ਯੋਗਾ ਕਰਨ ਨਾਲ ਲੋਕਾਂ ਨੇ ਹਸਪਤਾਲਾਂ ਤੋਂ ਕੀਤਾ ਕਿਨਾਰਾ, ਜੀਵਨ 'ਚ ਸਿਹਤ ਦਾ ਆ ਰਿਹਾ ਨਵਾਂ ਮੋੜ

ਯੋਗਾ ਕਰਨ ਨਾਲ ਲੋਕਾਂ ਨੇ ਹਸਪਤਾਲਾਂ ਤੋਂ ਕੀਤਾ ਕਿਨਾਰਾ, ਜੀਵਨ 'ਚ ਸਿਹਤ ਦਾ ਆ ਰਿਹਾ ਨਵਾਂ ਮੋੜ

ਲੁਧਿਆਣਾ, 15 ਜੂਨ (000) - ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 'ਸੀ.ਐਮ. ਦੀ ਯੋਗਸ਼ਾਲਾ' ਨੂੰ ਚਲਾਇਆ ਜਾ ਰਿਹਾ ਹੈ, ਜੋ ਅਕਤੂਬਰ 2023 ਤੋਂ ਪੰਜਾਬ ਦੇ ਕੁਝ ਜ਼ਿਲ੍ਹਿਆਂ ਤੋਂ ਚੱਲ ਕੇ ਅੱਜ ਪੰਜਾਬ ਦੇ ਹਰ ਪਿੰਡ ਅਤੇ ਕਸਬੇ ਤੱਕ ਪਹੁੰਚ ਕੀਤੀ ਹੈ।

ਇਸ ਮਸ਼ੀਨੀ ਯੁੱਗ ਵਿੱਚ ਹਰ ਘਰ ਵਿੱਚ ਕੋਈ ਨਾ ਕੋਈ ਬਿਮਾਰੀ ਦਾ ਹੋਣਾ ਆਮ ਗੱਲ ਹੈ ਪਰ ਸੀ.ਐਮ. ਦੀ ਯੋਗਸ਼ਾਲਾ ਰਾਹੀਂ ਹਰ ਬਿਮਾਰੀ ਬਿਨਾਂ ਦਵਾਈ ਤੋਂ, ਯੋਗਾ ਕਰਕੇ ਠੀਕ ਹੋ ਰਹੀ ਹੈ। ਪੰਜਾਬ ਸਰਕਾਰ ਦੀ ਵਿਸ਼ੇਸ਼ ਪਹਿਲਕਦਮੀ ਤਹਿਤ ਲੁਧਿਆਣੇ ਦੇ ਲੋਕਾਂ ਨੂੰ ਵੱਖ-ਵੱਖ ਰੋਗਾਂ ਵਿੱਚ ਆਰਾਮ ਮਿਲ ਰਿਹਾ ਹੈ।

ਜ਼ਿਲ੍ਹਾ ਕੋਆਰਡੀਨੇਟਰ ਚੰਦਨ ਕੁਮਾਰ ਸਤਿਆਰਥੀ ਨੇ ਦੱਸਿਆ ਕਿ ਲੁਧਿਆਣਾ ਦੀਆਂ ਵੱਖ-ਵੱਖ ਤਹਿਸੀਲਾਂ ਅਤੇ ਬਲਾਕ ਜਿਸ ਵਿੱਚ ਸਮਰਾਲਾ, ਮਾਛੀਵਾੜਾ, ਖੰਨਾ, ਦੋਰਾਹਾ, ਮਲੌਦ, ਡੇਹਲੋ, ਜਗਰਾਉਂ, ਸਿਧਵਾਂ ਬੇਟ, ਪਖੋਵਾਲ, ਸੁਧਾਰ, ਹਲਾਵਾਰਾ, ਰਾਏਕੋਟ ਤੇ ਲੁਧਿਆਣਾ ਦੇ ਵੱਖ-ਵੱਖ ਪਾਰਕ, ਮੰਦਿਰ, ਗੁਰਦੁਆਰਿਆਂ ਵਿੱਚ ਲਗਭਗ 185 ਸਥਾਨਾਂ 'ਤੇ ਸ਼ਾਨਦਾਰ ਢੰਗ ਨਾਲ ਯੋਗਸ਼ਾਲਾ ਚੱਲ ਰਹੀ ਹੈ।

