ਬਲਾਕ ਡੱਬਵਾਲਾ ਕਲਾਂ ਦੇ ਪਿੰਡਾਂ ਵਿੱਚ ਸਿਹਤ ਕੈਂਪ ਦੌਰਾਨ ਪਰਿਵਾਰ ਨਿਯੋਜਨ ਬਾਰੇ ਕੀਤਾ ਜਾਗਰੂਕ

ਬਲਾਕ ਡੱਬਵਾਲਾ ਕਲਾਂ ਦੇ ਪਿੰਡਾਂ ਵਿੱਚ ਸਿਹਤ ਕੈਂਪ ਦੌਰਾਨ ਪਰਿਵਾਰ ਨਿਯੋਜਨ ਬਾਰੇ ਕੀਤਾ ਜਾਗਰੂਕ

ਫਾਜ਼ਿਲਕਾ 08 ਜੁਲਾਈ

ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਅਤੇ ਸਿਵਲ ਸਰਜਨ ਰਾਜ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਕਵਿਤਾ ਸਿੰਘ ਅਗਵਾਈ ਹੇਠ ਬਲਾਕ ਡੱਬਵਾਲਾ ਕਲਾਂ ਦੇ ਪਿੰਡਾਂ ਵਿਖੇ ਲਗਾਏ ਗਏ ਸਿਹਤ ਕੈਂਪ ਮੌਕੇ ਪਰਿਵਾਰ ਨਿਯੋਜਨ ਬਾਰੇ ਜਾਗਰੂਕ ਕੀਤਾ ਗਿਆ।

ਸਿਹਤ ਕੇਂਦਰਾਂ ਵਿਖੇ ਲੋਕਾਂ ਨੂੰ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਐਸ.ਐਮ.ਓ ਕਵਿਤਾ ਸਿੰਘ ਨੇ ਦਸਿਆ ਕਿ ਲਗਾਤਾਰ ਵਧਦੀ ਆਬਾਦੀ ਵਿਕਾਸ ਵਿੱਚ ਰੁਕਾਵਟ ਹੈ। ਬੀ.ਈ.ਈ ਦਿਵੇਸ਼ ਕੁਮਾਰ ਨੇ ਦਸਿਆ ਕਿ ਵਿਸ਼ਵ ਆਬਾਦੀ ਦਿਵਸ ਨੂੰ ਧਿਆਨ ਵਿੱਚ ਰੱਖਦੇ ਹੋਏ ਯੋਗ ਜੋੜਿਆਂ ਨੂੰ ਪਰਿਵਾਰ ਨਿਯੋਜਨ ਦੇ ਮਹੱਤਵ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਘੁੜਿਆਣਾ, ਚੁਵਾੜਿਆਂ ਵਲੀ ਤੇ ਕਰਨੀਖੇੜਾ ਅਤੇ ਲਾਲੋਵਾਲੀ ਵਿਖੇ ਸਿਹਤ ਸਟਾਫ ਵਲੋ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਕਿਹਾ ਗਿਆ ਕਿ ਵੱਧ ਰਹੀ  ਆਬਾਦੀ ਨੂੰ ਰੋਕਣ ਦੀ ਜ਼ਿੰਮੇਵਾਰੀ ਸਾਰੀਆਂ ਦੀ ਹੈ

 ਉਹਨਾਂ ਨੇ ਕਿਹਾ ਕਿ ਯੋਗ ਜੋੜਿਆਂ ਨੂੰ ਪਰਿਵਾਰ ਨਿਯੋਜਨ ਦੇ ਤਰੀਕੇ ਬੱਚਿਆਂ ਵਿੱਚ ਵੱਖਵਾ ਪਾਉਣ ਲਈ ਅਪਨਾਉਣੇ ਚਾਹੀਦੇ ਹਨ ਅਤੇ ਪਹਿਲੇ ਬੱਚੇ ਤੋਂ ਬਾਅਦ ਦੂਜੇ ਬੱਚੇ ਵਿੱਚ ਘੱਟੋ-ਘੱਟ ਸਾਲ ਦਾ ਵੱਖਵਾ ਹੋਣਾ ਚਾਹੀਦਾ ਹੈ। ਪਰਿਵਾਰ ਭਲਾਈ ਦੇ ਸਾਧਨਾ ਵਿੱਚ ਪੀ.ਪੀ.ਆਈ.ਯੂ.ਸੀ.ਡੀਨਿਰੋਧਕਾਪਰਟੀਅੰਤਰਾ ਟੀਕਾ ਅਤੇ ਛਾਇਆ ਗੋਲੀਆਂ ਦਾ ਇਸਤੇਮਾਲ ਕੀਤਾ ਜਾ ਸਕਦਾ ਹੈ। ਆਬਾਦੀ ਨਿਯੰਤਰਣ ਦੇ ਸਥਾਈ ਉਪਾਵਾਂ ਨਲਬੰਦੀ ਅਤੇ ਨਸਬੰਦੀ ਅਪਣਾਉਣ ਲਈ ਵੀ ਪ੍ਰੇਰਿਆ ਗਿਆ।

ਇਸ ਮੌਕੇ ਸੀ.ਐਚ.ਓ ਹਰਪ੍ਰੀਤ ਸਿੰਘਗੁਰਿੰਦਰ ਕੌਰ, ਮੋਨਿਕਾ ਰਾਣੀ, ਰਿਟਾ ਕੁਮਾਰੀ ਤੇ ਹੋਰ ਸਟਾਫ ਅਤੇ ਪਿੰਡਵਾਸੀ ਮੌਜੂਦ ਸਨ।

Tags:

Advertisement

Advertisement

Latest News

ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ* ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ*
ਚੰਡੀਗੜ੍ਹ, 7 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਓਲ ਵਿੱਚ ਵਸਦੇ ਪਰਵਾਸੀ ਪੰਜਾਬੀਆਂ ਨੂੰ ਸੂਬੇ ਦੇ...
ਆਵਾਰਾ ਕੁੱਤਿਆਂ ਲਈ ਸ਼ੈਲਟਰ ਵਾਸਤੇ ਜਗ੍ਹਾ ਦੀ ਸ਼ਨਾਖਤ ਕਰਨ ਦੀ ਹਦਾਇਤ
ਨਵੇਂ ਭਰਤੀ ਕੀਤੇ ਗਏ ਪੈਰਾ ਲੀਗਲ ਵਲੰਟੀਅਰਾਂ ਨੂੰ ਦਿੱਤੀ ਟ੍ਰੇਨਿੰਗ
ਮਾਲੇਰਕੋਟਲਾ ਨੇ ਇੰਡੀਆ ਇੰਟਰਨੈਸ਼ਨਲ ਸਾਇੰਸ ਫੈਸਟੀਵਲ ਵਿੱਚ ਦਿਖਾਇਆ ਕਮਾਲ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ, ਸਿਵਲ ਹਸਪਤਾਲ ਤੇ ਹੋਰ ਜਨਤਕ ਥਾਵਾਂ 'ਤੇ ਜਾਗਰੂਕਤਾ ਲਈ ਪੈਂਫਲੇਟ ਵੰਡੇ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਨਸ਼ਿਆਂ ਖ਼ਿਲਾਫ਼ ਝੰਡਾ ਕੀਤਾ ਬੁਲੰਦ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