ਭਗਵੰਤ ਸਿੰਘ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਨਾਲ ਸੂਬਾ ਵਾਸੀਆਂ ਭਲਾਈ ਨੂੰ ਬਣਾਇਆ ਜਾ ਰਿਹਾ ਯਕੀਨੀ: ਹਰਭਜਨ ਸਿੰਘ ਈ.ਟੀ. ਓ.

ਭਗਵੰਤ ਸਿੰਘ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਨਾਲ ਸੂਬਾ ਵਾਸੀਆਂ ਭਲਾਈ ਨੂੰ ਬਣਾਇਆ ਜਾ ਰਿਹਾ ਯਕੀਨੀ: ਹਰਭਜਨ ਸਿੰਘ ਈ.ਟੀ. ਓ.

ਚੰਡੀਗੜ੍ਹ, 11 ਮਾਰਚ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਮਾਜਿਕ ਸੁਰੱਖਿਆ ਸਕੀਮਾਂ ਨਾਲ ਸੂਬਾ ਵਾਸੀਆਂ ਦੀ ਭਲਾਈ ਨੂੰ ਬਣਾਇਆ ਜਾ ਰਿਹਾ ਯਕੀਨੀ। ਉਕਤ ਪ੍ਰਗਟਾਵਾ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ. ਓ. ਨੇ ਬਜਟ ਸਬੰਧੀ ਚਰਚਾ ਵਿੱਚ ਭਾਗ ਲੈਂਦਿਆਂ ਕੀਤਾ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ  ਭਗਵੰਤ ਸਿੰਘ ਮਾਨ  ਨੇ ਚੋਣਾਂ ਤੋਂ ਪਹਿਲਾਂ ਕੀਤੇ  ਵਾਅਦੇ ਨੂੰ ਪੂਰਾ ਕਰਦਿਆਂ ਸੂਬੇ ਮਹਿਲਾਵਾਂ ਨੂੰ 1000 ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ ਦੀਆਂ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਦੇਣ ਦਾ ਫੈਸਲਾ ਕੀਤਾ ਹੈ ਜ਼ੋ ਕਿ ਇੱਕ ਬਹੁਤ ਵੱਡੀ ਸਮਾਜਿਕ ਕ੍ਰਾਂਤੀ ਹੈ ਜ਼ੋ ਮਹਿਲਾਵਾਂ ਨੂੰ ਬਰਾਬਰੀ ਦਾ ਹੱਕ ਦਿਵਾਉਣ ਵਿੱਚ ਅਹਿਮ ਭੂਮਿਕਾ ਨਿਭਾਵੇਗਾ। ਉਨ੍ਹਾ ਕਿਹਾ ਇਸ ਕਾਰਜ ਲਈ 9300 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ ਜਿਸ ਲਈ ਮੈਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕਰਦਾ ਹਾਂ।

ਉਨ੍ਹਾਂ ਆਪਣੇ ਜੀਵਨ ਦੀਆਂ ਘਟਨਾਵਾਂ ਦਾ ਵੇਰਵਾ ਸਾਂਝਾ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਚਲਾਈਆਂ ਜਾਂਦੀਆਂ ਸਮਾਜਿਕ ਸੁਰੱਖਿਆ ਤੇ ਭਲਾਈ ਸਕੀਮਾਂ ਨਾਲ ਕਿਵੇਂ ਲੋੜਵੰਦ ਪ੍ਰੰਤੂ ਹੋਣਹਾਰ ਵਿਦਿਆਰਥੀਆਂ ਆਪਣੇ ਜੀਵਨ ਦੇ ਟੀਚੇ ਹਾਸਲ ਕਰਨ ਵਿੱਚ ਸਫਲ ਹੋ ਜਾਂਂਦੇ ਹਨ। ਉਨ੍ਹਾਂ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਨੂੰ ਸਫਲਤਾਪੂਰਵਕ ਚਲਾਉਣ ਲਈ ਕੈਬਨਿਟ ਮੰਤਰੀ ਬਲਜੀਤ ਕੌਰ ਨੂੰ ਵੀ ਵਧਾਈ ਪੇਸ਼ ਕੀਤੀ।
ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਜਿੱਥੇ ਸਿਹਤ ਕ੍ਰਾਂਤੀ ਚਲਾ ਕੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਹਨ ਉਥੇ ਨਾਲ ਹੀ ਸਿੱਖਿਆ ਕ੍ਰਾਂਤੀ ਨਾਲ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਦਸ਼ਾ ਅਤੇ ਦਿਸ਼ਾ ਬਦਲ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਨੌਜਵਾਨਾਂ ਨੂੰ  ਬਿਹਤਰ ਬਣਾਉਣ ਲਈ ਖੇਡ ਮੈਦਾਨ ਵੀ ਤਿਆਰ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਜ਼ੋ ਗਾਰੰਟੀਆਂ ਪੰਜਾਬ ਵਾਸੀਆਂ ਨੂੰ ਦਿੱਤੀਆਂ ਸਨ ਉਹ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ ਗਈਆਂ ਹਨ।
ਹਰਭਜਨ ਸਿੰਘ ਈ. ਟੀ. ਓ. ਨੇ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੱਤਾ ਸੰਭਾਲਣ ਤੋਂ ਬਾਅਦ ਸੂਬੇ ਵਿੱਚ ਪਿਛਲੀਆਂ ਸਰਕਾਰਾਂ ਵੱਲੋਂ ਲਗਾਏ ਗਏ 21 ਟੋਲ ਪਲਾਜ਼ਿਆਂ ਨੂੰ ਬੰਦ ਕਰਦਿਆਂ ਸੂਬਾ ਵਾਸੀਆਂ ਦੇ 67 ਲੱਖ ਰੁਪਏ ਤੋਂ ਜ਼ਿਆਦਾ ਦੀ ਰਾਸ਼ੀ ਦੀ ਰੋਜ਼ਾਨਾ ਬੱਚਤ ਹੋਣ ਲੱਗੀ।
ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦੀ ਪਾਰਦਰਸ਼ੀ ਨੀਤੀ ਕਾਰਨ ਸਾਡੀ ਸਰਕਾਰ ਨੇ ਲੋਕ ਨਿਰਮਾਣ ਵਿਭਾਗ ਵਲੋਂ ਟੈਂਡਰ ਪ੍ਰਕਿਰਿਆ ਵਿਚੋਂ 1464 ਕਰੋੜ ਦੀ ਬੱਚਤ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕ ਨਿਰਮਾਣ ਵਿਭਾਗ ਨੂੰ 5440 ਕਰੋੜ ਰੁਪਏ ਦੀ ਜਾਰੀ ਕੀਤੀ ਗਈ ਹੈ ਜਿਸ ਨਾਲ ਸੂਬੇ ਦੀਆਂ 45000  ਕਿਲੋਮੀਟਰ ਸੜਕਾਂ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ। 

