ਭਵਾਨੀਗੜ੍ਹ ਸੰਘਣੀ ਧੁੰਦ ਕਾਰਨ ਮੰਗਲਵਾਰ ਤੜਕਸਾਰ ਚੰਡੀਗੜ੍ਹ-ਬਠਿੰਡਾ ਨੈਸ਼ਨਲ ਹਾਈਵੇਅ 'ਤੇ ਪੀ.ਆਰ.ਟੀ.ਸੀ ਬੱਸ ਤੇ ਟਰੱਕ-ਟਰਾਲੇ ਵਿਚਕਾਰ ਟੱਕਰ ਹੋ ਗਈ
By Azad Soch
On
Sangrur,12,NOV,2024,(Azad Soch News):- ਭਵਾਨੀਗੜ੍ਹ ਇਲਾਕੇ 'ਚ ਪੈ ਰਹੀ ਸੰਘਣੀ ਧੁੰਦ ਕਾਰਨ ਮੰਗਲਵਾਰ ਤੜਕਸਾਰ ਚੰਡੀਗੜ੍ਹ-ਬਠਿੰਡਾ ਨੈਸ਼ਨਲ ਹਾਈਵੇਅ (Chandigarh-Bathinda National Highway) ਤੇ ਸੰਗਰੂਰ ਤੋਂ ਆ ਰਹੀ ਇਕ ਪੀ.ਆਰ.ਟੀ.ਸੀ ਬੱਸ (PRTC Bus) ਤੇ ਡੀਏਪੀ ਖਾਦ ਦੇ ਭਰੇ ਇਕ ਟਰੱਕ-ਟਰਾਲੇ ਵਿਚਕਾਰ ਟੱਕਰ ਹੋ ਗਈ,ਸ਼ੁਰੂਆਤੀ ਜਾਣਕਾਰੀ ਅਨੁਸਾਰ ਉਕਤ ਹਾਦਸੇ ਵਿੱਚ ਬੱਸ ਕੰਡਕਟਰ ਸਮੇਤ ਅੱਧੀ ਦਰਜਨ ਦੇ ਕਰੀਬ ਮੁਸਾਫਰਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ ਜਦੋਂਕਿ ਕਿਸੇ ਵੀ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ,ਸਾਰੇ ਜਖ਼ਮੀਆਂ ਨੂੰ ਇਲਾਜ ਲਈ ਸ਼ਹਿਰ ਦੇ ਸਰਕਾਰੀ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ,ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸੜਕ ਸੁਰੱਖਿਆ ਫੋਰਸ ਦੇ ਮੁਲਾਜ਼ਮਾਂ ਨੇ ਮੌਕੇ 'ਤੇ ਪਹੁੰਚ ਕੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ।
Related Posts
Latest News
07 Feb 2025 09:30:27
Noida,07 FEB,2025,(Azad Soch News):- ਪੂਰਬੀ ਦਿੱਲੀ ਦੇ ਐਲਕਨ ਸਕੂਲ (Alcon School) ਅਤੇ ਨੋਇਡਾ ਦੇ ਸ਼ਿਵ ਨਾਦਰ ਸਕੂਲ (Shiv Nadar School)...