ਭਗਵੰਤ ਸਿੰਘ ਮਾਨ ਨੇ ਹੋਣਹਾਰ ਵਿਦਿਆਰਥੀਆਂ ਨੂੰ ਮਿਲ ਕੇ ਕੀਤੀ ਹੌਸਲਾ ਅਫਜ਼ਾਈ

ਭਗਵੰਤ ਸਿੰਘ ਮਾਨ ਨੇ ਹੋਣਹਾਰ ਵਿਦਿਆਰਥੀਆਂ ਨੂੰ ਮਿਲ ਕੇ ਕੀਤੀ ਹੌਸਲਾ ਅਫਜ਼ਾਈ

*ਦਸਵੀਂ ਤੇ ਬਾਰ੍ਹਵੀਂ ਜਮਾਤ ਦੇ ਟੌਪਰ ਵਿਦਿਆਰਥੀਆਂ ਵੱਲੋਂ ਸਿੱਖਿਆ ਖੇਤਰ ਦਾ ਮੁਹਾਂਦਰਾ ਬਦਲਣ ਲਈ ਮੁੱਖ ਮੰਤਰੀ ਦੀ ਸ਼ਲਾਘਾ*

 

*ਭਗਵੰਤ ਸਿੰਘ ਮਾਨ ਨੇ ਹੋਣਹਾਰ ਵਿਦਿਆਰਥੀਆਂ ਨੂੰ ਮਿਲ ਕੇ ਕੀਤੀ ਹੌਸਲਾ ਅਫਜ਼ਾਈ* 

 

 

ਚੰਡੀਗੜ੍ਹ, 27 ਮਈ,2025"# ਦਸਵੀਂ ਤੇ ਬਾਰ੍ਹਵੀਂ ਕਲਾਸ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਵਿਦਿਆਰਥੀਆਂ ਨੇ ਉਨ੍ਹਾਂ ਦੇ ਸਨਮਾਨ ਵਿੱਚ ਸਮਾਗਮ ਕਰਵਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਭਰਵੀਂ ਸ਼ਲਾਘਾ ਕੀਤੀ। 

ਸਥਾਨਕ ਮਿਊਂਸਪਲ ਭਵਨ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਮੁੱਖ ਮੰਤਰੀ ਨਾਲ ਗੱਲਬਾਤ ਕਰਦਿਆਂ ਸਕੂਲ ਆਫ਼ ਐਮੀਨੈਂਸ, ਬਠਿੰਡਾ ਦੀ ਯਸ਼ਮੀਤ ਕੌਰ ਨੇ ਸਕੂਲ ਆਫ਼ ਐਮੀਨੈਂਸ ਦੀ ਪਹਿਲਕਦਮੀ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਇਸ ਉਪਰਾਲਾ ਨੇ ਉਸ ਦੀ ਜ਼ਿੰਦਗੀ ਬਦਲ ਦਿੱਤੀ ਹੈ।

ਫਤਿਹਗੜ੍ਹ ਸਾਹਿਬ ਦੇ ਸਕੂਲ ਆਫ਼ ਐਮੀਨੈਂਸ, ਖਮਾਣੋਂ ਕਲਾਂ ਦੀ ਪ੍ਰਨੀਤ ਕੌਰ ਨੇ ਭਾਵੁਕ ਹੁੰਦਿਆਂ ਕਿਹਾ ਕਿ ਉਸ ਦੇ ਮਾਪਿਆਂ ਅਤੇ ਅਧਿਆਪਕਾਂ ਨੇ ਉਸ ਨੂੰ ਵੱਖ-ਵੱਖ ਪ੍ਰੀਖਿਆਵਾਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਅਤੇ ਸਿੱਖਿਆ ਖੇਤਰ ਲਈ ਮੁੱਖ ਮੰਤਰੀ ਦੀ ਦੂਰਦਰਸ਼ੀ ਸੋਚ ਸਦਕਾ ਉਹ ਸੂਬੇ 'ਚੋਂ ਪੰਜਵੇਂ ਅਤੇ ਆਪਣੇ ਜ਼ਿਲ੍ਹੇ ਵਿੱਚ ਪਹਿਲੇ ਸਥਾਨ 'ਤੇ ਰਹੀ ਹੈ।

