ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਬਜ਼ੁਰਗਾਂ ਦਾ ਸਨਮਾਨ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਬਜ਼ੁਰਗਾਂ ਦਾ ਸਨਮਾਨ

ਮਲੋਟ, 02  ਫ਼ਰਵਰੀ

 

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸੇਵਾਸਤਿਕਾਰ ਅਤੇ ਸਮਾਜਿਕ ਸੁਰੱਖਿਆ ਨੂੰ ਸਮਰਪਿਤ ਸਾਡੇ ਬਜ਼ੁਰਗਸਾਡਾ ਮਾਣ’ ਸਮਾਗਮ ਅੱਜ ਮਲੋਟ ਵਿਖੇ ਸ਼ਰਧਾ ਅਤੇ ਸਤਿਕਾਰ ਭਰੇ ਮਾਹੌਲ ਵਿੱਚ ਆਯੋਜਿਤ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਸਮਾਜਿਕ ਸੁਰੱਖਿਆਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।

 

ਸਮਾਗਮ ਦੌਰਾਨ ਕੈਬਨਿਟ ਮੰਤਰੀ ਵੱਲੋਂ ਸਮਾਜ ਦੇ ਵੱਖ-ਵੱਖ ਖੇਤਰਾਂ ਵਿੱਚ ਯੋਗਦਾਨ ਪਾਉਣ ਵਾਲੇ ਬੁਜ਼ੁਰਗ ਨਾਗਰਿਕਾਂ ਨੂੰ ਸਨਮਾਨਿਤ ਕਰਕੇ ਉਨ੍ਹਾਂ ਦੀ ਜੀਵਨ ਭਰ ਦੀ ਸੇਵਾ ਅਤੇ ਤਜਰਬੇ ਨੂੰ ਨਮਨ ਕੀਤਾ ਗਿਆ।

 

ਇਸ ਮੌਕੇ ਸੰਬੋਧਨ ਕਰਦਿਆਂ ਸਮਾਜਿਕ ਸੁਰੱਖਿਆਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬੁਜ਼ੁਰਗਾਂ ਨੂੰ ਸਨਮਾਨਜੋਗਸੁਰੱਖਿਅਤ ਅਤੇ ਸੁਖਦਾਈ ਜੀਵਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਬਜ਼ੁਰਗ ਸਾਡੇ ਸਮਾਜ ਦੀ ਧਰੋਹਰ ਹਨ ਅਤੇ ਉਨ੍ਹਾਂ ਦੇ ਤਜਰਬੇ ਅਤੇ ਮਾਰਗਦਰਸ਼ਨ ਨਾਲ ਹੀ ਸਮਾਜ ਮਜ਼ਬੂਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈਸਿਹਤ ਸਹੂਲਤਾਂ ਅਤੇ ਆਰਥਿਕ ਸੁਰੱਖਿਆ ਲਈ ਕਈ ਲੋਕ-ਹਿਤੈਸ਼ੀ ਯੋਜਨਾਵਾਂ ਲਾਗੂ ਕਰ ਰਹੀ ਹੈ।

 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਿਹਤ ਤੇ ਸਿੱਖਿਆ ਦੋ ਮਹੱਤਵਪੂਰਨ ਮੁੱਦਿਆਂ ਨੂੰ ਹਲ ਕਰਨ ਲਈ ਪੰਜਾਬ ਵਿੱਚ ਵੱਡੇ ਪੱਧਰ ਤੇ ਕੰਮ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਬਜ਼ੁਰਗ ਵਰਗ ਦੀ ਸਿਹਤ ਅਤੇ ਹੋਰ ਸੱਮਸਿਆਵਾਂ ਨੂੰ ਧਿਆਨ ਵਿਚ ਰੱਖਦੇ ਹੋਏ, ਸਮਾਜਿਕ ਸੁਰੱਖਿਆਇਸਤਰੀ ਅਤੇ ਬਾਲ ਵਿਕਾਸ ਵਿਭਾਗ ਵਲੋਂ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਮਲੋਟ ਵਿਚ ਜ਼ਿਲ੍ਹਾ ਪੱਧਰੀ ਕੈਂਪ ਲਗਾਇਆ ਗਿਆ, ਜਿਸ ਵਿਚ ਇਕ ਹਜ਼ਾਰ ਤੋਂ ਵੱਧ ਰਜ਼ਿਸਟ੍ਰੇਸ਼ਨ ਹੋ ਚੁੱਕੀ ਹੈ। ਇਸ ਕੈਂਪ ਵਿੱਚ ਵੱਖ-ਵੱਖ ਸੁਵਿਧਾਵਾਂ ਜਿਵੇਂ ਹੈਲਥ ਚੈਕਅਪ ਦੇ ਨਾਲ ਜੇ ਕਿਸੇ ਨੂੰ ਸਰਜਰੀ ਦੀ ਲੋੜ ਹੈ ਉਹ ਵੀ ਰਜਿਸਟਰ ਕੀਤੇ ਗਏ। ਇਸ ਤੋਂ ਇਲਾਵਾ ਵੀਲਚੇਅਰ, ਐਨਕਾਂ ਅਤੇ ਹੋਰ ਵੀ ਕੋਈ ਮੈਡੀਕਲ ਸਹਾਇਤਾ ਦੀ ਲੋੜ ਅਨੁਸਾਰ ਪ੍ਰਦਾਨ ਕੀਤੀ ਗਈ।

