ਡਰੱਗ ਮਾਫੀਆ ਵਿਰੁੱਧ ਬੁਲਡੋਜ਼ਰ ਕਾਰਵਾਈ: ਪੰਜਾਬ ਵਿੱਚ ਨਸ਼ਿਆਂ ਵਿਰੁੱਧ ਜੰਗ ਨਵੇਂ ਪੜਾਅ ਵਿੱਚ ਹੋਈ ਦਾਖ਼ਲ

ਡਰੱਗ ਮਾਫੀਆ ਵਿਰੁੱਧ ਬੁਲਡੋਜ਼ਰ ਕਾਰਵਾਈ: ਪੰਜਾਬ ਵਿੱਚ ਨਸ਼ਿਆਂ ਵਿਰੁੱਧ ਜੰਗ ਨਵੇਂ ਪੜਾਅ ਵਿੱਚ ਹੋਈ ਦਾਖ਼ਲ

ਚੰਡੀਗੜ੍ਹ/ਪਟਿਆਲਾ/ਅੰਮ੍ਰਿਤਸਰ, 29 ਅਪ੍ਰੈਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੌਰਾਨ ਨਸ਼ਾ ਮਾਫੀਆ ਵਿਰੁੱਧ ਆਪਣੀ ਕਾਰਵਾਈ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ ਸਥਾਨਕ ਪ੍ਰਸ਼ਾਸਨ ਦੀ ਸਹਾਇਤਾ ਨਾਲ ਅੰਮ੍ਰਿਤਸਰ ਅਤੇ ਪਟਿਆਲਾ ਜ਼ਿਲ੍ਹਿਆਂ ‘ਚ ਦੋ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਢਾਹ ਦਿੱਤੀਆਂ ਹਨ।

ਦੱਸਣਯੋਗ ਹੈ ਕਿ ਅੰਮ੍ਰਿਤਸਰ ਵਿਖੇ ਨਸ਼ਾ ਤਸਕਰ ਰਣਜੀਤ ਸਿੰਘ ਵਾਸੀ ਪਿੰਡ ਮੋਦੇ, ਅੰਮ੍ਰਿਤਸਰ ਦੇ ਘਰ ਨੂੰ ਬੁਲਡੋਜ਼ਰ ਨਾਲ ਢਾਹ ਦਿੱਤਾ ਗਿਆ। ਇਸ ਮੌਕੇ  ਪੁਲਿਸ ਸੁਪਰਡੈਂਟ (ਐਸਪੀ ਜਾਂਚ) ਅੰਮ੍ਰਿਤਸਰ ਆਦਿਤਿਆ ਵਾਰੀਅਰ ਨੇ ਦੱਸਿਆ ਕਿ ਦੋਸ਼ੀ ਰਣਜੀਤ ਸਿੰਘ, ਜਿਸਦਾ ਘਰ ਢਾਹਿਆ ਗਿਆ ਹੈ, ਦਾ ਅਪਰਾਧਿਕ ਪਿਛੋਕੜ ਹੈ ਅਤੇ ਉਸਦੇ ਖਿਲਾਫ ਅੰਮ੍ਰਿਤਸਰ ਅਤੇ ਲੁਧਿਆਣਾ ਸਮੇਤ ਵੱਖ-ਵੱਖ ਜ਼ਿਲ੍ਹਿਆਂ ਵਿੱਚ ਐਨਡੀਪੀਐਸ ਐਕਟ ਤਹਿਤ 6 ਕੇਸਾਂ ਸਮੇਤ 12 ਅਪਰਾਧਿਕ ਮਾਮਲੇ ਦਰਜ ਹਨ।

