ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਹਲਕਾ ਮਲੋਟ ‘ਚ ਸੱਤ ਵੱਖ-ਵੱਖ ਥਾਵਾਂ ‘ਤੇ ਰੱਖੇ ਸਿਹਤ ਕੇਂਦਰਾਂ ਦੇ ਨੀਂਹ ਪੱਥਰ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਹਲਕਾ ਮਲੋਟ ‘ਚ ਸੱਤ ਵੱਖ-ਵੱਖ ਥਾਵਾਂ ‘ਤੇ ਰੱਖੇ ਸਿਹਤ ਕੇਂਦਰਾਂ ਦੇ ਨੀਂਹ ਪੱਥਰ

ਮਲੋਟ/ਸ੍ਰੀ ਮੁਕਤਸਰ ਸਾਹਿਬ02 ਅਗਸਤ 

 

ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਰਾਮਗੜ ਚੂੰਗਾਮਹਾਂ ਬੱਧਰਬਾਮਤਾਮਕੋਟਝੋਰੜਈਨਾ ਖੇੜਾ ਅਤੇ ਪਿੰਡ ਮਲੋਟ ਵਿਖੇ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਸੁਧਾਰ ਲਿਆਉਣ ਦੇ ਮਕਸਦ ਨਾਲ ਤਿਆਰ ਜਾਣ ਵਾਵੇ ਸਿਹਤ ਕੇਂਦਰਾਂ ਦੇ ਨੀਂਹ ਪੱਥਰ ਰੱਖਣ ਦੀ ਰਸਮ ਅਦਾ ਕੀਤੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਹਰ ਇੱਕ ਸਿਹਤ ਕੇਂਦਰ ਤਕਰੀਬਨ 35 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਜਾਵੇਗਾ ਅਤੇ ਇੱਥੇ ਮੈਡੀਕਲ ਸਹਾਇਤਾ ਦੇ ਨਾਲ-ਨਾਲ ਦਵਾਈਆਂ ਦੀ ਪੂਰੀ ਉਪਲਬਧਤਾ ਵੀ ਯਕੀਨੀ ਬਣਾਈ ਜਾਵੇਗੀ।

 

ਇਸ ਮੌਕੇ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਸਿਹਤ ਸੁਵਿਧਾਵਾਂ ਦੇ ਖੇਤਰ ਵਿੱਚ ਮੋਹਰੀ ਬਣਾਉਣ ਦੀ ਦਿਸ਼ਾ ਵਿੱਚ ਮਹੱਤਵਪੂਰਨ ਕਦਮ ਪੁੱਟੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਹਲਕਾ ਮਲੋਟ ਦੇ ਵੱਖ-ਵੱਖ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿੱਚ ਲਗਾਤਾਰ ਵਿਕਾਸ ਪ੍ਰੋਜੈਕਟ ਪ੍ਰਗਤੀ ਅਧੀਨ ਹਨ।

 

ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਵੱਖ-ਵੱਖ ਪਿੰਡਾਂ ਵਿੱਚ ਬਣਨ ਵਾਲੇ ਇਹ ਹੈਲਥ ਤੇ ਵੈਲਨੈਸ ਸੈਂਟਰ ਲੋਕਾਂ ਨੂੰ ਮਿਆਰੀ ਸਿਹਤ ਸੁਵਿਧਾਵਾਂ ਮੁਹਈਆ ਕਰਵਾਉਣ ਵਿੱਚ ਸਫਲ ਸਾਬਤ ਹੋਣਗੇ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਗਏ ਹਰ ਇੱਕ ਵਾਅਦੇ ਨੂੰ ਤਰਜੀਹ ਦੇ ਅਧਾਰ ਤੇ ਪੂਰਾ ਕੀਤਾ ਜਾ ਰਿਹਾ ਹੈ ਅਤੇ ਨਾਲ ਹੀ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਮੁਕੰਮਲ ਅਤੇ ਸਥਾਈ ਹੱਲ ਲਈ ਵੀ ਉਨ੍ਹਾਂ ਦੀ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਜ਼ਰੂਰਤ ਅਨੁਸਾਰ ਲਗਾਤਾਰ ਫੰਡ ਜਾਰੀ ਕੀਤੇ ਜਾ ਰਹੇ ਹਨ।

 

