ਅਗਰਵਾਲ ਸਮਾਜ ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਨਗਰ ਕੌਂਸਲ ਟੀਮ ਦਾ ਸਨਮਾਨ

ਅਗਰਵਾਲ ਸਮਾਜ ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਨਗਰ ਕੌਂਸਲ ਟੀਮ ਦਾ ਸਨਮਾਨ

ਸੁਨਾਮ, 29 ਜੂਨ        ਸਥਾਨਕ ਸ਼ਿਵ ਨਿਕੇਤਨ ਧਰਮਸ਼ਾਲਾ ਵਿਖੇ ਅਗਰਵਾਲ ਸਭਾ ਸੁਨਾਮ ਵੱਲੋਂ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਦੇ ਸਨਮਾਨ ਵਿੱਚ ਇੱਕ ਵਿਸ਼ੇਸ਼ ਧੰਨਵਾਦ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਅਗਰਵਾਲ ਸਮਾਜ ਅਤੇ ਸ਼ਹਿਰ ਦੀਆਂ ਹੋਰ ਪ੍ਰਮੁੱਖ ਸੰਸਥਾਵਾਂ ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਹਲਕੇ ਦੇ ਵਿਕਾਸ ਲਈ ਕੀਤੇ ਜਾ ਰਹੇ ਅਣਥੱਕ ਯਤਨਾਂ ਦੀ ਭਰਪੂਰ ਸ਼ਲਾਘਾ ਕਰਦਿਆਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।

ਇਸ ਸਮਾਗਮ ਦੌਰਾਨ ਸ੍ਰੀ ਅਮਨ ਅਰੋੜਾ ਦੇ ਨਾਲ-ਨਾਲ ਨਗਰ ਕੌਂਸਲ ਸੁਨਾਮ ਦੇ ਨਵ-ਨਿਯੁਕਤ ਪ੍ਰਧਾਨ ਮਨਪ੍ਰੀਤ ਬਾਂਸਲ, ਸੀਨੀਅਰ ਉਪ ਪ੍ਰਧਾਨ ਯਾਦਵਿੰਦਰ ਸਿੰਘ ਨਿਰਮਾਣ, ਉਪ ਪ੍ਰਧਾਨ ਮੀਨਾ ਰਾਣੀ ਅਤੇ ਸਮੂਹ ਨਗਰ ਕੌਂਸਲਰਾਂ ਦਾ ਵੀ ਉਚੇਚੇ ਤੌਰ 'ਤੇ ਸਨਮਾਨ ਕੀਤਾ ਗਿਆ। ਸਮਾਜ ਦੇ ਆਗੂਆਂ ਨੇ ਉਮੀਦ ਜਤਾਈ ਕਿ ਨਗਰ ਕੌਂਸਲ ਦੀ ਇਹ ਨਵੀਂ ਟੀਮ ਕੈਬਨਿਟ ਮੰਤਰੀ ਦੀ ਰਹਿਨੁਮਾਈ ਹੇਠ ਸੁਨਾਮ ਸ਼ਹਿਰ ਦੀ ਨੁਹਾਰ ਬਦਲਣ ਵਿੱਚ ਅਹਿਮ ਭੂਮਿਕਾ ਨਿਭਾਏਗੀ।

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅਗਰਵਾਲ ਸਮਾਜ ਅਤੇ ਸ਼ਹਿਰ ਵਾਸੀਆਂ ਦਾ ਇਸ ਮਾਣ-ਸਨਮਾਨ ਲਈ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ, "ਸੁਨਾਮ ਹਲਕੇ ਦੇ ਲੋਕਾਂ ਨੇ ਜੋ ਪਿਆਰ ਅਤੇ ਜ਼ਿੰਮੇਵਾਰੀ ਮੈਨੂੰ ਸੌਂਪੀ ਹੈ, ਮੈਂ ਉਸ ਨੂੰ ਪੂਰੀ ਇਮਾਨਦਾਰੀ ਨਾਲ ਨਿਭਾ ਰਿਹਾ ਹਾਂ। ਸ਼ਹਿਰ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਨਗਰ ਕੌਂਸਲ ਦੀ ਪੂਰੀ ਟੀਮ ਦਿਨ-ਰਾਤ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਰਹੇਗੀ।"

ਇਸ ਮੌਕੇ ਅਗਰਵਾਲ ਸਭਾ ਵੱਲੋਂ ਸ਼ਹਿਰ ਵਿਖੇ ਧਰਮਸ਼ਾਲਾ ਬਣਾਉਣ ਦੀ ਮੰਗ ਕੈਬਨਿਟ ਮੰਤਰੀ ਅੱਗੇ ਰੱਖੀ ਗਈ, ਜਿਸ ਸਬੰਧੀ ਕੈਬਨਿਟ ਮੰਤਰੀ ਨੇ ਕਿਹਾ ਕਿ ਉਹਨਾਂ ਵੱਲੋਂ ਇਸ ਮੰਗ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ।