ਐਸਪੀ ਵਾਰੀਅਰ ਨੇ ਚੇਤਾਵਨੀ ਦਿੱਤੀ ਕਿ ਜੋ ਵੀ ਨਸ਼ਿਆਂ ਦੀ ਤਸਕਰੀ ਰਾਹੀਂ ਧਨ ਇਕੱਠਾ ਕਰਦਾ ਪਾਇਆ ਗਿਆ, ਉਸਦੀ ਜਾਇਦਾਦ ਜਾਂ ਤਾਂ ਜ਼ਬਤ ਕੀਤੀ ਜਾਵੇਗੀ ਜਾਂ ਢਾਹ ਦਿੱਤੀ ਜਾਵੇਗੀ। ਉਨ੍ਹਾਂ ਦੁਹਰਾਇਆ ਕਿ ਸੂਬਾ ਸਰਕਾਰ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਵਚਨਬੱਧ ਹੈ ਅਤੇ ਇਸ ਗੈਰ-ਕਾਨੂੰਨੀ ਕਾਰੋਬਾਰ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।

ਇਸੇ ਤਰ੍ਹਾਂ ਪਟਿਆਲਾ ਵਿੱਚ, ਜ਼ਿਲ੍ਹਾ ਪੁਲਿਸ ਨੇ ਨਗਰ ਨਿਗਮ ਪਟਿਆਲਾ ਦੇ ਸਹਿਯੋਗ ਨਾਲ, ਨਸ਼ਾ ਤਸਕਰ ਗੁਰਤੇਜ ਸਿੰਘ ਉਰਫ਼ ਬੰਟੀ ਦੇ ਪਰਿਵਾਰਕ ਮੈਂਬਰ ਦੁਆਰਾ ਨਗਰ ਨਿਗਮ ਦੀ ਪ੍ਰਵਾਨਗੀ ਤੋਂ ਬਿਨਾਂ ਰਿਹਾਇਸ਼ੀ ਪਲਾਟਾਂ 'ਤੇ ਗੈਰ-ਕਾਨੂੰਨੀ ਤੌਰ 'ਤੇ ਬਣਾਈਆਂ ਚਾਰ ਵਪਾਰਕ ਦੁਕਾਨਾਂ ਨੂੰ ਢਾਹ ਦਿੱਤਾ ਹੈ। ਇਹ ਦੁਕਾਨਾਂ ਅਰਬਨ ਅਸਟੇਟ ਪੁਲਿਸ ਸਟੇਸ਼ਨ ਦੇ ਅਧਿਕਾਰ ਖੇਤਰ ਅਧੀਨ ਬਾਬਾ ਦੀਪ ਸਿੰਘ ਨਗਰ ਦੀ ਗਲੀ ਨੰਬਰ 4 ਵਿੱਚ ਸਥਿਤ ਸਨ।

ਇਸ ਕਾਰਵਾਈ ਦੀ ਨਿਗਰਾਨੀ ਕਰਨ ਵਾਲੇ ਐਸਪੀ ਸਿਟੀ ਪਲਵਿੰਦਰ ਸਿੰਘ ਚੀਮਾ ਨੇ ਕਿਹਾ ਕਿ ਦੋਸ਼ੀ ਗੁਰਤੇਜ ਸਿੰਘ ਐਨਡੀਪੀਐਸ ਐਕਟ ਤਹਿਤ ਦੋ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਕਮਿਸ਼ਨਰ ਵੱਲੋਂ ਜਾਰੀ ਜਾਇਦਾਦ ਢਾਹੁਣ ਦੇ ਅੰਤਿਮ ਨੋਟਿਸ (ਨੰਬਰ 214/ਬੀਐਲਡੀ, ਮਿਤੀ 11 ਅਪ੍ਰੈਲ, 2025) ਤੋਂ ਬਾਅਦ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਗਈ।

