ਕੈਬਨਿਟ ਮੰਤਰੀ ਅਮਨ ਅਰੋੜਾ ਨੇ ਹਲਕਾ ਸੁਨਾਮ ਵਾਸੀਆਂ ਨੂੰ ਦਿੱਤਾ 53.28 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਤੋਹਫ਼ਾ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਹਲਕਾ ਸੁਨਾਮ ਵਾਸੀਆਂ ਨੂੰ ਦਿੱਤਾ 53.28 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਤੋਹਫ਼ਾ

ਸੁਨਾਮ ਊਧਮ ਸਿੰਘ ਵਾਲਾ/ਲੌਂਗੋਵਾਲ, 28 ਫਰਵਰੀ:

ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਸੁਨਾਮ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਕਰੀਬ 53 ਕਰੋੜ 28 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾ ਕੇ ਹਲਕਾ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੱਤਾ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਨਵੀਂਆਂ ਸੜਕਾਂ ਦਾ ਨਿਰਮਾਣ, ਸੜਕਾਂ ਦੀ ਮਜ਼ਬੂਤੀ, ਅਤੇ ਹੋਰ ਬੁਨਿਆਦੀ ਢਾਂਚਾਗਤ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ।

ਇਸ ਮੌਕੇ ਕੈਬਿਨੇਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਸਮੁੱਚੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ’ਤੇ ਪ੍ਰੋਜੈਕਟ ਸ਼ੁਰੂ ਕੀਤੇ ਜਾ ਰਹੇ ਹਨ।

ਸ੍ਰੀ ਅਮਨ ਅਰੋੜਾ ਨੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਸੁਨਾਮ ਊਧਮ ਸਿੰਘ ਵਾਲਾ ਦੇ ਪਿੰਡ ਨਮੋਲ ਤੋਂ ਕੀਤੀ ਜਿੱਥੇ ਉਨ੍ਹਾਂ ਨੇ 90 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਕੜਾਕੇ ਵਾਲੀ ਸੜਕ, 84 ਲੱਖ ਦੀ ਲਾਗਤ ਨਾਲ ਨਮੋਲ-ਭਗਵਾਨਪੁਰਾ ਰੋਡ, 1.87 ਕਰੋੜ ਰੁਪਏ ਨਾਲ ਸੂਏ ਦੇ ਨਾਲ ਸੜਕ, 77.2 ਲੱਖ ਦੀ ਲਾਗਤ ਨਾਲ ਬਾਬਾ ਰੁੱਖੜ ਦਾਸ ਦੇ ਡੇਰੇ ਕੋਲ ਸੜਕ, 1.14 ਕਰੋੜ ਰੁਪਏ ਦੀ ਲਾਗਤ ਨਾਲ ਨਵੀਂ ਸੜਕ, 4 ਲੱਖ ਦੀ ਲਾਗਤ ਨਾਲ ਕਬਰਸਤਾਨ ਦੇ ਕੰਮ ਅਤੇ ਮਿਰਜ਼ਾ ਪੱਤੀ ‘ਚ 45.41 ਲੱਖ ਰੁਪਏ ਦੀ ਲਾਗਤ ਨਾਲ ਸਟੇਡੀਅਮ ਤੋਂ ਖੇਤਾਂ ਤੱਕ ਦੇ ਰਸਤੇ ਨੂੰ ਨਵੀਂ ਸੜਕ ‘ਚ ਤਬਦੀਲ ਕਰਨ ਦੇ ਕੰਮ ਦੀ ਸ਼ੁਰੂਆਤ ਕਰਵਾਈ।

