ਸਰਪੰਚਾਂ/ਪੰਚਾਂ ਲਈ ਬਲਾਕ ਪੱਧਰੀ ਸਿਖਲਾਈ ਪ੍ਰੋਗਰਾਮ ਦਾ ਆਯੋਜਨ

ਸਰਪੰਚਾਂ/ਪੰਚਾਂ ਲਈ ਬਲਾਕ ਪੱਧਰੀ ਸਿਖਲਾਈ ਪ੍ਰੋਗਰਾਮ ਦਾ ਆਯੋਜਨ

ਮੋਗਾ 4 ਮਈ
 
ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੂਬੇ ਵਿੱਚ ਵਿਕਾਸ ਕਾਰਜਾਂ ਨੂੰ ਨਿਰੰਤਰ ਚਲਦੇ ਰੱਖਣ ਅਤੇ  ਸਰਕਾਰੀ ਪ੍ਰਣਾਲੀ ਰਾਹੀਂ ਪਾਰਦਰਸ਼ੀ ਢੰਗ ਨਾਲ ਇਹਨਾਂ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨ ਲਈ ਸਰਪੰਚਾਂ ਅਤੇ ਪੰਚਾਂ ਲਈ ਸਿਖਲਾਈ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ। ਇਹਨਾਂ ਸਿਖਲਾਈ ਪ੍ਰੋਗਰਾਮਾਂ ਵਿੱਚ ਪੰਚਾਂ ਸਰਪੰਚਾਂ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਅਹਿਮ ਕਾਰਜ ਅਤੇ ਉਹਨਾਂ ਨੂੰ ਸਰਕਾਰੀ ਪ੍ਰਣਾਲੀ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸਦੀ ਲਗਾਤਾਰਤਾ ਵਿੱਚ ਪ੍ਰਾਦੇਸ਼ਿਕ ਦਿਹਾਤੀ ਵਿਕਾਸ ਤੇ ਪੰਚਾਇਤੀ ਰਾਜ ਸੰਸਥਾਂ ਮੋਹਾਲੀ ਵੱਲੋਂ ਨਵੇਂ ਚੁਣੇ ਗਏ ਸਰਪੰਚਾਂ/ਪੰਚਾਂ ਲਈ ਬਲਾਕ ਪੱਧਰ ਤੇ ਤਿੰਨ ਰੋਜਾ ਮਿਤੀ 01-05-2025 ਤੋਂ 03-05-2025 ਤੱਕ ਮੁੱਢਲਾ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। 
 
ਬੀ.ਡੀ.ਪੀ.ਓ ਬਾਘਾਪੁਰਾਣਾ ਹਰੀ ਸਿੰਘ ਨੇ ਦੱਸਿਆ ਕਿ ਇਸ ਸਿਖਲਾਈ ਪ੍ਰੋਗਰਾਮ ਵਿੱਚ  ਪੰਚਾਇਤੀ ਰਾਜ ਸੰਸਥਾਵਾਂ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਮਾਸਟਰ ਰਿਸੋਰਸ ਪਰਸਨ,ਈ-ਪੰਚਾਇਤ ਓਪਰੇਟਰ ਅਤੇ ਵੱਖ-ਵੱਖ ਮਹਿਕਮਿਆਂ ਦੁਆਰਾ ਟ੍ਰੇਨਿੰਗ ਦਿੱਤੀ ਗਈ ਅਤੇ ਉਹਨਾਂ ਨੂੰ ਪੰਜਾਬ ਸਰਕਾਰ ਦੀਆਂ ਵੱਖ-2 ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਨਾਲ ਹੀ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਸਾਂਝੀਆਂ ਸਕੀਮਾਂ ਬਾਰੇ ਵੀ ਜਾਗਰੂਕ ਕੀਤਾ ਗਿਆ।  ਇਹਨਾਂ ਸਕੀਮਾਂ ਨੂੰ ਪਿੰਡ ਪੱਧਰ ਉੱਪਰ ਕਿਵੇਂ ਸੁਚੱਜੇ ਤਰੀਕੇ ਨਾਲ ਲਾਗੂ ਕੀਤਾ ਜਾ ਸਕਦਾ ਹੈ ਬਾਰੇ ਬੜੀ ਬਰੀਕੀ ਨਾਲ ਜਾਗਰੂਕ ਕੀਤਾ ਗਿਆ। ਇਸ ਦੇ ਨਾਲ ਹੀ ਸ.ਗੁਰਪ੍ਰੀਤ ਸਿੰਘ ਕਾਂਗੜ (ਵਕੀਲ) ਦੁਆਰਾ ਉਹਨਾਂ ਨੂੰ ਉਹਨਾਂ ਦੇ ਅਧਿਕਾਰ ਖੇਤਰ ਬਾਰੇ ਵੀ ਜਾਣਕਾਰੀ ਦਿੱਤੀ ਗਈ। ਟ੍ਰੇਨਿੰਗ ਕੈਂਪ ਵਿੱਚ ਨਵੇਂ ਚੁਣੇ ਗਏ ਸਰਪੰਚਾਂ/ਪੰਚਾਂ,ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕੁਆਰਡੀਨੇਟਰ,ਏ.ਪੀ.ਓ ਮਗਨਰੇਗਾ,ਸਿੱਖਿਆ ਵਿਭਾਗ,ਐੱਸ.ਆਰ.ਐੱਲ.ਐੱਮ ਵਿਭਾਗ, ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਨੇ ਟ੍ਰੇਨਿੰਗ ਵਿੱਚ ਹਿੱਸਾ ਲਿਆ।
 
