ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵੱਖ-ਵੱਖ ਸ਼ਖਸੀਅਤਾਂ ਦੇ ਅਕਾਲ ਚਲਾਣੇ 'ਤੇ ਪੀੜਤ ਪਰਿਵਾਰਾਂ ਕੋਲ ਜਾ ਕੇ ਹਮਦਰਦੀ ਜਤਾਈ
By Azad Soch
On
ਸੁਨਾਮ ਉਧਮ ਸਿੰਘ ਵਾਲਾ, 5 ਫਰਵਰੀ -
ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵਿਧਾਨ ਸਭਾ ਹਲਕਾ ਸੁਨਾਮ ਅਧੀਨ ਆਉਂਦੇ ਪਿੰਡਾਂ ਤੇ ਸ਼ਹਿਰਾਂ ਵਿਖੇ ਪਿਛਲੇ ਦਿਨੀ ਅਚਨਚੇਤ ਵਿਛੋੜਾ ਦੇਣ ਵਾਲੀਆਂ ਸ਼ਖਸੀਅਤਾਂ ਦੀ ਰਿਹਾਇਸ਼ ਵਿਖੇ ਜਾ ਕੇ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ।
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸਵ. ਡਾ. ਬ੍ਰਹਮ ਸਰੂਪ ਵਧਵਾ, ਸੁਨਾਸ਼ੁ ਗੋਇਲ (7 ਸਾਲ), ਨਿਸ਼ਾਂਤ ਸਿੰਗਲਾ, ਰਵੀ ਖਟਕ, ਲਾਭ ਸਿੰਘ ਲੌਂਗੋਵਾਲ, ਕ੍ਰਿਸ਼ਨ ਕੁਮਾਰ ਲੰਬੂ ਲੌਂਗੋਵਾਲ, ਬਲਵੀਰ ਕੌਰ ਚੱਠੇ ਨਕਟੇ ਦੇ ਅਚਨਚੇਤ ਵਿਛੋੜੇ ਉਤੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨੇ ਪੀੜਿਤ ਪਰਿਵਾਰਾਂ ਨਾਲ ਹਮਦਰਦੀ ਜਤਾਈ ਅਤੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਿੱਛੇ ਪੀੜਿਤ ਪਰਿਵਾਰਾਂ ਨੂੰ ਦੁੱਖ ਸਹਿਣ ਦਾ ਹੌਂਸਲਾ ਬਖਸ਼ਣ।
ਇਸ ਮੌਕੇ ਉਹਨਾਂ ਨਾਲ ਮਾਰਕੀਟ ਕਮੇਟੀ ਦੇ ਚੇਅਰਮੈਨ ਮੁਕੇਸ਼ ਜਨੇਜਾ, ਸੀਨੀਅਰ ਆਗੂ ਜਤਿੰਦਰ ਜੈਨ, ਮਨੀ ਸਰਾਓ ਟਰੱਕ ਯੂਨੀਅਨ ਦੇ ਪ੍ਰਧਾਨ ਯਾਦਵਿੰਦਰ ਸਿੰਘ ਰਾਜਾ, ਬਲਵਿੰਦਰ ਸਿੰਘ ਸਰਪੰਚ ਲੌਂਗੋਵਾਲ, ਵਿੱਕੀ ਐਮਸੀ, ਬਲਾਕ ਪ੍ਰਧਾਨ ਵਿੱਕੀ ਵਸ਼ਿਸ਼ਟ, ਬਲਵਿੰਦਰ ਐਮਸੀ, ਰਾਜ ਸਿੰਘ ਰਾਜੂ, ਸੁਖਪਾਲ ਬਾਜਵਾ ਲੋਗੋਵਾਲ ਵੀ ਹਾਜ਼ਰ ਸਨ।
Tags:
Related Posts
Latest News
18 Mar 2025 05:44:32
ਯੁੱਧ ਨਸ਼ਿਆਂ ਵਿਰੁੱਧ: ਅਮਨ ਅਰੋੜਾ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਜ਼ੀਰੋ ਟੋਲਰੈਂਸ ਅਪਣਾਉਣ ਲਈ ਸਮਾਜ ਦੇ ਮੋਹਤਬਰ ਵਿਅਕਤੀਆਂ ਨੂੰ ਅੱਗੇ ਆਉਣ...