ਤੀਸਰੇ ਦਿਨ ਤੱਕ ਜ਼ਿਲ੍ਹਾ ਪ੍ਰੀਸ਼ਦ ਲਈ ਕੁੱਲ 6 ਤੇ ਪੰਚਾਇਤ ਸੰਮਤੀ ਲਈ ਕੁੱਲ 47 ਨਾਮਜ਼ਦਗੀ ਪੱਤਰ ਹੋਏ ਦਾਖਲ

ਤੀਸਰੇ ਦਿਨ ਤੱਕ ਜ਼ਿਲ੍ਹਾ ਪ੍ਰੀਸ਼ਦ ਲਈ ਕੁੱਲ 6 ਤੇ ਪੰਚਾਇਤ ਸੰਮਤੀ ਲਈ ਕੁੱਲ 47 ਨਾਮਜ਼ਦਗੀ ਪੱਤਰ ਹੋਏ ਦਾਖਲ

ਫਾਜ਼ਿਲਕਾ ਦਸੰਬਰ

ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ 14 ਦਸੰਬਰ 2025 ਨੂੰ ਹੋਣ ਵਾਲੀਆਂ ਚੌਣਾਂ ਦੇ ਮੱਦੇਨਜ਼ਰ ਤੀਸਰੇ ਦਿਨ ਤੱਕ ਜ਼ਿਲ੍ਹਾ ਪ੍ਰੀਸ਼ਦ ਲਈ ਕੁੱਲ 6 ਤੇ ਪੰਚਾਇਤ ਸੰਮਤੀ ਲਈ ਕੁੱਲ 47 ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। ਇਨ੍ਹਾਂ ਚੋਣਾਂ ਲਈ ਦਸੰਬਰ 2025 ਤੱਕ ਚਾਹਵਾਨ ਉਮੀਦਵਾਰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਦਰਮਿਆਨ ਆਪਣੇ ਨਾਮਜ਼ਦਗੀ ਪੱਤਰ ਭਰ ਸਕਣਗੇ।

ਵਧੀਕ ਜ਼ਿਲ੍ਹਾ ਚੋਣ ਅਫ਼ਸਰ -ਕਮ - ਵਧੀਕ ਡਿਪਟੀ ਕਮਿਸ਼ਨਰ (ਵਿ) ਸ੍ਰੀ ਸੁਭਾਸ਼ ਚੰਦਰ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਅੰਦਰ ਪੈਂਦੀਆਂ ਪੰਚਾਇਤੀ ਸੰਮਤੀਆਂ ਲਈ ਤੀਸਰੀ ਦਿਨ ਤੱਕ ਕੁੱਲ 47 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ ਜ਼ਿਨ੍ਹਾਂ ਵਿਚੋਂ ਪੰਚਾਇਤ ਸੰਮਤੀ ਅਰਨੀਵਾਲਾ ਤੋਂ 6 , ਪੰਚਾਇਤ ਸੰਮਤੀ ਫਾਜ਼ਿਲਕਾ ਤੋਂ 7, ਪੰਚਾਇਤ ਸੰਮਤੀ ਜਲਾਲਾਬਾਦ ਤੋਂ 5, ਪੰਚਾਇਤ ਸੰਮਤੀ ਬਲੂਆਣਾ ਐਟ ਅਬੋਹਰ ਤੋਂ 16  ਤੇ ਪੰਚਾਇਤ ਸੰਮਤੀ ਖੂਈਆਂ ਸਰਵਰ ਐਟ ਅਬੋਹਰ ਤੋਂ 13 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਵਧੀਕ ਡਿਪਟੀ ਕਮਿਸ਼ਨਰ (ਜ) ਦੇ ਦਫਤਰ ਅਤੇ ਪੰਚਾਇਤ ਸੰਮਤੀ ਫਾਜ਼ਿਲਕਾ ਲਈ ਸਰਕਾਰੀ ਐਮ. ਆਰ. ਕਾਲਜਫਾਜ਼ਿਲਕਾ ਕਮਰਾ ਨੰਬਰ 17,  ਪੰਚਾਇਤ ਸੰਮਤੀ ਅਰਨੀਵਾਲਾ ਲਈ ਸਕੂਲ ਆਫ਼ ਐਮੀਨਾਂਸ ਅਰਨੀਵਾਲਾ ਸ਼ੇਖ ਸੁਭਾਨ ਕਾਮਰਸ ਬਲਾਕ ਵਿਚਪੰਚਾਇਤ ਸੰਮਤੀ ਜਲਾਲਾਬਾਦ ਲਈ ਦਫ਼ਤਰ ਉਪ ਮੰਡਲ ਅਫ਼ਸਰ-ਕਮ-ਮਾਈਨਿੰਗਸਰਕਾਰੀ ਲੜਕੀਆਂ ਜਲਾਲਾਬਾਦਪੰਚਾਇਤ ਸੰਮਤੀ ਬਲੂਆਣਾ ਲਈ ਤਹਿਸੀਲਦਾਰ ਦਫ਼ਤਰ ਕੋਰਟ ਰੂਮ ਅਬੋਹਰ ਅਤੇ ਪੰਚਾਇਤ ਸੰਮਤੀ ਖੂਈਆਂ ਸਰਵਰ ਲਈ ਤਹਿਸੀਲਦਾਰ ਅਬੋਹਰ ਵੱਲੋਂ ਆਪਣੇ ਦਫ਼ਤਰ 'ਚ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਜਾਣਗੇ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਲਈ ਵੋਟਾਂ 14 ਦਸੰਬਰ 2025 ਨੂੰ ਸਵੇਰੇ ਵਜੇ ਤੋਂ ਸ਼ਾਮ ਵਜੇ ਤੱਕ ਪੈਣਗੀਆਂ। ਦਸੰਬਰ 2025 (ਸ਼ੁੱਕਰਵਾਰ) ਨੂੰ ਦਾਖ਼ਲ ਕੀਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ। ਦਸੰਬਰ 2025 (ਸ਼ਨੀਵਾਰ) ਨੂੰ ਦੁਪਹਿਰ 3.00 ਵਜੇ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ। । ਵੋਟਾਂ ਦੀ ਗਿਣਤੀ 17 ਦਸੰਬਰ 2025 (ਬੁੱਧਵਾਰ) ਨੂੰ ਹੋਵੇਗੀ।

