ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਬਹੁ-ਕਰੋੜੀ ਪੁਲਾਂ ਅਤੇ ਪੱਕੇ ਖਾਲਿਆਂ ਦਾ ਉਦਘਾਟਨ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਬਹੁ-ਕਰੋੜੀ ਪੁਲਾਂ ਅਤੇ ਪੱਕੇ ਖਾਲਿਆਂ ਦਾ ਉਦਘਾਟਨ

*ਚੰਡੀਗੜ੍ਹ/ਫ਼ਰੀਦਕੋਟ, 24 ਜੂਨ:* ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਹਲਕਾ ਫ਼ਰੀਦਕੋਟ ਵਿੱਚ ਵੱਖ-ਵੱਖ ਬਹੁ ਕਰੋੜੀ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਫ਼ਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਵੀ ਮੌਜੂਦ ਸਨ।

ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਤਲਵੰਡੀ ਰੋਡ ਫ਼ਰੀਦਕੋਟ ਵਿਖੇ ਰਾਜਸਥਾਨ ਫੀਡਰ ਨਹਿਰ ਅਤੇ ਫ਼ਰੀਦਕੋਟ-ਕੋਟਕਪੂਰਾ ਰੋਡ ’ਤੇ ਸਰਹਿੰਦ ਫੀਡਰ ਨਹਿਰ ਉੱਪਰ ਨਵੇਂ ਬਣੇ ਸਿੰਗਲ ਸਪੈਨ ਸਟੀਲ ਪੁਲਾਂ ਦਾ ਉਦਘਾਟਨ ਕੀਤਾ। ਉਨ੍ਹਾਂ ਦੱਸਿਆ ਕਿ ਫ਼ਰੀਦਕੋਟ ਸ਼ਹਿਰ ਦੀਆਂ ਦੋ ਮੁੱਖ ਸੜਕਾਂ ਉੱਪਰ ਬਣੇ ਇਹ ਪੁਲ ਆਧੁਨਿਕ ਤਕਨੀਕ ਨਾਲ ਤਿਆਰ ਕੀਤੇ ਗਏ ਹਨ। ਪਹਿਲਾਂ ਇਨ੍ਹਾਂ ਸਥਾਨਾਂ ’ਤੇ ਬਣੇ ਪੁਲ ਲਗਭਗ 60 ਸਾਲ ਪੁਰਾਣੇ ਸਨ, ਜਿਨ੍ਹਾਂ ਕਾਰਨ ਵਧ ਰਹੀ ਟਰੈਫਿਕ ਦੇ ਮੱਦੇਨਜ਼ਰ ਆਵਾਜਾਈ ਵਿੱਚ ਦਿੱਕਤਾਂ ਆ ਰਹੀਆਂ ਸਨ।

ਉਨ੍ਹਾਂ ਦੱਸਿਆ ਕਿ ਨਵੇਂ ਪੁਲਾਂ ਦੀ ਕੈਰੇਜ ਵੇਅ ਚੌੜਾਈ 7.5 ਮੀਟਰ ਰੱਖੀ ਗਈ ਹੈ ਅਤੇ ਦੋਵੇਂ ਪਾਸਿਆਂ 1.200 ਮੀਟਰ ਚੌੜੇ ਪੈਦਲ ਮਾਰਗ ਵੀ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਕੁੱਲ 38 ਕਰੋੜ 16 ਲੱਖ ਰੁਪਏ ਦੀ ਲਾਗਤ ਨਾਲ ਬਣੇ ਇਨ੍ਹਾਂ ਪੁਲਾਂ ਨਾਲ ਫ਼ਰੀਦਕੋਟ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਦੀ ਟਰੈਫਿਕ ਸਮੱਸਿਆ ਦਾ ਹੱਲ ਹੋਇਆ ਹੈ ਅਤੇ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਪ੍ਰਾਪਤ ਹੋਈਆਂ ਹਨ।

