ਕੈਬਨਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਸ਼ਹਿਰ ਦੇ ਵਾਰਡ ਨੰਬਰ 9 'ਚ ਹਾਈਪਰਟੈਂਸ਼ਨ ਤਾਰਾਂ ਦਾ ਮਸਲਾ ਹੱਲ ਕਰਨ ਲਈ 3.5 ਲੱਖ ਦੀ ਗ੍ਰਾਂਟ ਜਾਰੀ ਕਰਨ ਦਾ ਕੀਤਾ ਐਲਾਨ

ਕੈਬਨਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਸ਼ਹਿਰ ਦੇ ਵਾਰਡ ਨੰਬਰ 9 'ਚ ਹਾਈਪਰਟੈਂਸ਼ਨ ਤਾਰਾਂ ਦਾ ਮਸਲਾ ਹੱਲ ਕਰਨ ਲਈ 3.5 ਲੱਖ ਦੀ ਗ੍ਰਾਂਟ ਜਾਰੀ ਕਰਨ ਦਾ ਕੀਤਾ ਐਲਾਨ

ਮਲੋਟ17 ਮਈ:

 

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਮਲੋਟ ਸ਼ਹਿਰ ਦੇ ਵਾਰਡ ਨੰਬਰ 9 ਵਿੱਚ ਹਾਈ ਵੋਲਟੇਜ ਦੀਆਂ ਤਾਰਾਂ ਨੂੰ ਉੱਚਾ ਚੁੱਕਣ ਲਈ 3.5 ਲੱਖ ਰੁਪਏ ਦੀ ਗ੍ਰਾਂਟ ਜਾਰੀ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਮਲੋਟ ਸ਼ਹਿਰ ਦੇ ਦੁਕਾਨਦਾਰਾਂ ਦੇ ਮਸਲਿਆਂ ਦੇ ਹੱਲ ਲਈ ਵੀ ਬਾਜ਼ਾਰ ਚ ਪਹੁੰਚ ਕੇ ਮੀਟਿੰਗ ਕੀਤੀ।

 

ਕੈਬਨਿਟ ਮੰਤਰੀ ਨੇ ਕਿਹਾ ਕਿ ਵਾਰਡ ਨੰਬਰ 9 ਦੇ ਲੋਕਾਂ ਦੀ ਪਿਛਲੇ ਲੰਮੇ ਸਮੇਂ ਤੋਂ ਮੰਗ ਸੀ ਕਿ ਬਿਜਲੀ ਦੀਆਂ ਹਾਈ ਵੋਲਟੇਜ ਦੀਆਂ ਤਾਰਾਂ ਦਾ ਮਸਲਾ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਇਹ ਤਾਰਾਂ ਬਹੁਤ ਨੀਵੀਆਂ ਹੋਣ ਕਾਰਨ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਰਹਿੰਦਾ ਸੀ ਅਤੇ ਅਣਸੁਖਾਵੀਂ ਘਟਨਾ ਨਾ ਵਾਪਰੇ ਇਸ ਲਈ ਅੱਜ ਇਨ੍ਹਾਂ ਤਾਰਾਂ ਨੂੰ ਉੱਚਾ ਚੁੱਕਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਆਉਂਦੇ ਹੀ ਕੁਝ ਦਿਨਾਂ ਵਿੱਚ ਵਿੱਚ ਇਹ ਕੰਮ ਮੁਕੰਮਲ ਕਰ ਲਿਆ ਜਾਵੇਗਾ।

 

ਉਨ੍ਹਾਂ ਕਿਹਾ ਕਿ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਹੱਲ ਕਰਨ ਲਈ ਆਉਣ ਵਾਲੇ ਦਿਨਾਂ ਵਿੱਚ 4.5 ਕਰੋੜ ਦੀ ਲਾਗਤ ਨਾਲ ਪਾਣੀ ਦੀ ਟੈਂਕੀ ਵੀ ਵਾਰਡ ਨੰਬਰ 8 ਲਈ ਮੁਹੱਈਆ ਕਰਵਾਈ ਜਾ ਰਹੀ ਹੈ ਇਸ ਤੋਂ ਇਲਾਵਾ ਵਾਰਡ ਦੇ ਵਾਸੀਆਂ ਦੀ ਹੋਰ ਸਮੱਸਿਆਵਾਂ ਜਿਵੇ ਕਿ ਲਾਲ ਲਕੀਰ ਵਿੱਚ ਮਕਾਨ ਆਉਂਦੇ ਹਨਗਲੀਆਂ ਪੱਕੀਆਂ ਕਰਨ ਸਬੰਧੀ ਅਤੇ ਹੋਰ ਸਮੱਸਿਆਵਾਂ ਹਨਉਹ ਵੀ ਉਨ੍ਹਾਂ ਦੇ ਧਿਆਨ ਵਿੱਚ ਹਨ ਅਤੇ ਜਲਦੀ ਹੀ ਉਨ੍ਹਾਂ ਦਾ ਹੱਲ ਵੀ ਕੀਤਾ ਜਾਵੇਗਾ।

 

ਇਸ ਮੌਕੇ ਪ੍ਰਧਾਨ ਟਰੱਕ ਯੂਨੀਅਨ ਮਲੋਟ ਸੁਖਪਾਲ ਸਿੰਘਕੋਆਰਡੀਨੇਟਰ ਨਸ਼ਾ ਮੁਕਤੀ ਯਾਤਰਾ ਮਲੋਟ ਬਲਰਾਜ ਸਿੰਘਸੰਦੀਪ ਸਿੰਘਵਿਪਨ ਕੁਮਾਰਹਰਬੰਸ ਸਿੰਘ ਸਰਪੰਚ ਪਿੰਡ ਸ਼ੇਖੂਕਸ਼ਮੀਰ ਸਿੰਘਨਿੱਜੀ ਸਹਾਇਕ ਸ੍ਰੀ ਅਰਸ਼ਦੀਪ ਸਿੰਘਸ੍ਰੀ ਸ਼ਿੰਦਰਪਾਲ ਸਿੰਘ ਪੀ.ਏ. ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਆਗੂਵਰਕਰ ਅਤੇ ਵੱਡੀ ਗਿਣਤੀ ਵਿੱਚ ਮਲੋਟ ਵਾਸੀ ਹਾਜ਼ਰ ਸਨ।

Tags:

Advertisement

Advertisement

Latest News

OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