ਜਿਲ੍ਹਾ ਫਰੀਦਕੋਟ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੰਮ੍ਰਿਤਸਰ ਲਈ ਬੱਸਾਂ ਰਵਾਨਾ

ਜਿਲ੍ਹਾ ਫਰੀਦਕੋਟ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੰਮ੍ਰਿਤਸਰ ਲਈ ਬੱਸਾਂ ਰਵਾਨਾ

ਕੋਟਕਪੂਰਾ/ਫਰੀਦਕੋਟ/ਜੈਤੋ 26 ਦਸੰਬਰ (     )
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਹਲਕੇ ਦੇ ਪਿੰਡ ਮੋਰਾਂਵਾਲੀ ਵਿਖੇ ਅੱਜ ਸਵੇਰੇ ਅੰਮ੍ਰਿਤਸਰ ਦੇ ਤੀਰਥ ਯਾਤਰਾ ਲਈ 45 ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਤੀਰਥ ਯਾਤਰਾ ਯੋਜਨਾ ਤਹਿਤ ਸਰਧਾਲੂਆਂ ਨੂੰ ਪਵਿੱਤਰ ਸਥਾਨਾਂ ਦੇ ਦਰਸ਼ਨ ਕਰਵਾਉਣ ਦੀ ਪਹਿਲਕਦਮੀ ਬਹੁਤ ਹੀ ਸ਼ਲਾਘਯੋਗ ਹੈ। ਇਸ ਮੌਕੇ ਉਨ੍ਹਾਂ ਨੇ ਯਾਤਰੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਮਈ ਅਤੇ ਸੁਰੱਖਿਅਤ ਯਾਤਰਾ ਲਈ ਕਾਮਨਾ ਕੀਤੀ।
ਸ. ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਪੰਜਾਬ ਸਰਕਾਰ ਦੀ ਇੱਕ ਮਹੱਤਵਪੂਰਨ ਲੋਕ-ਕਲਿਆਣ ਯੋਜਨਾ ਹੈ, ਜਿਸ ਦਾ ਮੁੱਖ ਉਦੇਸ਼ ਵੱਡੀ ਉਮਰ ਦੇ ਨਾਗਰਿਕਾਂ, ਔਰਤਾਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਨੂੰ ਮੁਫ਼ਤ ਤੀਰਥ ਯਾਤਰਾ ਦੀ ਸਹੂਲਤ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਰਾਜ ਦੇ ਵੱਖ-ਵੱਖ ਹਿੱਸਿਆਂ ਤੋਂ ਸ਼ਰਧਾਲੂਆਂ ਨੂੰ ਅੰਮ੍ਰਿਤਸਰ ਸਮੇਤ ਹੋਰ ਪ੍ਰਮੁੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ।
ਇਸੇ ਲੜੀ ਤਹਿਤ ਐਮ.ਐਲ. ਏ ਸ. ਗੁਰਦਿੱਤ ਸੇਖੋ ਦੀ ਧਰਮ ਪਤਨੀ ਮੈਡਮ ਬੇਅੰਤ ਕੌਰ ਨੇ ਪਿੰਡ ਮੁਮਾਰਾ ਫਰੀਦਕੋਟ ਤੋਂ ਅੱਜ  ਅੰਮ੍ਰਿਤਸਰ ਦੇ ਤੀਰਥ ਯਾਤਰਾ ਲਈ 42 ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ।  ਮੈਡਮ ਬੇਅੰਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ  ਅਤੇ ਰਹੇਗੀ। ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਮਾਰਕਿਟ ਕਮੇਟੀ ਰਮਨਦੀਪ ਸਿੰਘ ਮੁਮਾਰਾ ਮੌਜੂਦ ਸਨ।
ਇਸੇ ਤਰ੍ਹਾਂ ਪੰਜਾਬ ਸਰਕਾਰ ਦੀ ਮਹੱਤਵਪੂਰਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਜੈਤੋ ਤੋਂ ਬੀ.ਡੀ.ਪੀ.ਓ ਇਕਬਾਲ ਸਿੰਘ ਸੰਧੂ ਅੰਮ੍ਰਿਤਸਰ ਦੀ ਤੀਰਥ ਯਾਤਰਾ ਲਈ 44 ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ।  
ਇਸ ਮੌਕੇ ਬੀ.ਡੀ.ਪੀ.ਓ ਵਿਕਾਸ ਸ਼ਰਮਾ, ਸਰਪੰਚ ਸਰਬਜੀਤ ਸਿੰਘ ਮੋਰਾਂਵਾਲੀ, ਸਰਪੰਚ ਅਭੇ ਸਿੰਘ ਢਿੱਲੋਂ ਚੰਦਬਾਜਾ, ਬਲਜੀਤ ਸਿੰਘ ਬੱਬੂ, ਰਾਜਦੀਪ ਸਿੰਘ, ਸਰਪੰਚ ਜੱਸ ਕੌਰ ਪਿੰਡ ਮੁਮਾਰਾ, ਹਰਜੀਤ ਸਿੰਘ ਸਰਪੰਚ ਚੰਨੀਆ ਅਤੇ ਵੱਡੀ ਗਿਣਤੀ ਵਿਚ ਸ਼ਰਧਾਲੂ ਹਾਜਰ ਸਨ। 