ਇਸ ਉਪਰੰਤ ਕੈਬਨਿਟ ਮੰਤਰੀ ਨੇ ਪਿੰਡ ਹਸਨ ਭੱਟੀ ਵਿਖੇ ਨਹਿਰੀ ਮੋਘੇ ਅਤੇ ਵਿਧਾਨ ਸਭਾ ਹਲਕਾ ਫ਼ਰੀਦਕੋਟ ਅਧੀਨ 21 ਮੋਘਿਆਂ ਦੇ ਪੱਕੇ ਖਾਲਿਆਂ ਦਾ ਉਦਘਾਟਨ ਵੀ ਕੀਤਾ।

ਆਪਣੇ ਸੰਬੋਧਨ ਦੌਰਾਨ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਸਾਨਾਂ ਦੀ ਭਲਾਈ ਅਤੇ ਸੂਬੇ ਦੇ ਸਿੰਚਾਈ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਫ਼ਰੀਦਕੋਟ ਹਲਕੇ ਵਿੱਚ ਪੱਕੇ ਪਾਣੀ ਦੇ ਖਾਲਿਆਂ ਦੀ ਉਸਾਰੀ ਨਾਲ ਨਹਿਰੀ ਪਾਣੀ ਦੀ ਸੁਚੱਜੀ ਵਰਤੋਂ ਯਕੀਨੀ ਬਣੀ ਹੈ ਅਤੇ ਕਿਸਾਨਾਂ ਨੂੰ ਵੱਡਾ ਲਾਭ ਮਿਲੇਗਾ।

ਉਨ੍ਹਾਂ ਦੱਸਿਆ ਕਿ ਹਲਕੇ ਵਿੱਚ ਕੁੱਲ 21 ਵਿਕਾਸ ਕਾਰਜਾਂ ਤਹਿਤ 34.50 ਕਿਲੋਮੀਟਰ ਲੰਬੇ ਪੱਕੇ ਖਾਲੇ ਤਿਆਰ ਕੀਤੇ ਗਏ ਹਨ, ਜਿਨ੍ਹਾਂ ’ਤੇ ਲਗਭਗ 11.90 ਕਰੋੜ ਰੁਪਏ ਦੀ ਲਾਗਤ ਆਈ ਹੈ। ਇਨ੍ਹਾਂ ਪ੍ਰਾਜੈਕਟਾਂ ਨਾਲ 780 ਏਕੜ ਰਕਬੇ ਨੂੰ ਸਿੱਧਾ ਲਾਭ ਮਿਲੇਗਾ। ਪੱਕੇ ਖਾਲਿਆਂ ਰਾਹੀਂ ਪਾਣੀ ਦੀ ਬਰਬਾਦੀ ਨਹੀਂ ਹੋਵੇਗੀ ਅਤੇ ਪਾਣੀ ਦੀ ਪਹੁੰਚ ਖੇਤਾਂ ਤੱਕ ਤੇਜ਼ੀ ਅਤੇ ਸੁਚਾਰੂ ਢੰਗ ਨਾਲ ਹੋਵੇਗੀ, ਜਿਸ ਨਾਲ ਕਿਸਾਨਾਂ ਨੂੰ ਬਿਹਤਰ ਸਿੰਚਾਈ ਸਹੂਲਤਾਂ ਪ੍ਰਾਪਤ ਹੋਣਗੀਆਂ।

ਸ੍ਰੀ ਗੋਇਲ ਨੇ ਨਾਬਾਰਡ ਸਕੀਮ ਤਹਿਤ 96.16 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਜ਼ਮੀਨਦੋਜ਼ ਪਾਈਪਲਾਈਨ ਪ੍ਰਾਜੈਕਟ ਦਾ ਉਦਘਾਟਨ ਵੀ ਕੀਤਾ। ਇਸ ਪ੍ਰਾਜੈਕਟ ਤਹਿਤ ਨਾਲ ਸਿੰਚਾਈ ਪ੍ਰਬੰਧ ਨੂੰ ਹੋਰ ਮਜ਼ਬੂਤ ਬਣਾਇਆ ਗਿਆ ਹੈ, ਜਿਸ ਨਾਲ ਕਿਸਾਨਾਂ ਨੂੰ ਪਾਣੀ ਦੀ ਸੁਚੱਜੀ ਅਤੇ ਸਮੇਂ ਸਿਰ ਉਪਲਬਧਤਾ ਯਕੀਨੀ ਬਣੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਾਣੀ ਦੀ ਸੰਭਾਲ ਅਤੇ ਖੇਤੀਬਾੜੀ ਨੂੰ ਹੋਰ ਲਾਭਕਾਰੀ ਬਣਾਉਣ ਲਈ ਅਜਿਹੇ ਪ੍ਰਾਜੈਕਟ ਲਗਾਤਾਰ ਲਾਗੂ ਕੀਤੇ ਜਾ ਰਹੇ ਹਨ।

ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਦਾ ਫ਼ਰੀਦਕੋਟ ਹਲਕੇ ਨੂੰ ਵਿਕਾਸ ਕਾਰਜਾਂ ਦੀਆਂ ਸੌਗਾਤਾਂ ਦੇਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਿੰਚਾਈ ਅਤੇ ਬੁਨਿਆਦੀ ਢਾਂਚੇ ਨਾਲ ਸਬੰਧਤ ਇਹ ਪ੍ਰਾਜੈਕਟ ਕਿਸਾਨਾਂ ਅਤੇ ਆਮ ਲੋਕਾਂ ਲਈ ਬਹੁਤ ਲਾਹੇਵੰਦ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਅੱਜ ਜਲ ਸਰੋਤ ਮੰਤਰੀ ਸ੍ਰੀ ਗੋਇਲ ਵੱਲੋਂ 50 ਕਰੋੜ ਰੁਪਏ ਤੋਂ ਵੱਧ ਦੇ ਪ੍ਰਾਜੈਕਟਾਂ ਨੂੰ ਲੋਕ ਨੂੰ ਸਮਰਪਿਤ ਕੀਤਾ ਗਿਆ ਹੈ ਜਿਸ ਨਾਲ ਫਰੀਦਕੋਟ ਹਲਕੇ ਦੇ ਪਿੰਡਾਂ ਨੂੰ ਵਧੀਆ ਸਿੰਚਾਈ ਸਹੂਲਤ ਮਿਲੇਗੀ ਅਤੇ ਪੁਲਾਂ ਨਾਲ ਆਵਾਜਾਈ ਦੀ ਹੋਰ ਬਿਹਤਰ ਸਹੂਲਤ ਪ੍ਰਦਾਨ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਹਿਰਾਂ, ਰਜਵਾਹਿਆਂ, ਕੱਸੀਆਂ ਵਿੱਚ ਪਾਣੀ ਦੀ ਸਮਰੱਥਾ ਵਧਾ ਕੇ ਕਿਸਾਨਾਂ ਨੂੰ ਖੇਤੀ ਦੀ ਸਹੂਲਤ ਲਈ ਪਹਿਲਾਂ ਤੋਂ ਵੱਧ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਵਿਕਾਸ ਕਾਰਜ ਅੱਗੇ ਵੀ ਜਾਰੀ ਰਹਿਣਗੇ।

