ਲੰਬੀ ਵਿਖੇ “ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-3” ਤਹਿਤ ਬਲਾਕ ਪੱਧਰੀ ਖੇਡਾਂ ਦੀ ਹੋਈ ਸ਼ੁਰੁਆਤ

ਲੰਬੀ ਵਿਖੇ “ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-3” ਤਹਿਤ ਬਲਾਕ ਪੱਧਰੀ ਖੇਡਾਂ ਦੀ ਹੋਈ ਸ਼ੁਰੁਆਤ

ਸ੍ਰੀ ਮੁਕਤਸਰ ਸਾਹਿਬ, 04 ਸਤੰਬਰ:

             ਪੰਜਾਬ ਸਰਕਾਰਖੇਡ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ‘ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-3 ਤਹਿਤ ਬਲਾਕ ਲੰਬੀ ਦੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮਬਾਦਲ  ਵਿਖੇ ਬਲਾਕ ਪੱਧਰੀ ਖੇਡ ਮੁਕਾਬਲੇ ਸ਼ੁਰੂ ਕਰਵਾਏ ਗਏ।

ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਸ਼੍ਰੀਮਤੀ ਅਨਿੰਦਰਵੀਰ ਕੌਰ ਦੱਸਿਆ ਕਿ ਬਲਾਕ ਲੰਬੀ ਵਿਖੇ ਪਹਿਲੇ ਦਿਨ ਅੰ-14, ਅੰ-17 ਅਤੇ ਅੰ-21 ਉਮਰ ਵਰਗ ਦੇ ਖਿਡਾਰੀ/ਖਿਡਾਰਨਾਂ ਨੇ ਭਾਗ ਲਿਆ। ਬਲਾਕ ਲੰਬੀ ਦੇ ਬਾਦਲ ਸਟੇਡੀਅਮ ਵਿਖੇ ਉੱਪ ਮੰਡਲ ਮੈਜਿਸਟ੍ਰੇਟ ਸ਼੍ਰੀ ਸੰਜੀਵ ਕੁਮਾਰਪੀ.ਸੀ.ਐਸ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਉਨ੍ਹਾਂ ਦੇ ਨਾਲ ਸ਼੍ਰੀਮਤੀ ਰਿਤੂ ਨੰਦਾ ਪ੍ਰਿੰਸੀਪਲ ਦਸ਼ਮੇਸ਼ ਕਾਲਜਬਾਦਲ ਅਤੇ ਸ਼੍ਰੀ ਗੁਰਬਾਜ ਸਿੰਘ ਖੁੱਡੀਆਂ ਨੇ ਵਿਸ਼ੇਸ਼ ਮਹਿਮਾਨ ਵੱਜੋਂ ਸ਼ਿਰਕਤ ਕੀਤੀ। ਜ਼ਿਲ੍ਹਾ ਖੇਡ ਅਫਸਰ ਵੱਲੋਂ ਮੁੱਖ ਮਹਿਮਨ ਅਤੇ ਵਿਸ਼ੇਸ਼ ਮਹਿਮਾਨ ਦਾ ਇਸ ਪ੍ਰੋਗਰਾਮ ਵਿੱਚ ਪਹੁੰਚਣ ਤੇ ਸਵਾਗਤ ਕੀਤਾ ਗਿਆ ਅਤੇ ਜੀ ਆਇਆ ਆਖਿਆ।

ਉਨ੍ਹਾਂ ਦੱਸਿਆ ਕਿ ਮੁੱਖ ਮਹਿਮਾਨ ਵੱਲੋਂ ਖੇਡਾਂ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਅਤੇ ਖਿਡਾਰੀਆਂ ਦੀ ਹੌਂਸਲਾ ਅਫਜਾਈ ਕਰਦੇ ਹੋਏ ਟੀਮਾਂ ਨਾਲ ਜਾਣ ਪਹਿਚਾਣ ਕੀਤੀ ਬਲਾਕ ਪੱਧਰੀ ਖੇਡਾਂ ਵਿੱਚ ਵਾਲੀਬਾਲ (ਸ਼ੂਟਿੰਗ/ਸਮੇਸ਼ਿੰਗ)ਖੋ-ਖੋਕਬੱਡੀ (ਸਰਕਲ/ ਨੈਸ਼ਨਲ)ਅਥਲੈਟਿਕਸਅਤੇ ਫੁੱਟਬਾਲ ਗੇਮ ਦੇ ਖੇਡ ਮੁਕਾਬਲੇ ਸ਼ੁਰੂ ਕਰਵਾਏ ਗਏ।