ਇਸੇ ਲੜੀ ਤਹਿਤ ਪਟਿਆਲਾ ਰੋਡ 'ਤੇ ਸਥਿਤ ਬੀ.ਬੀ. ਗਰੈਂਡ ਵਿਖੇ ਐੱਸ.ਡੀ.ਆਈ.ਸੀ. ਵੱਲੋਂ ਇੱਕ ਹੋਰ ਸ਼ਾਨਦਾਰ ਸਨਮਾਨ ਸਮਾਰੋਹ ਉਲੀਕਿਆ ਗਿਆ। ਇਸ ਸਮਾਗਮ ਵਿੱਚ ਪਹੁੰਚਣ 'ਤੇ ਸ੍ਰੀ ਅਮਨ ਅਰੋੜਾ ਦਾ ਨਿੱਘਾ ਸਵਾਗਤ ਕੀਤਾ ਗਿਆ। ਸੰਸਥਾ ਦੇ ਅਹੁਦੇਦਾਰਾਂ ਵੱਲੋਂ ਕੈਬਨਿਟ ਮੰਤਰੀ ਦੇ ਲੋਕ-ਹਿੱਤੂ ਫੈਸਲਿਆਂ ਅਤੇ ਪੰਜਾਬ ਨੂੰ ਰੰਗਲਾ ਬਣਾਉਣ ਦੀ ਦਿਸ਼ਾ ਵਿੱਚ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕਰਦਿਆਂ ਯਾਦਗਾਰੀ ਚਿੰਨ੍ਹ ਭੇਟ ਕੀਤਾ ਗਿਆ।

ਇਹਨਾਂ ਸਮਾਗਮਾਂ ਦੌਰਾਨ, ਵੱਖ ਵੱਖ ਵਾਰਡਾਂ ਦੇ ਐਮਸੀ ਸਾਹਿਬਾਨ, ਵੱਖ-ਵੱਖ ਸੰਸਥਾਵਾਂ ਦੇ ਆਗੂ ਜਿਨਾਂ ਵਿੱਚ ਵਪਾਰ ਮੰਡਲ ਤੇਰਾ ਪੰਥ ਸਭਾ, ਬਿਲਡਰਸ ਐਸੋਸੀਏਸ਼ਨ, ਕਰਿਆਨਾ ਐਸੋਸੀਏਸ਼ਨ ਅਤੇ ਹੋਰ ਸੰਸਥਾਵਾਂ ਤੋਂ ਇਲਾਵਾ ਅਗਰਵਾਲ ਸਭਾ ਦੇ ਪ੍ਰਮੁੱਖ ਆਗੂ ਵਿਕਰਮ ਗਰਗ ਵਿੱਕੀ ਪ੍ਰਧਾਨ, ਸ਼ਾਮ ਲਾਲ ਸਿੰਗਲਾ ਜ਼ਿਲ੍ਹਾ ਪ੍ਰਧਾਨ ਰਵੀ ਕਮਲ ਰਾਜੇਸ਼ ਕੁਮਾਰ ਗਰਗ, ਕ੍ਰਿਸ਼ਨ ਗੋਇਲ ਸਦੋਹਾ, ਜਗਦੀਸ਼ ਸਿੰਗਲਾ, ਹਕੂਮਤ ਰਹਿ ਜਿੰਦਲ ਪ੍ਰਭਾਤ ਜਿੰਦਲ ਸ਼ਿਵ ਜਿੰਦਲ ਸੈਕਟਰੀ ਮਾਸਟਰ ਰਾਜੀਵ, ਵੇਦ ਪ੍ਰਕਾਸ਼ ਹੋਡਲਾ ਰਾਜਨ ਹੋਡਲਾ, ਸੰਦੀਪ ਜੈਨ ਨਰੇਸ਼ ਕੁਮਾਰ ਭੋਲਾ , ਸੁਮਿਤ,ਬੰਦਲਿਸ਼ ਰਾਜੂ ਗੋਇਲ ,ਤਨੁਜ ਯਸ਼ਪਾਲ ਮੰਗਲਾ, ਸੰਜੇ ਬੰਦਲਿਸ, ਕਮਲ ਗਰਗ,ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ, ਸਮਾਜਿਕ ਸੰਸਥਾਵਾਂ ਦੇ ਨੁਮਾਇੰਦੇ, ਪਤਵੰਤੇ ਸੱਜਣ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ। 

Advertisement

Latest News

ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ  7,000 ਕਿਲੋਮੀਟਰ ਨਵੀਂਆਂ ਪਾਈਪਲਾਈਨਾਂ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ 7,000 ਕਿਲੋਮੀਟਰ ਨਵੀਂਆਂ ਪਾਈਪਲਾਈਨਾਂ
*ਮੋਗਾ; 29 ਜੂਨ: * ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਦੇ ਹਰ ਖੇਤ...
ਅਗਰਵਾਲ ਸਮਾਜ ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਨਗਰ ਕੌਂਸਲ ਟੀਮ ਦਾ ਸਨਮਾਨ
ਆਮ ਆਦਮੀ ਪਾਰਟੀ ਨੇ ਸ਼ਹਿਰਾਂ ‘ਚ ਰਿਕਾਰਡ ਤੋੜ ਵਿਕਾਸ ਕਾਰਜ ਕਰਵਾਏ : ਬ੍ਰਮ ਸ਼ੰਕਰ ਜਿੰਪਾ
ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਰਵਉੱਚ ਸਤਿਕਾਰ, ਸਰਕਾਰ ਵਿਚਾਰੇ ਗਏ ਮਾਮਲਿਆਂ 'ਤੇ ਵਿਚਾਰ ਕਰੇਗੀ: ਕੁਲਤਾਰ ਸਿੰਘ ਸੰਧਵਾਂ
ਕਾਦੀਆਂ ਹਲਕੇ ਨੂੰ ਛੇਤੀ ਮਿਲੇਗਾ ਸਬ-ਡਵੀਜ਼ਨ ਦਾ ਦਰਜਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ 16,000 ਤੋਂ ਵੱਧ ਸ਼ਿਕਾਇਤਾਂ ਪ੍ਰਾਪਤ ਹੋਈਆਂ
ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਅਤੇ ਲੋੜਵੰਦ ਨਾਗਰਿਕਾਂ ਦੀ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ 1,583 ਕਰੋੜ ਰੁਪਏ ਜਾਰੀ