ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਰਾਜਸਥਾਨ ਫੀਡਰ ਨਹਿਰ ਦੀ ਰੀਲਾਈਨਿੰਗ ਦੇ ਕੰਮਾਂ ਦਾ ਜਾਇਜ਼ਾ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਰਾਜਸਥਾਨ ਫੀਡਰ ਨਹਿਰ ਦੀ ਰੀਲਾਈਨਿੰਗ ਦੇ ਕੰਮਾਂ ਦਾ ਜਾਇਜ਼ਾ

*ਚੰਡੀਗੜ੍ਹ/ਫ਼ਰੀਦਕੋਟ, 7 ਮਈ:*ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਰਾਜਸਥਾਨ ਫੀਡਰ ਨਹਿਰ ਦੀ ਰੀਲਾਈਨਿੰਗ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਕੰਮ ਨਿਰਧਾਰਤ ਸਮੇਂ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

ਸ੍ਰੀ ਗੋਇਲ ਨੇ ਦੱਸਿਆ ਕਿ ਇਹ ਨਹਿਰ ਪੰਜਾਬ ਦੇ ਕਈ ਪਿੰਡਾਂ ਅਤੇ ਸ਼ਹਿਰਾਂ ਦੇ ਨੇੜੇ ਤੋਂ ਲੰਘਦੀ ਹੈ ਅਤੇ ਲਗਭਗ 60 ਸਾਲ ਪੁਰਾਣੀ ਹੋਣ ਕਾਰਨ ਇਸ ਦੀ ਲਾਈਨਿੰਗ ਕਾਫ਼ੀ ਖਸਤਾਹਾਲ ਹੋ ਚੁੱਕੀ ਸੀ। ਪਿਛਲੇ ਸਮੇਂ ਦੌਰਾਨ ਰਾਜਸਥਾਨ ਫੀਡਰ ਨਹਿਰ ਅਤੇ ਸਰਹਿੰਦ ਫੀਡਰ ਦੇ ਕਾਮਨ ਬੈਂਕ ਟੁੱਟਣ ਕਾਰਨ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਨੁਕਸਾਨ ਦਾ ਖ਼ਤਰਾ ਬਣਿਆ ਰਹਿੰਦਾ ਸੀ। ਇਸ ਨੁਕਸਾਨ ਨੂੰ ਰੋਕਣ ਦੇ ਮੱਦੇਨਜ਼ਰ ਇਹ ਕੰਮ ਕਰਵਾਇਆ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਸਰਹਿੰਦ ਫੀਡਰ ਨਹਿਰ ਦੀ ਮੁੜ ਉਸਾਰੀ ਦਾ ਕੰਮ 800 ਕਰੋੜ ਰੁਪਏ ਦੀ ਲਾਗਤ ਨਾਲ ਪਹਿਲਾਂ ਹੀ ਮੁਕੰਮਲ ਹੋ ਚੁੱਕਾ ਹੈ ਅਤੇ ਹੁਣ ਰਾਜਸਥਾਨ ਫੀਡਰ ਨਹਿਰ ਦੀ ਰੀਲਾਈਨਿੰਗ ਪੂਰੀ ਹੋਣ ਨਾਲ ਦੋਵੇਂ ਨਹਿਰਾਂ ਦੇ ਨਾਲ ਲਗਦੇ ਪਿੰਡਾਂ ਅਤੇ ਸ਼ਹਿਰਾਂ ਦਾ ਸੰਭਾਵਿਤ ਜਾਨੀ-ਮਾਲੀ ਨੁਕਸਾਨ ਤੋਂ ਬਚਾਅ ਹੋ ਸਕੇਗਾ ਅਤੇ ਖੇਤਾਂ ਨੂੰ ਵੱਧ ਨਹਿਰੀ ਪਾਣੀ ਦੀ ਸਹੂਲਤ ਮਿਲੇਗੀ।