ਇਸ ਤੋਂ ਬਾਅਦ ਕੈਬਨਿਟ ਮੰਤਰੀ ਨੇ ਪਿੰਡ ਸ਼ੇਰੋਂ ਵਿਖੇ 1.38 ਕਰੋੜ ਰੁਪਏ ਦੀ ਲਾਗਤ ਨਾਲ ਨਮੋਲ-ਸ਼ੇਰੋਂ ਰੋਡ, 70.38 ਲੱਖ ਰੁਪਏ ਦੀ ਲਾਗਤ ਨਾਲ ਸੰਤ ਅਤਰ ਸਿੰਘ ਮਾਰਗ, 85.5 ਲੱਖ ਰੁਪਏ ਦੀ ਲਾਗਤ ਨਾਲ ਸ਼ਾਹਪੁਰ ਵਾਲੀ ਸੜਕ, 3 ਲੱਖ ਦੀ ਲਾਗਤ ਨਾਲ ਧਰਮਸ਼ਾਲਾ ਦੇ ਕੰਮ ਅਤੇ 5 ਲੱਖ ਰੁਪਏ ਦੀ ਲਾਗਤ ਨਾਲ ਮਾਡਲ ਟਾਊਨ ਨੰ. 2 ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ। ਇਸੇ ਤਰ੍ਹਾਂ ਪਿੰਡ ਸ਼ਾਹਪੁਰ ਕਲਾਂ ਵਿਖੇ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ 50 ਲੱਖ ਰੁਪਏ ਦੇ ਕੰਮਾਂ ਦੀ ਨੀਂਹ ਰੱਖੀ।

ਇਸ ਤੋਂ ਇਲਾਵਾ ਮੰਤਰੀ ਅਮਨ ਅਰੋੜਾ ਵੱਲੋਂ ਲੌਂਗੋਵਾਲ ਝਾੜੋਂ ਰੋਡ ਸਥਿਤ ਪਾਰਕ ‘ਚ ਸ਼ਹਿਰ ਦੇ ਵਾਰਡ ਨੰਬਰ 5, 6, 9, 11, 12 ਅਤੇ 13 ਦੇ ਵਿਕਾਸ ਕਾਰਜਾਂ ਲਈ 2.28 ਕਰੋੜ ਅਤੇ ਅੱਠ ਪਿੰਡਾਂ ਦੀਆਂ ਪੰਚਾਇਤਾਂ ਨੂੰ 40 ਲੱਖ ਰੁਪਏ ਦੀ ਗ੍ਰਾਂਟ ਦੇ ਚੈੱਕ ਤਕਸੀਮ ਕੀਤੇ ਗਏ। ਇਸੇ ਤਰ੍ਹਾਂ ਲੌਂਗੋਵਾਲ ਦੀ ਸਰਕਾਰੀ ਸਿਹਤ ਸੰਸਥਾ ਵਿੱਚ ਵੀ 46 ਲੱਖ ਰੁਪਏ ਦੀ ਲਾਗਤ ਨਾਲ ਇੱਕ ਪਾਰਕ ਬਣਾਉਣ ਦੀ ਸ਼ੁਰੂਆਤ ਕਰਵਾਈ ਗਈ। ਇਸ ਤੋਂ ਇਲਾਵਾ ਦੁੱਲਟ ਪੱਤੀ ਵਿੱਚ ਇੱਕ ਸਮਾਗਮ ਦੌਰਾਨ ਵਾਰਡ ਨੰ. 12, 13 ਅਤੇ 14 ਵਿੱਚ 2.22 ਕਰੋੜ ਅਤੇ ਜੈਦ ਪੱਤੀ ਵਿਖੇ ਵਾਰਡ ਨੰ. 1, 3, 4, 8 ਅਤੇ 15 ਵਿੱਚ 6.73 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਵਾਈ ਗਈ।

ਇਸੇ ਤਰ੍ਹਾਂ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਪਿੰਡ ਮੰਡੇਰ ਖੁਰਦ ਵਿਖੇ 1.14 ਕਰੋੜ 89.38 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀਆਂ 2 ਸੜਕਾਂ ਦੇ ਨੀਂਹ ਪੱਥਰ ਰੱਖਣ ਦੇ ਨਾਲ-ਨਾਲ ਪਿੰਡ ਬੁੱਗਰਾ ਦੀ ਪੰਚਾਇਤ ਨੂੰ ਵੀ ਪੰਜ ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਭੇਂਟ ਕੀਤਾ।

