ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਵਿਧਾਨ ਸਭਾ ਹਲਕਾ ਮਲੋਟ ਦੇ ਵੱਖ—ਵੱਖ ਪਿੰਡਾਂ ਵਿੱਚ 5.70 ਕਰੋੜ ਰੁਪਏ ਦੇ ਵਿਕਾਸ ਦੇ ਕੰਮਾਂ ਦੇ ਕੀਤੇ ਉਦਘਾਟਨ

ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਵਿਧਾਨ ਸਭਾ ਹਲਕਾ ਮਲੋਟ ਦੇ ਵੱਖ—ਵੱਖ ਪਿੰਡਾਂ ਵਿੱਚ 5.70 ਕਰੋੜ ਰੁਪਏ ਦੇ ਵਿਕਾਸ ਦੇ ਕੰਮਾਂ ਦੇ ਕੀਤੇ ਉਦਘਾਟਨ

ਮਲੋਟ / ਸ੍ਰੀ ਮੁਕਤਸਰ ਸਾਹਿਬ 16 ਜੂਨ-                           ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਆਪਣੇ ਵਿਧਾਨ ਸਭਾ ਹਲਕਾ ਮਲੋਟ ਦੇ ਪਿੰਡ ਕੋਠੇ ਨਾਨਕਸਰ,ਘੱਗਾ, ਘੁਮਿਆਰਾ ਅਤੇ ਦਾਨੇਵਾਲਾ ਵਿਖੇ ਵੱਖ—ਵੱਖ ਵਿਕਾਸ ਦੇ ਕੰਮਾਂ ਦੇ ਉਦਘਾਟਨ ਕੀਤੇ ਜੋ ਉਹਨਾਂ ਨੂੰ ਲੋਕਾਂ ਨੂੰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਪੂਰਾ ਲਾਭ ਮਿਲ ਸਕੇ।
ਕੈਬਨਿਟ ਮੰਤਰੀ ਨੇ  ਪਿੰਡ ਕੋਠੇ ਨਾਨਕਸਰ ਵਿਖੇ ਆਰ.ਆਈ.ਡੀ.ਐਫ. 29 ਅਤੇ ਐਸ.ਡਬਲਿਊ.ਸੀ 34 ਅਧੀਨ 1.70 ਕਰੋੜ ਰੁਪਏ ਦੀ ਲਾਗਤ ਨਾਲ ਮੋਘਾ ਨੰ. 26130 / ਐਲ ਅਧੀਨ 1385 ਮੀਟਰ ਲੰਬੀਆਂ ਜਮੀਨਦੋਜ਼ ਪਾਣੀ ਦੀਆਂ ਪਾਈਪਾਂ ਦਾ ਉਦਘਾਟਨ ਕਰਦਿਆਂ ਉਹਨਾਂ ਦੱਸਿਆ ਕਿ  ਇਸ ਨਾਲ 80 ਏਕੜ ਨੂੰ ਸਿੰਚਾਈ ਲਈ ਪੂਰਾ ਪਾਣੀ ਮਿਲੇਗਾ।
ਦਾਨੇਵਾਲਾ ਪਿੰਡ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਜਮੀਨਦੋਜ਼ ਪਾਈਪਾਂ ਦਾ ਉਦਘਾਟਨ ਕਰਦਿਆਂ ਦੱਸਿਆ ਕਿ ਇਸ ਨਾਲ ਇੱਕ ਹਜਾ਼ਰ ਏਕੜ ਰਕਬੇ ਨੂੰ ਸਿੰਚਾਈ ਲਈ ਪੂਰਾ ਪਾਣੀ ਮਿਲੇਗਾ ਅਤੇ ਪਾਣੀ ਦੀ ਬਚਤ ਹੋਵੇਗੀ।
ਘੱਗਾ ਵਿਖ਼ੇ ਵਿਕਾਸ ਦੇ ਕੰਮਾਂ ਦਾ ਉਦਘਾਟਨ ਕਰਦਿਆਂ ਨਗਰ ਨਿਵਾਸੀਆਂ ਨੂੰ ਦੱਸਿਆ ਕਿ ਸਰਕਾਰ ਵਲੋਂ ਇਸ ਪਿੰਡ ਵਿੱਚ 1.25 ਕਰੋੜ ਰੁਪਏ ਦੇ ਵਿਕਾਸ ਦੇ ਕੰਮ ਕਰਵਾਏ ਗਏ ਹਨ, ਜਿਸ ਵਿੱਚ ਬੱਚਿਆ ਲਈ ਖੇਡ ਗਰਾਊਂਡ,ਗੰਦੇ ਪਾਣੀ ਦੀ ਨਿਕਾਸੀ, ਜਿੰਮ, ਗਲੀਆਂ ਨਾਲੀਆਂ ਨੂੰ ਪੱਕਾ ਕਰਨਾ ਹੈ । ਉਹਨਾ ਦੱਸਿਆ ਕਿ  ਅਧੂਰੇ ਵਿਕਾਸ ਕੰਮਾਂ ਨੂੰ ਜਲਦੀ ਮੁਕੰਮਲ ਕਰ ਲਿਆ ਜਾਵੇਗਾ ਤਾਂ ਜੋ ਲੋਕਾਂ ਨੂੰ ਇਹਨਾਂ ਦਾ ਪੂਰਾ ਫਾਇਦਾ ਮਿਲ ਸਕੇ।
ਕੈਬਨਿਟ ਮੰਤਰੀ ਨੇ ਪਿੰਡ ਘੁਮਿਆਰਾ ਵਿਖੇ 20 ਲੱਖ ਰੁਪਏ ਦੀ ਲਾਗਤ ਨਾਲ ਛੱਪੜਾਂ ਦੀ ਸਫਾਈ ,ਗਲੀਆਂ ਨਾਲੀਆਂ ਅਤੇ ਧਰਮਸ਼ਾਲਾ ਦਾ ਵੀ ਉਦਘਾਟਨ ਕੀਤਾ।
       ਮਲੋਟ ਹਲਕੇ ਦੇ ਪਿੰਡ ਸ਼ੇਰਗੜ੍ਹ ਵਿਖੇ ਜਿਹਨਾਂ ਲੋਕਾਂ ਦਾ ਗੜੇਮਾਰੀ ਨਾਲ ਨੁਕਸਾਨ ਹੋਇਆ ਸੀ, ਉਹਨਾਂ ਨੂੰ ਅੱਜ ਤਹਿਸੀਲ ਕੈਂਪਲਕਸ ਵਿਖੇ ਮਾਲੀ ਸਹਾਇਤਾਂ ਦੇ ਚੈਕ ਵੀ ਵੰਡੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ  ਜਗਦੇਵ ਸਿੰਘ ਬਾਮ ਚੇਅਰਮੈਨ  ਕੋਅਪ੍ਰੇਟਿਵ ਬੈਂਕ ਪੰਜਾਬ, ਵਿਜੈ ਮਲੂਜਾ ਚੇਅਰਮੈਨ, ਭੁਪਿੰਦਰ ਸਿੰਘ ਰਾਮ ਨਗਰ ਸਾਉਂਕੇ, ਸਿਮਰਜੀਤ ਸਿੰਘ ਚੇਅਰਮੈਨ, ਇੰਦਰਜੀਤ ਸਿੰਘ ਕਾਰਜਕਾਰੀ ਇੰਜੀਨੀਅਰ  ਭੂਮੀ ਰੱਖਿਆ, ਤੇ ਜਲ ਸਪਲਾਈ,ਸੰਦੀਪ ਔਲਖ ਤੇ ਕੁਲਦੀਪ ਸਿੰਘ ਬਲਾਕ ਪ੍ਰਧਾਨ, ਚਾਨਣ ਸਿੰਘ ਭੱਟੀ ਸਰਪੰਚ, ਰੇਸ਼ਮ ਸਿੰਘ ਲਾਡੀ, ਸਰਵਨ ਸਿੰਘ, ਬਲਜਿੰਦਰ ਸਿੰਘ, ਮੰਗਾ ਸਿੰਘ ਸਰਪੰਚ ਘੁਮਿਆਰਾ,ਗੁਰਵਿੰਦਰ ਸਿੰਘ ਸਰਪੰਚ ਘੱਗਾ, ਸਾਹਿਬ ਸਿੰਘ ਸਰਪੰਚ ਨਾਨਕ ਸਰ, ਸਿੰਕਦਰ ਸਿੰਘ ਐਡਵੋਕੇਟ, ਨਿੱਜੀ ਸਹਾਇਕ ਅਰਸ਼ਦੀਪ ਸਿੰਘ ਸਿੱਧੂ ਤੋਂ ਇਲਾਵਾ ਪਤਵੰਤੇ ਵਿਅਕਤੀ ਵੀ ਮੌਜੂਦ ਸਨ। 

