ਬੁਢਲਾਡਾ ਪੀ.ਆਰ.ਟੀ.ਸੀ. ਡੀਪੂ ਨੂੰ ਮਿਲੀਆਂ 6 ਨਵੀਆਂ ਬੱਸਾਂ, ਯਾਤਰੀਆਂ ਲਈ ਸੁਵਿਧਾਵਾਂ ਵਿੱਚ ਵਾਧਾ

ਬੁਢਲਾਡਾ ਪੀ.ਆਰ.ਟੀ.ਸੀ. ਡੀਪੂ ਨੂੰ ਮਿਲੀਆਂ 6 ਨਵੀਆਂ ਬੱਸਾਂ, ਯਾਤਰੀਆਂ ਲਈ ਸੁਵਿਧਾਵਾਂ ਵਿੱਚ ਵਾਧਾ

ਬੁਢਲਾਡਾ, 23 ਅਪ੍ਰੈਲ: ਪੀ.ਆਰ.ਟੀ.ਸੀ. ਡੀਪੂ ਬੁਢਲਾਡਾ ਨੂੰ 6 ਨਵੀਆਂ ਬੱਸਾਂ ਮਿਲਣ ਨਾਲ ਯਾਤਰੀਆਂ ਦੀਆਂ ਸੁਵਿਧਾਵਾਂ ਵਿਚ ਮਹੱਤਵਪੂਰਨ ਵਾਧਾ ਹੋਇਆ ਹੈ। ਹਲਕਾ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ 06 ਨਵੀਆਂ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। 
 
ਵਿਧਾਇਕ ਬੁੱਧ ਰਾਮ ਨੇ ਕਿਹਾ ਕਿ ਇੰਨ੍ਹਾਂ ਬੱਸਾਂ ਦੇ ਸ਼ਾਮਿਲ ਹੋਣ ਨਾਲ ਇਲਾਕੇ ਦੇ ਯਾਤਰੀਆਂ ਨੂੰ ਹੋਰ ਸੁਵਿਧਾਜਨਕ ਅਤੇ ਬਿਹਤਰ ਕਨੈਕਟੀਵਿਟੀ ਮਿਲੇਗੀ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਚੇਅਰਮੈਨ ਹਰਪਾਲ ਜੁਨੇਜਾ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਿਹਤਰ ਆਵਾਜਾਈ ਸਹੂਲਤਾਂ ਦੇਣ ਲਈ ਲਗਾਤਾਰ ਯਤਨਸ਼ੀਲ ਹੈ। ਇਹ ਬੱਸਾਂ ਬੁਢਲਾਡਾ ਤੋਂ ਦਿੱਲੀ, ਜਲੰਧਰ, ਬਠਿੰਡਾ, ਪਟਿਆਲਾ ਵਾਇਆ ਬੋਹਾ ਅਤੇ ਅੰਮ੍ਰਿਤਸਰ ਲਈ ਨਵੇਂ ਰੂਟਾਂ 'ਤੇ ਚੱਲਣਗੀਆਂ।

ਬੁਢਲਾਡਾ ਡੀਪੂ ਦੇ ਜੀ.ਐਮ ਸ੍ਰੀ ਪ੍ਰਵੀਨ ਕੁਮਾਰ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਬੱਸਾਂ ਸ਼ਾਮਿਲ ਕਰਨ ਦੀ ਯੋਜਨਾ ਹੈ।

ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਸ੍ਰੀ ਸਤੀਸ਼ ਸਿੰਗਲਾ, ਕੋਆਪ੍ਰੇਟਿਵ ਬੈਂਕ ਦੇ ਚੇਅਰਮੈਨ ਸੋਹਣਾ ਸਿੰਘ ਕਲੀਪੁਰ ,ਬਸ ਅੱਡਾ ਇੰਚਾਰਜ ਜਗਸੀਰ ਸਿੰਘ, ਪ੍ਰਿੰਸੀਪਲ ਗੁਰਮੀਤ ਸਿੰਘ ਸਿੱਧੂ, ਬਲਜਿੰਦਰ ਸਿੰਘ ਸੈਕਟਰੀ ਅਤੇ ਬਲਵਿੰਦਰ ਸਿੰਘ ਹਾਜ਼ਰ ਸਨ। 

