ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਦੇ ਭਾਰੀ ਬਾਰਿਸ਼ਾਂ ਨਾਲ ਨੁਕਸਾਨੇ ਪਿੰਡਾਂ ‘ਚ ਕਰੀਬ 16.88 ਲੱਖ ਰੁਪਏ ਮੁਆਵਜੇ ਦੇ ਚੈੱਕ ਵੰਡੇ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਦੇ ਭਾਰੀ ਬਾਰਿਸ਼ਾਂ ਨਾਲ ਨੁਕਸਾਨੇ ਪਿੰਡਾਂ ‘ਚ ਕਰੀਬ 16.88 ਲੱਖ ਰੁਪਏ ਮੁਆਵਜੇ ਦੇ ਚੈੱਕ ਵੰਡੇ

ਮਲੋਟ/ਸ੍ਰੀ ਮੁਕਤਸਰ ਸਾਹਿਬ15 ਅਕਤੂਬਰ

 

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਅੱਜ ਮਲੋਟ ਹਲਕੇ ਦੇ ਪਿੰਡ ਲਕੱੜਵਾਲਾਥੇਹੜ੍ਹੀ ਅਤੇ ਸ਼ੇਰਗੜ੍ਹ ਵਿਖੇ ਕਰੀਬ 16.88 ਲੱਖ ਰੁਪਏ ਮੁਆਵਜੇ ਦੇ ਚੈੱਕ ਵੰਡੇ ਗਏ

 

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਨੂੰ ਇਸ ਸਾਲ ਹੜ੍ਹਾਂ ਦੀ ਕੁਦਰਤੀ ਮਾਰ ਕਾਰਨ ਬਹੁਤ ਨੁਕਸਾਨ ਝਲਣਾ ਪਿਆ ਹੈ। ਉਨਾਂ ਕਿਹਾ ਕਿ ਮਲੇਟ ਹਲਕੇ ਦੇ ਕੁਝ ਏਰੀਆ ਭਾਰੀ ਬਾਰਿਸ਼ਾ ਕਾਰਨ ਵੀ ਪ੍ਰਭਾਵਿਤ ਹੋਏ ਹਨ, ਉਨਾਂ ਵਿਚੋਂ ਤਿੰਨ ਪਿੰਡ ਨੂੰ ਅੱਜ ਮੁਆਵਜੇ ਦੇ ਚੈੱਕ ਵੰਡੇ ਗਏ ਹਨ।

 

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਨੇ ਜੋ ਮਿਸ਼ਨ ਸ਼ੁਰੂ ਕੀਤਾ ਸੀ ਚੜਦੀਕਲਾ’ ਉਸ ਮਿਸ਼ਨ ਦਾ ਮਕਸਦ ਸੀ ਕਿ ਅਸੀਂ ਪੰਜਾਬ ਦੇ ਲੋਕਾਂ ਨੂੰ ਚੜਦੀਕਲਾ ਵਿੱਚ ਰੱਖਣਾ ਹੈ, ਜਿਹੜੇ ਕਿ ਕੁਦਰਤੀ ਆਫਤਾ ਦੀ ਮਾਰ ਕਰਕੇ ਕਈ ਵਾਰ ਮਨ ਨੂੰ ਢਾਹ ਲੈਂਦੇ ਹਨ।

 

ਉਨ੍ਹਾਂ ਕਿਹਾ ਕਿ ਮਲੋਟ ਹਲਕੇ ਚ ਭਾਵੇਂ ਹੜ੍ਹ ਨਹੀਂ ਆਏ ਪਰੰਤੂ ਭਾਰੀ ਭਾਰਿਸ਼ਾ ਕਾਰਨ ਜਿਥੇ ਵੀ ਫਸਲਾਂ ਪ੍ਰਭਾਵਿਤ ਹੋਈਆਂ ਹਨ, ਉਨਾਂ ਦਾ ਮੁਆਵਜਾ ਪੰਜਾਬ ਸਰਕਾਰ ਇੰਨੀ ਜਲਦੀ ਉਨਾਂ ਨੂੰ ਦੇਣ ਜਾ ਰਹੀ ਹੈ , ਇਹ ਕਦੇ ਇਤਿਹਾਸ ਚ ਪਹਿਲਾਂ ਨਹੀਂ ਹੋਇਆ। ਉਨਾਂ ਕਿਹਾ ਕਿ ਬਾਰਿਸ਼ ਕਾਰਨ ਜਿਨਾਂ ਘਰਾਂ ਦਾ ਨੁਕਸਾਨ ਹੋਇਆ ਹੈ, ਉਨਾਂ ਨੂੰ ਵੀ ਮੁਆਵਜਾ ਜਲਦ ਦਿੱਤਾ ਜਾਵੇਗਾ, ਕਿਸੇ ਨੂੰ ਵੀ ਇਸ ਵਿੱਚ ਵਾਂਝਾ ਨਹੀਂ ਰੱਖਾਂਗੇ।

 

ਇਸ ਮੌਕੇ ਐਸ.ਡੀ.ਐਮ ਜੁਗਰਾਜ ਸਿੰਘ ਕਾਹਲੋਂਤਹਿਸੀਲਦਾਰ ਮਲੋਟ ਗੁਰਪ੍ਰੀਤ ਸਿੰਘ, ਨਾਇਬ ਤਹਿਸੀਲਦਾਰ ਦੀਪਕ ਭਾਰਤਵਾਜ, ਸਬੰਧਤ ਵਿਭਾਗਾਂ ਦੇ ਅਧਿਕਾਰੀ ਅਤੇ ਪੰਚਾਇਤ ਮੈਂਬਰ ਹਾਜ਼ਰ ਸਨ। 

Advertisement

Advertisement

Latest News

ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ* ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ*
ਚੰਡੀਗੜ੍ਹ, 7 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਓਲ ਵਿੱਚ ਵਸਦੇ ਪਰਵਾਸੀ ਪੰਜਾਬੀਆਂ ਨੂੰ ਸੂਬੇ ਦੇ...
ਆਵਾਰਾ ਕੁੱਤਿਆਂ ਲਈ ਸ਼ੈਲਟਰ ਵਾਸਤੇ ਜਗ੍ਹਾ ਦੀ ਸ਼ਨਾਖਤ ਕਰਨ ਦੀ ਹਦਾਇਤ
ਨਵੇਂ ਭਰਤੀ ਕੀਤੇ ਗਏ ਪੈਰਾ ਲੀਗਲ ਵਲੰਟੀਅਰਾਂ ਨੂੰ ਦਿੱਤੀ ਟ੍ਰੇਨਿੰਗ
ਮਾਲੇਰਕੋਟਲਾ ਨੇ ਇੰਡੀਆ ਇੰਟਰਨੈਸ਼ਨਲ ਸਾਇੰਸ ਫੈਸਟੀਵਲ ਵਿੱਚ ਦਿਖਾਇਆ ਕਮਾਲ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ, ਸਿਵਲ ਹਸਪਤਾਲ ਤੇ ਹੋਰ ਜਨਤਕ ਥਾਵਾਂ 'ਤੇ ਜਾਗਰੂਕਤਾ ਲਈ ਪੈਂਫਲੇਟ ਵੰਡੇ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਨਸ਼ਿਆਂ ਖ਼ਿਲਾਫ਼ ਝੰਡਾ ਕੀਤਾ ਬੁਲੰਦ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