ਭਗਵੰਤ ਮਾਨ ਸਰਕਾਰ ਦੀ ਤੰਬਾਕੂ ਟੈਕਸ ਚੋਰੀ ਵਿਰੁੱਧ ਕਾਰਵਾਈ ਵਿੱਚ 1.5 ਕਰੋੜ ਰੁਪਏ ਦਾ ਬਿਲ ਰਹਿਤ ਸਾਮਾਨ ਬਰਾਮਦ; ਵਸੂਲੀ ਜਾਰੀ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਦੀ ਤੰਬਾਕੂ ਟੈਕਸ ਚੋਰੀ ਵਿਰੁੱਧ ਕਾਰਵਾਈ ਵਿੱਚ 1.5 ਕਰੋੜ ਰੁਪਏ ਦਾ ਬਿਲ ਰਹਿਤ ਸਾਮਾਨ ਬਰਾਮਦ; ਵਸੂਲੀ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 27 ਮਾਰਚ 2026

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਕਰ ਵਿਭਾਗ ਨੇ ਤੰਬਾਕੂ ਟੈਕਸ ਚੋਰੀ ਨੂੰ ਨੱਥ ਪਾਉਣ ਲਈ ਪੰਜਾਬ ਭਰ ਵਿੱਚ ਵੱਡੇ ਪੱਧਰ 'ਤੇ ਤਾਲਮੇਲ ਵਾਲੀ ਇਨਫੋਰਸਮੈਂਟ ਮੁਹਿੰਮ ਸ਼ੁਰੂ ਕੀਤੀ ਹੈ, ਜਿਸ ਤਹਿਤ ਲਗਭਗ 1.5 ਕਰੋੜ ਰੁਪਏ ਦੇ ਬਿਨਾਂ ਹਿਸਾਬ ਵਾਲੇ (ਅਣ-ਅਕਾਊਂਟਿਡ) ਸਾਮਾਨ ਦਾ ਪਤਾ ਲਗਾਇਆ ਗਿਆ।

ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ, “ਸਿਗਰਟਾਂ, ਬੀੜੀਆਂ ਅਤੇ ਇਸ ਨਾਲ ਸਬੰਧਿਤ ਹੋਰ ਤੰਬਾਕੂ ਉਤਪਾਦਾਂ 'ਤੇ ਟੈਕਸ ਦਰਾਂ ਵਿੱਚ ਹਾਲ ਹੀ ਵਿੱਚ ਹੋਏ ਵਾਧੇ ਤੋਂ ਬਾਅਦ, ਵਿਭਾਗ ਨੂੰ ਇਸ ਖੇਤਰ ਵਿੱਚ ਟੈਕਸ ਚੋਰੀ ਦੀਆਂ ਗਤੀਵਿਧੀਆਂ ਵਧਣ ਬਾਰੇ ਜਾਣਕਾਰੀ ਮਿਲੀ ਸੀ। ਇਸ ਸੂਚਨਾ 'ਤੇ ਤੁਰੰਤ ਕਾਰਵਾਈ ਕਰਦਿਆਂ, ਅੰਮ੍ਰਿਤਸਰ, ਲੁਧਿਆਣਾ, ਪਟਿਆਲਾ ਅਤੇ ਜਲੰਧਰ ਆਧਾਰਿਤ ਚਾਰ ਸਟੇਟ ਇਨਵੈਸਟੀਗੇਸ਼ਨ ਐਂਡ ਪ੍ਰੀਵੈਂਟਿਵ ਯੂਨਿਟਸ ਦੀਆਂ ਟੀਮਾਂ ਨੂੰ ਹਰਕਤ ਵਿੱਚ ਲਿਆਂਦਾ ਗਿਆ। ਇਹਨਾਂ ਯੂਨਿਟਾਂ ਨੇ ਅੱਠ ਵੱਖ-ਵੱਖ ਥਾਵਾਂ 'ਤੇ ਇੱਕੋ ਸਮੇਂ ਚੈਕਿੰਗ ਕੀਤੀ, ਜਿਨ੍ਹਾਂ ਵਿੱਚ ਪੰਜ ਰਜਿਸਟਰਡ ਕਾਰੋਬਾਰਾਂ  ਅਤੇ ਬਿਨਾਂ ਰਜਿਸਟ੍ਰੇਸ਼ਨ ਤੋਂ ਚੱਲ ਰਹੇ ਤਿੰਨ ਕਾਰੋਬਾਰਾਂ ਦੀ ਜਾਂਚ ਕੀਤੀ ਗਈ।”

