ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਘੱਗਰ ਦਰਿਆ ਦੇ ਕਿਨਾਰਿਆਂ ਦੀ ਮਜ਼ਬੂਤੀ ਲਈ ਚੱਲ ਰਹੇ ਕਾਰਜਾਂ ਦਾ ਲਿਆ ਜਾਇਜ਼ਾ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਘੱਗਰ ਦਰਿਆ ਦੇ ਕਿਨਾਰਿਆਂ ਦੀ ਮਜ਼ਬੂਤੀ ਲਈ ਚੱਲ ਰਹੇ ਕਾਰਜਾਂ ਦਾ ਲਿਆ ਜਾਇਜ਼ਾ

ਮੂਨਕ/ ਖਨੌਰੀ, 10 ਅਪ੍ਰੈਲ  ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਹੜ੍ਹਾਂ ਤੋਂ ਬਚਾਅ ਅਤੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵੱਡੇ ਪੱਧਰ 'ਤੇ ਯਤਨ ਕੀਤੇ ਜਾ ਰਹੇ ਹਨ। ਇਸ ਤਹਿਤ ਘੱਗਰ ਦਰਿਆ ਦੇ ਕਿਨਾਰਿਆਂ ਨੂੰ ਮਜ਼ਬੂਤ ਕਰਨ ਲਈ ਕਰੀਬ 12.42 ਕਰੋੜ ਰੁਪਏ ਦੀ ਲਾਗਤ ਨਾਲ ਵਿਸ਼ੇਸ਼ ਪ੍ਰੋਜੈਕਟ ਲਾਗੂ ਕੀਤਾ ਗਿਆ ਹੈ। ਇਸ ਸਬੰਧੀ ਚੱਲ ਰਹੇ ਕਾਰਜਾਂ ਦਾ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਮਕਰੌੜ ਸਾਹਿਬ
ਵਿਖੇ ਜਾਇਜ਼ਾ ਲਿਆ ਗਿਆ।

ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਅਧੀਨ ਪਿੰਡ ਅੰਦਾਨਾ ਵਿਖੇ 01.83 ਕਰੋੜ ਰੁਪਏ ਦੀ ਲਾਗਤ ਨਾਲ ਪੁਲ ਦੇ ਨੇੜੇ ਪੱਥਰਾਂ ਦੇ ਨਾਲ ਦਰਿਆ ਦੇ ਕਿਨਾਰਿਆਂ ਨੂੰ ਮਜ਼ਬੂਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਮਕਰੌੜ ਸਾਹਿਬ ਤੋਂ ਕੜੈਲ ਤੱਕ 06.46 ਕਰੋੜ ਰੁਪਏ ਦੀ ਲਾਗਤ ਨਾਲ ਅਤੇ ਖਨੌਰੀ ਤੋਂ ਮਕਰੌੜ ਸਾਹਿਬ ਤੱਕ 04.13 ਕਰੋੜ ਰੁਪਏ ਦੀ ਲਾਗਤ ਨਾਲ ਘੱਗਰ ਦਰਿਆ ਦੇ ਕਿਨਾਰਿਆਂ ਦੀ ਮਜ਼ਬੂਤੀ ਦਾ ਕੰਮ ਕੀਤਾ ਜਾ ਰਿਹਾ ਹੈ। ਇਨ੍ਹਾਂ ਸਾਰਿਆਂ ਪ੍ਰੋਜੈਕਟਾਂ ਤਹਿਤ ਕੁੱਲ ਕਰੀਬ 42 ਕਿਲੋਮੀਟਰ ਲੰਬੇ ਹਿੱਸੇ ਵਿੱਚ ਦਰਿਆ ਦੇ ਕਿਨਾਰਿਆਂ ਨੂੰ ਹੋਰ ਮਜ਼ਬੂਤ ਅਤੇ ਉੱਚਾ ਕੀਤਾ ਜਾਵੇਗਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਹਿਲਾਂ ਵੀ ਘੱਗਰ ਦਰਿਆ ਦੇ ਕਿਨਾਰਿਆਂ ਦੀ ਮਜ਼ਬੂਤੀ ਲਈ ਕਰੀਬ 04 ਕਰੋੜ ਰੁਪਏ ਖਰਚੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਯਤਨਾਂ ਦਾ ਹੀ ਨਤੀਜਾ ਸੀ ਕਿ ਸਾਲ 2025 ਦੌਰਾਨ ਆਏ ਭਾਰੀ ਹੜ੍ਹਾਂ ਸਮੇਂ, ਜਦੋਂ ਘੱਗਰ ਦਰਿਆ ਲਗਾਤਾਰ ਕਰੀਬ 10 ਦਿਨ ਤੱਕ ਖਤਰੇ ਦੇ ਨਿਸ਼ਾਨ ਤੋਂ ਉੱਪਰ ਵਗਦਾ ਰਿਹਾ, ਤਦ ਵੀ ਇਲਾਕੇ ਦੇ ਵਸਨੀਕਾਂ ਨੂੰ ਵੱਡੇ ਨੁਕਸਾਨ ਤੋਂ ਬਚਾਇਆ ਜਾ ਸਕਿਆ।

