ਬੀ.ਐਲ.ਓਜ਼. ਵੱਲੋਂ ਬੂਥ ਪੱਧਰ ’ਤੇ ਵੋਟਰਾਂ ਨੂੰ ਲੋਕਤੰਤਰ ਵਿਚ ਵੋਟ ਦੀ ਮਹੱਤਤਾ ਬਾਰੇ ਕੀਤਾ ਜਾਗਰੂਕ

ਬੀ.ਐਲ.ਓਜ਼. ਵੱਲੋਂ ਬੂਥ ਪੱਧਰ ’ਤੇ ਵੋਟਰਾਂ ਨੂੰ ਲੋਕਤੰਤਰ ਵਿਚ ਵੋਟ ਦੀ ਮਹੱਤਤਾ ਬਾਰੇ ਕੀਤਾ ਜਾਗਰੂਕ

ਮਾਨਸਾ, 13 ਅਪ੍ਰੈਲ:
  ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਆਦੇਸ਼ਾਂ ’ਤੇ ਜ਼ਿਲ੍ਹੇ ਦੇ ਵੋਟਰਾਂ ਨੂੰ ਮਤਦਾਨ ਦੀ ਅਹਿਮੀਅਤ ਬਾਰੇ ਜਾਣੂ ਕਰਵਾਉਣ ਅਤੇ ਵੋਟਿੰਗ ਪ੍ਰਤੀਸ਼ਤਤਾ ਵਿਚ ਵਾਧਾ ਕਰਨ, ਵੱਧ ਤੋਂ ਵੱਧ ਮਤਦਾਨ ਕਰਨ ਲਈ ਲਗਾਤਾਰ ਸਵੀਪ ਜਾਗਰੂਕਤਾ ਮੁਹਿੰਮ ਜਾਰੀ ਹੈ। ਇਸੇ ਤਹਿਤ ਹਲਕਾ ਸਰਦੂਲਗੜ੍ਹ ਦੇ ਬੀ.ਐਲ.ਓਜ਼. ਵੱਲੋਂ ਆਪਣੇ ਆਪਣੇ ਬੂਥ ’ਤੇ ਬੂਥ ਅਵੈਅਰਨੈਸ ਗਰੁੱਪ ਦੇ ਸਹਿਯੋਗ ਨਾਲ ਵੋਟਰਾਂ ਨੂੰ ਲੋਕਤੰਤਰ ਵਿਚ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ।
ਜ਼ਿਲ੍ਹਾ ਸਵੀਪ ਅਫ਼ਸਰ ਨਰਿੰਦਰ ਸਿੰਘ ਨੇ ਦੱਸਿਆ ਕਿ ਸਵੀਪ ਟੀਮਾਂ ਵੱਲੋਂ ਜ਼ਿਲ੍ਹੇ ਦੇ ਵੋਟਰਾਂ ਨੂੰ ਲੋਕ ਸਭਾ ਚੋਣਾਂ ਵਿਚ ਵਧ ਚੜ੍ਹ ਕੇ ਮਤਦਾਨ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨਰ ਦੇ ਨਾਅਰੇ ‘ਇਸ ਵਾਰ 70 ਪਾਰ’ ਨੂੰ ਯਕੀਨਨ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਕੂਲਾਂ ਅਤੇ ਕਾਲਜਾਂ ਅੰਦਰ ਵੀ ਵਿਦਿਆਰਥੀਆਂ ਨੂੰ ਵੋਟ ਪਾਉਣ ਅਤੇ ਹੋਰਨਾਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਵੋਟਰਾਂ ਨੂੰ ਲੋਕ ਸਭਾ ਚੋਣਾਂ ਦੀ ਸਮਾਂ ਸਾਰਣੀ, ਵੋਟਿੰਗ ਪ੍ਰਕਿਰਿਆ ਅਤੇ ਈ.ਵੀ.ਐਮ. ਮਸ਼ੀਲਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਚੋਣਾਂ ਸਬੰਧੀ ਜਾਣਕਾਰੀ ਅਤੇ ਕਿਸੇ ਪ੍ਰਕਾਰ ਦੀ ਸ਼ਿਕਾਇਤ ਲਈ ਜ਼ਰੂਰੀ ਐਪਲੀਕੇਸ਼ਨਾਂ ਅਤੇ ਟੋਲ ਫਰੀ ਨੰਬਰਾਂ ਬਾਰੇ ਵੀ ਦੱਸਿਆ ਜਾ ਰਿਹਾ ਹੈ।

 
 
Tags:

Advertisement

Latest News

ਕਾਊਟਿੰਗ ਸਟਾਫ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਕਾਊਟਿੰਗ ਸਟਾਫ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ
ਫਾਜ਼ਿਲਕਾ, 08 ਮਈ 2024:ਲੋਕ ਸਭਾ ਚੋਣਾਂ 2024 ਦੌਰਾਨ ਪੈਣ ਵਾਲੀਆਂ ਵੋਟਾਂ ਦੀ ਗਿਣਤੀ ਲਈ ਲਗਾਏ ਜਾਣ ਵਾਲੇ ਕਾਉਂਟਿੰਗ ਸਟਾਫ ਦੀ...
ਹਰ ਤੰਦਰੁਸਤ ਵਿਅਕਤੀ ਨੂੰ ਮਾਨਵਤਾ ਦੀ ਸੇਵਾ ਲਈ ਖ਼ੂਨ ਦਾਨ ਕਰਨਾ ਚਾਹੀਦੈ-ਵਧੀਕ ਡਿਪਟੀ ਕਮਿਸ਼ਨਰ
ਪਟਿਆਲਾ ਤੋਂ ਕਾਂਗਰਸ ਦੇ ਉਮੀਦਵਾਰ ਡਾ. ਧਰਮਵੀਰ ਗਾਂਧੀ ਨੇ ਪਟਿਆਲਾ ਤੋਂ ਅਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ
IPL ਦੇ 17ਵੇਂ ਸੀਜ਼ਨ ‘ਚ ਅੱਜ ਸਨਰਾਈਜ਼ਰਸ ਹੈਦਰਾਬਾਦ ਦਾ ਸਾਹਮਣਾ ਲਖਨਊ ਸੁਪਰਜਾਇੰਟਸ ਨਾਲ ਹੋਵੇਗਾ
Oppo Reno 12 Pro 5G 50MP ਸੈਲਫੀ ਕੈਮਰੇ,16GB RAM ਦੇ ਨਾਲ ਹੋਵੇਗਾ ਲਾਂਚ
ਵਲਾਦੀਮੀਰ ਪੁਤਿਨ ਨੇ ਮੰਗਲਵਾਰ ਨੂੰ ਪੰਜਵੀਂ ਵਾਰ ਰੂਸ ਦੇ ਰਾਸ਼ਟਰਪਤੀ ਵਜੋਂ ਹਲਫ਼ ਲਿਆ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ 8 ਮਈ ਨੂੰ ਮਲੇਰਕੋਟਲਾ 'ਚ ਕਰਨਗੇ ਰੋਡ ਸ਼ੋਅ