ਚੱਲਿਆ ਪੀਲਾ ਪੰਜਾ- ਹਰਜੋਤ ਬੈਂਸ
ਨੰਗਲ 20 ਮਈ ()
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੂਬੇ ਦੇ ਲੋਕਾਂ ਨੂੰ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਚਾਉਣ ਲਈ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਪਹਿਰੇਦਾਰ ਵਜੋਂ ਕੰਮ ਕਰਨ ਦਾ ਸੱਦਾ ਦਿੱਤਾ ਹੈ। ਮਾਨ ਸਰਕਾਰ ਨੇ ਸੂਬੇ ਵਿੱਚ 11 ਹਜ਼ਾਰ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕੀਤੀ ਹੈ। ਸ੍ਰੀ ਅਨੰਦਪੁਰ ਸਾਹਿਬ ਵਿਚ ਨਸ਼ਿਆ ਦੇ 100 ਤੋ ਵੱਧ ਸੋਦਾਗਰਾਂ ਤੇ ਸਖਤ ਕਾਨੂੰਨੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ ਸੂਬੇ ਭਰ ਵਿੱਚ 85 ਤੋ ਵੱਧ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਤੇ ਪੀਲਾ ਪੰਜਾ ਚੱਲਿਆ ਹੈ।
ਇਹ ਪ੍ਰਗਟਾਵਾ ਸ.ਹਰਜੋਤ ਸਿੰ
ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਨਸ਼ੇ ਦੀ ਸਪਲਾਈ ਲਾਈਨ ਤੋੜ ਦਿੱਤੀ ਹੈ ਅਤੇ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਸੁੱਟਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਇਤਿਹਾਸ ਵਿੱਚ ਪਹਿਲੀ ਵਾਰ ਹੈ ਕਿ ਸੂਬਾ ਸਰਕਾਰ ਵੱਲੋਂ ਗੈਰ-ਕਾਨੂੰਨੀ ਤੌਰ 'ਤੇ ਬਣਾਈ ਨਸ਼ਾ ਤਸਕਰਾਂ ਦੀ ਜਾਇਦਾਦ ਨੂੰ ਨਸ਼ਟ/ਜ਼ਬਤ ਕੀਤਾ ਜਾ ਰਿਹਾ ਹੈ ਤਾਂ ਜੋ ਮਿਸਾਲ ਕਾਇਮ ਕੀਤੀ ਜਾ ਸਕੇ ।
ਸ.ਬੈਂਸ ਨੇ ਕਿਹਾ ਕਿ ਪੰਜਾਬ ਦੀ ਪਵਿੱਤਰ ਧਰਤੀ ਨੂੰ ਸੰਤਾਂ, ਪੀਰ-ਪੈਗੰਬਰਾਂ ਅਤੇ ਸ਼ਹੀਦਾਂ ਦਾ ਆਸ਼ੀਰਵਾਦ ਪ੍ਰਾਪਤ ਹੈ ਅਤੇ ਪੰਜਾਬ ਸੂਬਾ ਆਪਣੇ ਜਰਨੈਲਾਂ, ਲੈਫਟੀਨੈਂਟਾਂ, ਅਧਿਕਾਰੀਆਂ, ਖਿਡਾਰੀਆਂ ਆਦਿ ਲਈ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਆਗੂਆਂ ਨੇ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਕਰਕੇ ਇਸ ਗੈਰ-ਕਾਨੂੰਨੀ ਕਾਰੋਬਾਰ ਨੂੰ ਉਤਸ਼ਾਹਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਜਦੋਂ ਪਿਛਲੀਆਂ ਸਰਕਾਰਾਂ ਵਿੱਚੋਂ ਕਿਸੇ ਸਰਕਾਰ ਨੇ ਇਸ ਕਾਰੋਬਾਰ ਨੂੰ ਸਰਪ੍ਰਸਤੀ ਦਿੱਤੀ ਤਾਂ ਉਨ੍ਹਾਂ ਤੋਂ ਬਾਅਦ ਵਾਲਿਆਂ ਨੇ ਇਸ ਗ਼ੈਰਕਾਨੂੰਨੀ ਕਾਰੋਬਾਰ ਨੂੰ ਵੱਡੇ ਪੱਧਰ 'ਤੇ ਪ੍ਰਫੁੱਲਤ ਹੋਣਾ ਯਕੀਨੀ ਬਣਾਇਆ। ਇਸ ਮੌਕੇ ਸਕੂਲ ਵਿਦਿਆਰਥੀਆਂ ਵੱਲੋਂ ਨੁੱਕੜ ਨਾਟਕ ਵੀ ਪੇਸ਼ ਕੀਤਾ ਗਿਆ।
ਇਸ ਮੌਕੇ ਹਿਤੇਸ਼ ਸ਼ਰਮਾ ਹਲਕਾ ਕੋਆਰਡੀਨੇਟਰ ਯੁੱਧ ਨਸ਼ਿਆ ਵਿਰੁੱਧ, ਅਮਰੀਕ ਸਿੰਘ ਸਰਪੰਚ, ਰਵੀ ਵੈਦ, ਸੋਰਵ ਪੰਚ, ਪੁਸਪਿੰਦਰ, ਜੀਵਨ ਕੁਮਾਰ, ਸੁਮਿਤ, ਨਰਾਇਣ, ਰਾਜ ਕੁਮਾਰ, ਰਾਜੀਵ ਨੰਬਰਦਾਰ, ਕੇਵਲ ਕ੍ਰਿਸ਼ਨ, ਪ੍ਰਿਤਪਾਲ, ਅਰਮਾਨ, ਬਿਸ਼ਨ ਦਾਸ, ਪ੍ਰਵੀਨ ਕੁਮਾਰੀ, ਜਗਤਾਰ ਸਿੰਘ, ਸੁਰਜੀਤ ਸਿੰਘ, ਪੂਜਾ ਦੇਵੀ ਤੇ ਪਤਵੰਤੇ ਹਾਜ਼ਰ ਸਨ।