ਇਨ੍ਹਾਂ ਖੇਡਾਂ ਦੇ ਨਤੀਜਿਆਂ ਦੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਅਥਲੈਟਿਕਸ ਗੇਮ ਵਿੱਚ ਅੰ-21 ਲੜਕੀਆਂ 100 ਮੀਟਰ ਈਵੇਂਟ ਵਿੱਚ ਕਵਿਤਾ ਦੇਵੀ ਸ.ਸ.ਸ.ਸ ਮਹਿਮੂਦਖੇੜਾ ਨੇ ਪਹਿਲਾ ਸਥਾਨ ਅਤੇ ਕੰਚਨ ਬਿਸ਼ਨੋਈ ਸ.ਸ.ਸ.ਸ ਮਹਿਮੂਦਖੇੜਾ ਨੇ ਦੂਜਾ ਸਥਾਲ ਹਾਸਿਲ ਕੀਤਾ। ਅੰ-14 600 ਮੀਟਰ ਲੜਕਿਆਂ ਵਿੱਚ ਅਕਾਸ਼ਦੀਪ ਸਿੰਘ ਸ.ਸ.ਸ.ਸ ਮਹਿਮੂਦਖੇੜਾ ਨੇ ਪਹਿਲਾ ਸਥਾਨਅਨਮੋਲ ਵਜਰਾਵਤ ਸ.ਸ.ਸ.ਸ ਭੀਟੀਵਾਲਾ ਨੇ ਦੂਜਾ ਸਥਾਨ ਅਤੇ ਬਿਕਰਮ ਸ.ਸ.ਸ.ਸ ਤਰਮਾਲਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰ-17 ਉਮਰ ਵਰਗ 800 ਮੀਟਰ ਲੜਕੀਆਂ ਵਿੱਚ ਸੁਖਮਨ ਕੌਰ ਨੇ ਪਹਿਲਾ ਸਥਾਨਅਰਪਨ ਕੌਰ ਨੇ ਦੂਜਾ ਸਥਾਨ ਅਤੇ ਸੰਜੂ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

ਇਸ ਮੌਕੇ ਖੇਡ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਕੋਚ ਦੀਪੀ ਰਾਣੀ ਜਿਮਨਾਸਟਿਕਸ ਕੋਚਨੀਤੀ ਹਾਕੀ ਕੋਚਕੰਵਲਜੀਤ ਸਿੰਘ ਹੈਂਡਬਾਲ ਕੋਚਰਮਨਦੀਪ ਕੌਰਬਾਕਸਿੰਗ ਕੋਚਗੁਰਸੇਵਕ ਸਿੰਘਕਬੱਡੀ ਕੋਚਨੀਰਜ਼ ਸ਼ਰਮਾਂਕੁਸ਼ਤੀ ਕੋਚਬਲਜੀਤ ਕੌਰ ਹਾਕੀ ਕੋਚਨਵਰੂਪ ਕੌਰ ਹੈਂਡਬਾਲ ਕੋਚਇੰਦਰਪ੍ਰੀਤ ਕੌਰਹਾਕੀ ਕੋਚਵਿਕਰਮਜੀਤ ਸਿੰਘ ਅਥਲੈਟਿਕਸ ਕੋਚਸਿਖਿਆ ਵਿਭਾਗ ਦੇ ਸਮੂਹ ਡੀ.ਪੀ.ਈ/ਪੀ.ਟੀ.ਆਈਸਿਹਤ ਵਿਭਾਗ ਦੀ ਟੀਮਸਕਿਉਰਟੀ ਦੀ ਟੀਮ,  ਪਿੰਡ ਪੰਚਾਇਤ ਮੈਂਬਰ  ਅਤੇ ਹੋਰ ਕਈ ਪਤਵੰਤੇ ਸੱਜਣ ਹਾਜਰ ਸਨ। 

Tags:

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 19-09-2024 ਅੰਗ 600 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 19-09-2024 ਅੰਗ 600
ਸੋਰਠਿ ਮਹਲਾ ੩ ॥ ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ ਧਨੁ ਸਚੁ ਸੋਇ ॥ ਅਖੁਟੁ ਨਾਮ ਧਨੁ ਕਦੇ ਨਿਖੁਟੈ...
ਬਰਤਾਨੀਆਂ ਨੇ ਸ਼ੁਰੂ ਕੀਤੀ ਈ-ਵੀਜ਼ਾ ਤਬਦੀਲੀ
ਡੇਰਾ ਜਗਮਾਲ ਵਾਲੀ ਨੂੰ ਮਿਲਿਆ ਨਵਾਂ ਮੁਖੀ
ਕਾਂਗਰਸ ਨੇ ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਨੂੰ ਪੰਜਾਬ ਵਿੱਚ ਝੋਨੇ ਦੇ ਭੰਡਾਰਨ ਸਬੰਧੀ ਚਿੰਤਾਵਾਂ ਦੇ ਹੱਲ ਦੀ ਅਪੀਲ
ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਨੂੰ ਪੰਜਾਬ ਵਿੱਚ ਝੋਨੇ ਦੇ ਭੰਡਾਰਨ ਸਬੰਧੀ ਚਿੰਤਾਵਾਂ ਦੇ ਹੱਲ ਦੀ ਅਪੀਲ