ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਊਧਮ ਸਿੰਘ ਵਾਲਾ ਦੇ ਮੁਹੱਲਾ ਕੋਕੋ ਮਾਜਰੀ ‘ਚ ਮੁੱਖ ਮੰਤਰੀ ਸਿਹਤ ਯੋਜਨਾ ਦੀ ਰਜਿਸਟ੍ਰੇਸ਼ਨ ਦੀ ਕਰਵਾਈ ਸ਼ੁਰੂਆਤ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਊਧਮ ਸਿੰਘ ਵਾਲਾ ਦੇ ਮੁਹੱਲਾ ਕੋਕੋ ਮਾਜਰੀ ‘ਚ ਮੁੱਖ ਮੰਤਰੀ ਸਿਹਤ ਯੋਜਨਾ ਦੀ ਰਜਿਸਟ੍ਰੇਸ਼ਨ ਦੀ ਕਰਵਾਈ ਸ਼ੁਰੂਆਤ

ਸੁਨਾਮ ਊਧਮ ਸਿੰਘ ਵਾਲਾ, 28 ਫਰਵਰੀ:

ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕਾ ਸੁਨਾਮ ਤੋਂ ਵਿਧਾਇਕ ਸ਼੍ਰੀ ਅਮਨ ਅਰੋੜਾ ਨੇ ਅੱਜ ਸੁਨਾਮ ਊਧਮ ਸਿੰਘ ਵਾਲਾ ਦੇ ਨਵੇਂ ਵਾਰਡ ਨੰ. 9 ਅਤੇ ਪੁਰਾਣੇ ਵਾਰਡ ਨੰ..12, ਮੁਹੱਲਾ ਕੋਕੋ ਮਾਜਰੀ, ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਰਜਿਸਟ੍ਰੇਸ਼ਨ ਮੁਹਿੰਮ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਮੰਤਰੀ ਅਮਨ ਅਰੋੜਾ ਨੇ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਰੁਪਏ ਤੱਕ ਮੁਫ਼ਤ ਇਲਾਜ ਦੇ ਲਾਭਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਸਿਹਤ ਕਾਰਡ ਬਣਾਉਣ ਦੀ ਪੂਰੀ ਪ੍ਰਕਿਰਿਆ ਨੂੰ ਅਸਾਨ ਸ਼ਬਦਾਂ ਵਿੱਚ ਸਮਝਾਇਆ।

ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਪੂਰੇ ਪੰਜਾਬ ਦੇ ਲਗਭਗ 65 ਲੱਖ ਪਰਿਵਾਰਾਂ ਨੂੰ ਕਵਰ ਕੀਤਾ ਜਾ ਰਿਹਾ ਹੈ, ਜਿਸ ਨਾਲ ਕਰੀਬ 3 ਕਰੋੜ ਲੋਕਾਂ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਦਾ ਕਾਰਡ ਆਪਣੇ ਆਪ ਵਿੱਚ ਇੱਕ ਨਵੇਕਲੀ ਸ਼ੁਰੂਆਤ ਹੈ, ਜੋ ਪੰਜਾਬ ਦੇ ਸਿਹਤ ਖੇਤਰ ਨੂੰ ਮਜ਼ਬੂਤ ਕਰਨ ਵਿੱਚ ਮੀਲ ਪੱਥਰ ਸਾਬਤ ਹੋਵੇਗਾ।

ਕੈਬਨਿਟ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਸ ਯੋਜਨਾ ਅਧੀਨ ਸਿਹਤ ਕਾਰਡ ਬਣਵਾਉਣ ਲਈ ਕਿਸੇ ਵੀ ਕਿਸਮ ਦੀ ਫੀਸ ਨਹੀਂ ਦੇਣੀ ਪਵੇਗੀ। ਸਰਕਾਰ ਵੱਲੋਂ ਬੀਮਾ ਕੰਪਨੀ ਨੂੰ ਪਹਿਲਾਂ ਹੀ ਰਕਮ ਅਦਾ ਕੀਤੀ ਜਾ ਚੁੱਕੀ ਹੈ, ਤਾਂ ਜੋ ਆਮ ਲੋਕ ਬਿਨਾਂ ਕਿਸੇ ਵਿੱਤੀ ਬੋਝ ਦੇ ਉੱਚ-ਪੱਧਰੀ ਸਿਹਤ ਸੇਵਾਵਾਂ ਦਾ ਲਾਭ ਲੈ ਸਕਣ। ਉਨ੍ਹਾਂ ਕਿਹਾ ਕਿ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਇਸ ਕਾਰਡ ਦੇ ਜ਼ਰੀਏ ਇਲਾਜ ਮੁਹੱਈਆ ਕਰਵਾਇਆ ਜਾਵੇਗਾ।

ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਯੋਜਨਾ ਤਹਿਤ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਮਿਲੇਗੀ ਅਤੇ ਸਮਾਜ ਦੇ ਆਰਥਿਕ ਤੌਰ ’ਤੇ ਗਰੀਬ ਵਰਗ ਦੇ ਲੋਕ ਹੁਣ ਨਿੱਜੀ ਹਸਪਤਾਲਾਂ ਵਿੱਚ ਵੀ ਇਲਾਜ ਲੈ ਸਕਣਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਯੋਜਨਾ ਇਹ ਯਕੀਨੀ ਬਣਾਉਣ ਲਈ ਤਿਆਰ ਕੀਤੀ ਗਈ ਹੈ ਕਿ ਸੂਬੇ ਦਾ ਕੋਈ ਵੀ ਨਾਗਰਿਕ ਵਿੱਤੀ ਤੰਗੀਆਂ-ਤੁਰਸ਼ੀਆਂ ਕਾਰਨ ਮਿਆਰੀ ਸਿਹਤ ਸੰਭਾਲ ਸੇਵਾਵਾਂ ਤੋਂ ਵਾਂਝਾ ਨਾ ਰਹੇ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਯੋਜਨਾ ਅਧੀਨ ਸਾਰੀਆਂ ਦਵਾਈਆਂ ਦੇ ਨਾਲ-ਨਾਲ ਡਾਇਗਨੌਸਟਿਕ ਟੈਸਟ ਵੀ ਮੁਫ਼ਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਤਹਿਤ ਨਾਗਰਿਕਾਂ ਨੂੰ ਆਰਥੋਪੈਡਿਕਸ, ਜਨਰਲ ਮੈਡੀਸਨ, ਕਾਰਡੀਓਲੋਜੀ, ਨਿਊਰੋਲੋਜੀ, ਨੈਫਰੋਲੋਜੀ, ਯੂਰੋਲੋਜੀ, ਓਨਕੋਲੋਜੀ ਅਤੇ ਹੋਰ ਉੱਨਤ ਮੈਡੀਕਲ ਸ਼੍ਰੇਣੀਆਂ ਵਿੱਚ ਵਿਸ਼ੇਸ਼ ਇਲਾਜ ਸੇਵਾਵਾਂ ਮਿਲਣਗੀਆਂ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਯੋਜਨਾ ਅਧੀਨ ਹਸਪਤਾਲਾਂ ਵਿੱਚ ਇਲਾਜ ਦੀ ਪੂਰੀ ਲਾਗਤ ਦੇ ਨਾਲ-ਨਾਲ ਡਾਇਗਨੌਸਟਿਕ ਸੇਵਾਵਾਂ ਨੂੰ ਪੂਰੀ ਤਰ੍ਹਾਂ ਕਵਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਾ ਇਹ ਇਤਿਹਾਸਕ ਕਦਮ ਸੂਬੇ ਦੇ ਲੋਕਾਂ ਨੂੰ ਮਿਆਰੀ ਤੇ ਮੁਫ਼ਤ ਮੈਡੀਕਲ ਸੇਵਾਵਾਂ ਦੇਣ ਵਿੱਚ ਅਹਿਮ ਸਾਬਤ ਹੋਵੇਗਾ।

ਇਸ ਮੌਕੇ ਮਾਰਕਿਟ ਕਮੇਟੀ ਚੇਅਰਮੈਨ ਮੁਕੇਸ਼ ਜੁਨੇਜਾ, ਉਨ੍ਹਾਂ ਦੇ ਮਾਤਾ ਸ਼ਸ਼ੀ ਬਾਲਾ, ਨਿਸ਼ਾਨ ਸਿੰਘ ਟੋਨੀ ਨਗਰ ਕੌਂਸਲ ਪ੍ਰਧਾਨ, ਭਗੀਰਥ ਘੀਰਾ, ਸਨੀ ਕਾਂਸਲ ਐਮ.ਸੀ., ਦਿਲਬਹਾਰ ਬਿੱਟਾ, ਅਮਰ ਨਾਗਪਾਲ , ਰੁਲਦੂ ਰਾਮ ਮਿੱਤਲ , ਪਵਨ ਸੈਕਟਰੀ, ਸੋਹਣ ਲਾਲ ਖੀਪਲਾ, ਮਾਲਵਿੰਦਰ ਭਾਰਦਵਾਜ , ਸਤਿੰਦਰ ਪੱਪ, ਸੰਜੀਵ ਪੋਪਲੀ, ਰੰਮੀ ਅਤੇ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਵਰਕਰ ਅਤੇ ਇਲਾਕਾ ਵਾਸੀ ਹਾਜ਼ਰ ਸਨ। 