ਹੁਸ਼ਿਆਰਪੁਰ ਦੇ ਪਿੰਡ ਚੱਕ ਕਲਾਂ ਬਖਸ਼ ਦੀ ਰਹਿਣ ਵਾਲੀ ਆਸ਼ੀਆ ਸ਼ਰਮਾ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਦੁਆਰਾ ਸ਼ੁਰੂ ਕੀਤੇ ਗਏ ਸਿੱਖਿਆ ਸੁਧਾਰ ਮਹਿਲਾ ਸਸ਼ਕਤੀਕਰਨ ਵਿੱਚ ਵਧੇਰੇ ਮਦਦਗਾਰ ਸਿੱਧ ਹੋਣਗੇ।

ਧਨੌਲਾ (ਬਰਨਾਲਾ) ਤੋਂ ਅਮਨਿੰਦਰ ਸਿੰਘ ਨੇ ਭਗਵੰਤ ਸਿੰਘ ਮਾਨ ਨੂੰ ਮੁੱਖ ਮੰਤਰੀ ਅਤੇ ਹੋਰ ਸ਼ਖਸੀਅਤਾਂ ਦੇ ਸਕੈਚ ਵਾਲੀ ਕਿਤਾਬ ਭੇਟ ਕੀਤੀ। ਸੰਗਰੂਰ ਜ਼ਿਲ੍ਹੇ ਦੀ ਟੌਪਰ ਮਹਿਕਪ੍ਰੀਤ ਕੌਰ ਨੇ ਪਹਿਲਾਂ ਕਲਾਕਾਰ ਅਤੇ ਹੁਣ ਸੂਬੇ ਦੇ ਮੁਖੀ ਵਜੋਂ ਨਿਭਾਈ ਗਈ ਭੂਮਿਕਾ ਅਤੇ ਜ਼ਿੰਮੇਵਾਰੀ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ।

ਮੈਰੀਟੋਰੀਅਸ ਸਕੂਲ ਮੋਹਾਲੀ ਦੀ ਵਿਦਿਆਰਥਣ ਮਹਿਕ ਸ਼ਰਮਾ ਨੇ ਕਿਹਾ ਕਿ ਉਹ ਖੁਸ਼ਕਿਸਮਤ ਹੈ ਕਿ ਉਸ ਨੂੰ ਦੂਜੀ ਵਾਰ ਮੁੱਖ ਮੰਤਰੀ ਨੂੰ ਮਿਲਣ ਦਾ ਮੌਕਾ ਮਿਲਿਆ ਅਤੇ ਕਿਹਾ ਕਿ ਉਸ ਦੇ ਲਈ ਇਹ ਸ਼ਾਨਦਾਰ ਅਨੁਭਵ ਸੀ।

ਮੋਗਾ ਤੋਂ ਟੌਪਰ ਪ੍ਰਭਨੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਸਿੱਧੇ ਮਿਲਣਾ ਉਨ੍ਹਾਂ ਲਈ ਸੁਪਨਾ ਸਾਕਾਰ ਹੋਣ ਵਰਗਾ ਹੈ। ਉਸ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਗਠਨ ਤੋਂ ਬਾਅਦ ਪੰਜਾਬ ਵਿੱਚ ਇਨਕਲਾਬੀ ਬਦਲਾਅ ਆ ਰਿਹਾ ਹੈ। 

ਮੌੜ ਮੰਡੀ, ਬਠਿੰਡਾ ਤੋਂ ਤਾਰਿਕ ਗੋਇਲ ਨੇ ਵੀ ਸੂਬੇ ਵਿੱਚ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ ਜਿਸ ਸਦਕਾ ਉਹ ਸੂਬੇ 'ਚੋਂ ਸੱਤਵਾਂ ਅਤੇ ਬਠਿੰਡਾ 'ਚੋਂ ਪਹਿਲਾ ਸਥਾਨ ਹਾਸਲ ਕਰਨ ਦੇ ਕਾਬਿਲ ਬਣਿਆ। 

