ਨੰਗਲ ਨੂੰ ਮਿਲਣ ਜਾ ਰਹੀਆਂ 70 ਕਰੋੜ ਦੀਆਂ ਵੱਡੀਆਂ ਵਿਕਾਸੀ ਸੌਗਾਤਾਂ- ਹਰਜੋਤ ਬੈਂਸ

ਨੰਗਲ ਨੂੰ ਮਿਲਣ ਜਾ ਰਹੀਆਂ 70 ਕਰੋੜ ਦੀਆਂ ਵੱਡੀਆਂ ਵਿਕਾਸੀ ਸੌਗਾਤਾਂ- ਹਰਜੋਤ ਬੈਂਸ

ਨੰਗਲ 30 ਮਾਰਚ: ਪੰਜਾਬ ਦੇ ਸਿੱਖਿਆ ਮੰਤਰੀ ਅਤੇ ਹਲਕਾ ਵਿਧਾਇਕ ਸ਼੍ਰੀ ਅਨੰਦਪੁਰ ਹਰਜੋਤ ਸਿੰਘ ਬੈਂਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 31 ਮਾਰਚ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੰਗਲ ਦੌਰੇ ਤੇ ਪਹੁੰਚ ਰਹੇ ਹਨਜਿੱਥੇ ਉਹ ਸ਼ਹਿਰ ਨੂੰ ਲਗਭਗ 70 ਕਰੋੜ ਰੁਪਏ ਦੀਆਂ ਵਿਕਾਸੀ ਸੌਗਾਤਾਂ ਦੇਣਗੇ। ਉਨ੍ਹਾਂ ਕਿਹਾ ਕਿ ਇਹ ਕੋਈ ਰਾਜਨੀਤਿਕ ਪ੍ਰੋਗਰਾਮ ਨਹੀਂਸਗੋਂ ਨੰਗਲ ਅਤੇ ਆਸ-ਪਾਸ ਦੇ ਇਲਾਕੇ ਦੇ ਵਿਕਾਸ ਲਈ ਇੱਕ ਇਤਿਹਾਸਕ ਦਿਨ ਹੋਵੇਗਾ। ਉਨ੍ਹਾਂ ਸਮੂਹ ਨੰਗਲ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਐਨਐਫਐਲ ਗਰਾਊਂਡ ਵਿੱਚ ਹੋਣ ਵਾਲੇ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਣ।

    ਕੈਬਨਿਟ ਮੰਤਰੀ ਨੇ ਦੱਸਿਆ ਕਿ ਸਭ ਤੋਂ ਮਹੱਤਵਪੂਰਨ ਪ੍ਰੋਜੈਕਟਾਂ ਵਿੱਚੋਂ ਇੱਕ 18 ਕਰੋੜ ਰੁਪਏ ਦੀ ਲਾਗਤ ਨਾਲ ਨੰਗਲ ਵਿੱਚ ਨਵੇਂ ਵਾਟਰ ਟਰੀਟਮੈਂਟ ਪਲਾਂਟਾਂ ਦੀ ਸਥਾਪਨਾ ਹੈ। ਇਸ ਪ੍ਰੋਜੈਕਟ ਦੇ ਪੂਰਾ ਹੋਣ ਨਾਲ ਸ਼ਹਿਰ ਦੇ ਦੋਨੋਂ ਹਿੱਸਿਆਂ ਨੂੰ ਸਤਲੁਜ ਦਰਿਆ ਦਾ ਸ਼ੁੱਧ ਪਾਣੀ ਮੁਹੱਈਆ ਕਰਵਾਇਆ ਜਾਵੇਗਾਜਿਸ ਨਾਲ ਪਾਣੀ ਦੀ ਕਮੀ ਵਾਲੇ ਵਾਰਡਾਂ ਨੂੰ ਵੱਡੀ ਰਾਹਤ ਮਿਲੇਗੀ। ਇਸ ਨਾਲ ਨਾਲ ਅੰਡਰਗ੍ਰਾਊਂਡ ਪਾਣੀ ਦੀ ਗੁਣਵੱਤਾ ਵਿੱਚ ਆ ਰਹੀ ਗਿਰਾਵਟ ਨੂੰ ਵੀ ਕਾਬੂ ਕੀਤਾ ਜਾ ਸਕੇਗਾ ਅਤੇ ਬਿਮਾਰੀਆਂ ਵਿੱਚ ਕਮੀ ਆਵੇਗੀ।