 

Tags:

Advertisement

Latest News

ਵਿਕਾਸ ਕਾਰਜਾਂ ‘ਚ ਪਾਰਦਰਸ਼ਤਾ ਤੇ ਗੁਣਵੱਤਾ ਮੁੱਖ ਤਰਜੀਹ : ਬ੍ਰਮ ਸ਼ੰਕਰ ਜਿੰਪਾ ਵਿਕਾਸ ਕਾਰਜਾਂ ‘ਚ ਪਾਰਦਰਸ਼ਤਾ ਤੇ ਗੁਣਵੱਤਾ ਮੁੱਖ ਤਰਜੀਹ : ਬ੍ਰਮ ਸ਼ੰਕਰ ਜਿੰਪਾ
ਹੁਸ਼ਿਆਰਪੁਰ, 2 ਮਾਰਚ :ਵਿਕਾਸ ਦੀ ਦਿਸ਼ਾ ਵਿਚ ਇਕ ਹੋਰ ਮਹੱਤਵਪੂਰਨ ਕਦਮ ਚੁੱਕਦੇ ਹੋਏ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ...
ਪੰਜਾਬ ਵਿਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਨਵੇਂ ਕੋਚ ਭਰਤੀ ਕੀਤੇ ਜਾਣਗੇ -- ਕੈਬਨਿਟ ਮੰਤਰੀ ਡਾ. ਬਲਜੀਤ ਕੌਰ
‘ਯੁੱਧ ਨਸ਼ਿਆਂ ਵਿਰੁੱਧ’ ਦਾ ਇੱਕ ਸਾਲ - 36,178 ਐਫਆਈਆਰ, 51,648 ਗ੍ਰਿਫਤਾਰੀਆਂ, ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜੰਗ ਹੋਰ ਤੇਜ਼: ਬਲਤੇਜ ਪੰਨੂ
ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਸਿਵਲ ਹਸਪਤਾਲ ਫਿਰੋਜ਼ਪੁਰ ਪਹੁੰਚ ਕੇ ਮਰੀਜ਼ਾਂ ਦਾ ਜਾਣਿਆ ਹਾਲ-ਚਾਲ
ਧੂਰੀ ਵਾਸੀਆਂ ਦੀ ਹਰੇਕ ਸਮੱਸਿਆ ਦਾ ਸਮਾਂਬੱਧ ਢੰਗ ਨਾਲ ਹੋਵੇਗਾ ਨਿਪਟਾਰਾ : ਓ.ਐਸ.ਡੀ. ਸੁਖਵੀਰ ਸਿੰਘ
ਵਿਧਾਇਕ ਸ਼ੈਰੀ ਕਲਸੀ ਵੱਲੋਂ ਬਟਾਲਾ ਵਿਖੇ ਕਰਵਾਏ ਸਮਾਗਮ ਦੌਰਾਨ ਉੱਦਮੀ ਮਹਿਲਾਵਾਂ ਦਾ ਸਨਮਾਨ
ਪਿੰਡ ਹਜ਼ਾਰਾ ਸਿੰਘ ਵਾਲਾ ਵਿਖੇ ਕੈਂਪ ਲਗਾ ਕੇ 24 ਘੰਟੇ ਦਿੱਤੀਆਂ ਜਾ ਰਹੀਆਂ ਹਨ ਮੈਡੀਕਲ ਸੁਵਿਧਾਵਾਂ : ਡਾ ਰਾਜੀਵ ਪਰਾਸ਼ਰ