ਇਸ ਤੋਂ ਇਲਾਵਾ ਮੰਤਰੀ ਸ਼੍ਰੀ ਅਮਨ ਅਰੋੜਾ ਵੱਲੋਂ ਸੁਨਾਮ ਊਧਮ ਸਿੰਘ ਵਾਲਾ ਦੀ ਨਮੋਲ ਰੋਡ ‘ਤ 29.54 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਜਾਣ ਵਾਲੇ ਰਿਹਾਇਸ਼ੀ ਸਪੋਰਟਸ ਕੰਪਲੈਕਸ ਦੀ ਵੀ ਨੀਂਹ ਰੱਖੀ।

ਕੈਬਿਨੇਟ ਮੰਤਰੀ ਅਰੋੜਾ ਨੇ ਕਿਹਾ ਕਿ ਇਹ ਸਾਰੇ ਪ੍ਰੋਜੈਕਟ ਹਲਕੇ ਦੇ ਲੋਕਾਂ ਨੂੰ ਬਿਹਤਰ ਸੜਕ ਸਹੂਲਤਾਂ ਅਤੇ ਸੁਧਰੇ ਹੋਏ ਬੁਨਿਆਦੀ ਢਾਂਚੇ ਮੁਹੱਈਆ ਕਰਵਾਉਣ ਵਿੱਚ ਮਦਦਗਾਰ ਸਾਬਤ ਹੋਣਗੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਕੰਮ ਨਿਰਧਾਰਿਤ ਸਮੇਂ ਅੰਦਰ ਅਤੇ ਗੁਣਵੱਤਾ ਮਾਪਦੰਡਾਂ ਅਨੁਸਾਰ ਪੂਰੇ ਕੀਤੇ ਜਾਣ।

ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕ-ਭਲਾਈ ਯੋਜਨਾਵਾਂ ਨੂੰ ਪਾਰਦਰਸ਼ੀ ਢੰਗ ਨਾਲ ਲਾਗੂ ਕਰ ਰਹੀ ਹੈ ਅਤੇ ਹਲਕੇ ਦੇ ਹਰ ਪਿੰਡ ਤੇ ਸ਼ਹਿਰੀ ਵਾਰਡ ਵਿੱਚ ਵਿਕਾਸ ਦੀ ਰਫ਼ਤਾਰ ਤੇਜ਼ ਕੀਤੀ ਜਾ ਰਹੀ ਹੈ।

ਇਸ ਮੌਕੇ ਨਗਰ ਕੌਂਸਲਾਂ ਦੇ ਐਮ.ਸੀ., ਪਿੰਡਾਂ ਦੇ ਸਰਪੰਚ ਤੇ ਪੰਚ, ਆਮ ਆਦਮੀ ਪਾਰਟੀ ਦੇ ਆਗੂ ਤੇ ਵਲੰਟੀਅਰ ਅਤੇ ਇਲਾਕਾ ਵਾਸੀ ਵੀ ਹਾਜ਼ਰ ਸਨ। 

