ਜਲੰਧਰ ਪੱਛਮੀ ਵਿਧਾਨ ਸਭਾ ਦੀ ਉਹ ਚੋਣ ਲਈ ਬਸਪਾ ਦੇ ਉਮੀਦਵਾਰ ਬਿੰਦਰ ਲਾਖਾ ਹੋਣਗੇ
By Azad Soch
On
Jalandhar,20 June,2024,(Azad Soch News):- ਜਲੰਧਰ ਪੱਛਮੀ ਵਿਧਾਨ ਸਭਾ (Jalandhar West Vidhan Sabha) ਦੀ ਉਹ ਚੋਣ ਲਈ ਬਸਪਾ ਦੇ ਉਮੀਦਵਾਰ ਬਿੰਦਰ ਲਾਖਾ ਹੋਣਗੇ,ਬਿੰਦਰ ਲਾਖਾ ਪਾਰਟੀ ਦੇ ਬੂਥ ਲੈਵਲ (Booth Level) ਦੇ ਕੰਮ ਕਰਨ ਵਾਲੇ ਵਰਕਰ ਹਨ,ਜੋ ਪਿਛਲੇ 25 ਸਾਲਾਂ ਤੋਂ ਵੱਖ-ਵੱਖ ਅਹੁਦਿਆਂ ਤੇ ਰਹਿੰਦੇ ਹੋਏ ਪਾਰਟੀ ਸੰਗਠਨ ਲਈ ਕੰਮ ਕਰ ਰਹੇ ਹਨ,ਜਸਵੀਰ ਸਿੰਘ ਗੜੀ (Jasvir Singh Gari) ਨੇ ਕਿਹਾ ਕਿ ਬਸਪਾ ਉਮੀਦਵਾਰ ਵੱਲੋਂ ਨਾਮਜਦਗੀ ਪੱਤਰ ਅੱਜ ਮਿਤੀ 20 ਜੂਨ ਨੂੰ ਦਾਖਲ ਕੀਤੇ ਜਾਣਗੇ,ਸੂਬਾ ਜਨਰਲ ਸਕੱਤਰ ਸ਼੍ਰੀ ਬਲਵਿੰਦਰ ਕੁਮਾਰ ਨੇ ਇਸ ਮੌਕੇ ਕਿਹਾ ਕਿ ਬਹੁਜਨ ਸਮਾਜ ਪਾਰਟੀ ਵੱਲੋਂ ਇੱਕ ਵਰਕਰ ਨੂੰ ਟਿਕਟ ਦੇਣਾ ਉਹਨਾਂ ਹਜ਼ਾਰਾਂ ਵਰਕਰਾਂ ਦੇ ਮਾਣ ਸਨਮਾਨ ਦੀ ਗੱਲ ਕੀਤੀ ਹੈ ਜਿਹੜੇ ਹਮੇਸ਼ਾ ਅਨੁਸ਼ਾਸਨ ਵਿੱਚ ਰਹਿੰਦੇ ਹੋਏ ਪਿਛਲੀ ਕਤਾਰ ਵਿੱਚ ਰਹਿ ਕੇ ਅਣਥੱਕ ਕੰਮ ਕਰਦੇ ਹਨ,ਬਸਪਾ (BSP) ਵੱਲੋਂ ਮਿਸ਼ਨਰੀ ਵਰਕਰ ਬਿੰਦਰ ਲਾਖਾ (Binder Lakha) ਨੂੰ ਟਿਕਟ ਦੇਣ ਦਾ ਸਮੁੱਚੇ ਸੰਗਠਨ ਵੱਲੋਂ ਸਵਾਗਤ ਕੀਤਾ ਜਾਂਦਾ ਹੈ।
Related Posts
Latest News
14 Dec 2025 09:13:34
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...