ਇਨਫੋਰਸਮੈਂਟ ਮੁਹਿੰਮ ਦੀਆਂ ਪ੍ਰਾਪਤੀਆਂ ਬਾਰੇ ਵਿਸਥਾਰ ਵਿੱਚ ਦੱਸਦਿਆਂ ਵਿੱਤ ਮੰਤਰੀ ਨੇ ਕਿਹਾ, “ਲੁਧਿਆਣਾ ਅਤੇ ਅੰਮ੍ਰਿਤਸਰ ਵਿੱਚ ਵੱਡੇ ਪੱਧਰ 'ਤੇ ਚੋਰੀਆਂ ਫੜੀਆਂ ਗਈਆਂ, ਜਿੱਥੇ ਇਨਫੋਰਸਮੈਂਟ ਟੀਮਾਂ ਨੇ ਗੁਪਤ ਸਟੋਰੇਜ ਵਾਲੀਆਂ ਥਾਵਾਂ ਅਤੇ ਬਿਨਾਂ ਹਿਸਾਬ ਵਾਲੇ ਸਟਾਕ ਦੀ ਪਛਾਣ ਕਰਨ ਲਈ ਅਹਿਮ ਯਤਨ ਕੀਤੇ। ਮੁੱਖ ਦੁਕਾਨਾਂ ਅਤੇ ਉਨ੍ਹਾਂ ਨਾਲ ਜੁੜੇ ਗੋਦਾਮਾਂ ਦੀ ਬਾਰੀਕੀ ਨਾਲ ਕੀਤੀ ਗਈ ਚੈਕਿੰਗ ਦੌਰਾਨ ਭਾਰੀ ਮਾਤਰਾ ਵਿੱਚ ਸਾਮਾਨ ਬਿਨਾਂ ਜਾਇਜ਼ ਬਿੱਲਾਂ (ਇਨਵਾਇਸਾਂ) ਦੇ ਸਟੋਰ ਕਰਕੇ ਵੇਚਿਆ ਜਾ ਰਿਹਾ ਪਾਇਆ ਗਿਆ।”

ਉਨ੍ਹਾਂ ਅੱਗੇ ਦੱਸਿਆ ਕਿ ਜ਼ਬਤ ਕੀਤੇ ਗਏ ਸਟਾਕ ਵਿੱਚ ਭਾਰਤ ਵਿਚ ਬਣੇ ਸਿਗਰਟਾਂ ਦੇ ਲਗਭਗ 1.32 ਲੱਖ ਪੈਕੇਟ, ਬੀੜੀਆਂ ਦੇ 18,472 ਪੈਕੇਟ, ਜ਼ਰਦੇ ਦੇ 302 ਪੈਕੇਟ, ਵਿਦੇਸ਼ੀ ਸਿਗਰਟਾਂ ਦੇ 13 ਪੈਕੇਟ ਅਤੇ 95 ਡੱਬੇ, ਵਿਦੇਸ਼ੀ ਬਣੇ ਹੁੱਕੇ ਦੇ ਸਾਮਾਨ ਦੇ 148 ਪੀਸ, 13,000 ਲਾਈਟਰ ਅਤੇ ਕੂਲਿਪ ਦੇ 18 ਪੈਕੇਟ ਸ਼ਾਮਲ ਹਨ।

ਵਿੱਤੀ ਮੁਲਾਂਕਣ ਦੀ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਫੜੇ ਗਏ ਸਾਮਾਨ 'ਤੇ ਕਾਨੂੰਨ ਦੀਆਂ ਧਾਰਾਵਾਂ ਅਨੁਸਾਰ ਬਣਦੇ ਜੁਰਮਾਨੇ ਦੇ ਨਾਲ-ਨਾਲ 50 ਲੱਖ ਰੁਪਏ ਤੋਂ ਵੱਧ ਦੀ ਟੈਕਸ ਦੇਣਦਾਰੀ ਸਖ਼ਤੀ ਨਾਲ ਵਸੂਲੀ ਜਾਵੇਗੀ। ਹੁਣ ਤੱਕ 12 ਲੱਖ ਰੁਪਏ ਦੀ ਰਕਮ ਪਹਿਲਾਂ ਹੀ ਵਸੂਲੀ ਜਾ ਚੁੱਕੀ ਹੈ, ਅਤੇ ਹੋਰ ਵਸੂਲੀ ਦੀ ਕਾਰਵਾਈ ਤੇਜ਼ੀ ਨਾਲ ਜਾਰੀ ਹੈ।”