Advertisement

Latest News

ਆਪ' ਦੀ ਰੈਲੀ ਭਾਜਪਾ ਦੀਆਂ ਸਾਜ਼ਿਸ਼ਾਂ ਦਾ ਪਰਦਾਫਾਸ਼ ਕਰੇਗੀ ਅਤੇ ਰਾਸ਼ਟਰੀ ਰਾਜਨੀਤੀ ਨੂੰ ਦੇਵੇਗੀ ਨਵੀਂ ਦਿਸ਼ਾ: ਕੁਲਦੀਪ ਸਿੰਘ ਧਾਲੀਵਾਲ ਆਪ' ਦੀ ਰੈਲੀ ਭਾਜਪਾ ਦੀਆਂ ਸਾਜ਼ਿਸ਼ਾਂ ਦਾ ਪਰਦਾਫਾਸ਼ ਕਰੇਗੀ ਅਤੇ ਰਾਸ਼ਟਰੀ ਰਾਜਨੀਤੀ ਨੂੰ ਦੇਵੇਗੀ ਨਵੀਂ ਦਿਸ਼ਾ: ਕੁਲਦੀਪ ਸਿੰਘ ਧਾਲੀਵਾਲ
ਚੰਡੀਗੜ੍ਹ, 28 ਫਰਵਰੀ 2026 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੰਤਰੀ, ਵਿਧਾਇਕ ਅਤੇ ਸੀਨੀਅਰ ਆਗੂ ਐਤਵਾਰ (1 ਮਾਰਚ) ਨੂੰ ਸਵੇਰੇ...
ਪੰਜਾਬ ਦੀ ਡੇਅਰੀ ਅਤੇ ਖੇਤੀਬਾੜੀ ਆਰਥਿਕਤਾ ਲਈ ਵੱਡੀ ਪੁਲਾਂਘ; ਭਗਵੰਤ ਮਾਨ ਸਰਕਾਰ ਨੇ ਕਾਰਗਿਲ ਕੰਪਨੀ ਦਾ ਦੱਖਣੀ ਏਸ਼ੀਆ ਦਾ ਸਭ ਤੋਂ ਵੱਡਾ 300 ਕਰੋੜ ਰੁਪਏ ਦਾ ਪਸ਼ੂ ਚਾਰਾ ਪਲਾਂਟ ਕੀਤਾ ਸ਼ੁਰੂ
ਬਜ਼ੁਰਗਾਂ ਲਈ ਸਿਹਤ, ਸੁਰੱਖਿਆ ਤੇ ਸਨਮਾਨ—ਮਾਨ ਸਰਕਾਰ ਦੀ ਤਿੰਨ-ਪੱਖੀ ਸੁਰੱਖਿਆ ਢਾਲ: ਡਾ. ਬਲਜੀਤ ਕੌਰ
ਦੇਸ਼ ਦੀ ਪ੍ਰਗਤੀ ਵਿੱਚ ਵਿਗਿਆਨ ਦੀ ਅਹਿਮ ਭੂਮਿਕਾ: ਹਰਜੋਤ ਬੈਂਸ ਨੇ ਵਿਦਿਆਰਥੀਆਂ ਨੂੰ ਆਪਣੀ ਜਿਗਿਆਸਾ ਵਧਾਉਣ ਲਈ ਕੀਤਾ ਉਤਸ਼ਾਹਿਤ
ਪੰਜਾਬ ਪੁਲਿਸ ਨੇ ਸੂਬੇ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ; ਆਰਡੀਐਕਸ-ਅਧਾਰਤ ਆਈਈਡੀ, ਗਲੌਕ ਪਿਸਤੌਲ ਸਮੇਤ ਦੋ ਕਾਰਕੁਨ ਕਾਬੂ
ਭਗਵੰਤ ਮਾਨ ਸਰਕਾਰ ਮੁਢਲੀ ਸਿੱਖਿਆ ‘ਚ ਸਕਾਰਾਤਮਕ ਬਦਲਾਅ ਲਈ ਸਾਰੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ 'ਖੇਡ ਪਿਟਾਰਾ' ਕਿੱਟ ਪ੍ਰਦਾਨ ਕਰੇਗੀ; 7.5 ਲੱਖ ਬੱਚਿਆਂ ਨੂੰ ਹੋਵੇਗਾ ਲਾਭ
ਏ.ਐਨ.ਟੀ.ਐਫ. ਪੰਜਾਬ ਵੱਲੋਂ ਵੱਡੀ ਮਾਤਰਾ ਵਿੱਚ ਐਮ.ਡੀ.ਐਮ.ਏ. ਦੀ ਬਰਾਮਦਗੀ ਨਾਲ ਅੰਤਰਰਾਸ਼ਟਰੀ ਨਾਰਕੋਟਿਕਸ ਨੈੱਟਵਰਕ ਦਾ ਪਰਦਾਫਾਸ਼; ਛੇ ਗ੍ਰਿਫ਼ਤਾਰ