Advertisement

Latest News

ਗੈਂਗਸਟਰਾਂ ਤੇ ਵਾਰ’ ਦੇ 92 ਦਿਨ ਪੂਰੇ, ਸੰਗਠਿਤ ਅਪਰਾਧ ਵਿਰੁੱਧ ਫੈਸਲਾਕੁੰਨ ਕਾਰਵਾਈ ਵਿੱਚ 23,000 ਤੋਂ ਵੱਧ ਗ੍ਰਿਫਤਾਰੀਆਂ: ਬਲਤੇਜ ਪੰਨੂ ਗੈਂਗਸਟਰਾਂ ਤੇ ਵਾਰ’ ਦੇ 92 ਦਿਨ ਪੂਰੇ, ਸੰਗਠਿਤ ਅਪਰਾਧ ਵਿਰੁੱਧ ਫੈਸਲਾਕੁੰਨ ਕਾਰਵਾਈ ਵਿੱਚ 23,000 ਤੋਂ ਵੱਧ ਗ੍ਰਿਫਤਾਰੀਆਂ: ਬਲਤੇਜ ਪੰਨੂ
ਚੰਡੀਗੜ੍ਹ, 23 ਅਪ੍ਰੈਲ   ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ...
ਮੰਡੀਆਂ ਵਿੱਚ ਸੁਵਿਧਾਵਾਂ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਡਿਪਟੀ ਸਪੀਕਰ ਰੌੜੀ
ਪੰਜਾਬ ਸਰਕਾਰ ਵੱਲੋਂ ਅਗੰਮਪੁਰ ਪੁਲ ਦੀ ਸੁਰੱਖਿਆ ਲਈ 19.72 ਕਰੋੜ ਰੁਪਏ ਦੇ ਹੜ੍ਹ-ਰੋਕੂ ਕੰਮ ਜਾਰੀ: ਬਰਿੰਦਰ ਕੁਮਾਰ ਗੋਇਲ
ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਟੁਰਕੂ ਨਾਲ ਪੰਜਾਬ ਦੀ ਭਾਈਵਾਲੀ ਵਿਸ਼ਵਵਿਆਪੀ ਅਧਿਆਪਨ ਜੁਗਤਾਂ ਨੂੰ ਪੰਜਾਬ ਦੇ ਕਲਾਸਰੂਮਾਂ ਤੱਕ ਪਹੁੰਚਾਉਣ ਵਿੱਚ ਮਦਦਗਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਜਨਗਣਨਾ ਦੇ ਪਹਿਲੇ ਗੇੜ ਦੇ ਕੰਮ ਲਈ ਗਿਣਤੀਕਾਰਾਂ ਤੇ ਸੁਪਰਵਾਈਜ਼ਰਾਂ ਦੀਆਂ ਟ੍ਰੇਨਿੰਗਾਂ ਸ਼ੁਰੂ
ਭਲਕੇ (24 ਅਪ੍ਰੈਲ) ਨੂੰ ਰਾਤ 8 ਵਜੇ ਸਿਵਲ ਡਿਫੈਂਸ ਵੱਲੋਂ ਕੀਤੀ ਜਾਵੇਗੀ ਮੋਕ ਡਰਿੱਲ- ਵਧੀਕ ਡਿਪਟੀ ਕਮਿਸ਼ਨਰ
ਬੁਢਲਾਡਾ ਪੀ.ਆਰ.ਟੀ.ਸੀ. ਡੀਪੂ ਨੂੰ ਮਿਲੀਆਂ 6 ਨਵੀਆਂ ਬੱਸਾਂ, ਯਾਤਰੀਆਂ ਲਈ ਸੁਵਿਧਾਵਾਂ ਵਿੱਚ ਵਾਧਾ