ਟੈਕਸ ਚੋਰੀ ਵਿਰੁੱਧ ਭਗਵੰਤ ਮਾਨ ਸਰਕਾਰ ਦੀ 'ਜ਼ੀਰੋ-ਟਾਲਰੈਂਸ' ਨੀਤੀ ਨੂੰ ਦੁਹਰਾਉਂਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਟੈਕਸ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਸੂਬੇ ਦੇ ਮਾਲੀਏ ਨੂੰ ਸੁਰੱਖਿਅਤ ਕਰਨ ਲਈ ਅਜਿਹੀਆਂ ਤਾਲਮੇਲ ਵਾਲੀਆਂ ਇਨਫੋਰਸਮੈਂਟ ਕਾਰਵਾਈਆਂ ਨਿਰਵਿਘਨ ਜਾਰੀ ਰਹਿਣਗੀਆਂ।” ਉਨ੍ਹਾਂ ਨੇ ਵਪਾਰੀਆਂ ਨੂੰ ਸਖ਼ਤ ਐਡਵਾਈਜ਼ਰੀ ਵੀ ਜਾਰੀ ਕੀਤੀ, ਜਿਸ ਵਿੱਚ ਉਨ੍ਹਾਂ ਨੂੰ ਅਪੀਲ ਕੀਤੀ ਗਈ ਕਿ ਉਹ ਸਹੀ ਦਸਤਾਵੇਜ਼ ਬਣਾਈ ਰੱਖਣ ਅਤੇ ਸਖ਼ਤ ਕਾਨੂੰਨੀ ਕਾਰਵਾਈ ਤੋਂ ਬਚਣ ਲਈ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ। 

Advertisement

Latest News

ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ  ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ 
*ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ   ਗੋਲਡਨ...
ਗੈਂਗਸਟਰਵਾਦ ਦੇ ਖਿਲਾਫ਼ ਮਾਨ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹਾ ਜਨਤਾ ਦਾ ਭਾਰੀ ਸਮਰਥਨ: ਬਲਤੇਜ ਪੰਨੂ
ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਨੂੰ ਭਰਵਾਂ ਹੁੰਗਾਰਾ; ਮੈਗਾ ਪੀਟੀਐਮ ਵਿੱਚ 18 ਲੱਖ ਤੋਂ ਵੱਧ ਮਾਪਿਆਂ ਵੱਲੋਂ ਸ਼ਮੂਲੀਅਤ
ਗੈਂਗਸਟਰਵਾਦ ਦੇ ਖਿਲਾਫ਼ ਮਾਨ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹਾ ਜਨਤਾ ਦਾ ਭਾਰੀ ਸਮਰਥਨ: ਬਲਤੇਜ ਪੰਨੂ
ਜੱਚਾ-ਬੱਚਾ ਸਿਹਤ ਸੰਭਾਲ ਵਿੱਚ ਕ੍ਰਾਂਤੀ ਲਿਆਉਣ ਲਈ ਐਨਐਚਐਮ ਪੰਜਾਬ ਨੇ ਜੇਐਚਪੀਆਈਜੀਓ ਨਾਲ ਕੀਤੀ ਭਾਈਵਾਲੀ
140 ਲੱਖ ਮੀਟਰਕ ਟਨ ਪੈਦਾਵਾਰ ਦੀ ਸੰਭਾਵਨਾ ਵਾਲੇ ਕਣਕ ਵਾਢੀ ਦਾ ਸੀਜ਼ਨ ਨੇੜੇ ਆਉਣ 'ਤੇ ਪੰਜਾਬ ਨੇ ਤੇਲ ਸਪਲਾਈ ਦੀ ਫੌਰੀ ਮੰਗ ਚੁੱਕੀ, ਕੇਂਦਰ ਤੁਰੰਤ ਕਾਰਵਾਈ ਕਰੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸਰਕਾਰੀ ਬਹੁਤਕਨੀਕੀ ਕਾਲਜ ਵਿਖੇ ਚੱਲ ਰਹੇ ਸਕਿੱਲ ਅਤੇ ਰੋਜ਼ਗਾਰਮੁਖੀ ਕੋਰਸਾਂ ਦਾ ਵੱਧ ਤੋਂ ਵੱਧ ਲਾਭ ਲੈਣ ਇਲਾਕੇ ਦੇ ਨੌਜ਼ਵਾਨ - ਵਿਧਾਇਕ ਚੱਢਾ