Advertisement

Advertisement

Latest News

ਬਰਨਾਲਾ ਵਿੱਚ ਪਾਣੀ ਸਪਲਾਈ ਅਤੇ ਸੀਵਰੇਜ ਸ਼ਿਕਾਇਤਾਂ ਲਈ ਜਾਰੀ ਹੋਇਆ ਪਬਲਿਕ ਹੈਲਪਲਾਈਨ ਨੰਬਰ ਬਰਨਾਲਾ ਵਿੱਚ ਪਾਣੀ ਸਪਲਾਈ ਅਤੇ ਸੀਵਰੇਜ ਸ਼ਿਕਾਇਤਾਂ ਲਈ ਜਾਰੀ ਹੋਇਆ ਪਬਲਿਕ ਹੈਲਪਲਾਈਨ ਨੰਬਰ
ਬਰਨਾਲਾ, 26 ਦਸੰਬਰ   ਬਰਨਾਲਾ ਸ਼ਹਿਰ ਵਿੱਚ ਪਾਣੀ ਸਪਲਾਈ ਅਤੇ ਸੀਵਰੇਜ ਸਬੰਧੀ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਉਣ ਲਈ ਨਗਰ ਨਿਗਮ...
ਅੰਮਰੁਤ-02 ਸਕੀਮ ਤਹਿਤ ਸੀਵਰੇਜ਼ ਪਾਉਣ ਦਾ ਕੰਮ ਮਿੱਥੇ ਸਮੇਂ ਵਿੱਚ ਕੀਤਾ ਜਾਵੇ ਮੁਕੰਮਲ: ਡਿਪਟੀ ਕਮਿਸ਼ਨਰ
ਸਰਕਾਰੀ ਦਫ਼ਤਰਾਂ ਵਿਚ ਬਜ਼ੁਰਗਾਂ ਦੇ ਕੰਮ ਪਹਿਲ ਦੇ ਆਧਾਰ 'ਤੇ ਕੀਤੇ ਜਾਣ: ਡਿਪਟੀ ਕਮਿਸ਼ਨਰ
ਵੀਰ ਬਾਲ ਦਿਵਸ ਨਾਲੋਂ ਸਾਹਿਬਜ਼ਾਦਿਆਂ ਦਾ ਬਲੀਦਾਨ ਦਿਵਸ ਛੋਟੇ ਸਾਹਿਬਜ਼ਾਦਿਆਂ ਨੂੰ ਸੱਚੀ ਸ਼ਰਧਾਂਜਲੀ: ਅਮਨ ਅਰੋੜਾ
ਉਦਯੋਗ ਤੇ ਵਣਜ ਮੰਤਰੀ ਵੱਲੋਂ ਐਮ.ਐਸ.ਐਮ.ਈਜ਼. ਨਾਲ ਮੁਲਾਕਾਤ; ਕੰਪਨੀਆਂ ਵੱਲੋਂ ਪੰਜਾਬ ਵਿੱਚ ਨਿਵੇਸ਼ ਅਤੇ ਵਿਸਥਾਰਤ ਯੋਜਨਾਵਾਂ ਦਾ ਐਲਾਨ
'ਯੁੱਧ ਨਸ਼ਿਆਂ ਵਿਰੁੱਧ': 300ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.8 ਕਿਲੋਗ੍ਰਾਮ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ
ਉੱਤਰਾਖੰਡ ਦੇ ਰਾਜਪਾਲ ਵੱਲੋਂ ਵੀਰ ਬਾਲ ਦਿਵਸ 2025 ਨੂੰ ਸਮਰਪਿਤ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਦੀ ਸਾਹਿਤਕ ਚਿੱਤਰਕਾਰੀ ਰਚਨਾ ਲਾਂਚ