Advertisement

Latest News

ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਜੇਲ੍ਹ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਜੇਲ੍ਹ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਟਾਂਡਾ (ਹੁਸ਼ਿਆਰਪੁਰ); 17 ਜੂਨ: ਪੰਜਾਬ ਦੇ ਭਵਿੱਖ ਨੂੰ ਹੁਣ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਅਤੇ ਮਾੜੇ ਕੰਮਾਂ ਦਾ ਸ਼ਿਕਾਰ ਨਾ ਬਣਨ...
ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਵਿਧਾਨ ਸਭਾ ਹਲਕਾ ਮਲੋਟ ਦੇ ਵੱਖ—ਵੱਖ ਪਿੰਡਾਂ ਵਿੱਚ 5.70 ਕਰੋੜ ਰੁਪਏ ਦੇ ਵਿਕਾਸ ਦੇ ਕੰਮਾਂ ਦੇ ਕੀਤੇ ਉਦਘਾਟਨ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਤੇ ਕਰ ਵਿਭਾਗ ਵਿੱਚ 14 ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ
ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ ਸਿਹਤ ਸਹਾਇਤਾ ਦੀ ਲੋੜ
ਸਪੀਕਰ ਸੰਧਵਾਂ ਨੇ ਪਿੰਡ ਸਿਰਸਿੜੀ, ਦੇਵੀਵਾਲਾ ਅਤੇ ਅਨੋਖਪੁਰ ਦੀਆਂ ਲੜਕੀਆਂ ਨਾਲ ਕੀਤੀ ਵਿਸ਼ੇਸ਼ ਗੱਲਬਾਤ
ਹਕੀਮਪੁਰਾ (ਖਟੜਾ) ਵਿਖੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.) ਲਈ ਨਿਯੁਕਤ ਬੀ.ਐਲ.ਏ.-2 ਦੀ ਟਰੇਨਿੰਗ ਮੀਟਿੰਗ ਆਯੋਜਿਤ
ਵਧੀਕ ਡਿਪਟੀ ਕਮਿਸ਼ਨਰ ਨੇ ਸਿੰਗਲ ਯੂਜ਼ ਪਲਾਸਟਿਕ ਖ਼ਿਲਾਫ਼ ਕਾਰਵਾਈ ਤੇ ਡਰੇਨਾਂ ਦੀ ਸਫ਼ਾਈ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