ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹਲਕਾ ਲਹਿਰਾ ਦੇ ਵੱਖ-ਵੱਖ ਪਿੰਡਾਂ ਵਿਖੇ ਕਰੀਬ 10 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ 53 ਕਿਲੋਮੀਟਰ ਲੰਬੇ ਨਵੇਂ ਖਾਲੇ ਤੇ ਜ਼ੀਮਦੋਜ ਪਾਈਪਾਂ ਪਾਉਣ ਦੇ ਕੰਮ ਦੀ ਕਰਵਾਈ ਸ਼ੁਰੂਆਤ
By Azad Soch
On
ਲਹਿਰਾ, 28 ਜੂਨ
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹਲਕਾ ਲਹਿਰਾ ਦੇ ਵੱਖ-ਵੱਖ ਪਿੰਡਾਂ ਬੱਲਰਾਂ, ਰਾਏਧਰਾਣਾ, ਚੂੜਲ ਕਲਾਂ ਤੇ ਚੂੜਲ ਖੁਰਦ, ਗੁਰਨੇਕਲਾਂ, ਰਾਜਲਹੇੜੀ, ਭੁਟਾਲ ਕਲਾਂ, ਵਿਖੇ ਕਰੀਬ 10 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ 53 ਕਿਲੋਮੀਟਰ ਲੰਬੇ ਨਵੇਂ ਖਾਲੇ ਤੇ ਜ਼ੀਮਦੋਜ ਪਾਈਪਾਂ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ। ਜਿਸ ਸਬੰਧੀ ਲੋਕਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਦਾ ਧੰਨਵਾਦ ਕੀਤਾ ਗਿਆ।
ਇਸ ਮੌਕੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹਰ ਖੇਤ ਤਕ ਨਹਿਰੀ ਪਾਣੀ ਪੁੱਜਦਾ ਕੀਤੇ ਜਾਣ ਦੇ ਕੀਤੇ ਵਾਅਦੇ ਮੁਤਾਬਕ ਕੀਤੇ ਕੰਮ ਨਾਲ
ਕਈ ਖੇਤਾਂ ਨੂੰ ਕਰੀਬ 30 ਸਾਲ ਬਾਅਦ ਨਹਿਰੀ ਪਾਣੀ ਮਿਲਿਆ ਹੈ। ਸੂਬੇ ਦੇ ਨਹਿਰੀ ਸਿਸਟਮ ਦੇ ਵਿਕਾਸ ਹਿਤ "ਆਪ" ਸਰਕਾਰ ਨੇ ਪਿਛਲੇ ਸਾਲਾਂ ਵਿੱਚ ਕਰੀਬ 4500 ਕਰੋੜ ਰੁਪਏ ਦੇ ਕੰਮ ਕਰਵਾਏ ਹਨ ਤੇ ਸੂਬੇ ਦੇ ਨਹਿਰੀ ਪ੍ਰਬੰਧ ਦੇ ਵਿਕਾਸ ਲਈ ਇਸ ਸਾਲ ਕਰੀਬ 3264 ਕਰੋੜ ਰੁਪਏ ਖਰਚੇ ਜਾ ਰਹੇ ਹਨ।
ਸ਼੍ਰੀ ਗੋਇਲ ਨੇ ਦੱਸਿਆ ਕਿ ਸੂਬੇ ਵਿੱਚ ਮੌਜੂਦਾ ਸਰਕਾਰ ਬਣਨ ਤਕ ਪੰਜਾਬ ਦੇ ਹਿੱਸੇ ਦਾ ਤੀਜਾ ਹਿੱਸਾ ਪਾਣੀ ਵਰਤਿਆ ਹੀ ਨਹੀਂ ਜਾ ਰਿਹਾ ਸੀ ਕਿਉਂਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਦੇ ਨਹਿਰੀ ਪ੍ਰਬੰਧ ਨੂੰ ਠੀਕ ਕਰਨ ਵੱਲ ਧਿਆਨ ਨਹੀਂ ਦਿੱਤਾ ਸੀ। ਪਰ ਮੌਜੂਦਾ ਸਰਕਾਰ ਦੇ ਯਤਨਾਂ ਸਦਕਾ ਨਹਿਰੀ ਪਾਣੀ ਦੀ ਵਰਤੋਂ 62 ਫ਼ੀਸਦ ਤੋਂ 86 ਫ਼ੀਸਦ ਤਕ ਪੁੱਜ ਗਈ ਹੈ। ਇਸ ਸਾਲ ਹੋਰਨਾਂ ਸੂਬਿਆਂ ਨੇ ਆਪਣੇ ਹਿੱਸੇ ਤੋਂ ਵੱਧ ਪਾਣੀ ਲੈਣ ਲਈ ਬਹੁਤ ਜ਼ੋਰ ਲਾਇਆ ਪਰ ਪੰਜਾਬ ਸਰਕਾਰ ਨੇ ਪਾਣੀ ਬਾਹਰ ਨਹੀਂ ਜਾਣ ਦਿੱਤਾ।
