ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਲਈ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਧੰਨਵਾਦ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਲਈ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਧੰਨਵਾਦ

*ਚੰਡੀਗੜ੍ਹ, 15 ਜਨਵਰੀ:*

ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਅਤੇ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਸਥਾਪਤ ਕਰਨ ਦੇ ਫ਼ੈਸਲੇ ਅਤੇ ਕਰਮਚਾਰੀਆਂ ਦੇ ਮਾਮਲੇ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਵੱਲੋਂ ਹਾਲ ਹੀ ਵਿੱਚ ਇਨ੍ਹਾਂ ਲੋਕ-ਪੱਖੀ ਅਤੇ ਕਰਮਚਾਰੀ-ਪੱਖੀ ਫ਼ੈਸਲਿਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ।

ਮੀਟਿੰਗ ਦੌਰਾਨ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ, "ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਸਥਾਪਤ ਕਰਨ ਦਾ ਫ਼ੈਸਲਾ ਇੱਕ ਲੋਕ-ਪੱਖੀ ਕਦਮ ਹੈ, ਜੋ ਆਮ ਨਾਗਰਿਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਯਕੀਨੀ ਬਣਾਉਣ ਦੇ ਨਾਲ-ਨਾਲ ਉੱਨਤ ਡਾਕਟਰੀ ਇਲਾਜ ਲਈ ਦੂਰ-ਦੁਰਾਡੇ ਦੇ ਸ਼ਹਿਰਾਂ 'ਤੇ ਉਨ੍ਹਾਂ ਦੀ ਨਿਰਭਰਤਾ ਨੂੰ ਘਟਾਏਗਾ।"

ਕੈਬਨਿਟ ਮੰਤਰੀ ਨੇ ਕਿਹਾ ਕਿ 440 ਬੈੱਡਾਂ ਅਤੇ 100 ਐਮ.ਬੀ.ਬੀ.ਐਸ. ਸੀਟਾਂ ਦੀ ਸਮਰੱਥਾ ਵਾਲਾ ਪ੍ਰਸਤਾਵਿਤ ਮੈਡੀਕਲ ਕਾਲਜ ਮਾਲਵਾ ਖੇਤਰ ਵਿੱਚ ਜਨਤਕ ਸਿਹਤ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰੇਗਾ ਅਤੇ ਡਾਕਟਰੀ ਸਿੱਖਿਆ ਪ੍ਰਾਪਤ ਕਰਨ ਦੇ ਚਾਹਵਾਨ ਨੌਜਵਾਨਾਂ ਲਈ ਬਿਹਤਰ ਮੌਕੇ ਪੈਦਾ ਕਰੇਗਾ।

ਕਰਮਚਾਰੀਆਂ ਦੀ ਭਲਾਈ ਸਬੰਧੀ ਲਏ ਗਏ ਫ਼ੈਸਲੇ 'ਤੇ ਚਾਨਣਾ ਪਾਉਂਦਿਆਂ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ, "ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਦੇ ਸਟਾਫ ਨੂੰ ਸਰਕਾਰੀ ਵਿਭਾਗਾਂ ਵਿੱਚ ਐਡਜਸਟ ਕਰਨ ਸਬੰਧੀ ਕੈਬਨਿਟ ਦੀ ਪ੍ਰਵਾਨਗੀ ਇੱਕ ਸਪੱਸ਼ਟ ਸੰਦੇਸ਼ ਹੈ ਕਿ ਸੂਬਾ ਸਰਕਾਰ ਆਪਣੇ ਕਰਮਚਾਰੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਸਰਕਾਰ ਨੇ ਸਮੇਂ ਸਿਰ ਦਖ਼ਲ ਦੇ ਕੇ ਉਨ੍ਹਾਂ ਦੀ ਨੌਕਰੀ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਹੈ।"

