ਭਗਵੰਤ ਮਾਨ ਸਰਕਾਰ ਵੱਲੋਂ ਘੱਟ ਗਿਣਤੀ ਅਤੇ ਹਾਸ਼ੀਏ ’ਤੇ ਰਹਿੰਦੇ ਵਰਗਾਂ ਦੀ ਭਲਾਈ ਲਈ ਲਗਾਤਾਰ ਯਤਨ- ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਵੱਲੋਂ ਘੱਟ ਗਿਣਤੀ ਅਤੇ ਹਾਸ਼ੀਏ ’ਤੇ ਰਹਿੰਦੇ ਵਰਗਾਂ ਦੀ ਭਲਾਈ ਲਈ ਲਗਾਤਾਰ ਯਤਨ- ਹਰਪਾਲ ਸਿੰਘ ਚੀਮਾ

ਕੀਰਤਪੁਰ ਸਾਹਿਬ, 15 ਮਾਰਚ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪਿੰਡ ਪਿਰਥੀਪੁਰ ਵਿੱਚ ਬਹੁਜਨ ਆਗੂ ਬਾਬੂ ਕਾਂਸ਼ੀ ਰਾਮ ਜੀ ਦੇ 92ਵੇਂ ਜਨਮ ਦਿਵਸ ਮੌਕੇ ਆਯੋਜਿਤ ਸਮਾਗਮ ਵਿੱਚ ਸ਼ਿਰਕਤ ਕਰਦੇ ਹੋਏ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਸਮਾਗਮ ਦਾ ਉਦੇਸ਼ ਬਾਬੂ ਕਾਂਸ਼ੀ ਰਾਮ ਜੀ ਵੱਲੋਂ ਹਾਸ਼ੀਏ ’ਤੇ ਰਹਿੰਦੇ ਅਤੇ ਘੱਟ ਗਿਣਤੀ ਸਮੂਹਾਂ ਦੇ ਉਤਥਾਨ ਲਈ ਕੀਤੇ ਗਏ ਵਿਸ਼ਾਲ ਯੋਗਦਾਨ ਅਤੇ ਸਮਾਜਿਕ ਨਿਆਂ ਦੀ ਮਜ਼ਬੂਤ ਲਹਿਰ ਖੜ੍ਹੀ ਕਰਨ ਲਈ ਉਨ੍ਹਾਂ ਦੀ ਭੂਮਿਕਾ ਨੂੰ ਯਾਦ ਕਰਨਾ ਸੀ।
   ਇਸ ਮੌਕੇ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਘੱਟ ਗਿਣਤੀ ਅਤੇ ਸਮਾਜਿਕ ਤੌਰ ’ਤੇ ਪਿੱਛੜੇ ਵਰਗਾਂ ਦੇ ਹੱਕਾਂ ਅਤੇ ਭਲਾਈ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਨੇ ਡਾ. ਭੀਮ ਰਾਓ ਅੰਬੇਡਕਰ ਜੀ ਦੇ ਇਤਿਹਾਸਕ ਯੋਗਦਾਨ ਨੂੰ ਵੀ ਯਾਦ ਕੀਤਾ, ਜਿਨ੍ਹਾਂ ਨੇ ਸੰਵਿਧਾਨਕ ਪ੍ਰਬੰਧਾਂ ਰਾਹੀਂ ਪੀੜਤ ਅਤੇ ਦਬੇ ਕੁਚਲੇ ਵਰਗਾਂ ਦੇ ਹੱਕਾਂ ਦੀ ਰੱਖਿਆ ਕਰਦਿਆਂ ਸਮਾਨਤਾ ਆਧਾਰਿਤ ਸਮਾਜ ਦੀ ਨੀਂਹ ਰੱਖੀ।
      ਚੀਮਾ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਐਡਵੋਕੇਟ ਜਨਰਲ ਦੇ ਦਫ਼ਤਰ ਵਿੱਚ ਅਨੁਸੂਚਿਤ ਜਾਤੀ ਭਾਈਚਾਰੇ ਲਈ ਨੁਮਾਇੰਦਗੀ ਰਾਖਵੀਂ ਕਰਨਾ ਦੇਸ਼ ਵਿੱਚ ਇੱਕ ਪ੍ਰਗਤੀਸ਼ੀਲ ਕਦਮ ਹੈ। ਉਨ੍ਹਾਂ ਇਸ ਫੈਸਲੇ ਨੂੰ ਕਾਨੂੰਨੀ ਪ੍ਰਣਾਲੀ ਵਿੱਚ ਸਮਾਜਿਕ ਨਿਆਂ ਅਤੇ ਬਰਾਬਰ ਮੌਕਿਆਂ ਨੂੰ ਯਕੀਨੀ ਬਣਾਉਣ ਵੱਲ ਇੱਕ ਮਹੱਤਵਪੂਰਨ ਮੀਲ ਪੱਥਰ ਕਰਾਰ ਦਿੱਤਾ। ਵਿੱਤ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਪਿੰਡ ਪੰਚਾਇਤ ਵੱਲੋਂ ਰੱਖੀਆਂ ਸਾਰੀਆਂ ਮੰਗਾਂ ਨੂੰ ਮਨਜ਼ੂਰ ਕਰ ਲਿਆ ਗਿਆ ਹੈ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਪਿੰਡ ਦੇ ਸਰਕਾਰੀ ਸਕੂਲ ਦੇ ਵਿਕਾਸ ਲਈ ਲਗਭਗ 2 ਕਰੋੜ ਰੁਪਏ ਦੀ ਲਾਗਤ ਨਾਲ ਕੰਮ ਜਲਦੀ ਪੂਰਾ ਕੀਤਾ ਜਾਵੇਗਾ, ਤਾਂ ਜੋ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਸਹੂਲਤਾਂ ਮਿਲ ਸਕਣ।
    ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀ ਸਮਾਗਮ ਵਿੱਚ ਹਾਜ਼ਰੀ ਭਰੀ ਅਤੇ ਬਾਬੂ ਕਾਂਸ਼ੀ ਰਾਮ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ। ਸੰਬੋਧਨ ਕਰਦਿਆਂ ਸ. ਬੈਂਸ ਨੇ ਐਲਾਨ ਕੀਤਾ ਕਿ ਪਿੰਡ ਦੇ ਸਰਕਾਰੀ ਸਕੂਲ ਦਾ ਨਾਮ ਬਾਬੂ ਕਾਂਸ਼ੀ ਰਾਮ ਜੀ ਦੇ ਨਾਮ ’ਤੇ ਰੱਖਿਆ ਜਾਵੇਗਾ, ਤਾਂ ਜੋ ਸਮਾਜਿਕ ਸਸ਼ਕਤੀਕਰਨ ਅਤੇ ਸਮਾਨਤਾ ਲਈ ਉਨ੍ਹਾਂ ਦੇ ਇਤਿਹਾਸਕ ਯੋਗਦਾਨ ਨੂੰ ਸਨਮਾਨ ਦਿੱਤਾ ਜਾ ਸਕੇ।
    ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਅੱਜ ਵੱਡੀਆਂ ਉਪਲਬਧੀਆਂ ਹਾਸਲ ਕਰ ਰਹੇ ਹਨ ਅਤੇ ਮੁਕਾਬਲਾਤੀ ਪ੍ਰੀਖਿਆਵਾਂ ਵਿੱਚ ਆਪਣੀ ਕਾਬਲੀਅਤ ਸਾਬਤ ਕਰ ਰਹੇ ਹਨ। ਸ. ਬੈਂਸ ਨੇ ਗੋਰਵ ਨਾਲ ਦੱਸਿਆ ਕਿ ਸਰਕਾਰੀ ਸਕੂਲਾਂ ਦੇ 305 ਵਿਦਿਆਰਥੀਆਂ ਨੇ ਜੇਈਈ ਪ੍ਰੀਖਿਆ ਪਾਸ ਕੀਤੀ ਹੈ, ਜਿਨ੍ਹਾਂ ਵਿੱਚੋਂ ਲਗਭਗ 240 ਵਿਦਿਆਰਥੀ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸੰਬੰਧਤ ਹਨ, ਜੋ ਕਿ ਹਾਸ਼ੀਏ ’ਤੇ ਰਹਿੰਦੇ ਵਰਗਾਂ ਵਿੱਚ ਵਧ ਰਹੇ ਸਿੱਖਿਆਕ ਸਸ਼ਕਤੀਕਰਨ ਦੀ ਮਿਸਾਲ ਹੈ।
    ਸਿੱਖਿਆ ਮੰਤਰੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਮਾਨਤਾ ਅਤੇ ਸਮਾਵੇਸ਼ੀ ਪ੍ਰਸ਼ਾਸਨ ਦੇ ਸਿਧਾਂਤ ’ਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਸਰਕਾਰ ਦੀਆਂ ਨੀਤੀਆਂ ਅਤੇ ਕੰਮਕਾਜ ’ਤੇ ਭਰੋਸਾ ਜਤਾਉਂਦੇ ਹੋਏ ਵਧ ਚੜ੍ਹ ਕੇ ਸਮਰਥਨ ਦੇ ਰਹੇ ਹਨ। ਇਹ ਸਰਕਾਰ ਹਰ ਵਰਗ ਲਈ ਬਰਾਬਰ ਮੌਕੇ, ਗੁਣਵੱਤਾ ਭਰੀ ਸਿੱਖਿਆ ਅਤੇ ਸਮਾਜਿਕ ਨਿਆਂ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਸਮਰਪਿਤ ਹੈ। ਸ. ਬੈਂਸ ਨੇ ਇਹ ਵੀ ਦੱਸਿਆ ਕਿ ਸਿੱਖਿਆ ਸੰਸਥਾਵਾਂ ਵਿੱਚ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਸਕਾਲਰਸ਼ਿਪ ਸਮੇਂ ’ਤੇ ਪਹੁੰਚ ਰਹੀ ਹੈ, ਜੋ ਉਨ੍ਹਾਂ ਦੀ ਭਲਾਈ ਲਈ ਮਹੱਤਵਪੂਰਨ ਕਦਮ ਹੈ।