    ਉਨ੍ਹਾਂ ਹੋਰ ਦੱਸਿਆ ਕਿ ਨੰਗਲ ਵਿੱਚ ਸ਼ਹੀਦ ਕੈਪਟਨ ਮਨਮੋਹਨ ਕਾਲੀਆ ਦੀ ਯਾਦ ਵਿੱਚ ਇੱਕ ਆਧੁਨਿਕ ਸੈਂਟਰ ਆਫ ਐਕਸੀਲੈਂਸ ਸਥਾਪਿਤ ਕੀਤਾ ਜਾਵੇਗਾਜਿੱਥੇ ਵਿਦਿਆਰਥੀਆਂ ਨੂੰ ਨਵੀਂ ਤਕਨੀਕੀ ਅਤੇ ਸਕਿਲ ਡਿਵੈਲਪਮੈਂਟ ਕੋਰਸਾਂ ਦੀ ਸਹੂਲਤ ਮਿਲੇਗੀ। ਇਹ ਸੈਂਟਰ ਇਲਾਕੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰੇਗਾ ਅਤੇ ਉਦਯੋਗਿਕ ਲੋੜਾਂ ਅਨੁਸਾਰ ਤਿਆਰ ਕਰੇਗਾ।

    ਸਿੱਖਿਆ ਖੇਤਰ ਵਿੱਚ ਵੱਡੀ ਤਰੱਕੀ ਦੇ ਤਹਿਤਇੱਕ ਪ੍ਰਸਿੱਧ ਸਕੂਲ ਨੂੰ ਅਪਗ੍ਰੇਡ ਕਰਕੇ ਡਾ. ਬੀ.ਆਰ.ਅੰਬੇਡਕਰ ਦੇ ਨਾਮ ਸਮਰਪਿਤ ਕੀਤਾ ਜਾਵੇਗਾ। ਇਸ ਸਕੂਲ ਵਿੱਚ 500 ਸੀਟਾਂ ਵਾਲਾ ਆਧੁਨਿਕ ਆਡੀਟੋਰੀਅਮ ਅਤੇ ਲਗਭਗ 8 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਚਾਰ ਮੰਜ਼ਿਲਾ ਬਲਾਕ ਤਿਆਰ ਕੀਤਾ ਜਾਵੇਗਾ। ਕੁੱਲ ਮਿਲਾ ਕੇ ਇਸ ਪ੍ਰੋਜੈਕਟ ਤੇ ਕਰੀਬ 25 ਕਰੋੜ ਰੁਪਏ ਖਰਚੇ ਜਾਣਗੇਜਿਸ ਨਾਲ ਇਹ ਸਕੂਲ ਉੱਤਰੀ ਭਾਰਤ ਦੇ ਸਭ ਤੋਂ ਵਧੀਆ ਸਿੱਖਿਆ ਸੰਸਥਾਨਾਂ ਵਿੱਚ ਸ਼ਾਮਲ ਹੋਵੇਗਾ।

ਇਸ ਤੋਂ ਇਲਾਵਾਨੰਗਲ ਵਿੱਚ ਟੂਰਿਜ਼ਮ ਨੂੰ ਉਤਸ਼ਾਹਿਤ ਕਰਨ ਲਈ ਸਤਲੁਜ ਦਰਿਆ ਉੱਤੇ ਉੱਤਰੀ ਭਾਰਤ ਦਾ ਪਹਿਲਾ ਗਲਾਸ ਬ੍ਰਿਜ ਬਣਾਇਆ ਜਾਵੇਗਾ। ਇਹ ਪ੍ਰੋਜੈਕਟ ਨੰਗਲ ਨੂੰ ਇੱਕ ਵੱਡੇ ਟੂਰਿਜ਼ਮ ਹੱਬ ਵਜੋਂ ਵਿਕਸਿਤ ਕਰੇਗਾ ਅਤੇ ਹਰ ਰੋਜ਼ ਹਜ਼ਾਰਾਂ ਸੈਲਾਨੀਆਂ ਨੂੰ ਆਕਰਸ਼ਿਤ ਕਰੇਗਾ। ਇਸ ਨਾਲ ਸਥਾਨਕ ਵਪਾਰਰੋਜ਼ਗਾਰ ਅਤੇ ਆਰਥਿਕ ਗਤੀਵਿਧੀਆਂ ਵਿੱਚ ਵੱਡਾ ਵਾਧਾ ਹੋਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਸਾਰੇ ਨੰਗਲ ਵਾਸੀ 31 ਮਾਰਚ ਨੂੰ ਸਵੇਰੇ 11 ਵਜੇ ਐਨਐਫਐਲ ਗਰਾਊਂਡ ਵਿੱਚ ਪਹੁੰਚ ਕੇ ਇਸ ਇਤਿਹਾਸਕ ਮੌਕੇ ਦੇ ਗਵਾਹ ਬਣਨ। 