ਕੈਬਨਿਟ ਮੰਤਰੀ ਦੱਸਿਆ ਕਿ  ਫ਼ਰੀਦਕੋਟ ਦੀਆਂ ਸਮਾਜਿਕ ਸੰਸਥਾਵਾਂ ਅਤੇ ਸਥਾਨਕ ਕਿਸਾਨਾਂ ਦੀ ਮੰਗ ਨੂੰ ਧਿਆਨ ਵਿੱਚ ਰੱਖਦੇ ਹੋਏ ਫ਼ਰੀਦਕੋਟ ਸ਼ਹਿਰ ਦੇ ਨੇੜੇ ਰਾਜਸਥਾਨ ਫੀਡਰ ਦੀ 12.50 ਕਿਲੋਮੀਟਰ ਬੈੱਡ ਵਿੱਚ ਕੰਕਰੀਟ ਦੀ ਥਾਂ ਇੱਟਾਂ ਦੀ ਲਾਈਨਿੰਗ ਕੀਤੀ ਜਾ ਰਹੀ ਹੈ ਤਾਂ ਜੋ ਭੂਮੀਗਤ ਪਾਣੀ ਦੇ ਰੀਚਾਰਜ ਨੂੰ ਯਕੀਨੀ ਬਣਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਰੀਲਾਈਨਿੰਗ ਦੇ ਕੰਮ ਤੋਂ ਬਾਅਦ ਨਹਿਰ ਨੂੰ ਸਮਰੱਥਾ ਅਨੁਸਾਰ ਚਲਾਇਆ ਜਾਵੇਗਾ ਅਤੇ ਰਾਜਸਥਾਨ ਨੂੰ ਉਸ ਦੇ ਬਣਦੇ ਹਿੱਸੇ ਅਨੁਸਾਰ ਹੀ ਪਾਣੀ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਸਿੰਚਾਈ ਦੇ ਪ੍ਰਬੰਧ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਲੋਕਾਂ ਦੀ ਸੁਰੱਖਿਆ ਅਤੇ ਜ਼ਮੀਨੀ ਪਾਣੀ ਦੀ ਸੰਭਾਲ ਵਿੱਚ ਵੀ ਅਹਿਮ ਭੂਮਿਕਾ ਨਿਭਾਏਗਾ।

ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਰਾਜਸਥਾਨ ਫੀਡਰ ਨਹਿਰ ਦੀ 80 ਕਿਲੋਮੀਟਰ ਰੀਲਾਈਨਿੰਗ ਦਾ ਕੰਮ ਸਾਲ 2023 ਤੱਕ ਸਫ਼ਲਤਾਪੂਰਵਕ ਮੁਕੰਮਲ ਕੀਤਾ ਜਾ ਚੁੱਕਾ ਹੈ ਅਤੇ ਨਹਿਰ ਦੀ ਬੰਦੀ ਨਾ ਦਿੱਤੇ ਜਾਣ ਕਾਰਨ ਬਾਕੀ ਕੰਮ ਨਹੀਂ ਹੋ ਸਕਿਆ ਸੀ। ਹੁਣ ਸਾਲ 2026 ਦੀ ਬੰਦੀ ਦੌਰਾਨ ਬਾਕੀ ਰਹਿੰਦੀ 16.62 ਕਿਲੋਮੀਟਰ ਲਾਈਨਿੰਗ ਦਾ ਕੰਮ ਜੰਗੀ ਪੱਧਰ ‘ਤੇ ਕਰਵਾਇਆ ਜਾ ਰਿਹਾ ਹੈ, ਜਿਸ ‘ਤੇ ਲਗਭਗ 170 ਕਰੋੜ ਰੁਪਏ ਦੀ ਲਾਗਤ ਆਵੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜ਼ਮੀਨੀ ਪਾਣੀ ਬਚਾਉਣ ਲਈ 6700 ਕਰੋੜ ਰੁਪਏ ਖ਼ਰਚ ਕੀਤੇ ਗਏ ਹਨ ਜਿਸ ਨਾਲ ਸਿੰਚਾਈ ਲਈ ਵਰਤੇ ਜਾਂਦੇ ਨਹਿਰੀ ਪਾਣੀ ਨੂੰ 26 ਫ਼ੀਸਦੀ ਤੋਂ ਵਧਾ ਕੇ 78 ਫ਼ੀਸਦੀ ਕਰ ਦਿੱਤਾ ਗਿਆ ਹੈ ਜਿਸ ਨਾਲ ਕਿਸਾਨਾਂ ਦੇ ਟੇਲਾਂ 'ਤੇ ਪੈਂਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦਾ ਹਰ ਕਿਸਾਨ ਨਹਿਰੀ ਪਾਣੀ ਵਰਤ ਕੇ ਆਪਣੇ ਖੇਤਾਂ ਦੀ ਸਿੰਚਾਈ ਕਰ ਰਿਹਾ ਹੈ।

ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਫਰੀਦਕੋਟ ਸ਼ਹਿਰ ਨੂੰ ਏਨਾ ਵੱਡਾ ਪ੍ਰਾਜਕੈਟ ਦੇਣ ਲਈ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਬੇਨਤੀ 'ਤੇ ਸਰਕਾਰ ਨੇ ਨਹਿਰ ਦਾ ਬੈੱਡ ਕੰਕਰੀਟ ਦੀ ਥਾਂ ਇੱਟਾਂ ਦਾ ਬਣਾਇਆ ਹੈ, ਜਿਸ ਲਈ ਉਹ ਸਰਕਾਰ ਦੇ ਧੰਨਵਾਦੀ ਹਨ। ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਇਨ੍ਹਾਂ ਨਹਿਰਾਂ ਦੀ ਰੀਲਾਇਨਿੰਗ ਨਾਲ ਇਲਾਕੇ ਵਿੱਚ ਸੇਮ ਦੀ ਸਮੱਸਿਆ ਦਾ ਪੱਕਾ ਹੱਲ ਹੋਵੇਗਾ।

ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਫ਼ਰੀਦਕੋਟ ਸ. ਅਮਨਦੀਪ ਸਿੰਘ ਬਾਬਾ, ਐਸ.ਡੀ.ਐਮ. ਫਰੀਦਕੋਟ ਪੁਨੀਤ ਸ਼ਰਮਾ, ਮੁੱਖ ਇੰਜੀਨੀਅਰ ਨਹਿਰਾਂ ਸ. ਸ਼ੇਰ ਸਿੰਘ, ਨਿਗਰਾਨ ਇੰਜੀਨੀਅਰ ਫਿਰੋਜ਼ਪੁਰ ਨਹਿਰਾਂ ਸ੍ਰੀ ਸੰਦੀਪ ਗੋਇਲ, ਐਕਸੀਅਨ ਰਮਨਪ੍ਰੀਤ ਸਿੰਘ ਮਾਨ ਤੋਂ ਇਲਾਵਾ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।

 

Advertisement

Latest News

ਅਕਾਲੀਆਂ ਨੇ ਬੇਅਦਬੀ ਦੀ ਆਗਿਆ ਦਿੱਤੀ ਅਤੇ ਦੋਸ਼ੀਆਂ ਨੂੰ ਬਚਾ ਕੇ ਰੱਖਿਆ, ਅੱਜ ਉਹ 25 ਲੋਕਾਂ ਨੂੰ ਵੀ ਇਕੱਠੇ ਨਹੀਂ ਕਰ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਕਾਲੀਆਂ ਨੇ ਬੇਅਦਬੀ ਦੀ ਆਗਿਆ ਦਿੱਤੀ ਅਤੇ ਦੋਸ਼ੀਆਂ ਨੂੰ ਬਚਾ ਕੇ ਰੱਖਿਆ, ਅੱਜ ਉਹ 25 ਲੋਕਾਂ ਨੂੰ ਵੀ ਇਕੱਠੇ ਨਹੀਂ ਕਰ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਤਰਨ ਤਾਰਨ, 7 ਮਈ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ  ਅੱਜ ਅਕਾਲੀਆਂ ਦੇ ਕਾਰਜਕਾਲ ਦੌਰਾਨ 'ਬੇਅਦਬੀ' ਦੀਆਂ ਘਟਨਾਵਾਂ...
ਚੋਣਾਂ ਤੋਂ ਠੀਕ ਪਹਿਲਾਂ ਦੇਸ਼ ਵਿੱਚ ਤਣਾਅਪੂਰਨ ਮਾਹੌਲ ਪੈਦਾ ਕਰਕੇ ਵੋਟਾਂ ਦਾ ਧਰੁਵੀਕਰਨ ਕਰਨ ਦੀ ਗੰਦੀ ਰਾਜਨੀਤੀ ਕਰ ਰਹੀ ਹੈ ਭਾਜਪਾ: ਕੁਲਦੀਪ ਧਾਲੀਵਾਲ
ਭਗਵੰਤ ਮਾਨ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਰਹੀ ਨਤੀਜੇ, ਕਪੂਰਥਲਾ ਵਿੱਚ ਹੈਰੋਇਨ ਦੀ ਬਰਾਮਦਗੀ ਵਿੱਚ 187% ਵਾਧਾ, ਪੁਲਿਸ ਨੇ ਨਸ਼ਾ ਜਾਲਾਂ ‘ਤੇ ਕੱਸਿਆ ਸ਼ਿਕੰਜਾ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਿੰਡ ਰਾਮਪੁਰ ਗੁੱਜਰਾਂ ਦੇ 87 ਪਰਿਵਾਰਾਂ ਨੂੰ ਮਕਾਨਾਂ ਦੀ ਮਾਲਕੀ ਦੇ ਸਰਟੀਫਿਕੇਟ ਵੰਡੇ
ਸੀਐਮ ਦੀ ਯੋਗਸ਼ਾਲਾ” ਪਹਿਲ ਰਾਹੀਂ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਸਿਹਤ ਪ੍ਰਤੀ ਜਾਗਰੂਕਤਾ ਵਿੱਚ ਹੋ ਰਿਹਾ ਵਾਧਾ : ਡਿਪਟੀ ਕਮਿਸ਼ਨਰ
ਪਿੰਡ ਰਹੂੜਿਆਂਵਾਲੀ ਵਿਖੇ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ
ਧੂਰੀ ਸ਼ਹਿਰ 'ਚ ਚੱਲ ਰਹੇ ਵਿਕਾਸ ਕਾਰਜਾਂ ਤੇ ਸੁੰਦਰੀਕਰਨ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