ਸ਼੍ਰੀ ਗੋਇਲ ਨੇ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਕੁਦਰਤੀ ਆਫ਼ਤਾਂ ਤੋਂ ਸੁਰੱਖਿਅਤ ਰੱਖਣਾ ਅਤੇ ਕਿਸਾਨਾਂ ਦੀ ਫ਼ਸਲਾਂ ਦੀ ਰੱਖਿਆ ਕਰਨੀ ਹੈ। ਉਨ੍ਹਾਂ ਕਿਹਾ ਕਿ ਘੱਗਰ ਦਰਿਆ ਦੇ ਕਿਨਾਰਿਆਂ ਦੀ ਮਜ਼ਬੂਤੀ ਨਾਲ ਨਾ ਸਿਰਫ਼ ਹੜ੍ਹਾਂ ਦੇ ਖਤਰੇ ਨੂੰ ਘਟਾਇਆ ਜਾਵੇਗਾ, ਸਗੋਂ ਇਲਾਕੇ ਵਿੱਚ ਖੇਤੀਬਾੜੀ ਨੂੰ ਵੀ ਮਜ਼ਬੂਤੀ ਮਿਲੇਗੀ।

ਉਨ੍ਹਾਂ ਇਹ ਵੀ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਆਉਣ ਵਾਲੇ ਸਮੇਂ ਵਿੱਚ ਵੀ ਇਸ ਤਰ੍ਹਾਂ ਦੇ ਵਿਕਾਸ ਕਾਰਜਾਂ ਨੂੰ ਤਰਜੀਹ ਦੇਵੇਗੀ ਅਤੇ ਲੋਕਾਂ ਦੀ ਸੁਰੱਖਿਆ ਅਤੇ ਭਲਾਈ ਲਈ ਵਚਨਬੱਧ ਰਹੇਗੀ।

ਕੈਬਨਿਟ ਮੰਤਰੀ ਨੇ ਇਸ ਮੌਕੇ ਇਹ ਵੀ ਕਿਹਾ ਕਿ ਜ਼ਿਲ੍ਹਾ ਸੰਗਰੂਰ ਦੀ ਧਰਤੀ ਯੋਧਿਆਂ, ਸੰਘਰਸ਼ੀਆਂ ਤੇ ਸ਼ਹੀਦਾਂ ਦੀ ਧਰਤੀ ਹੈ ਤੇ ਇਸ ਧਰਤੀ ਸਬੰਧੀ ਕਿਸੇ ਵੱਲੋਂ ਵੀ ਬੋਲਿਆ ਕੋਈ ਵੀ ਅਪਮਾਨਜਨਕ ਸ਼ਬਦ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਮੀਡੀਆ ਵੱਲੋਂ ਪੁੱਛੇ ਸਵਾਲ ਦੇ ਜਵਾਬ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਹਿਰੀ ਪਾਣੀ ਦੀ ਸੁਚੱਜੀ ਵਰਤੋਂ ਸਦਕਾ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਉੱਤੇ ਨਿਰਭਰਤਾ ਘਟੀ ਹੈ, ਜਿਸ ਨਾਲ ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ ਸੁਧਾਰ ਹੋਵੇਗਾ।