ਇਸ ਟ੍ਰੇਨਿੰਗ ਦੌਰਾਨ ਵੀਰਪਾਲ ਕੌਰ ਮਾਸਟਰ ਰਿਸੋਰਸ ਪਰਸਨ ਐੱਸ.ਆਈ.ਆਰ.ਡੀ  ਮੋਹਾਲੀ, ਸ਼੍ਰੀਮਤੀ ਸਰਬਜੀਤ ਕੌਰ ਮਾਸਟਰ ਰਿਸੋਰਸ ਪਰਸਨ ਐੱਸ.ਆਈ.ਆਰ.ਡੀ ਮੋਹਾਲੀ, ਸੁਖਵਿੰਦਰ ਸਿੰਘ  ਨੋਡਲ ਅਫਸਰ, ਸ਼੍ਰੀ ਦੇਵੀ ਪ੍ਰਸ਼ਾਦ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਬਾਘਾਪੁਰਾਣਾ,ਪੰਚਾਇਤ ਸਕੱਤਰ ਸੇਵਕ, ਕਰਮਜੀਤ ਕੌਰ ਏ.ਪੀ.ਓ ਮਗਨਰੇਗਾ, ਸਨਦੀਪ ਸਿੰਘ ਬੀ.ਪੀ.ਐੱਮ ਐੱਸ.ਆਰ.ਐੱਲ.ਐੱਮ,ਹਰਜਿੰਦਰ ਕੌਰ ਸਿਹਤ ਵਿਭਾਗ,ਕੋਮਲ  ਬਾਂਸਲ ਸੁਪਰਵਾਈਜਰ, ਅਰੁਣਦੀਪ ਸਿੰਘ ਚੰਦੀ ਡਾਟਾ ਐਂਟਰੀ ਓਪਰੇਟਰ,ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਆਦਿ ਅਧਿਕਾਰੀ/ਕਰਮਚਾਰੀ ਹਾਜਰ ਰਹੇ।
Tags:

Advertisement

Advertisement

Latest News

ਮਾਨ ਸਰਕਾਰ ਦਾ ਮਾਣ: ਅਬੋਹਰ ਦੀ 'ਆਭਾ ਲਾਇਬ੍ਰੇਰੀ' ਸਮੇਤ 275 ਆਧੁਨਿਕ ਲਾਇਬ੍ਰੇਰੀਆਂ ਬਣੀਆਂ ਦੇਸ਼ ਲਈ ਮਿਸਾਲ ਮਾਨ ਸਰਕਾਰ ਦਾ ਮਾਣ: ਅਬੋਹਰ ਦੀ 'ਆਭਾ ਲਾਇਬ੍ਰੇਰੀ' ਸਮੇਤ 275 ਆਧੁਨਿਕ ਲਾਇਬ੍ਰੇਰੀਆਂ ਬਣੀਆਂ ਦੇਸ਼ ਲਈ ਮਿਸਾਲ
*ਮਾਨ ਸਰਕਾਰ ਦਾ ਮਾਣ: ਅਬੋਹਰ ਦੀ 'ਆਭਾ ਲਾਇਬ੍ਰੇਰੀ' ਸਮੇਤ 275 ਆਧੁਨਿਕ ਲਾਇਬ੍ਰੇਰੀਆਂ ਬਣੀਆਂ ਦੇਸ਼ ਲਈ ਮਿਸਾਲ*   *ਚੰਡੀਗੜ੍ਹ, 13 ਦਸੰਬਰ, 2025**...
3,000 ਖੇਡ ਮੈਦਾਨਾਂ ਨਾਲ ਬਦਲੇਗੀ ਨੌਜਵਾਨੀ ਦੀ ਤਸਵੀਰ: 'ਆਪ' ਸਰਕਾਰ ਦਾ ਵਾਅਦਾ ਪੂਰਾ
Samsung Galaxy A07 5G ਵਰਜਨ ਜਲਦੀ ਹੀ ਲਾਂਚ ਹੋ ਸਕਦਾ ਹੈ, ਬਲੂਟੁੱਥ SIG ਵੈੱਬਸਾਈਟ 'ਤੇ ਸੂਚੀਬੱਧ
ਰੋਜ਼ਾਨਾ ਕੇਲੇ ਖਾਣ ਨਾਲ ਸਰੀਰ ਨੂੰ ਬਹੁਤ ਸਾਰੇ ਪੌਸ਼ਟਿਕ ਫਾਇਦੇ ਮਿਲਦੇ ਹਨ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 13-12-2025 ਅੰਗ 600
ਜ਼ਿਲ੍ਹਾ ਫਰੀਦਕੋਟ ਵਿੱਚ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਲਈ ਪ੍ਰਬੰਧ ਮੁਕੰਮਲ-ਡੀ.ਸੀ
ਚੋਣਾਂ ਨੂੰ ਨਿਰਪੱਖ ਅਤੇ ਸੁਰੱਖਿਅਤ ਬਣਾਉਣ ਲਈ ਮਾਲੇਰਕੋਟਲਾ ਪੁਲਿਸ ਚੌਕਸ- ਐਸ.ਐਸ.ਪੀ