ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਹਲਕਾ ਲਹਿਰਾ ਵਿੱਚ 24.95 ਕਰੋੜ ਰੁਪਏ ਦੀ ਲਾਗਤ ਨਾਲ 26 ਕਿਲੋਮੀਟਰ ਲੰਬੀਆਂ ਸੜਕਾਂ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਹਲਕਾ ਲਹਿਰਾ ਵਿੱਚ 24.95 ਕਰੋੜ ਰੁਪਏ ਦੀ ਲਾਗਤ ਨਾਲ 26 ਕਿਲੋਮੀਟਰ ਲੰਬੀਆਂ ਸੜਕਾਂ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਖਨੌਰੀ/ਮੂਨਕ, 08 ਫਰਵਰੀ

ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਹਲਕਾ ਲਹਿਰਾ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਕਰੀਬ 26 ਕਿਲੋਮੀਟਰ ਲੰਬੀਆਂ ਸੜਕਾਂ ਦੇ ਨਿਰਮਾਣ ਅਤੇ ਸੁਧਾਰ ਸਬੰਧੀ 24 ਕਰੋੜ 95 ਲੱਖ ਰੁਪਏ ਦੀ ਲਾਗਤ ਨਾਲ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖ ਕੇ ਕੰਮਾਂ ਦੀ ਰਸਮੀ ਸ਼ੁਰੂਆਤ ਕੀਤੀ।

ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਕਰੀਬ 19 ਹਜ਼ਾਰ ਕਿਲੋਮੀਟਰ ਲੰਬੀਆਂ ਸੜਕਾਂ ਦੀ ਕਾਇਆ ਕਲਪ ਕਰਨ ਲਈ ਵਿਸ਼ੇਸ਼ ਯੋਜਨਾ ਤਹਿਤ ਕੰਮ ਕੀਤਾ ਜਾ ਰਿਹਾ ਹੈ, ਜਿਸ ਅਧੀਨ ਹਲਕਾ ਲਹਿਰਾ ਦੀਆਂ ਸੜਕਾਂ ਨੂੰ ਵੀ ਆਧੁਨਿਕ ਅਤੇ ਮਜ਼ਬੂਤ ਬਣਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਪ੍ਰੋਜੈਕਟ ਲੋਕਾਂ ਦੀ ਆਵਾਜਾਈ ਨੂੰ ਬਿਹਤਰ ਬਣਾਉਣ ਦੇ ਨਾਲ-ਨਾਲ ਵਪਾਰ ਅਤੇ ਵਿਕਾਸ ਨੂੰ ਵੀ ਹੋਰ ਤੇਜ਼ੀ ਦੇਣਗੇ।

ਕੈਬਨਿਟ ਮੰਤਰੀ ਸ਼੍ਰੀ ਗੋਇਲ ਨੇ ਅੱਜ ਪਿੰਡ ਬਾਦਲਗੜ੍ਹ, ਹਮੀਰਗੜ੍ਹ, ਮਕਰੌੜ ਸਾਹਿਬ, ਰਾਮਗੜ੍ਹ ਗੁੱਜਰਾਂ, ਭੁੱਲਣ, ਅੰਨਦਾਣਾ, ਘੂਮਰਘਾਟ, ਮਨਿਆਣਾ ਅਤੇ ਕੜੈਲ ਸਮੇਤ ਖਨੌਰੀ ਮੰਡੀ ਵਿਖੇ ਦਾਣਾ ਮੰਡੀ ਅਤੇ ਸ਼ਹਿਰ ਦੀਆਂ ਮੁੱਖ ਸੜਕਾਂ ਅਤੇ ਡਰੇਨ ਦੇ ਪੁਲ ਦਾ ਨੀਂਹ ਪੱਥਰ ਵੀ ਰੱਖਿਆ।

ਸ਼੍ਰੀ ਗੋਇਲ ਨੇ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਪਿੰਡਾਂ ਅਤੇ ਸ਼ਹਿਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰ ਕੇ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਸਾਰੇ ਵਿਕਾਸ ਕਾਰਜ ਨਿਰਧਾਰਤ ਸਮੇਂ ਅੰਦਰ ਉੱਚ ਗੁਣਵੱਤਾ ਨਾਲ ਪੂਰੇ ਕੀਤੇ ਜਾਣਗੇ।