 

ਇਸ ਮੌਕੇ ਸੁਖਜਿੰਦਰ ਸਿੰਘ ਕਾਉਣੀ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ, ਜਸ਼ਨ ਬਰਾੜ ਚੇਅਰਮੈਨ ਮਾਰਕਿਟ ਕਮੇਟੀ ਮਲੋਟ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਢਿੱਲੋਂ, ਰਤਨਦੀਪ ਕੌਰ ਸੰਧੂ, ਰਾਜਵੰਤ ਕੌਰ ਸੀ.ਡੀ.ਪੀ.ਓ, ਸਾਧੂ ਸਿੰਘ ਸਾਬਕਾ ਲੋਕ ਸਭਾ ਮੈਂਬਰ, ਐਡਵੋਕੇਟ ਰਾਜਪਾਲ ਸਿੰਘ,  ਸਿਮਰਨਜੀਤ ਸਿੰਘ ਬਰਾੜ, ਰਮੇਸ਼ ਅਰਨੀਵਾਲਾ, ਪਰਮਜੀਤ ਸਿੰਘ ਗਿੱਲ, ਸੁਖਪਾਲ ਸਿੰਘ ਪ੍ਰਧਾਨ ਟਰੱਕ ਯੂਨੀਅਨ, ਜਸਮੀਤ ਸਿੰਘ ਬਰਾੜ ਸ਼ਹਿਰੀ ਪ੍ਰਧਾਨ, ਲਵ ਬੱਤਰਾ, ਵਿਕਰਮ ਖੁਰਾਣਾ ਦਫਤਰ ਇੰਚਾਰਜ, ਗਗਨਦੀਪ ਸਿੰਘ ਔਲਖ, ਸੰਦੀਪ ਕੁਮਾਰ ਜਿਓਰੀ, ਮਨਜਿੰਦਰ ਸਿੰਘ ਕਾਕਾ ਉੜਾਂਗ, ਅਰਸ਼ ਸਿੱਧੂ ਨਿੱਜੀ ਸਹਾਇਕ, ਸ਼ਿੰਦਰਪਾਲ ਸਿੰਘ ਨਿੱਜੀ ਸਹਾਇਕ, ਅਮਨਦੀਪ ਸ਼ਰਮਾ, ਜੋਨੀ ਗਰਗ ਅਤੇ ਪਤਵੰਤੇ ਹਾਜ਼ਰ ਸਨ।  

Advertisement

Latest News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ
ਮੁੰਬਈ, 3 ਫਰਵਰੀ 2026:ਪੰਜਾਬ ਨੂੰ ਵਿਸ਼ਵਵਿਆਪੀ ਨਿਵੇਸ਼ ਕੇਂਦਰ ਵਜੋਂ ਸਥਾਪਤ ਕਰਨ ਦੀ ਕੋਸ਼ਿਸ਼ ਵਿੱਚ ਹੋਰ ਤੇਜ਼ ਆਈ ਹੈ ਕਿਉਂਕਿ ਪੰਜਾਬ...
ਵਿਜੀਲੈਂਸ ਬਿਊਰੋ ਵੱਲੋਂ 18000 ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਅਤੇ ਚਪੜਾਸੀ ਰੰਗੇ ਹੱਥੀਂ ਕਾਬੂ
ਪੰਜਾਬ ਐਸ.ਜੀ.ਐਸ.ਟੀ. ਵਿਕਾਸ ਦਰ ਸਬੰਧੀ ਭਾਰਤ ਵਿੱਚ ਸਭ ਤੋਂ ਅੱਗੇ: ਹਰਪਾਲ ਸਿੰਘ ਚੀਮਾ
ਆਮ ਆਦਮੀ ਪਾਰਟੀ ਦੇ ਵਿਰਾਸਤ ਸੇਵਾ ਸੰਗਠਨ ਦੇ ਨੁਮਾਇੰਦਿਆਂ ਵੱਲੋਂ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ
ਤੇਲ ਬੀਜ ਦੀ ਮਹੱਤਤਾ ਅਤੇ ਮੰਗ ਦੀ ਪੂਰਤੀ ਲਈ ਤੇਲ ਬੀਜ ਫਸਲਾਂ ਹੇਠ ਰਕਬਾ ਵਧਾਉਣ ਦੀ ਲੋੜ
ਬਿਨਾਂ ਕਿਸੇ ਭੇਦਭਾਵ ਦੇ ਹਰੇਕ ਪਰਿਵਾਰ ਨੂੰ ਸਿਹਤ ਬੀਮਾ ਕਾਰਡ ਜਾਰੀ ਕੀਤੇ ਜਾਣਗੇ: ਵਿਧਾਇਕ ਗੁਰਦੀਪ ਸਿੰਘ ਰੰਧਾਵਾ
ਨਿੱਕੂਵਾਲ ਯੂਥ ਕਲੱਬ ਵੱਲੋਂ ਕਰਵਾਏ ਜਾਣ ਵਾਲੇ ਕਬੱਡੀ ਕੱਪ ਲਈ ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਨੂੰ ਦਿੱਤਾ ਸੱਦਾ