ਲੋਕਾਂ ਦੇ ਭਰਵੇਂ ਹੁੰਗਾਰੇ ਨਾਲ ਨੌਜਵਾਨੀ ਦਾ ਸਮੁੱਚਾ ਵਿਕਾਸ ਹੋ ਰਿਹਾ ਹੈ, ਬੱਚੇ ਅਤੇ ਬੁਜ਼ੁਰਗ ਵੀ ਇਸਦਾ ਲਾਭ ਲੈ ਰਹੇ ਹਨ. ਨੌਜਵਾਨ ਨਸ਼ੇ ਤੋਂ ਦੂਰ ਅਤੇ ਤਣਾਅ ਮੁਕਤ ਹੋ ਰਹੇ ਹਨ ਅਤੇ ਸਰਕਾਰ ਦੀ ਇਸ ਪਹਿਲ ਦੀ ਪਿੰਡ-ਪਿੰਡ ਵਿੱਚ ਸ਼ਲਾਘਾ ਹੋ ਰਹੀ ਹੈ। ਪੰਜਾਬ ਸਰਕਾਰ ਦੀ ਇਸ ਪਹਿਲ ਤੋਂ ਹਰ ਪਿੰਡ, ਹਰ ਸ਼ਹਿਰ ਅਤੇ ਹਰ ਗਲੀ-ਮੁਹੱਲੇ ਵਿੱਚ ਖੁਸ਼ੀ ਦੀ ਲਹਿਰ ਹੈ। ਇਸ ਪ੍ਰੋਗਰਾਮ ਤਹਿਤ ਮਾਹਿਰ ਯੋਗ ਟ੍ਰੇਨਰਾਂ ਵੱਲੋਂ ਮੁਫ਼ਤ ਯੋਗਾ ਕਲਾਸਾਂ ਲਗਾਈਆਂ ਜਾ ਰਹੀਆਂ ਹਨ ਜਿਸ ਵਿੱਚ ਯੌਗਿਕ ਸੂਖਮ ਅਭਿਆਸ, ਆਸਣ, ਪ੍ਰਾਣਿਆਮ ਅਤੇ ਧਿਆਨ ਲਾਉਣਾ ਸਿਖਾਇਆ ਜਾ ਰਿਹਾ ਹੈ. ਇਨਾਂ ਕਲਾਸਾਂ ਵਿੱਚ ਹਰ ਉਮਰ ਦੇ ਲੋਕ ਸ਼ਾਮਲ ਹੋ ਰਹੇ ਹਨ ਅਤੇ ਉਨ੍ਹਾਂ ਦੀਆਂ ਵੱਖ-ਵੱਖ ਕਿਸਮਾਂ ਦੀਆਂ ਬਿਮਾਰੀਆਂ ਜਿਵੇਂ ਕਿ ਜੋੜਾਂ ਦਾ ਦਰਦ, ਥਾਇਰਡ, ਬਲੱਡ ਪ੍ਰੈਸ਼ਰ ਤੋਂ ਰਾਹਤ ਮਿਲ ਰਹੀ ਹੈ।

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜ਼ਿਲ੍ਹਾਂ ਨਿਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਉਹ 'ਸੀ.ਐਮ. ਦੀ ਯੋਗਸ਼ਾਲਾ' ਦਾ ਵੱਧ ਤੋਂ ਵੱਧ ਲਾਭ ਲੈਣ। ਜੇਕਰ ਕੋਈ ਵੀ ਪਿੰਡ, ਮੁਹੱਲੇ ਜਾਂ ਸ਼ਹਿਰ ਵਿੱਚ ਯੋਗਸ਼ਾਲਾ ਦੀ ਸ਼ੁਰੂਆਤ ਕਰਨਾ ਚਾਹੁੰਦਾ ਹੈ ਤਾਂ ਉਹ ਇਸ ਨੰਬਰ 76694-00500 'ਤੇ ਕਾਲ ਕਰ ਸਕਦਾ ਹੈ। ਕਲਾਸ ਸ਼ੁਰੂ ਕਰਵਾਉਣ ਲਈ ਘੱਟੋ-ਘੱਟ 25 ਮੈਂਬਰਾਂ ਦਾ ਹੋਣਾ ਜ਼ਰੂਰੀ ਹੈ। ਇਹ ਕਲਾਸਾਂ 'ਸੀ.ਐਮ. ਦੀ ਯੋਗਸ਼ਾਲਾ' ਦੁਆਰਾ ਮੁਫਤ ਮੁਫ਼ਤ ਚਲਾਈਆਂ ਜਾਂਦੀਆਂ ਹਨ