ਇਸ ਮੌਕੇ ਸ੍ਰੀ ਗੁਰਤੇਜ ਸਿੰਘ ਖੋਸਾ ਚੇਅਰਮੈਨ ਪਲਾਨਿੰਗ ਬੋਰਡ, ਸ੍ਰੀ ਗਗਨਦੀਪ ਸਿੰਘ ਧਾਲੀਵਾਲ ਚੇਅਰਮੈਨ ਇੰਪਰੂਵਮੈਂਟ ਟਰੱਸਟ ਫਰੀਦਕੋਟ, ਸ੍ਰੀ ਅਮਨਦੀਪ ਸਿੰਘ ਬਾਬਾ ਚੇਅਰਮੈਨ ਮਾਰਕੀਟ ਕਮੇਟੀ ਫਰੀਦਕੋਟ, ਐਸ.ਡੀ.ਐਮ. ਫਰੀਦਕੋਟ ਸ੍ਰੀ ਪੁਨੀਤ ਸ਼ਰਮਾ, ਐਸ.ਸੀ. ਸ੍ਰੀ ਸੰਦੀਪ ਗੋਇਲ,  ਐਕਸੀਅਨ ਰਮਨਪ੍ਰੀਤ ਸਿੰਘ ਮਾਨ, ਐਕਸੀਅਨ ਸੰਦੀਪ ਕੰਬੋਜ, ਸ੍ਰੀ ਰਜਿੰਦਰ ਸਿੰਘ ਰਿੰਕੂ ਸਮਾਧਾਂ ਵਾਲਾ, ਸ੍ਰੀ ਪ੍ਰੀਤਮ ਸਿੰਘ ਭਾਣਾ, ਸ੍ਰੀ ਜਗਮੋਹਨ ਸਿੰਘ ਵਿਰਕ ਮੰਡਲ ਭੂਮੀ ਰੱਖਿਆ ਅਫ਼ਸਰ, ਸ੍ਰੀਮਤੀ ਰਾਜਵਿੰਦਰ ਕੌਰ ਮੰਡਲ ਭੂਮੀ ਰੱਖਿਆ ਅਫ਼ਸਰ, ਸ੍ਰੀ ਜਸਪ੍ਰੀਤ ਸਿੰਘ ਭੂਮੀ ਰੱਖਿਆ ਅਫ਼ਸਰ, ਸ੍ਰੀ ਗੁਰਪਿੰਦਰ ਸਿੰਘ ਐਗਰੀਕਲਚਰ ਅਫ਼ਸਰ, ਸ੍ਰੀ ਨੀਲਕਰਨ ਸਿੰਘ ਸੀਨੀਅਰ ਸਹਾਇਕ, ਜਲ ਸਰੋਤ ਵਿਭਾਗ ਅਤੇ ਭੂਮੀ ਤੇ ਜਲ ਸੰਭਾਲ ਵਿਭਾਗ ਦੇ ਅਧਿਕਾਰੀ, ਪੰਚਾਇਤੀ ਨੁਮਾਇੰਦੇ, ਕਿਸਾਨ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

 

Advertisement

Latest News

ਬੈਕਫਿੰਕੋ ਵਲੋਂ ਪਛੜ੍ਹੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਉਥਾਨ ਲਈ ਅਹਿਮ ਫੈਸਲੇ ਲਏ ਬੈਕਫਿੰਕੋ ਵਲੋਂ ਪਛੜ੍ਹੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਉਥਾਨ ਲਈ ਅਹਿਮ ਫੈਸਲੇ ਲਏ
ਚੰਡੀਗੜ੍ਹ, 24 ਜੂਨ:  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ
ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਐਸ.ਆਈ.ਆਰ ਅਧੀਨ ਪੰਜਾਬ ਰਾਜ ਵਿੱਚ ਭਲਕ (25 ਜੂਨ ) ਤੋਂ ਸ਼ੁਰੂ ਹੋਵੇਗੀ ਘਰੋ-ਘਰੀ ਗਣਨਾ : ਸੀ.ਈ.ਓ. ਅਨਿੰਦਿਤਾ ਮਿਤਰਾ
ਪੰਜਾਬੀ ਪ੍ਰਵਾਸੀਆਂ ਦੇ ਮਸਲਿਆਂ ਦਾ ਪਾਰਦਰਸ਼ੀ, ਨਿਰਪੱਖ ਅਤੇ ਸਮਾਂਬੱਧ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ: ਡਾ. ਰਵਜੋਤ ਸਿੰਘ
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਅੱਗੇ ਪੇਸ਼ ਹੋਏ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ
ਆਬਜ਼ਰਵੇਸ਼ਨ ਅਤੇ ਸਪੈਸ਼ਲ ਹੋਮਜ਼ ਦੇ ਬੱਚਿਆਂ ਲਈ ਹੁਨਰ ਵਿਕਾਸ ਪ੍ਰੋਗਰਾਮ ਸ਼ੁਰੂ ਕਰਨ ਵਾਲਾ ਪੰਜਾਬ ਬਣਿਆ ਦੇਸ਼ ਦਾ ਪਹਿਲਾ ਸੂਬਾ