ਸ਼੍ਰੀ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਟੀਚਾ ਹੈ ਕਿ ਪੰਜਾਬ ਦੇ ਨਹਿਰੀ ਪਾਣੀ ਦੀ ਇਕ ਇਕ ਬੁੰਦ ਕਿਸਾਨਾਂ ਦੇ ਖੇਤਾਂ ਤਕ ਪੁਜਦੀ ਕੀਤੀ ਜਾਵੇ। ਇਸ ਸਦਕਾ ਜਿੱਥੇ ਧਰਤੀ ਹੇਠਲੇ ਪਾਣੀ ਦੀ ਬੱਚਤ ਹੋਵੇਗੀ, ਉੱਥੇ ਕਿਸਾਨਾਂ ਦੇ ਪੈਸੇ ਦੀ ਬੱਚਤ ਹੋਵੇਗੀ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਅਥਾਹ ਵਾਧਾ ਹੋਵੇਗਾ। ਖੇਤੀ ਮਾਹਿਰਾਂ ਦਾ ਮੰਨਣਾ ਹੈ ਕਿ ਧਰਤੀ ਹੇਠਲੇ ਪਾਣੀ ਦੇ ਮੁਕਾਬਲੇ ਨਹਿਰੀ ਪਾਣੀ ਵਿੱਚ ਜ਼ਮੀਨ ਲਈ ਲੋੜੀਂਦੇ ਖੁਰਾਕੀ ਤੱਤ ਜ਼ਿਆਦਾ ਹੁੰਦੇ ਹਨ।
ਇਸ ਮੌਕੇ ਕੈਬਨਿਟ ਮੰਤਰੀ ਨੇ ਦੱਸਿਆ ਕਿ ਹਲਕੇ ਦੇ ਵੱਡੀ ਗਿਣਤੀ ਪਿੰਡਾਂ ਵਿੱਚ ਨਹਿਰੀ ਪਾਣੀ ਦੀਆਂ ਪਾਈਪ ਲਾਈਨਾਂ ਪਾਉਣ ਦਾ ਕੰਮ ਜੰਗੀ ਪੱਧਰ ਉੱਤੇ ਜਾਰੀ ਹੈ, ਜਿਸ ਨਾਲ ਹਲਕੇ ਦੇ ਵੱਡੇ ਖੇਤਰ ਨੂੰ ਨਹਿਰੀ ਪਾਣੀ ਦੀ ਸਹੂਲਤ ਮਿਲੇਗੀ ਅਤੇ ਧਰਤੀ ਹੇਠਲੇ ਪਾਣੀ ਉੱਤੇ ਨਿਰਭਰਤਾ ਘਟੇਗੀ।
ਸ਼੍ਰੀ ਗੋਇਲ ਨੇ ਕਿਹਾ ਕਿ ਜੇਕਰ ਸਾਡੇ ਕੋਲ ਪਾਣੀ ਹੀ ਨਾ ਬਚਿਆ ਤਾਂ ਸੂਬੇ ਵਿੱਚ ਖੇਤੀ ਕਰਨੀ ਸੰਭਵ ਹੀ ਨਹੀਂ ਹੋਣੀ। ਸਰਕਾਰ ਵੱਲੋਂ ਨਹਿਰੀ ਪਾਣੀ ਮੁਹਈਆ ਕਰਵਾਉਣ ਲਈ ਕੀਤੇ ਜਾ ਰਹੇ ਉਪਰਾਲੇ ਧਰਤੀ ਹੇਠਲਾ ਪਾਣੀ ਬਚਾਉਣ ਲਈ ਸਹਾਈ ਸਿੱਧ ਹੋਣਗੇ।
ਇਸ ਮੌਕੇ ਪੀ.ਏ. ਰਾਕੇਸ਼ ਕੁਮਾਰ ਗੁਪਤਾ, ਐਕਸੀਅਨ ਜਗਮੀਤ ਸਿੰਘ ਭਾਕਰ, ਐੱਸ.ਡੀ.ਓ. ਹਰਪ੍ਰੀਤ ਸਿੰਘ, ਨੈਬ ਸਿੰਘ, ਹਰਦੀਪ ਸਿੰਘ, ਅਜੈਬ ਸਿੰਘ, ਮਦਨ ਸਿੰਘ, ਗੁਰਸੰਤ ਸਿੰਘ, ਅਵਤਾਰ ਸਿੰਘ ਪਰੋਚਾ, ਸਤਗੁਰ
ਸਿੰਘ, ਕੁਲਵਿੰਦਰ ਸਿੰਘ ਸਰਪੰਚ ਪਾਪੜਾ, ਚਮਕੌਰ ਸਿੰਘ, ਮਲਕੀਤ ਸਿੰਘ ਸਰਪੰਚ, ਸਤਦੀਪ ਸਿੰਘ ਸਤੀ, ਸਿਪੀ ਸਿੰਘ, ਗਾਂਧੀ ਸਿੰਘ,
ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ, ਪਿੰਡਾਂ ਦੇ ਪੰਚ, ਸਰਪੰਚ ਲੋਕ ਅਤੇ ਪਤਵੰਤੇ ਹਾਜ਼ਰ ਸਨ।

Tags:
Related Posts
Latest News
08 Dec 2025 20:55:35
ਜਲੰਧਰ, 8 ਦਸੰਬਰ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਇਥੇ ਲਾਲਾ ਲਾਜਪਤ ਰਾਏ ਹਸਪਤਾਲ ਵਿਖੇ ਲਾਲਾ ਲਾਜਪਤ...