ਇਸ ਮੌਕੇ ਚੇਅਰਮੈਨ ਸਹਿਕਾਰੀ ਬੈਂਕ ਜਗਦੇਵ ਸਿੰਘ ਬਾਮਕੈਬਨਿਟ ਮੰਤਰੀ ਦੇ ਨਿੱਜੀ ਸਹਾਇਕ ਸ਼ਿੰਦਰਪਾਲ ਸਿੰਘ ਅਤੇ ਅਰਸ਼ਦੀਪ ਸਿੰਘ ਸਿੱਧੂਮਨਜਿੰਦਰ ਸਿੰਘ ਕਾਕਾ ਉੜਾਂਗਜਗਮੀਤ ਸਿੰਘ ਸਰਪੰਚ ਬਾਮਸਤਪਾਲ ਸਿੰਘਗੁਰਭਗਤ ਸਿੰਘ ਬਲਾਕ ਪ੍ਰਧਾਨਗੁਰਪ੍ਰੀਤ ਸਿੰਘ ਚੱਕ ਤਾਮਕੋਟ ਬਲਾਕ ਪ੍ਰਧਾਨ,  ਗੁਰਪ੍ਰੀਤ ਸਿੰਘ ਬਲਾਕ ਪ੍ਰਧਾਨ ਚੱਕ ਸ਼ੇਰੇਵਾਲਾਸਿਮਰਨਜੀਤ ਸਿੰਘ ਬਲਾਕ ਪ੍ਰਧਾਨ ਲੱਖੇਵਾਲਾਮੀਕਾ ਬਲਾਕ ਪ੍ਰਧਾਨ ਈਨਾ ਖੇੜਾ ਅਤੇ ਅਮਨਦੀਪ ਕੌਰ ਸਰਪੰਚ ਤਾਮਕੋਟ ਹਾਜ਼ਰ ਸਨ। 

Tags:

Advertisement

Advertisement

Latest News

IND & SA T20: ਨਿਊ ਚੰਡੀਗੜ੍ਹ ਕ੍ਰਿਕਟ ਸਟੇਡੀਅਮ ਵਿਖੇ ਟਿਕਟਾਂ ਦੀ ਵਿਕਰੀ ਸ਼ੁਰੂ IND & SA T20: ਨਿਊ ਚੰਡੀਗੜ੍ਹ ਕ੍ਰਿਕਟ ਸਟੇਡੀਅਮ ਵਿਖੇ ਟਿਕਟਾਂ ਦੀ ਵਿਕਰੀ ਸ਼ੁਰੂ
New Chandigarh,08,DEC,2025,(Azad Soch News):-   ਨਿਊ ਚੰਡੀਗੜ੍ਹ (ਮੁੱਲਾਂਪੁਰ) ਵਿਖੇ ਮਹਾਰਾਜਾ ਯਾਦਵਿੰਦਰ ਸਿੰਘ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਲਈ ਟਿਕਟ ਵਿਕਰੀ ਸ਼ੁਰੂ ਹੋ ਗਈ...
ਖੰਡ ਦੀ ਬਜਾਏ ਗੁੜ ਪਾ ਕੇ ਬਣਾਓ ਸੁਆਦੀ ਗਾਜਰ ਦਾ ਹਲਵਾ,ਸਿੱਖੋ ਇਸਦੀ ਆਸਾਨ ਵਿਧੀ
ਵੰਦੇ ਮਾਤਰਮ ਦੀ 150ਵੀਂ ਵਰ੍ਹੇਗੰਢ,ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸੰਸਦ ਵਿੱਚ ਇਸ 'ਤੇ ਚਰਚਾ ਸ਼ੁਰੂ ਕਰਨਗੇ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 08-12-2025 ਅੰਗ 742
ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ*
ਆਵਾਰਾ ਕੁੱਤਿਆਂ ਲਈ ਸ਼ੈਲਟਰ ਵਾਸਤੇ ਜਗ੍ਹਾ ਦੀ ਸ਼ਨਾਖਤ ਕਰਨ ਦੀ ਹਦਾਇਤ
ਨਵੇਂ ਭਰਤੀ ਕੀਤੇ ਗਏ ਪੈਰਾ ਲੀਗਲ ਵਲੰਟੀਅਰਾਂ ਨੂੰ ਦਿੱਤੀ ਟ੍ਰੇਨਿੰਗ