Tags:

Advertisement

Latest News

ਪ੍ਰਧਾਨ ਮੰਤਰੀ ਮੋਦੀ ਦੇ ‘X’ ‘ਤੇ 100 ਮਿਲੀਅਨ Followers ਹੋਣ ‘ਤੇ ਟੇਸਲਾ ਦੇ CEO ਐਲਨ ਮਸਕ ਨੇ ਦਿੱਤੀ ਵਧਾਈ ਪ੍ਰਧਾਨ ਮੰਤਰੀ ਮੋਦੀ ਦੇ ‘X’ ‘ਤੇ 100 ਮਿਲੀਅਨ Followers ਹੋਣ ‘ਤੇ ਟੇਸਲਾ ਦੇ CEO ਐਲਨ ਮਸਕ ਨੇ ਦਿੱਤੀ ਵਧਾਈ
New Delhi,21 July,2024,(Azad Soch News):-  ਟੇਸਲਾ ਦੇ CEO ਐਲਨ ਮਸਕ ਨੇ ਪ੍ਰਧਾਨ ਮੰਤਰੀ ਮੋਦੀ (Prime Minister Modi) ਨੂੰ ਸੋਸ਼ਲ ਮੀਡੀਆ...
ਪੰਜਾਬ ਯੂਨੀਵਰਸਿਟੀ ਦੇਸ਼ ਦੀਆਂ ਸਰਵੋਤਮ ਯੂਨੀਵਰਸਿਟੀਆਂ ਵਿੱਚੋਂ 10ਵੇਂ ਅਤੇ ਵਿਸ਼ਵ ਪੱਧਰ ’ਤੇ 737 ਯੂਨੀਵਰਸਿਟੀਆਂ ਵਿੱਚ ਸ਼ਾਮਲ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 21-07-2024 ਅੰਗ 729
ਦਿੱਲੀ-ਪੰਜਾਬ ਵਾਂਗ ਹਰਿਆਣੇ ਦੀ ਸੱਤਾ ਆਮ ਆਦਮੀ ਪਾਰਟੀ ਨੂੰ ਸੌਂਪ ਦਿਓ,ਇੱਥੇ ਵੀ ਚੋਰੀਆਂ ਰੁਕ ਜਾਣਗੀਆਂ-ਭਗਵੰਤ ਮਾਨ
ਪੰਜਾਬ ਪੁਲਿਸ ਨੇ ਅੰਤਰ-ਸਰਹੱਦੀ ਨਸ਼ਾ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼; ਤਿੰਨ ਨਸ਼ਾ ਤਸਕਰਾਂ ਸਮੇਤ ਇੱਕ ਵੱਡੀ ਮੱਛੀ ਗ੍ਰਿਫਤਾਰ
ਪੰਜਾਬ ਵਿੱਚ ਝੋਨੇ ਦੀ ਬਜਾਏ ਬਦਲਵੀਆਂ ਫ਼ਸਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਹੈਕਟੇਅਰ ਦਿੱਤੇ ਜਾਣਗੇ ਸਾਢੇ 17 ਹਜ਼ਾਰ ਰੁਪਏ
23 ਜੁਲਾਈ ਨੂੰ ਵੱਡੀ ਮੁਹਿੰਮ ਤਹਿਤ ਐਸ.ਏ.ਐਸ.ਨਗਰ ਪ੍ਰਸ਼ਾਸਨ ਇੱਕ ਦਿਨ ਵਿੱਚ 1.5 ਲੱਖ ਬੂਟੇ ਲਗਾਏਗਾ