    ਇਸ ਮੌਕੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਸਮੇਤ ਕਈ ਪ੍ਰਮੁੱਖ ਹਸਤੀਆਂ ਜਿਵੇਂ ਡਾ. ਸੰਜੀਵ ਗੌਤਮ ਅਤੇ ਕਮਿੱਕਰ ਸਿੰਘ ਢਾਡੀ ਨੇ ਵੀ ਬਾਬੂ ਕਾਂਸ਼ੀ ਰਾਮ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ। ਸਮਾਗਮ ਵਿੱਚ ਮੌਜੂਦ ਸਾਰਿਆਂ ਨੇ ਉਨ੍ਹਾਂ ਦੀ ਵਿਰਾਸਤ ਨੂੰ ਯਾਦ ਕਰਦਿਆਂ ਸਮਾਨਤਾ, ਸਨਮਾਨ ਅਤੇ ਸਸ਼ਕਤੀਕਰਨ ’ਤੇ ਆਧਾਰਿਤ ਸਮਾਜ ਦੇ ਨਿਰਮਾਣ ਲਈ ਆਪਣੀ ਵਚਨਬੱਧਤਾ ਦੁਹਰਾਈ।
    ਇਸ ਮੌਕੇ ਕੇਸਰ ਸਿੰਘ ਸੰਧੂ, ਇੰ. ਜਸਪ੍ਰੀਤ ਸਿੰਘ, ਜਗੀਰ ਸਿੰਘ ਭਾਓਵਾਲ, ਸਰਪੰਚ ਦਵਿੰਦਰ ਕੌਰ ਤੇ ਵੱਡੀ ਗਿਣਤੀ ਵਿੱਚ ਪਤਵੰਤੇ ਹਾਜ਼ਰ ਸਨ।
 

Advertisement

Latest News

ਭਗਵੰਤ ਮਾਨ ਸਰਕਾਰ ਵੱਲੋਂ ਘੱਟ ਗਿਣਤੀ ਅਤੇ ਹਾਸ਼ੀਏ ’ਤੇ ਰਹਿੰਦੇ ਵਰਗਾਂ ਦੀ ਭਲਾਈ ਲਈ ਲਗਾਤਾਰ ਯਤਨ- ਹਰਪਾਲ ਸਿੰਘ ਚੀਮਾ ਭਗਵੰਤ ਮਾਨ ਸਰਕਾਰ ਵੱਲੋਂ ਘੱਟ ਗਿਣਤੀ ਅਤੇ ਹਾਸ਼ੀਏ ’ਤੇ ਰਹਿੰਦੇ ਵਰਗਾਂ ਦੀ ਭਲਾਈ ਲਈ ਲਗਾਤਾਰ ਯਤਨ- ਹਰਪਾਲ ਸਿੰਘ ਚੀਮਾ
ਕੀਰਤਪੁਰ ਸਾਹਿਬ, 15 ਮਾਰਚ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪਿੰਡ...
ਪਿੰਡ ਹਰਸਾਬੇਲਾ ਵਿੱਚ ਹੜ੍ਹਾਂ ਤੋਂ ਬਚਾਅ ਲਈ 7.50 ਕਰੋੜ ਰੁਪਏ ਦੇ ਡੰਗਿਆਂ ਦੇ ਕੰਮ ਦੀ ਸ਼ੁਰੂਆਤ - ਹਰਜੋਤ ਬੈਂਸ
ਕੌਮੀ ਲੋਕ ਅਦਾਲਤ ਵਿੱਚ 10664 ਕੇਸਾਂ ਦਾ ਹੋਇਆ ਨਿਪਟਾਰਾ - ਜਿਲ੍ਹਾ ਤੇ ਸੈਸ਼ਨ ਜੱਜ
ਹਰਜੋਤ ਸਿੰਘ ਬੈਂਸ ਨੇ ਪਿੰਡ ਹਾਜੀਪੁਰ ਵਿੱਚ ਵਿਕਾਸੀ ਵਾਅਦੇ ਕੀਤੇ ਪੂਰੇ
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਿੰਡ ਬਿਗੜਵਾਲ ਵਿੱਚ 04 ਕਰੋੜ 12 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ
OnePlus Nord 6 ਦੀ ਲਾਂਚ ਤਰੀਕ ਲੀਕ, ਅਪ੍ਰੈਲ ਵਿੱਚ 9000mAh Battery ਨਾਲ ਹੋ ਸਕਦਾ ਹੈ Debut
ਅਮਰੀਕਾ ਨੇ ਈਰਾਨ ਦੇ ਨਵੇਂ ਸੁਪਰੀਮ ਲੀਡਰ ਮੁਜਤਬਾ ਖਾਮੇਨੇਈ ਅਤੇ ਹੋਰ 9 ਚੋਟੀ ਦੇ ਨੇਤਾਵਾਂ ਬਾਰੇ ਜਾਣਕਾਰੀ ਦੇਣ ਵਾਲੇ ਨੂੰ 1 ਕਰੋੜ ਡਾਲਰ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