ਉਨ੍ਹਾਂ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਨਤਕ ਸਿਹਤ ਸੰਭਾਲ ਨੂੰ ਹੋਰ ਮਜ਼ਬੂਤ ਕਰਨ ਅਤੇ ਕਰਮਚਾਰੀਆਂ ਦੇ ਹਿੱਤਾਂ ਦੀ ਰੱਖਿਆ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਦੀ ਸਥਾਪਨਾ ਨਾਲ ਖੇਤਰ ਦੇ ਲੱਖਾਂ ਲੋਕਾਂ ਨੂੰ ਲਾਭ ਹੋਵੇਗਾ ਅਤੇ ਕਰਮਚਾਰੀਆਂ ਦੇ ਮਸਲੇ ਦਾ ਹੱਲ ਕਰਨਾ ਇਹ ਦਰਸਾਉਂਦਾ ਹੈ ਕਿ ਸਰਕਾਰ ਵੱਲੋਂ ਬਿਨਾਂ ਦੇਰੀ ਦੇ ਨਿਆਂ ਅਤੇ ਰਾਹਤ ਪ੍ਰਦਾਨ ਕਰਨ ਨੂੰ ਤਰਜੀਹ ਦਿੱਤੀ ਜਾ ਰਹੀ ਹੈ। 

Advertisement

Latest News

ਵਿਦੇਸ਼ ਮੰਤਰਾਲੇ ਵੱਲੋਂ ਬਿਨਾਂ ਕਾਰਨ ਦੱਸੇ ਯੂ.ਕੇ. ਜਾਣ ਦਾ ਦੌਰਾ ਰੱਦ ਕਰਨਾ ਬੇਹੱਦ ਮੰਦਭਾਗਾ ਅਤੇ ਨਿੰਦਣਯੋਗ: ਸੰਜੀਵ ਅਰੋੜਾ ਵਿਦੇਸ਼ ਮੰਤਰਾਲੇ ਵੱਲੋਂ ਬਿਨਾਂ ਕਾਰਨ ਦੱਸੇ ਯੂ.ਕੇ. ਜਾਣ ਦਾ ਦੌਰਾ ਰੱਦ ਕਰਨਾ ਬੇਹੱਦ ਮੰਦਭਾਗਾ ਅਤੇ ਨਿੰਦਣਯੋਗ: ਸੰਜੀਵ ਅਰੋੜਾ
ਚੰਡੀਗੜ੍ਹ, 15 ਜਨਵਰੀ 2026:ਪੰਜਾਬ ਦੇ ਉਦਯੋਗ ਅਤੇ ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਵਿਦੇਸ਼ ਮੰਤਰਾਲੇ ਵੱਲੋਂ...
ਵਿਜੀਲੈਂਸ ਬਿਊਰੋ ਨੇ ਠੇਕਾ ਅਧਾਰਤ ਕਰਮਚਾਰੀ ਨੂੰ 4000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
ਕੈਬਨਿਟ ਮੰਤਰੀ, ਡੀ.ਸੀ., ਸੀ.ਪੀ., ਚੇਅਰਮੈਨ, ਅਤੇ ਹੋਰ ਵਿਧਾਇਕ ਡਾ. ਗੁਪਤਾ ਦੇ ਘਰ ਉਨ੍ਹਾਂ ਦੀ ਪਤਨੀ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕਰਨ ਲਈ ਪਹੁੰਚੇ
ਰੂਪਨਗਰ ਪੁਲਿਸ ਨੇ ਚਾਇਨਾ ਡੋਰ ਦੀ ਵਿਕਰੀ ਕਰਨ ਵਾਲੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਚਾਇਨਾ ਡੋਰ ਦੇ 63 ਗੱਟੇ ਕੀਤੇ ਬਰਾਮਦ
ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਤਹਿਤ ਜ਼ਿਲ੍ਹੇ 'ਚ ਚਲਾਈ ਵਿਆਪਕ ਜਾਗਰੂਕਤਾ ਮੁਹਿੰਮ - ਆਰ.ਟੀ.ਓ
'ਯੁੱਧ ਨਸ਼ਿਆਂ ਵਿਰੁੱਧ’ ਦੇ 320ਵੇਂ ਦਿਨ ਪੰਜਾਬ ਪੁਲਿਸ ਵੱਲੋਂ 40.1 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ
ਪੰਜਾਬ ਸਰਕਾਰ ਨੇ ਸਕੂਲਾਂ ਦਾ ਸਮਾਂ ਬਦਲਿਆ