Advertisement

Latest News

ਸਨੌਰ ਲਿੰਕ ਰੋਡ ਅਤੇ ਪਟਿਆਲਾ-ਪਿਹੋਵਾ ਰੋਡ ਸਮੇਤ ਹੋਰ ਸੜਕਾਂ ਦਾ ਹੋਵੇਗਾ ਨਵੀਨੀਕਰਨ-ਭਗਵੰਤ ਸਿੰਘ ਮਾਨ ਸਨੌਰ ਲਿੰਕ ਰੋਡ ਅਤੇ ਪਟਿਆਲਾ-ਪਿਹੋਵਾ ਰੋਡ ਸਮੇਤ ਹੋਰ ਸੜਕਾਂ ਦਾ ਹੋਵੇਗਾ ਨਵੀਨੀਕਰਨ-ਭਗਵੰਤ ਸਿੰਘ ਮਾਨ
  *ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ, ਸਨੌਰ ਵਿੱਚ 87 ਕਰੋੜ ਦੀ ਲਾਗਤ ਨਾਲ ਸੜਕਾਂ ਦੇ
ਓਐਸਡੀ ਰਾਜਬੀਰ ਸਿੰਘ ਘੁੰਮਣ ਨੇ ਨਵੇਂ ਆਗੂਆਂ ਦਾ ‘ਆਪ’ ਵਿੱਚ ਕੀਤਾ ਸਵਾਗਤ, ਪੰਜਾਬ ਵਿੱਚ ਪਾਰਟੀ ਦੇ ਅਧਾਰ ਨੂੰ ਕੀਤਾ ਮਜ਼ਬੂਤ
‘ਆਪ’ ਸਰਕਾਰ ਦੌਰਾਨ ਸਿੱਖਿਆ ਖੇਤਰ ਵਿੱਚ ਪੰਜਾਬ ਦੇ ਸਕੂਲਾਂ ਨੇ ਮਾਰੀ ਬਾਜ਼ੀ, ਕੌਮੀ ਸਰਵੇਖਣ ਵਿੱਚ ਕੇਰਲਾ ਨੂੰ ਪਛਾੜ ਕੇ ਮੋਹਰੀ ਬਣਿਆ ਪੰਜਾਬ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਦੌਰਾਨ ਗੈਰਕਾਨੂੰਨੀ ਜਾਇਦਾਦਾਂ ਕੀਤੀਆਂ ਗਈਆਂ ਨਸ਼ਟ
ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਜਲੰਧਰ ਰੋਡ ਵਾਲੀ ਸੜਕ ਦੀ ਉਸਾਰੀ ਕਾਰਜ ਚੱਲ ਰਿਹਾ ਤੇਜ਼ਗਤੀ ਨਾਲ
ਲੋਹਾ ਬਾਜ਼ਾਰ ‘ਚ ਵਪਾਰੀਆਂ ਨਾਲ ਸੰਵਾਦ; ਕਈ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ
ਸੜਕ ਨਿਰਮਾਣ ਨਾਲ ਇਲਾਕੇ ਦਾ ਹੋਵੇਗਾ ਸਰਵਪੱਖੀ ਵਿਕਾਸ : ਬ੍ਰਮ ਸ਼ੰਕਰ ਜਿੰਪਾ