ਫਾਜ਼ਿਲਕਾ ਦੀ ਮੁਸਕਾਨ ਨੇ ਕਿਹਾ ਕਿ ਇਹ ਉਸ ਦੀ ਜ਼ਿੰਦਗੀ ਲਈ ਇੱਕ ਯਾਦਗਾਰੀ ਪਲ ਹੈ ਕਿਉਂਕਿ ਉਹ ਮੁੱਖ ਮੰਤਰੀ ਨੂੰ ਮਿਲਣ ਦੇ ਕਾਬਿਲ ਬਣੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਖਾਸ ਕਰਕੇ ਕਮਜ਼ੋਰ ਅਤੇ ਪਛੜੇ ਵਰਗਾਂ ਦੇ ਵਿਦਿਆਰਥੀਆਂ ਦੀ ਤਕਦੀਰ ਨੂੰ ਬਦਲਣ ਦਾ ਸਿਹਰਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਾਂਦਾ ਹੈ।

ਫਿਰੋਜ਼ਪੁਰ ਦੀ ਅਨਮੋਲਪ੍ਰੀਤ ਕੌਰ ਨੇ ਕਿਹਾ ਕਿ ਉਸ ਦੇ ਅਧਿਆਪਕਾਂ ਦੁਆਰਾ ਕਰਵਾਏ ਗਏ ਵਿਦਿਅਕ ਟੂਰ ਨੇ ਉਸ ਦੇ ਕਰੀਅਰ ਨੂੰ ਬਦਲਣ ਵਿੱਚ ਅਹਿਮ ਰੋਲ ਅਦਾ ਕੀਤਾ ਜਿਸ ਲਈ ਉਹ ਹਮੇਸ਼ਾ ਮੁੱਖ ਮੰਤਰੀ ਦੀ ਧੰਨਵਾਦੀ ਰਹੇਗੀ।

ਧੂਰੀ ਤੋਂ ਜੋਬਨਪ੍ਰੀਤ ਕੌਰ ਨੇ ਸਿੱਖਿਆ ਖੇਤਰ ਵਿੱਚ ਸੁਧਾਰ ਲਈ ਕੀਤੇ ਗਏ ਮਿਸਾਲੀ ਕੰਮਾਂ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਭਗਵੰਤ ਸਿੰਘ ਮਾਨ ਨੂੰ ਉਨ੍ਹਾਂ ਦੇ ਸਕੂਲ ਦਾ ਦੌਰਾ ਕਰਨ ਦੀ ਵੀ ਅਪੀਲ ਕੀਤੀ।

ਘਨੌਲੀ (ਰੂਪਨਗਰ) ਤੋਂ ਕੋਮਲਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਜੀਵਨ ਵਿੱਚ ਬੁਲੰਦੀਆਂ ਛੂਹਣ ਵਾਸਤੇ ਪ੍ਰੇਰਿਤ ਕਰਨ ਅਤੇ ਉਨ੍ਹਾਂ ਦੀ ਤਕਦੀਰ ਬਦਲਣ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ। 

ਭਾਮ (ਗੁਰਦਾਸਪੁਰ) ਦੀ ਰਹਿਣ ਵਾਲੀ ਅਤੇ ਗੁਰਦਾਰਪੁਰ ਤੋਂ ਟੌਪਰ ਹਰਪ੍ਰੀਤ ਕੌਰ ਨੇ ਸਿੱਖਿਆ ਖੇਤਰ ਨੂੰ ਉੱਚਾ ਚੁੱਕਣ ਲਈ ਮਿਸਾਲੀ ਪਹਿਲਕਦਮੀਆਂ ਵਾਸਤੇ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਆਪਣੇ ਪਿੰਡ ਦਾ ਦੌਰਾ ਕਰਨ ਦੀ ਬੇਨਤੀ ਕੀਤੀ। 

----

Advertisement

Advertisement

Latest News

OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