ਇਸ ਮੌਕੇ ਐੱਸ.ਡੀ.ਐਮ. ਰਾਕੇਸ਼ ਪ੍ਰਕਾਸ਼, ਐਕਸੀਅਨ ਬੂਟਾ ਸਿੰਘ, ਸ਼ੀਸ਼ਪਾਲ ਅਨੰਦ ਚੇਅਰਮੈਨ ਮਾਰਕੀਟ ਕਮੇਟੀ ਲਹਿਰਾ, ਮਹਿੰਦਰ ਸਿੰਘ ਕੋਦਨੀ ਚੇਅਰਮੈਨ ਮਾਰਕੀਟ ਕਮੇਟੀ ਮੂਨਕ, ਰਿੰਕੂ ਕੋਦਨੀ, ਜੋਨੀ ਅਰੋੜਾ ਪ੍ਰਧਾਨ ਨਗਰ ਪੰਚਾਇਤ ਮੂਨਕ, ਨਛਤਰ ਰਾਓ ਐਮ.ਸੀ., ਬੱਬੂ ਸਿੰਗਲਾ, ਮਿੱਠੂ ਸੈਣੀ ਮੂਨਕ, ਮਾਨ ਸਿੰਘ ਹਾਂਡਾ, ਮੁਕੰਦ ਸੈਣੀ, ਸੁਖੀ ਰਾਮਪੁਰਾ, ਭੀਮ ਗੀਰ ਮਕਰੌੜ ਸਾਹਿਬ, ਮਦਨ ਸਿੰਘ ਮਕਰੌੜ ਸਾਹਿਬ, ਪ੍ਰੇਮ ਕੋਹਲੀ ਮਕਰੌੜ ਸਾਹਿਬ, ਸਮੇਤ ਵੱਡੀ ਗਿਣਤੀ ਪਿੰਡ ਵਾਸੀ ਹਾਜ਼ਰ ਸਨ। 

Advertisement

Latest News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਥੁਰਾ ਵਿੱਚ ਕਿਸ਼ਤੀ ਪਲਟਣ ਕਾਰਨ ਸ਼ਰਧਾਲੂਆਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਥੁਰਾ ਵਿੱਚ ਕਿਸ਼ਤੀ ਪਲਟਣ ਕਾਰਨ ਸ਼ਰਧਾਲੂਆਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ; 10 ਅਪ੍ਰੈਲ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਥੁਰਾ ਨੇੜੇ ਯਮੁਨਾ ਨਦੀ ਵਿੱਚ ਜਗਰਾਉਂ ਦੇ ਸ਼ਰਧਾਲੂਆਂ...
ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ
ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ
ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਰਾਜ ਚੋਣ ਕਮਿਸ਼ਨ ਵੱਲੋਂ 9 ਨਗਰ ਨਿਗਮਾਂ ਅਤੇ 104 ਨਗਰ ਕੌਂਸਲਾਂ ਲਈ ਆਮ/ਜ਼ਿਮਨੀ ਚੋਣਾਂ ਸਬੰਧੀ ਵੋਟਰ ਸੂਚੀਆਂ ਦੀ ਸੋਧ ਲਈ ਪ੍ਰਕਿਰਿਆ ਦੀ ਸ਼ੁਰੂਆਤ
ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