ਇਸ ਮੌਕੇ ਬਾਦਲ ਸਿੰਘ ਜ਼ਿਲ੍ਹਾ ਪ੍ਰਧਾਨ ਬੀ ਸੀ ਵਿੰਗ, ਬੂਟਾ ਸਿੰਘ ਸਰਪੰਚ ਬਾਦਲਗੜ੍ਹ, ਭੀਮ ਗਿਰ, ਪ੍ਰੇਮ ਕੋਹਲੀ, ਹਰਮੇਲ ਸਿੰਘ, ਗੋਰਾ ਸਿੰਘ ਸਰਪੰਚ ਰਾਮਗੜ੍ਹ ਗੁੱਜਰਾਂ, ਜੋਗੀ ਰਾਮ ਚੇਅਰਮੈਨ ਮਾਰਕੀਟ ਕਮੇਟੀ ਖਨੌਰੀ, ਸਮੇਤ
ਵੱਖ-ਵੱਖ ਵਿਭਾਗਾਂ ਦੇ ਅਧਿਕਾਰ, ਆਪ ਦੇ ਆਗੂ ਤੇ ਵਰਕਰ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਮੌਜੂਦ ਸਨ।
 
 

Advertisement

Latest News

ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੱਲੋਂ ਵੈਰੋਵਾਲ ਸਥਿਤ ਜੈਨ ਮੰਦਰ ਦਾ ਦੌਰਾ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੱਲੋਂ ਵੈਰੋਵਾਲ ਸਥਿਤ ਜੈਨ ਮੰਦਰ ਦਾ ਦੌਰਾ
ਤ ਰਨ ਤਾਰਨ, 8 ਫਰਵਰੀ :         ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਤਰਨ...
ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 89 'ਚ ਸੜ੍ਹਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ
ਪੰਜਾਬ ਸਰਕਾਰ ਵੱਲੋਂ ਉੱਘੇ ਸਿੱਖਿਆ ਸ਼ਾਸਤਰੀ ਅਤੇ ਪ੍ਰਬੰਧਨ ਮਾਹਰ ਡਾ. ਪੁਸ਼ਪਿੰਦਰ ਸਿੰਘ ਗਿੱਲ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਦੇ ਵਾਈਸ-ਚਾਂਸਲਰ ਨਿਯੁਕਤ
ਗੈਂਗਸਟਰਾਂ ਤੇ ਵਾਰ’: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋੜੀਂਦੇ ਅਪਰਾਧੀਆਂ ਨੂੰ ਕਾਬੂ ਕਰਨ ਲਈ ’ਆਪਰੇਸ਼ਨ ਪ੍ਰਹਾਰ-2’ ਕੀਤਾ ਲਾਂਚ
ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਦੀ ਮੌਜੂਦਗੀ ’ਚ ਪੁਸ਼ਪਿੰਦਰ ਸ਼ਰਮਾ ਨੇ ਪੰਜਾਬ ਸਟੇਟ ਟਰੇਡਰਸ ਕਮਿਸ਼ਨ ਧੂਰੀ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ
ਪੰਜਾਬ ਦੀ ਸਿਹਤ ਸੰਭਾਲ ਪ੍ਰਣਾਲੀ ਦੀ ਬਦਲੀ ਨੁਹਾਰ: ਭਗਵੰਤ ਮਾਨ ਸਰਕਾਰ ਦੇ ਮੁਫ਼ਤ, ਮਿਆਰੀ ਇਲਾਜ ਨਾਲ ਆਮ ਆਦਮੀ ਕਲੀਨਿਕਾਂ ਨੇ ਜਿੱਤਿਆ ਲੋਕਾਂ ਦਾ ਭਰੋਸਾ
20 ਲੱਖ ਰੁਪਏ ਦੀ ਲਾਗਤ ਨਾਲ ਅਜਨਾਲਾ ਦੇ ਸ਼ਮਸ਼ਾਨਘਾਟਾਂ ਦਾ ਕੀਤਾ ਜਾਵੇਗਾ ਨਵੀਨੀਕਰਨ - ਕੁਲਦੀਪ ਸਿੰਘ ਧਾਲੀਵਾਲ