ਦੱਸਣਯੋਗ ਹੈ ਕਿ ਇਹ ਕਾਰਵਾਈ ਸਹਾਇਕ ਟਾਊਨ ਪਲੈਨਰ ਕਰਨਜੀਤ ਸਿੰਘ ਅਤੇ ਬਿਕਰਮਜੀਤ ਸਿੰਘ ਦੀ ਨਿਗਰਾਨੀ ਹੇਠ ਕੀਤੀ ਗਈ, ਜਿਸ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪੁਲਿਸ ਤਾਇਨਾਤ ਸੀ। ਨਾਇਬ ਤਹਿਸੀਲਦਾਰ ਅਰਮਾਨ ਜੋਸ਼ਨ ਨੇ ਡਿਊਟੀ ਮੈਜਿਸਟ੍ਰੇਟ ਵਜੋਂ ਸੇਵਾ ਨਿਭਾਈ।

Tags:

Advertisement

Advertisement

Latest News

ਡਿਪਟੀ ਕਮਿਸ਼ਨਰ ਵਲੋਂ ਨਾਗਰਿਕ ਸੇਵਾਵਾਂ ’ਚ ਜ਼ੀਰੋ ਪੈਂਡੇਂਸੀ ਯਕੀਨੀ ਬਣਾਉਣ ਦੀਆਂ ਹਦਾਇਤਾਂ ਡਿਪਟੀ ਕਮਿਸ਼ਨਰ ਵਲੋਂ ਨਾਗਰਿਕ ਸੇਵਾਵਾਂ ’ਚ ਜ਼ੀਰੋ ਪੈਂਡੇਂਸੀ ਯਕੀਨੀ ਬਣਾਉਣ ਦੀਆਂ ਹਦਾਇਤਾਂ
ਜਲੰਧਰ, 14 ਦਸੰਬਰ :                               ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਨਾਗਰਿਕ ਸੇਵਾਵਾਂ ਮੁਹੱਈਆ...
ਪੰਜਾਬ ਨੇ ਰਾਸ਼ਟਰੀ ਊਰਜਾ ਸੰਭਾਲ ਪੁਰਸਕਾਰਾਂ-2025 ਦੇ ਸੂਬਿਆਂ ਦੀ ਕਾਰਗੁਜ਼ਾਰੀ ਵਰਗ ਵਿਚ ਦੇਸ਼ ਭਰ ਵਿਚੋਂ ਦੂਜਾ ਸਥਾਨ ਕੀਤਾ ਹਾਸਲ
ਅੰਮ੍ਰਿਤਸਰ ਵਿੱਚ ਡਰੱਗ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਤੇ ਇੱਕ ਪਿਸਤੌਲ ਸਮੇਤ ਚਾਰ ਕਾਬੂ
ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਚੋਣ ਅਮਲ ਵਿੱਚ ਲੱਗੇ ਅਧਿਕਾਰੀਆਂ/ਕਰਮਚਾਰੀਆਂ, ਸੁਰੱਖਿਆ ਕਰਮਚਾਰੀਆਂ ਅਤੇ ਵੋਟਰਾਂ ਦਾ ਕੀਤਾ ਧੰਨਵਾਦ
ਵਿਧਾਇਕ ਡਾ. ਅਜੇ ਗੁਪਤਾ ਨੇ ਦੋ ਵਾਰਡਾਂ ਵਿੱਚ ਗਲੀਆਂ ਦੀ ਉਸਾਰੀ ਲਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ
ਵਿਧਾਇਕ ਡਾ. ਅਜੇ ਗੁਪਤਾ ਨੇ ਦੋ ਵਾਰਡਾਂ ਵਿੱਚ ਗਲੀਆਂ ਦੀ ਉਸਾਰੀ ਲਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ
ਰਾਏਸਰ ਪਟਿਆਲ ਪਿੰਡ ਦੇ ਬੂਥ ਨੰਬਰ 20 ‘ਤੇ ਬੈਲਟ ਪੇਪਰਾਂ ਦੀ ਛਪਾਈ ਗ਼ਲਤ ਹੋਣ ਕਰਕੇ ਪੰਚਾਇਤ ਸੰਮਤੀ ਜ਼ੋਨ ਦਾ ਮਤਦਾਨ ਮੁਲਤਵੀ