Advertisement

Latest News

ਔਰਤਾਂ ਨੂੰ 1000 ਰੁਪਏ ਦੇਣ ਦੇ ਫੈਸਲੇ ਤੋਂ ਖਫਾ ਹੋ ਕੇ ਵਿਰੋਧੀ ਧਿਰ ਬਜਟ ’ਤੇ ਚਰਚਾ ਕਰਨ ਤੋਂ ਭੱਜੀ-ਭਗਵੰਤ ਸਿੰਘ ਮਾਨ ਔਰਤਾਂ ਨੂੰ 1000 ਰੁਪਏ ਦੇਣ ਦੇ ਫੈਸਲੇ ਤੋਂ ਖਫਾ ਹੋ ਕੇ ਵਿਰੋਧੀ ਧਿਰ ਬਜਟ ’ਤੇ ਚਰਚਾ ਕਰਨ ਤੋਂ ਭੱਜੀ-ਭਗਵੰਤ ਸਿੰਘ ਮਾਨ
ਚੰਡੀਗੜ੍ਹ, 11 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਵਿਰੋਧੀ ਧਿਰ ਨੇ ਬਜਟ ਦੀ...
ਨਸ਼ਿਆਂ ਦੇ ਖਿਲਾਫ਼ ਜਾਗਰੂਕਤਾ ਪੈਦਾ ਕਰਨ ਲਈ ਕਰਵਾਏ ਗਏ ਭਾਸ਼ਣ ਮੁਕਾਬਲੇ
ਐਲ.ਪੀ.ਜੀ., ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਨਿਰਵਿਘਨ ਜਾਰੀ ਰਹੇਗੀ: ਅੰਕੁਰ ਮਹਿੰਦਰੂ
ਜ਼ਿਲ੍ਹੇ ਅੰਦਰ ਗੈਸ ਅਤੇ ਪੈਟਰੋਲ-ਡੀਜ਼ਲ ਦੀ ਕੋਈ ਘਾਟ ਨਹੀਂ ਹੈ: ਵਧੀਕ ਡਿਪਟੀ ਕਮਿਸ਼ਨਰ
ਸਰਕਾਰੀ ਕਾਲਜ ਰੋਪੜ ਦੇ 150 ਵਿਦਿਆਰਥੀਆਂ ਨੇ ਆਈਆਈਟੀ ਰੋਪੜ ਦੀ ਇੰਕਿਊਬੇਸ਼ਨ ਯੂਨਿਟ ਦਾ ਦੌਰਾ ਕੀਤਾ
ਭਗਵੰਤ ਸਿੰਘ ਮਾਨ ਸਰਕਾਰ ਨੇ ਚਾਰ ਸਾਲਾਂ 'ਚ ਉਹ ਕੰਮ ਕੀਤੇ, ਜੋ 70 ਸਾਲਾਂ ਵਿੱਚ ਨਹੀਂ ਹੋਏ: ਹਰਦੀਪ ਸਿੰਘ ਮੁੰਡੀਆਂ
ਮੋਹਾਲੀ ਦੀ ਮਹਿਲਾ ਨੂੰ ਸਿਹਤ ਯੋਜਨਾ ਤਹਿਤ ਸਮੇਂ ਸਿਰ ਦਿਲ ਦਾ ਇਲਾਜ, ₹4 ਲੱਖ ਦੇ ਖਰਚ ਤੋਂ ਬਚਾਵ