Advertisement

Latest News

ਆਪ' ਦੀ ਰੈਲੀ ਭਾਜਪਾ ਦੀਆਂ ਸਾਜ਼ਿਸ਼ਾਂ ਦਾ ਪਰਦਾਫਾਸ਼ ਕਰੇਗੀ ਅਤੇ ਰਾਸ਼ਟਰੀ ਰਾਜਨੀਤੀ ਨੂੰ ਦੇਵੇਗੀ ਨਵੀਂ ਦਿਸ਼ਾ: ਕੁਲਦੀਪ ਸਿੰਘ ਧਾਲੀਵਾਲ ਆਪ' ਦੀ ਰੈਲੀ ਭਾਜਪਾ ਦੀਆਂ ਸਾਜ਼ਿਸ਼ਾਂ ਦਾ ਪਰਦਾਫਾਸ਼ ਕਰੇਗੀ ਅਤੇ ਰਾਸ਼ਟਰੀ ਰਾਜਨੀਤੀ ਨੂੰ ਦੇਵੇਗੀ ਨਵੀਂ ਦਿਸ਼ਾ: ਕੁਲਦੀਪ ਸਿੰਘ ਧਾਲੀਵਾਲ
ਚੰਡੀਗੜ੍ਹ, 28 ਫਰਵਰੀ 2026 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੰਤਰੀ, ਵਿਧਾਇਕ ਅਤੇ ਸੀਨੀਅਰ ਆਗੂ ਐਤਵਾਰ (1 ਮਾਰਚ) ਨੂੰ ਸਵੇਰੇ...
ਪੰਜਾਬ ਦੀ ਡੇਅਰੀ ਅਤੇ ਖੇਤੀਬਾੜੀ ਆਰਥਿਕਤਾ ਲਈ ਵੱਡੀ ਪੁਲਾਂਘ; ਭਗਵੰਤ ਮਾਨ ਸਰਕਾਰ ਨੇ ਕਾਰਗਿਲ ਕੰਪਨੀ ਦਾ ਦੱਖਣੀ ਏਸ਼ੀਆ ਦਾ ਸਭ ਤੋਂ ਵੱਡਾ 300 ਕਰੋੜ ਰੁਪਏ ਦਾ ਪਸ਼ੂ ਚਾਰਾ ਪਲਾਂਟ ਕੀਤਾ ਸ਼ੁਰੂ
ਬਜ਼ੁਰਗਾਂ ਲਈ ਸਿਹਤ, ਸੁਰੱਖਿਆ ਤੇ ਸਨਮਾਨ—ਮਾਨ ਸਰਕਾਰ ਦੀ ਤਿੰਨ-ਪੱਖੀ ਸੁਰੱਖਿਆ ਢਾਲ: ਡਾ. ਬਲਜੀਤ ਕੌਰ
ਦੇਸ਼ ਦੀ ਪ੍ਰਗਤੀ ਵਿੱਚ ਵਿਗਿਆਨ ਦੀ ਅਹਿਮ ਭੂਮਿਕਾ: ਹਰਜੋਤ ਬੈਂਸ ਨੇ ਵਿਦਿਆਰਥੀਆਂ ਨੂੰ ਆਪਣੀ ਜਿਗਿਆਸਾ ਵਧਾਉਣ ਲਈ ਕੀਤਾ ਉਤਸ਼ਾਹਿਤ
ਪੰਜਾਬ ਪੁਲਿਸ ਨੇ ਸੂਬੇ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ; ਆਰਡੀਐਕਸ-ਅਧਾਰਤ ਆਈਈਡੀ, ਗਲੌਕ ਪਿਸਤੌਲ ਸਮੇਤ ਦੋ ਕਾਰਕੁਨ ਕਾਬੂ
ਭਗਵੰਤ ਮਾਨ ਸਰਕਾਰ ਮੁਢਲੀ ਸਿੱਖਿਆ ‘ਚ ਸਕਾਰਾਤਮਕ ਬਦਲਾਅ ਲਈ ਸਾਰੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ 'ਖੇਡ ਪਿਟਾਰਾ' ਕਿੱਟ ਪ੍ਰਦਾਨ ਕਰੇਗੀ; 7.5 ਲੱਖ ਬੱਚਿਆਂ ਨੂੰ ਹੋਵੇਗਾ ਲਾਭ
ਏ.ਐਨ.ਟੀ.ਐਫ. ਪੰਜਾਬ ਵੱਲੋਂ ਵੱਡੀ ਮਾਤਰਾ ਵਿੱਚ ਐਮ.ਡੀ.ਐਮ.ਏ. ਦੀ ਬਰਾਮਦਗੀ ਨਾਲ ਅੰਤਰਰਾਸ਼ਟਰੀ ਨਾਰਕੋਟਿਕਸ ਨੈੱਟਵਰਕ ਦਾ ਪਰਦਾਫਾਸ਼; ਛੇ ਗ੍ਰਿਫ਼ਤਾਰ