ਅਟਾਰੀ ਹਲਕੇ ਵਿੱਚ ਸਾਈਕਲ ਰੈਲੀਆਂ ਕੱਢੀਆਂ ਗਈਆ

ਅਟਾਰੀ ਹਲਕੇ ਵਿੱਚ ਸਾਈਕਲ ਰੈਲੀਆਂ ਕੱਢੀਆਂ ਗਈਆ

ਅੰਮਿ੍ਰਤਸਰ 15 ਅਪ੍ਰੈਲ 2024 :--ਡਿਪਟੀ ਕਮਿਸ਼ਨਰ-ਕਮ-ਜਿਲਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਵਾਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਅਟਾਰੀ ਵਿਧਾਨ ਸਭਾ ਹਲਕੇ ਦੇ  ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੇਠੂਵਾਲਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਨਾਂਵਾਲਾਸਰਕਾਰੀ ਸੀਨੀਅਰ ਸੈਕੰਡਰੀ ਸਕੂਲਮੁਰਾਦਪੁਰਾ ਸਮੇਤ ਕਈ ਸਕੂਲਾਂ ਵਿੱਚ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ। ਇਹ ਸਾਈਕਲ ਰੈਲੀ ਅਲਗ-ਅਲਗ ਪਿੰਡਾ ਅਤੇ ਕਸਬਿਆਂ ਵਿੱਚੋਂ ਗੁਜਰਦੀ ਹੋਈ ਆਮ ਵੋਟਰਾਂ ਨੂੰ 1 ਜੂਨ ਨੂੰ  ਆਪਣੇ ਵੋਟ ਦੇ ਲੋਕਤਾਂਤਰਿਕ ਹੱਕ ਦੀ ਵਰਤੋਂ ਕਰਨ ਦਾ ਸੰਦੇਸ਼ ਦੇ ਰਹੀ ਸੀ।

 ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ.-2 ਸ਼੍ਰੀ ਲਾਲ ਵਿਸਵਾਸ ਬੈਂਸ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਲਗਾਤਾਰ ਸਵੀਪ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਅਜਿਹੀਆਂ ਗਤੀਵਿਧੀਆਂ ਭੱਵਿਖ ਵਿੱਚ ਵੀ ਜਾਰੀ ਰਹਿਣਗੀਆਂ।

ਉਹਨਾਂ ਕਿਹਾ ਕਿ ਚੋਣ ਕਮਿਸ਼ਨ ਵਲੋਂ ਇਸ ਵਾਰ ਅਬ ਕੀ ਬਾਰ ਸੱਤਰ ਪਾਰ’ ਦਾ ਨਾਅਰਾ ਦਿੱਤਾ ਗਿਆ ਹੈਇਸ ਲਈ ਲੋਕਾਂ ਨੂੰ ਵੱਧ ਚੜ ਕੇ ਵੋਟਾਂ ਵਿੱਚ ਭਾਗ ਲੈਣਾ ਚਾਹੀਦਾ ਹੈ। ਉਹਨਾਂ ਦੱਸਿਆ ਕਿ ਜਿਲਾ ਪ੍ਰਸ਼ਾਸਨ ਵਲੋਂ ਵੋਟਰਾਂ ਦੀ ਸਹੂਲਤ ਲਈ ਸਾਰੇ ਲੋੜੀਂਦੇ ਪ੍ਰਬੰਧ ਪੂਰੇ ਕੀਤੇ ਜਾ ਰਹੇ ਹਨ। ਇਸ ਮੌਕੇ ਚੋਣ ਕਾਨੰੰੂਗੋ ਹਰਜੀਤ ਕੌਰਵਿਧਾਨ ਸਭਾ ਹਲਕਾ ਅਟਾਰੀ ਦੇ ਸਵੀਪ ਨੋਡਲ ਅਫ਼ਸਰ ਕਰਮਜੀਤ ਸਿੰਘ,ਪਿ੍ਰੰਸੀਪਲ ਅਮਰੀਕ ਸਿੰਘ,ਪਿ੍ਰੰਸੀਪਲ ਅਵਤਾਰ ਸਿੰਘ. ਪਿ੍ਰੰਸੀਪਲ ਮੋਨੀਕਾ ਮੈਣੀ ਅਤੇ ਰਵਿੰਦਰ ਸਿੰਘ ਵੀ ਹਾਜ਼ਰ ਸਨ।

 

Tags:

Advertisement

Latest News

ਆਈਫੋਨ ਸਸਤੇ ਹੋਏ,ਐਪਲ ਨੇ ਘਟਾਈਆਂ ਇਨ੍ਹਾਂ 7 ਮਾਡਲਾਂ ਦੀਆਂ ਕੀਮਤਾਂ ਆਈਫੋਨ ਸਸਤੇ ਹੋਏ,ਐਪਲ ਨੇ ਘਟਾਈਆਂ ਇਨ੍ਹਾਂ 7 ਮਾਡਲਾਂ ਦੀਆਂ ਕੀਮਤਾਂ
New Delhi,27 July,2024,(Azad Soch News):- ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ (Nirmala Sitharaman) ਨੇ ਬਜਟ (ਬਜਟ 2024) ਵਿੱਚ ਕਈ ਵੱਡੇ ਐਲਾਨ...
ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਅੱਜ ਤੋਂ ਹਰਿਆਣਾ ਵਿਧਾਨ ਸਭਾ ਚੋਣ ਪ੍ਰਚਾਰ ਦੀ ਕਮਾਨ ਸੰਭਾਲੇਗੀ
ਪੰਜਾਬ ’ਚ ਬਣੇਗੀ ਨਵੀਂ ਮਾਲਵਾ ਨਹਿਰ,ਮੁੱਖ ਮੰਤਰੀ ਭਗਵੰਤ ਮਾਨ ਅੱਜ ਲੈਣਗੇ ਜਾਇਜ਼ਾ
ਪੀ.ਐਸ.ਪੀ.ਸੀ.ਐਲ ਦੇ ਕੋਟਕਪੂਰਾ ਕੇਂਦਰੀ ਭੰਡਾਰ ’ਚ ਹੇਰਾਫੇਰੀ ਦੀ ਕੋਸ਼ਿਸ਼ ਕਰਨ ਐਕਸੀਅਨ,ਜੇ.ਈ ਤੇ ਸਟੋਰ ਕੀਪਰ ਮੁੱਅਤਲ : ਹਰਭਜਨ ਸਿੰਘ
ਭਾਰਤ-ਸ਼੍ਰੀਲੰਕਾ ਵਿਚਕਾਰ ਅੱਜ ਪਹਿਲਾT-20 Match ਖੇਡਿਆ ਜਾਵੇਗਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 27-07-2024 ਅੰਗ 826
ਸੁਰਿੰਦਰ ਛਿੰਦਾ ਦੀ ਲੋਕ ਗਾਇਕੀ ਨੇ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਵਿੱਚ ਅਹਿਮ ਯੋਗਦਾਨ ਪਾਇਆ-ਡਾ. ਬਲਜੀਤ ਕੌਰ